Posts

ਖ਼ਬਰਨਾਮਾ/ਸਰਗਰਮੀਆਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

Image
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਜਲੰਧਰ ‘ਚ ਹੋਈ ਜਲੰਧਰ-05 ਸਤੰਬਰ (।          ) ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅੱਜ  ਸੂਬਾ ਪੱਧਰੀ ਮੀਟਿੰਗ ਸਭਾ ਦੇ ਸੂਬਾ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ,  ਜਲੰਧਰ ਵਿਖੇ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਵਿੱਚ ਆਏ ਹੜਾਂ ਸਬੰਧੀ ਗੰਭੀਰ ਚਰਚਾ ਕੀਤੀ ਗਈ। ਇਸ ਮੌਕੇ ਤੇ ਆਗੂਆਂ ਨੇ ਇੱਕ ਮੱਤ ਹੋ ਕੇ ਆਖਿਆ ਕਿ ਇਹ ਹੜ੍ਹ ਕੁਦਰਤੀ ਆਫਤ ਘੱਟ ਹਨ, ਪਰ ਸਰਕਾਰ ਦੀਆਂ ਅਣਗਹਿਲੀਆਂ ਕਾਰਨ ਇਹਨਾਂ ਹੜਾਂ ਨੇ ਨੁਕਸਾਨ ਜਿਆਦਾ ਕੀਤਾ ਹੈ। ਇਸ ਲਈ ਇਹਨਾਂ ਹੜਾਂ ਨੂੰ ਸਰਕਾਰ ਵੱਲੋਂ ਕੀਤੀ ਗਈ ਅਣਗਹਿਲੀ ਮੰਨਿਆ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ   ਨਕੋਦਰ ਦੀ ਐਮਐਲਏ ਬੀਬੀ ਇੰਦਰਜੀਤ ਕੌਰ ਮਾਨ ਦੀ ਨਿੰਦਿਆ ਕਰਦਿਆਂ ਆਖਿਆ ਕਿ ਉਹਨਾਂ ਨੇ ਪੰਜਾਬ ਦੇ ਕਿਸਾਨਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਹੈ। ਜਿਸ ਨੂੰ ਜਮਹੂਰੀ ਕਿਸਾਨ ਸਭਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਹੜ੍ਹਾ ਦੀ ਸਥਿਤੀ ਠੀਕ ਹੋਣ ਤੇ ਬੀਬੀ ਇੰਦਰਜੀਤ ਕੌਰ ਮਾਨ ਨੂੰ ਇਸ ਦਾ ਉੱਤਰ ਦਿੱਤਾ ਜਾਵੇਗਾ। ਉਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿੰਦਿਆ ਕਰਦਿਆਂ ਕਿਹਾ ਕਿ ਜੇ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਮਾਂ ਰਹਿੰਦਿਆਂ ਇਹਨਾਂ ਹੜਾਂ ਦੀ ਰੋਕਥਾਮ...

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

Image
    ਕੂੰਮਕਲਾਂ- 24 ਅਗਸਤ,  ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਸਮਰਾਲਾ ਦੀ ਦਾਣਾ ਮੰਡੀ ਵਿੱਚ ਜੇਤੂ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਲਈ ਕੂੰਮਕਲਾਂ ਇਲਾਕੇ ਵਿੱਚੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਿਲ ਹੋਏ ਜਿਨਾਂ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਬੇਅੰਤ ਸਿੰਘ ਗਰੇਵਾਲ, ਦਲਵੀਰ ਸਿੰਘ ਪਾਗਲੀਆਂ ਅਤੇ ਸਹਿਜਪ੍ਰੀਤ ਸਿੰਘ ਬੋੜਾ ਵੱਲੋਂ ਕੀਤੀ ਗਈ| ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂਆਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਅਤੇ ਲਛਮਣ ਸਿੰਘ ਕੂਮਕਲਾਂ ਨੇ ਆਖਿਆ ਕਿ ਇਹ ਰੈਲੀ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀਆਂ  ਸੂਬਾ ਅਤੇ ਕੇਂਦਰ ਸਰਕਾਰ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ। ਉਨਾਂ ਆਖਿਆ ਕਿ ਇਹ ਰੈਲੀ ਨੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਨੂੰ ਨੱਥ ਪਾਉਣ ਵਿੱਚ ਸਹਾਈ ਹੋਵੇਗੀ| ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਅੱਜ ਦੇ ਇਕੱਠ ਤੋਂ ਕੋਈ ਸਬਕ ਨਾ ਸਿੱਖਿਆ ਤਾਂ ਉਨਾਂ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਅਵਤਾਰ ਸਿੰਘ ਭੈਣੀ ਦੁਆਬਾ, ਸੁਖਜਿੰਦਰ ਸਿੰਘ  ਸਰਪੰਚ ਰਤਨਗੜ੍ਹ, ਹਰਜੀਤ ਸਿੰਘ ਗਰਚਾ ਕੁਮਕਲਾਂ, ਜੋਨੀ ਵਿਰਕ ਕੂਮਕਲਾਂ, ਗੁਰਚਰਨ ਸਿੰਘ ਸਾਬਕਾ ਸਰਪੰਚ ਝੁੰਗੀਆ ਬੇਗਾ, ਨਿਰਮਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਮਿਆਣੀ, ਬਲਵਿੰਦ...

ਸੰਯੁਕਤ ਕਿਸਾਨ ਮੋਰਚੇ ਦੀ ਸਮਰਾਲਾ ਵਿਖੇ ਜੇਤੂ ਰੈਲੀ ਵਿੱਚ ਆਇਆ ਲੋਕਾਂ ਦਾ ਹੜ੍ਹ

Image
   ਸਮਰਾਲਾ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਅੱਜ ਸਮਰਾਲਾ ਵਿਖੇ ਕੀਤੀ ਗਈ ਜੇਤੂ ਰੈਲੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦਾ ਰਿਕਾਰਡ ਤੋੜ ਇਕੱਠ ਹੋਇਆ। ਸਮਰਾਲਾ ਵੱਲ ਨੂੰ ਆਉਂਦੀਆਂ ਸਾਰੀਆਂ ਸੜਕਾਂ ਕਿਸਾਨਾਂ ਦੇ ਵਾਹਨਾਂ ਨਾਲ ਭਰੀਆਂ ਹੋਈਆਂ ਸਨ। ਜਿਸ ਕਾਰਨ ਹਰ ਪਾਸੇ ਜਾਮ ਵਰਗੇ ਹਾਲਾਤ ਬਣੇ ਰਹੇ। ਰੈਲੀ ਖਤਮ ਹੋਣ ਤੱਕ ਸ਼ਾਮਲ ਹੋਣ ਵਾਲੇ ਕਾਫਲਿਆਂ ਦੀ ਆਮਦ ਹੁੰਦੀ ਰਹੀ।        ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਤੋਂ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਆਪਣੇ ਸੰਘਰਸ਼ ਦੇ ਸਦਕਾ, ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ ਦੀ ਵਧਾਈ ਦਿੰਦਿਆਂ ਅਗਲੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੂਮੀ ਅਧਿਗ੍ਰਹਿਣ ਕਾਨੂੰਨ 2013 ਦੀਆਂ ਲੋਕ ਪੱਖੀ ਮੱਦਾਂ ਦੀ ਹਰ ਹਾਲਤ ਵਿੱਚ ਰਾਖੀ ਕਰਨ ਲਈ ਤਿਆਰ ਰਹਿਣ ਤਾਂ ਜੋ ਲੈਂਡ ਬੈਂਕ ਬਣਾ ਕੇ ਖੇਤੀ ਯੋਗ ਜ਼ਮੀਨ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀਆਂ ਸਰਕਾਰਾਂ ਦੀਆਂ ਚਾਲਾਂ ਦਾ ਮੂੰਹ ਮੋੜਿਆ ਜਾ ਸਕੇ।     ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਪਾਹ ਦੀ ਦਰਾਮਦ ਤੇ 11% ਟੈਕਸ ਮੁਲਤਵੀ ਕਰਨ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਦਮ ਅਮਰੀਕਾ ਦੀ ਟਰੰਪ ਸਰਕਾਰ ਦੇ ਦਬਾਅ ਹੇਠ ਆ ਕੇ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹਾਲੇ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵ...

24 ਅਗਸਤ ਨੂੰ ਸਮਰਾਲਾ ‘ਚ ਹੋਣ ਵਾਲੀ “ਜੇਤੂ ਮਹਾਂ ਰੈਲੀ” ਦੀਆਂ ਤਿਆਰੀਆਂ ਸਿਖਰਾਂ ‘ਤੇ

Image
  ਡੇਹਲੋ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ‘ਚ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੀ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਆਗੂਆਂ ਦੀ ਹੋਈ ਮੀਟਿੰਗ ਵਿੱਚ 24 ਅਗਸਤ ਨੂੰ ਸਮਰਾਲਾ ਦੀ ਦਾਣਾ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ “ਜੇਤੂ ਮਹਾਂ ਰੈਲੀ” ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੁਰਜੀਤ ਸਿੰਘ ਸੀਲੋ ਨੇ ਦੱਸਿਆ ਕਿ ਇਸ ਰੈਲੀ ਦੀਆਂ ਤਿਆਰੀਆਂ ਸਿਖਰਾਂ ‘ਤੇ ਹਨ। ਲੁਧਿਆਣਾ ਜ਼ਿਲ੍ਹੇ ਵਿੱਚੋਂ ਵੱਡੇ ਕਾਫ਼ਲੇ ਬੰਨ ਕੇ ਕਿਰਤੀ ਕਿਸਾਨ ਇਸ ਮਹਾਂ ਰੈਲੀ ਦਾ ਹਿੱਸਾ ਬਣਨਗੇ। ਉਹਨਾਂ ਕਿਹਾ ਕਿ ਗੱਡੀਆਂ, ਝੰਡਿਆਂ, ਲੰਗਰ ਤੇ ਰੈਲੀ ਲਈ ਲੋੜੀਦੇ ਹੋਰ ਸਮਾਨ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਇਸ ਇਲਾਕੇ ਵਿੱਚੋਂ ਸੈਂਕੜੇ ਲੋਕ ਜੇਤੂ ਮਹਾਂ ਰੈਲੀ ਵਿੱਚ ਸ਼ਾਮਲ ਹੋਣਗੇ। ਜਿਸ ਦੀਆਂ ਤਿਆਰੀਆ ਹੋ ਚੁੱਕੀਆਂ ਹਨ। ਇਸ ਮੌਕੇ ਹੋਰਨਾ ਤੋਂ ਇਲਾਵਾ ਦਫ਼ਤਰ ਸਕੱਤਰ ਨਛੱਤਰ ਸਿੰਘ ਅਤੇ ਬਲਵੀਰ ਸਿੰਘ ਭੁੱਟਾ ਵੀ ਹਾਜ਼ਰ ਸਨ।

ਸਮਰਾਲਾ ਰੈਲੀ ਦੀ ਤਿਆਰੀ ਲਈ ਕੀਤੀ ਮੀਟਿੰਗ

Image
  ਅਜਨਾਲਾ: ਹਰੇਕ ਸਾਲ ਦਰਿਆਵਾਂ ਵਿੱਚ ਆਏ ਹੜ੍ਹਾਂ ਨਾਲ ਹਜ਼ਾਰਾਂ ਏਕੜ ਛੋਟੇ ਜਿਹੇ ਪੰਜਾਬ ਦੀ ਫ਼ਸਲ ਬਰਬਾਦ ਹੋ ਜਾਂਦੀ ਹੈ, ਇਸ ਸਾਲ ਹੁਣ ਤੱਕ  ਬਿਆਸ, ਸਤਲੁਜ ਤੇ ਘੱਗਰ ਦਰਿਆਵਾਂ ਵਿੱਚ ਹੜ੍ਹ ਆਉਣ ਕਾਰਨ 45 ਹਜ਼ਾਰ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ ਵਿੱਚ ਬਿਆਸ ਦਰਿਆ ਆਏ ਹੜ੍ਹਾਂ ਕਾਰਨ ਇਕੱਲੀ ਤਰਨਤਾਰਨ ਜ਼ਿਲ੍ਹੇ ਦੀ ਖਡੂਰ ਸਾਹਿਬ ਤਹਿਸੀਲ ਦਾ 12 ਹਜ਼ਾਰ ਏਕੜ ਰਕਬਾ ਮਾਰਿਆ ਗਿਆ।  ਅਜਿਹੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਖੇਤੀ ਮਾਹਿਰ ਤੇ ਸੂਬਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਪੰਜਾਬ ਡਾ. ਸਤਨਾਮ ਸਿੰਘ ਅਜਨਾਲਾ ਨੇ ਇੱਕ ਮੀਟਿੰਗ ‘ਚ ਬੋਲਦਿਆਂ ਕਿਹਾ ਕਿ ਅਜਿਹੀ ਦਰਿਆਈ ਹੜ੍ਹਾਂ ਦੀ ਬਰਬਾਦੀ ਹੋਣ ਤੋਂ ਰੋਕਣ ਲਈ ਦਰਿਆਵਾਂ ਦਾ ਨਹਿਰੀ ਕਰਨ ਕੀਤਾ ਜਾਵੇ। ਡਾ. ਅਜਨਾਲਾ ਨੇ ਅੱਗੇ ਦੱਸਿਆ ਕਿ ਅਜਿਹਾ ਕਰਨ ਨਾਲ ਹਰੇਕ ਸਾਲ ਹਜ਼ਾਰਾਂ ਕਰੋੜਾਂ ਰੁਪਏ ਦੀ ਫ਼ਸਲਾਂ ਤੇ ਹੋਰ ਜਾਨ ਮਾਲ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦੇ ਹੈ।, ਉੱਥੇ ਦਰਿਆਵਾਂ ਦੇ ਨਹਿਰੀ ਕਰਨ ਹੋਣ ਨਾਲ ਦਰਿਆਵਾਂ ਵਿੱਚੋਂ ਹੋਰ ਨਵੀਆਂ ਨਹਿਰਾਂ ਕੱਢੀਆਂ ਜਾ ਸਕੀਆਂ ਹਨ। ਅਜਿਹਾ ਹੋਣ ਨਾਲ ਹਰੇਕ ਖੇਤ ਤੱਕ ਲੋੜੀਂਦਾ ਨਹਿਰੀ ਪਾਣੀ ਦਿੱਤਾ ਜਾ ਸਕਦਾ ਹੈ ਅਤੇ ਹਰੇਕ ਘਰ ਵਿੱਚ ਪੀਣ ਲਈ ਸਵੱਛ ਪਾਣੀ  ਮੁੱਹਈਆ ਕਰਵਾਇਆ ਜਾ ਸਕਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਪਰ ਆ ਜਾਵੇਗਾ ਅਤੇ ਜਿਹੜੇ ਪੰਜਾਬ ਵਿੱਚ 15  ਲੱਖ ਤੋਂ ਜ਼ਿਆਦਾ ਬਿਜਲੀ...

ਸਮਰਾਲਾ ਰੈਲੀ: ਪਾਣੀਆਂ ਦਾ ਮਸਲਾ, ਮੁਕਤ ਵਪਾਰ ਸਮਝੌਤਾ, ਸਹਿਕਾਰਤਾ ਅਤੇ ਹੜ੍ਹ ਪੀੜਤ ਕਿਸਾਨਾਂ ਦੇ ਮਸਲੇ ਉਠਾਉਣ ਦਾ ਫ਼ੈਸਲਾ

Image
  ਲੁਧਿਆਣਾ: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਇਥੋਂ ਦੇ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਰੁਲਦੂ ਸਿੰਘ ਮਾਨਸਾ, ਬਲਜੀਤ ਸਿੰਘ ਗਰੇਵਾਲ ਅਤੇ ਬੂਟਾ ਸਿੰਘ ਸ਼ਾਦੀਪੁਰ ਨੇ ਕੀਤੀ।  ਮੀਟਿੰਗ ਵਿੱਚ ਸਭ ਤੋਂ ਪਹਿਲਾਂ ਲੈਂਡ ਪੂਲਿੰਗ ਦਾ ਮਸਲਾ  ਵਿਚਾਰਿਆ ਗਿਆ। ਮੀਟਿੰਗ ਨੇ ਸਰਬ ਸੰਮਤੀ ਨਾਲ ਪਾਸ ਕੀਤਾ ਕਿ ਲੈਂਡ ਪੂਲਿੰਗ ਕਿਸਾਨਾਂ ਦੀ ਜ਼ਮੀਨ ਖੋਹਣ ਲਈ ਸਿੱਧਾ ਡਾਕਾ ਸੀ ਅਤੇ ਇਹ ਕਾਰਪੋਰੇਟ ਘਰਾਣਿਆਂ ਦੀ  ਇੱਛਾ ਅਨੁਸਾਰ ਕਿਸਾਨਾਂ ਦੀ ਜ਼ਮੀਨ ਖੋਹ ਕੇ ਲੈਂਡ ਬੈਂਕ ਬਣਾਉਣ ਵੱਲ ਸੇਧਿਤ ਸੀ। ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੀ ਮੱਦਦ ਨਾਲ ਇਸ ਦੇ ਖਿਲਾਫ ਘੋਲ ਲੜਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਰੱਦ ਨਾ ਕੀਤੇ ਜਾਣ ਤੇ ਐਸਕੇਐਮ ਨੇ ਅਲਟੀਮੇਟਮ ਦਿੱਤਾ ਤਾਂ ਪੰਜਾਬ ਸਰਕਾਰ ਨੇ ਤੁਰੰਤ ਹੀ ਨੋਟੀਫਿਕੇਸ਼ਨ ਰੱਦ ਕਰ ਦਿੱਤੇ ਹਨ। ਐਸਕੇਐਮ ਨੇ ਇਸ ਸ਼ਾਨਦਾਰ ਜਿੱਤ ਲਈ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਧੰਨਵਾਦ ਕੀਤਾ। ਹੁਣ 24 ਅਗਸਤ ਨੂੰ ਸਮਰਾਲਾ ਵਿਖੇ ਜੇਤੂ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਸਾਰੀਆਂ ਜਥੇਬੰਦੀਆਂ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ। ਦੂਸਰੇ ਏਜੰਡੇ ਵਿੱਚ ਐੱਸਕੇਐੱਮ ਵਿੱਚ ਸ਼ਾਮਿਲ ਦੋ ਜਥੇਬੰਦੀਆਂ ਦੇ ਆਗੂਆਂ ਕੁਲਦੀਪ ਸਿੰਘ ਵਜੀਦਪੁਰ ਅਤੇ ...

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ

Image
   ਨੋਸ਼ਹਿਰਾ ਪਨੂੰਆਂ: ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਅਮਰੀਕਾ ਦੇ ਰਾਸਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲਾ ਫੂਕਿਆ। ਇਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਮਨਜੀਤ ਸਿੰਘ ਬੱਗੂ, ਅਜਾਦ ਸੰਘਰਸ ਕਮੇਟੀ ਪੰਜਾਬ ਦੇ ਸੁਖਦੇਵ ਸਿੰਘ ਟਾਂਡਾ, ਔਰਤ ਮੁਕਤੀ ਮੋਰਚਾ ਦੇ ਕਵਲਜੀਤ ਕੌਰ, ਕੌਮੀ ਕਿਸਾਨ ਯੂਨੀਅਨ ਦੇ ਸੁਖਚੈਨ ਸਿੰਘ ਚੌਧਰੀ ਵਾਲਾ ਆਦਿ ਆਗੂਆਂ ਨੇ ਕੀਤੀ।  ਇਸ ਮੌਕੇ ਬੋਲਦਿਆਂ ਅਮਨ ਸਿੰਘ ਕਲੇਰ, ਜਸਬੀਰ ਸਿੰਘ ਚੌਧਰੀ ਵਾਲਾ, ਕੈਪਟਨ ਸਿੰਘ ਕਾਹਲਵਾਂ ਨੇ ਕਿਹਾ ਕੇ ਇਹ ਸਮਝੌਤੇ ਲਾਗੂ ਹੋਣ ਨਾਲ ਕਿਸਾਨੀ ਕਿੱਤਾ, ਦੁਕਾਨਦਾਰੀਆਂ, ਛੋਟੇ ਕਾਰੋਬਾਰ ਤਬਾਹ ਹੋ ਜਾਣਗੇ ਅਤੇ ਭਾਰਤ ਦੀ ਅੰਨ ਸੁਰੱਖਿਆ ਖਤਰੇ ਵਿੱਚ ਪੈ ਜਾਵੇਗੀ। ਇਸ ਮੌਕੇ ਅਨੋਖ ਸਿੰਘ ਕਾਹਲਵਾਂ, ਗੋਲਡੀ ਸਰਪੰਚ ਜੌਹਲ, ਹੀਰਾ ਸਿੰਘ ਭੈਲ, ਪਰਮਜੀਤ ਸਿੰਘ ਉਸਮਾ, ਕੁਲਦੀਪ ਸਿੰਘ, ਗੁਰਦੀਪ ਸਿੰਘ, ਤੇਗ ਸਿੰਘ, ਸਤਨਾਮ ਸਿੰਘ, ਰਸ਼ਪਾਲ ਸਿੰਘ ਭੈਲ, ਬਲਵਿੰਦਰ ਸਿੰਘ ਫੈਲੋਕੇ ਹਾਜ਼ਰ ਸਨ।

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!