Posts

Showing posts from April, 2023

ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਬ੍ਰਿਜ ਭੂਸ਼ਣ ਨੂੰ ਜਲਦ ਕੀਤਾ ਜਾਵੇ ਗ੍ਰਿਫਤਾਰ

Image
ਡੇਹਲੋ, 29 ਅਪ੍ਰੈਲ “ਭਾਰਤੀ ਕੁਸ਼ਤੀ ਫੈਡਰੇਸ਼ਨ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸ਼ੀ ਸ਼ੋਸ਼ਨ ਦੇ ਦੋਸ਼ਾਂ ਤਹਿਤ ਐਫਆਰਆਈ ਦਰਜ ਹੋਣ ਤੋਂ ਉਪਰੰਤ ਉਸ ਨੂੰ ਜਲਦੀ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਜਮਹੂਰੀ ਕਿਸਾਨ ਸਭਾ ਨੇ ਮੰਗ ਕੀਤੀ। ਬ੍ਰਿਜ ਭੂਸ਼ਨ ਨੂੰ ਸਾਰੇ ਸੰਵਿਧਾਨਕ ਤੇ ਬੀਜੇਪੀ ਦੇ ਅਹੁਦਿਆਂ ਤੋਂ ਬਰਖਾਸਤ ਵੀ ਕੀਤਾ ਜਾਵੇ। ਬੇਸ਼ੱਕ ਉਸ ਉੱਪਰ ਪਰਚਾ ਦਰਜ ਹੋਣ ਨਾਲ ਸੰਘਰਸ਼ ਕਰ ਰਹੇ ਪਹਿਲਵਾਨਾਂ ਦੀ ਇਕ ਪੜਾਅ ਵਜੋ ਜਿੱਤ ਹੋਈ ਹੈ ਪਰ ਪੂਰੇ ਇਨਸਾਫ਼ ਲਈ ਉਹਨਾਂ ਦੀ ਲੜਾਈ ਜਾਰੀ ਹੈ।’’ ਜਿਨਸੀ ਸ਼ੋਸ਼ਣ ਦੇ ਵਿਰੁੱਧ ਸੰਘਰਸ਼ ਕਰ ਰਹੇ ਪਹਿਲਵਾਨਾਂ ਦੇ ਹੱਕ ਵਿੱਚ ਉਪਰੋਕਤ ਬਿਆਨ ਪ੍ਰੈੱਸ ਨੂੰ ਜਾਰੀ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਅੱਗੇ ਕਿਹਾ ਕਿ ਉਲੰਪਿਕ ਮੈਡਲ ਜੇਤੂ ਦੇਸ਼ ਦੇ ਖਿਡਾਰੀ ਪਿਛਲੇ ਦਿਨਾਂ ਤੋਂ ਭਾਰਤ ਦੀ ਰਾਜਧਾਨੀ ਦਿੱਲੀ ‘ਚ ਧਰਨਾ ਲੱਗਾ ਕੇ ਮੰਗ ਕਰ ਰਹੇ ਹਨ ਕਿ ਖਿਡਾਰੀਆਂ ਖ਼ਾਸ ਤੌਰ ‘ਤੇ ਲੜਕੀਆਂ ਨਾਲ ਹੁੰਦਾ ਜਿਨਸੀ ਸ਼ੋਸ਼ਣ ਬੰਦ ਹੋਵੇ। ਸ਼ੋਸ਼ਣ ਕਰਨ ਵਾਲੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ ਪਰ ਕੇਂਦਰ ਦੀ ਮੋਦੀ ਸਰਕਾਰ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਥਾਂ ਪੀੜਤ ਧਿਰ ਨੂੰ ਹੀ ਡਰਾ ਰਹੀ ਹੈ ਅਤੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਆਗੂਆਂ ਨੇ ਆਖਿਆ ਕਿ ਜੇ ਪੀੜਤ ...

ਵੱਖ-ਵੱਖ ਜਥੇਬੰਦੀਆਂ ਨੇ ਸੰਘਰਸ਼ ਨੂੰ ਦਿੱਤਾ ਹੁਲਾਰਾ, ਹਮਾਇਤ ਦਾ ਕੀਤਾ ਐਲਾਨ

Image
ਤਲਵਾੜਾ, 27 ਅਪ੍ਰੈਲ ਨੰਗਲ ਡੈਮ -ਤਲਵਾੜਾ ਵਾਇਆ ਊਨਾਂ ਤਜਵੀਜ਼ਤ ਰੇਲਵੇ ਪ੍ਰਾਜੈਕਟ ਲਈ ਬਲਾਕ ਤਲਵਾੜਾ ਦੇ ਸਰਹੱਦੀ ਪਿੰਡ ਭਟੋਲੀ, ਭਵਨੌਰ, ਰਾਮਗੜ ਸਿਕਰੀ, ਕਰਟੋਲੀ ਅਤੇ ਨੰਗਲ ਖਨੌੜਾ ਪੰਜ ਪਿੰਡਾਂ ਦੀ ਐਕੁਆਇਰ ਕੀਤੀ ਜਾ ਰਹੀ ਜ਼ਮੀਨਾਂ ਦੇ ਬੇਹੱਦ ਘੱਟ ਭਾਅ ਮਿਲਣ ਖ਼ਿਲਾਫ਼ ਪ੍ਰਭਾਵਿਤ ਲੋਕਾਂ ਦਾ ਸੰਘਰਸ਼ ਅੱਜ ਵੀ ਜਾਰੀ ਰਿਹਾ। ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਦੇ ਬੈਨਰ ਹੇਠਾਂ ਲੋਕ ਪਿਛਲੇ 13 ਦਿਨਾਂ ਤੋਂ ਪਿੰਡ ਕਰਟੋਲੀ ਵਿਖੇ ਪੱਕਾ ਮੋਰਚਾ ਲਾ ਕੇ ਬੈਠੇ ਹੋਏ ਹਨ। ਅੱਜ ਲੋਕ ਸੰਘਰਸ਼ ਨੂੰ ਉਸ ਵਕਤ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਸਮੇਤ ਪੰਜਾਬ ਦੇ ਮੁਲਾਜ਼ਮ ਸੰਗਠਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ ,ਜੀਟੀਯੂ ਪੰਜਾਬ, ਪੰਜਾਬ ਸੁਬਾਰਡੀਨੇਟ ਸਰਵਿਸਿਜ਼, ਫੀਲਡ ਐਂਡ ਵਰਕਸ਼ਾਪ ਯੂਨੀਅਨ ਅਤੇ ਪੰਜਾਬ ਪੈਨਸ਼ਨਜ਼ ਐਸੋਸੀਏਸ਼ਨ ਦੇ ਆਗੂਆਂ ਨੇ ਮੋਰਚੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਨੇ ਲੋਕ ਸੰਘਰਸ਼ ਨੂੰ ਆਪਣੀ ਪੂਰੀ ਹਮਾਇਤ ਦੇਣ ਦਾ ਐਲਾਨ ਕੀਤਾ।

ਹਨ੍ਹੇਰੀ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਮੰਗਿਆਂ ਮੁਆਵਜ਼ਾ

Image
ਡੇਹਲੋ, 27 ਅਪ੍ਰੈਲ ਨੇੜਲੇ ਪਿੰਡ ਜੜਤੌਲੀ ਵਿਖੇ ਅੱਜ ਸਵੇਰੇ ਤਕਰੀਬਨ ਸਵਾ ਸੱਤ ਵਜੇ ਆਈ ਹਨ੍ਹੇਰੀ ਨੇ ਦਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਦੇ ਤਕਰੀਬਨ 2100 ਵਰਗ ਸਕੇਅਰ ਫੁੱਟ ਦੇ ਸ਼ੈਡ ਨੂੰ ਉਡਾ ਦਿੱਤਾ। ਜਿਸ ਨਾਲ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ। ਇਸ ਮੌਕੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮੌਕੇ ‘ਤੇ ਹਾਜ਼ਰ ਦਵਿੰਦਰ ਸਿੰਘ ਨੇ ਦੱਸਿਆ ਕਿ ਹਨ੍ਹੇਰੀ ਦਾ ਇਕ ਭਾਰੀ ਬੁੱਲਾ ਥੋੜੇ ਏਰੀਏ ਵਿੱਚ ਆਇਆ, ਜਿਸ ਨੇ ਉਹਨਾਂ ਦੇ ਘਰ ਵਿੱਚ ਟਰੈਕਟਰ, ਟਰਾਲੀਆਂ, ਹੱਲ ਤੇ ਖੇਤੀ ਦੀ ਹੋਰ ਮਿਸ਼ਨਰੀ ਖੜਾਉਣ ਲਈ ਬਣਾਏ ਭਾਰੀ ਸ਼ੈਡ ਨੂੰ ਵੈਲਡਿੰਗ ਕੀਤੇ ਗਾਡਰ ਤੇ ਲੋਹੇ ਦੀਆਂ ਚਾਦਰਾ  ਤੋੜ੍ਹ ਕੇ 200 ਫੁੱਟ ਦੂਰ ਸੁੱਟ ਦਿੱਤੇ। ਜਿਸ ਨਾਲ ਬਿਜਲੀ ਦੀਆਂ ਤਾਰਾਂ, ਖੰਭੇ ਤੇ ਦਰਖਤ ਵੀ ਟੁੱਟ ਗਏ। ਸਾਰੇ ਪਿੰਡ ਦੀ ਬਿਜਲੀ ਦੀ ਸਪਲਾਈ ਵੀ ਠੱਪ ਹੋ ਗਈ ਹੈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਇਸ ਹਨ੍ਹੇਰੀ ਇਸ ਕਿਸਾਨ ਪਰਿਵਾਰ ਦਾ ਵੱਡਾ ਮਾਲੀ ਨੁਕਸਾਨ ਕੀਤਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦੀ ਵਿਸ਼ੇਸ਼ ਜਾਂਚ ਕਰਕੇ ਕਿਸਾਨ ਪਰਿਵਾਰ ਨੂੰ ਢੁਕਵਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸ ਹਨ੍ਹੇਰੀ ਨੇ ਕਈ ਥਾਵਾ ‘ਤੇ ਦਰਖਤ ਤੋੜ ਦਿੱਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਦੇਵ ਸਿੰਘ, ਕਾਕਾ ਸਿੰਘ, ਬਹਾਦਰ ਸਿੰਘ...

ਨਹਿਰੀ ਪ੍ਰਬੰਧ ਸਹੀ ਲੀਹਾਂ ‘ਤੇ ਚਲਾਉਣ ਲਈ ਧਰਨਾ 25 ਮਈ ਨੂੰ

Image
ਅੰਮ੍ਰਿਤਸਰ, 27 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਜਿਲ੍ਹਾ ਅੰਮ੍ਰਿਤਸਰ ਦੀ ਜਰੂਰੀ ਮੀਟਿੰਗ ਮੁਖਤਾਰ ਸਿੰਘ ਮੁਹਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਸੂਬਾਈ ਮੀਤ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੇ ਫੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਹਰਪ੍ਰੀਤ ਸਿੰਘ ਬੁਟਾਰੀ ਨੇ ਦੱਸਿਆ ਕਿ ਪ੍ਰਾਂਤ ਅੰਦਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪ੍ਰਬੰਧ ਨੂੰ ਸਹੀ ਲੀਹਾਂ ‘ਤੇ ਚਲਾਉਣ ਲਈ 25 ਮਈ ਨੂੰ ਨਹਿਰੀ ਵਿਭਾਗ ਦੇ ਐੱਸਈ ਦੇ ਦਫਤਰ ਸਾਹਮਣੇ ਮੁਜਾਹਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 15 ਲੱਖ ਦੇ ਕਰੀਬ ਟਿਊਬਵੈੱਲ ਹਨ ਜਿਨ੍ਹਾਂ ਨਾਲ ਧਰਤੀ ਹੇਠਲਾ ਪਾਣੀ ਕੱਢਿਆ ਜਾ ਰਿਹਾ ਹੈ ਅਤੇ 30 ਲੱਖ ਹੈਕਟੇਅਰ ਰਕਬਾ ਸਿੰਜਿਆ ਜਾ ਰਿਹਾ ਹੈ ਜਦ ਕਿ ਨਹਿਰੀ ਪਾਣੀ ਨਾਲ ਕੇਵਲ ਸਾਢੇ 8 ਲੱਖ ਹੈਕਟੇਅਰ ਰਕਬਾ ਸਿੰਜਿਆ ਜਾ ਰਿਹਾ ਹੈ ਜੋ ਕੁੱਲ ਰਕਬੇ ਦਾ 27 ਪ੍ਰਤੀਸ਼ਤ ਬਣਦਾ ਹੈ ਜਦੋਂ ਕਿ ਸਾਲ 1970, 71 ਵਿੱਚ ਨਹਿਰੀ ਪਾਣੀ 43 ਪ੍ਰਤੀਸ਼ਤ ਰਕਬਾ ਸਿਜਦਾ ਸੀ ਨਹਿਰੀ ਪ੍ਰਬੰਧ ਢਹਿ ਢੇਰੀ ਹੋਣ ਕਾਰਨ ਕਿਸਾਨਾਂ ਨੂੰ ਮਜਬੂਰਨ ਟਿਊਬਵੈੱਲ ਲਗਵਾਉਣੇ ਪਏ, ਜੇਕਰ ਅਜਿਹਾ ਹੀ ਰਿਹਾ ਤਾਂ ਆਉਣ ਵਾਲੇ 20, 22 ਸਾਲ ਵਿੱਚ ਪੰਜਾਬ ਬੰਜਰ ਹੋ ਜਾਵੇਗਾ, ਜਿਸ ਤੋਂ ਬਚਾਅ ਲਈ ਦਰਿਆਵਾਂ ਦਾ ਨਹਿਰੀਕਰਨ ਕਰਵਾਉਣ ਨਵੀਂਆਂ ਨਹਿਰਾਂ ਦੀ ਉਸਾਰੀ ਕਰਵਾਉਣ ਅੱਪਰ...

ਸਾਬਕਾ ਗਵਰਨਰ ਮਲਿਕ ਨੂੰ ਦਿੱਲੀ ਵਿਚ ਮਿਲਣ ਗਈਆਂ ਕਿਸਾਨ ਜਥੇਬੰਦੀਆਂ ਨੂੰ ਹਿਰਾਸਤ ‘ਚ ਲੈਣਾ ਮੰਦਭਾਗਾ- ਜਮਹੂਰੀ ਕਿਸਾਨ ਸਭਾ

Image
ਜਲੰਧਰ, 22 ਅਪ੍ਰੈਲ ਸਾਬਕਾ ਗਵਰਨਰ ਸਤਿਆਪਾਲ ਮਲਿਕ ਨੂੰ ਦਿੱਲੀ ‘ਚ ਮਿਲ ਕੇ ਉਸ ਨਾਲ ਇਕਜੁਟਤਾ ਪ੍ਰਗਟਾਵਾ ਕਰਨ ਗਈਆਂ 50-60 ਕਿਸਾਨ ਜਥੇਬੰਦੀਆਂ ਤੇ ਖਾਪ ਪੰਚਾਇਤਾਂ ਦੇ ਨੁਮਾਇੰਦਿਆ ਨੂੰ ਮੋਦੀ ਸਰਕਾਰ ਵੱਲੋਂ ਗ੍ਰਿਫਤਾਰ ਕਰਨ ਦੀ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਸਖ਼ਤ ਨਿੰਦਾ ਕੀਤੀ ਹੈ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਯਾਦਗਾਰੀ ਭਵਨ ਜਲੰਧਰ ਤੋਂ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਦੇ ਨਾਮ ਬਿਆਨ ਜਾਰੀ ਕਰਦਿਆਂ ਸੂਬਾਈ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਕਿਸਾਨ ਜਥੇਬੰਦੀਆਂ ਤੇ ਖਾਪ ਪੰਚਾਇਤਾਂ ਦੇ ਆਗੂਆਂ ਜੋ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਸੋਮ ਵਿਹਾਰ ਆਰਕੇ ਪੁਰਮ ਦੇ ਗੇਟ ਨੰਬਰ 2 ਕੋਲੋਂ ਇਕੱਠ ਕਰ ਰਹੇ ਸਨ ਨੂੰ ਦਿੱਲੀ ਦੀ ਪੁਲਿਸ ਨੇ ਸਮੇਤ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਆਪਣੀ ਹਿਰਾਸਤ ਵਿੱਚ ਲੈ ਲਿਆ। ਮਗਰੋਂ ਪੁਲਿਸ ਨੇ ਕਿਹਾ ਕਿ ਮਲਿਕ ਨੂੰ ਗ੍ਰਿਫਤਾਰ ਨਹੀਂ ਕੀਤਾ। ਸਾਬਕਾ ਰਾਜਪਾਲ ਸਤਿਆਪਾਲ ਮਲਿਕ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਦੀ ਮੋਦੀ ਸਰਕਾਰ ਦੀ ਅਲੋਚਨਾ ਕਰ ਰਹੇ ਹਨ। ਉਹਨਾਂ ਪੁਲਵਾਮਾ ਵਿਚ ਸ਼ਹੀਦ ਹੋਏ ਫੌਜੀ ਜਵਾਨਾਂ ਦੇ ਮਾਮਲੇ ਵਿੱਚ ਮੋਦੀ ਸਰਕਾਰ ਨੂੰ ਜਿੰਮੇਵਾਰ ਦੱਸਿਆ ਸੀ। ਮੋਦੀ ਸਰਕਾਰ ਨੇ ਚੋਣਾਂ ਜਿੱਤਣ ਲਈ ਜਾਣ ਬੁੱਝ ਕੇ ਫੌਜ ਦੇ ਜਵਾਨਾਂ ਦੀ ਜਾਨ ਲਈ ਹੈ। ਸ੍ਰੀ ਮਲਿਕ ਦਾ ਕਹਿਣਾ ਹੈ ...

ਰੇਲ ਜਾਮ: ਪੰਜਾਬ ਭਰ ‘ਚ ਮਿਲੀ ਸੱਦੇ ਨੂੰ ਕਾਮਯਾਬੀ

Image
ਜਲੰਧਰ, 18 ਅਪ੍ਰੈਲ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀ ਜਿਣਸ ਕਣਕ ਦੇ ਖਰੀਦ ਮੁੱਲ ਕੀਤੀ ਗਈ ਕਟੌਤੀ ਦੇ  ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ ਕਿਰਤੀ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕਰਕੇ ਆਪਣਾ ਵਿਰੋਧ ਪ੍ਰਗਟ ਕੀਤਾ ਗਿਆ। ਇਸ ਮੌਕੇ ਤੇ ਕਿਸਾਨਾਂ ਵੱਲੋਂ ਮੰਗ ਕੀਤੀ ਗਈ ਕਿ ਕੇਂਦਰ ਤੇ ਸੂਬਾ ਸਰਕਾਰ ਮੌਸਮ ਦੀ ਖ਼ਰਾਬੀ ਕਾਰਨ ਖਰਾਬ ਹੋਈਆਂ ਫਸਲਾ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ ਅਤੇ ਕਣਕ ਦੇ ਖਰੀਦ ਮੁੱਲ ਵਿੱਚ ਕੀਤੀ ਗਈ ਕਟੌਤੀ ਨੂੰ ਰੱਦ ਕੀਤਾ ਜਾਵੇ। ਪ੍ਰੈੱਸ ਨੂੰ ਜਾਰੀ ਕੀਤੇ ਪ੍ਰੈੱਸ ਨੋਟ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਸੂਬਾ ਹੈੱਡ ਕੁਆਟਰ ਤੇ ਪੁੱਜੀਆਂ ਰਿਪੋਰਟਾ ਮੁਤਾਬਕ ਸੂਬੇ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ ਮਿਥੇ ਗਏ ਕੇਂਦਰਾਂ ਉੱਪਰ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਰੇਲਾਂ ਦੀਆਂ ਪੱਟੜੀਆਂ ਤੇ ਧਰਨੇ ਲੱਗਾਕੇ ਰੇਲ ਗੱਡੀਆਂ ਨੂੰ ਬ੍ਰੇਕਾਂ ਲੱਗਾ ਦਿੱਤੀਆਂ। ਇਸ ਮੌਕੇ ਤੇ ਬਾਕੀ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਰੇਲਵੇ ਸਟੇਸ਼ਨ  ਵਿਖੇ ਕਿਹਾ ਕਿ ਮੋਦੀ ਸਰਕਾਰ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਲੱਗੇ ਮੋਰਚੇ ਵਿੱਚ ਕਿਸਾਨਾਂ ਕੋਲੋ ਆਪਣੀ ਹੋਈ ਹਾਰ ਨੂੰ ਭੁਲਾ ਨਹੀਂ ਸਕੀ। ਜਿਸ ਕਾਰਨ...

ਜਗਰਾਓ: ਸੰਯੁਕਤ ਕਿਸਾਨ ਮੋਰਚੇ ਨੇ ਰੇਲਾਂ ਦਾ ਕੀਤਾ ਚੱਕਾ ਜਾਮ

Image
ਜਗਰਾਓ, 18 ਅਪ੍ਰੈਲ ਕਣਕ ਦੀ ਫਸਲ ਦੇ ਖਰੀਦ ਮੁੱਲ ਵਿਚ ਮੋਦੀ ਸਰਕਾਰ ਵੱਲੋਂ ਕੀਤੀ ਗਈ ਕਟੌਤੀ ਦੇ ਵਿਰੋਧ ਅਤੇ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਪੈਟਰਨ ਵੱਲੋਂ ਅੱਜ ਰੇਲ ਗੱਡੀਆਂ ਦਾ ਚਾਰ ਘੰਟੇ ਲਈ ਚੱਕਾ ਜਾਮ ਕੀਤਾ ਗਿਆ।  ਇਸੇ ਕੜੀ ਤਹਿਤ ਲੁਧਿਆਣਾ ਦੇ ਸ਼ਹਿਰ ਜਗਰਾਓ ਵਿਖੇ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਕੁੱਲ ਹਿੰਦ ਕਿਸਾਨ ਸਭਾ (1936), ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਤਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਤਾ (ਧਨੇਰ), ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਹਰਦੇਵ ਸਿੰਘ ਸੰਧੂ, ਬਲਰਾਜ ਸਿੰਘ ਕੋਟਉਮਰਾ, ਐਸ ਪੀ ਸਿੰਘ, ਸਾਧੂ ਸਿੰਘ ਅੱਚਰਵਾਲ, ਜਸਦੇਵ ਸਿੰਘ ਲੱਲਤੋ, ਬਲਜੀਤ ਸਿੰਘ ਗਰੇਵਾਲ, ਜਗਤਾਰ ਸਿੰਘ ਦੇਹੜਕਾ, ਬੂਟਾ ਸਿੰਘ ਚੱਕਰ, ਮਹਿੰਦਰ ਸਿੰਘ ਕਮਾਲਪੁਰਾ, ਜੁਗਿੰਦਰ ਸਿੰਘ ਨੇ  ਮੋਦੀ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਪੱਖ ਵਿਚ ਨੀਤੀਆਂ ਬਣਾ ਕੇ ਦੇਸ਼ ਨੂੰ ਲੁੱਟਣਾ ਚਾਹੁੰਦੀ ਹੈ। ਕਿਸਾਨ ਜਿੱਥੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਘਾਟੇ ਵਿੱਚ ਜਾ ਰਹੇ ਹਨ, ਉੱਥੇ ਉਹਨਾਂ ਲਈ ਮੌਸਮ ਵੀ ਸਾਜਗਾਰ ਨਹੀ ਸਾਬਤ ਹੋ ਰਿਹਾ। ਉਹਨਾਂ ਕਿਹਾ ਕਿ ਮੋਦੀ ਸਰਕਾ...

ਰੋਪੜ: ਕਿਸਾਨਾਂ ਨੇ ਧਰਨਾ ਦੇ ਕੇ ਰੋਕੀਆਂ ਰੇਲਾਂ

Image
ਰੋਪੜ, 18 ਅਪ੍ਰੈਲ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਨੇ ਰੇਲ ਪਟੜੀ ‘ਤੇ ਧਰਨਾ ਦਿੱਤਾ। ਜਮਹੂਰੀ ਕਿਸਾਨ ਸਭਾ ਰੋਪੜ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਸਭਾ ਦੇ ਸੂਬਾ ਆਗੂ ਮੋਹਣ ਸਿੰਘ ਧਮਾਣਾ ਅਤੇ ਹੋਰਨਾ ਆਗੂਆਂ ਵੱਲੋਂ ਮੋਰਚੇ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆ ਮੰਗ ਕੀਤੀ ਕਿ ਮੋਦੀ ਸਰਕਾਰ ਕੱਟ ਲਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।

ਪਠਾਨਕੋਟ: ਵੱਖ-ਵੱਖ ਜਥੇਬੰਦੀਆਂ ਵਲੋਂ ਕੀਤਾ ਚੱਕਾ ਜਾਮ

Image
ਪਠਾਨਕੋਟ, 18 ਅਪ੍ਰੈਲ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਪਠਾਨਕੋਟ ਕੈਂਟ ਸਟੇਸ਼ਨ ‘ਤੇ 12 ਵਜੇ 4 ਵਜੇ ਤੱਕ ਰੇਲ ਦਾ ਚੱਕਾ ਪੂਰੀ ਤਰ੍ਹਾਂ ਜਾਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਵਿੱਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਬਲਦੇਵ ਰਾਜ ਭੋਆ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸਾਥੀ ਪਰਮਜੀਤ ਸਿੰਘ ਰਤਨਗੜ੍ਹ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਸਾਥੀ ਬਲਬੀਰ ਸਿੰਘ ਗਿਆਲਾ ਆਗੂਆਂ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਕਾਮਰੇਡ ਬਲਵੰਤ ਸਿੰਘ ਘੋਹ ਬਲਬੀਰ ਸਿੰਘ ਬੇੜੀਆਂ, ਕਾਮਰੇਡ ਸੱਤਿਆਦੇਵ ਸੈਣੀ ਬਾਲਕਿਸ਼ਨ, ਸੂਰਤੀ ਸਿੰਘ ਸੋਮ ਰਾਜ ਬੇਮੌਸਮੀ ਬਰਸਾਤ ਦੇ ਕਾਰਨ ਬਰਬਾਦ ਹੋਈ ਫਸਲ ਕਣਕ, ਸਰੋਂ, ਸਬਜੀਆਂ, ਫਲਦਾਰ ਬਾਗਾਂ ਅਤੇ ਹਾੜੀ ਦੀਆਂ ਸਾਰੀਆਂ ਫਸਲਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ, ਕਣਕ ਦੇ ਰੇਟ ਤੇ ਲਾਇਆ ਕੱਟ ਖਤਮ ਕੀਤਾ ਜਾਵੇ,  ਮੁੱਖ ਮੰਤਰੀ ਪੰਜਾਬ ਦੇ ਕਹੇ ਅਨੁਸਾਰ ਹੇਠਾਂ ਪ੍ਰਸ਼ਾਸ਼ਨ ਵਲੋਂ ਖਰਾਬੇ ਦੀ ਠੀਕ ਅਸਿਸਮੈਂਟ ਨਹੀਂ ਹੋਈ, ਇਸ ਦਾ ਮਤਲਬ ਹੈ ਕਿ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਜਮੀਨ ਅਸਮਾਨ ਦਾ ਫਰਕ ਹੈ। ਕਿਸਾਨ ਮੁਆਵਜ਼ੇ ਤੋਂ ਵਾਂਝੇ ਰਹਿ ਜਾਣਗੇ, ਖੇਤੀਬਾੜੀ ਨਾਲ ਸਬੰਧਤ ਪੇਂਡੂ ਮਜ਼ਦੂਰਾਂ ਨੂੰ ਵੀ ਯੋਗ ਮੁਆਵਜ਼ਾ ਦਿੱਤਾ ਜਾਵੇ। ਵੱਖ ਵੱਖ ਕਿਸਾਨ ਆਗੂਆਂ ਨੇ ਸਾਂਝੇ ਤੌਰ ਉੱਤੇ ਐਲਾਨ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਤੇ ਪੰਜਾਬ ਸਰਕਾਰ ਨੇ ਕਿਸਾਨਾਂ ਮਜ਼ਦ...

ਸਮਰਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਚਾਰ ਘੰਟੇ ਲਈ ਕੀਤਾ ਰੇਲ ਦਾ ਚੱਕਾ ਜਾਮ

Image
ਸਮਰਾਲਾ, 18 ਅਪ੍ਰੈਲ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ 12 ਤੋਂ 4 ਵਜੇ ਤੱਕ, ਪੰਜਾਬ ਵਿਚ ਰੇਲ ਦਾ ਚੱਕਾ ਜਾਮ ਕਰਨ ਦਾ ਸੱਦੇ ਤਹਿਤ ਅੱਜ ਇਥੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ 1936, ਜਮਹੂਰੀ ਕਿਸਾਨ ਸਭਾ ਪੰਜਾਬ, ਬੀ.ਕੇ.ਯੂ. ਲੱਖੋਵਾਲ, ਬੀ.ਕੇ.ਯੂ. ਦੋਆਬਾ, ਆਲ ਇੰਡੀਆ ਕਿਸਾਨ ਸਭਾ ਵੱਲੋਂ ਰੇਲ ਦਾ ਚੱਕਾ ਜਾਮ ਕੀਤਾ ਗਿਆ।  ਅਵਤਾਰ ਸਿੰਘ ਮੇਹਲੋਂ, ਜਸਵੀਰ ਝੱਜ, ਰਘਵੀਰ ਸਿੰਘ ਬੈਨੀਪਾਲ, ਬਲਬੀਰ ਸਿੰਘ ਖੀਰਨੀਆਂ, ਜੰਗ ਸਿੰਘ ਸਿਰਥਲਾ, ਮਨਜੀਤ ਸਿੰਘ ਢੀਂਡਸਾ, ਜਗਤਾਰ ਸਿੰਘ ਚਕੌਹੀ, ਜਰਨੈਲ ਸਿੰਘ ਜਟਾਣਾ, ਮੋਹਣ ਕੋਟਲਾ, ਗੁਰਸੇਵਕ ਸਿੰਘ ਮੰਜਾਲੀਆਂ, ਪਰਮਜੀਤ ਸਿੰਘ ਮਾਛੀਵਾੜਾ, ਜੱਥੇ. ਅਮਰਜੀਤ ਸਿੰਘ ਵਾਲਿਓ, ਨਰੰਗ ਸਿੰਘ ਬੁਆਣੀ, ਭਜਨ ਸਿੰਘ ਸਮਰਾਲ, ਗੁਰਪ੍ਰੀਤ ਸਿੰਘ ਸਾਹਾਬਾਣਾ, ਅੰਮਿਰਤ ਰਾਜੇਵਾਲ, ਗਿਆਨ ਸਿੰਘ ਮੰਡ, ਕੇਵਲ ਸਿੰਘ ਮੰਜਾਲੀਆਂ, ਹਰਵਿੰਦਰ ਸਿੰਘ ਅਕਾਲਗੜ੍ਹ, ਨਿਰਮਲ ਸਿੰਘ ਮਾਛੀਵਾੜਾ ਆਦਿ ਨੇ ਮੰਗ ਕੀਤੀ ਪਿਛਲੇ ਦਿਨੀਂ ਬਰਸਾਤ ਅਤੇ ਝੱਖੜ ਗੜੇਮਾਰੀ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ, ਉਸ ਦੀ ਭਰਪਾਈ ਕੀਤੀ ਜਾਵੇ। ਮੁਲੋਂ ਬਰਬਾਦ ਹੋਈ ਫਸਲ ਦਾ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਮੁਆਵਜਾ, ਆਮ ਨੁਕਸਾਨੀ ਕਣਕ ਦੀ ਭਰਪਾਈ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਕਣਕ ਦੀ ਖਰੀਦ ਲਈ ਏਜੰਸੀਆਂ ਨੂੰ ਪੰਜ ਰੁਪਏ ਬੱਤੀ ਪੈਸੇ ਤੋਂ ਸ਼ੈਂਤੀ ਰੁਪਏ ਅਠਾਰਾਂ ਰੁਪਏ ਪ੍ਰਤੀ...

ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਰੇਲਾਂ ਦਾ ਚੱਕਾ ਜਾਮ

Image
ਅੰਮ੍ਰਿਤਸਰ 18 ਅਪ੍ਰੈਲ ਪੰਜਾਬ ਚੈਪਟਰ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦੀ ਹੋਈ ਬਰਬਾਦੀ ਦਾ ਮੁਆਵਜ਼ਾ ਦੇਣ ਦੀ ਬਜਾਏ ਕਣਕ ਦੇ ਦਾਣੇ ਦੀ ਗੁਣਵੱਤਾ ਵਿੱਚ ਆਈ ਕਮੀ ਨੂੰ ਅਧਾਰ ਬਣਾ ਕੇ ਪੰਜਾਬ ਹਰਿਆਣਾ ਉੱਤਰ ਪ੍ਰਦੇਸ਼ ਰਾਜਸਥਾਨ ਆਦਿ ਰਾਜਾਂ ਵਿੱਚ 5 ਰੁਪਏ 50 ਪੈਸੇ ਤੋਂ ਲੈ ਕੇ 31 ਰੁਪਏ 87 ਪੈਸੇ ਪ੍ਰਤੀ ਕਵਿੰਟਲ ਦਾ ਲਾਇਆ ਕੱਟ ਰੱਦ ਕਰਵਾਉਣ ਅਤੇ ਖਰਾਬ ਫਸਲ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਸਥਾਨਕ ਰੇਲਵੇ ਸਟੇਸ਼ਨ ‘ਤੇ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ। ਕਣਕ ਦੀ ਕਟਾਈ ਦੇ ਰੁਝੇਵਿਆਂ ਭਰੇ ਸਮੇਂ ਵੀ ਕਿਸਾਨ ਵੱਡੀ ਗਿਣਤੀ ਸਰਕਾਰ ਖਿਲਾਫ ਅਕਾਸ਼ ਗੁੰਜਾਊ ਨਾਅਰੇ ਲਾਉਂਦਿਆਂ ਰੇਲ ਜਾਮ ਵਿੱਚ ਸ਼ਾਮਲ ਹੋਏ। ਰੇਲ ਜਾਮ ਨੂੰ ਸਫਲਤਾ ਪੂਰਵਕ ਚਲਾਉਣ ਲਈ ਬਣਾਏ ਪ੍ਰਧਾਨਗੀ ਮੰਡਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਮੁਖਤਾਰ ਸਿੰਘ ਮੁਹਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਦਵਿੰਦਰ ਸੋਹਲ ਪੰਜਾਬ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਝਾਮਕਾ ਅਜਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਦੇ ਨਿਰਵੈਲ ਸਿੰਘ ਡਾਲੇਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਤਰਸੇਮ ਸਿੰਘ ਕਲਸੀ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਿਜੇ ਧਾਰੀਵਾਲ ਕੌਮੀ ਕਿਸਾਨ ਯੂਨੀਅਨ ਦੇ ਕੁਲਵਿੰਦਰ ਸਿੰਘ ਅਲਾਦੀਨਪੁਰ ਕਿਰਤੀ ਕਿਸਾਨ ਯੂਨੀਅਨ ਦੇ ਸਤਨਾਮ ਸਿੰਘ ਝੰਡੇਰ ਇੰਡੀਅਨ ਫਾਰਮਰਜ਼ ਐਸੋਸ...

ਫਿਲੌਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਰੇਲਾਂ ਦਾ ਕੀਤਾ ਚੱਕਾ ਜਾਮ

Image
ਫਿਲੌਰ, 18 ਅਪ੍ਰੈਲ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 12 ਵਜੇ ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਸਥਾਨਕ ਰੇਲਵੇ ਸਟੇਸ਼ਨ ’ਤੇ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਆਲ ਇੰਡੀਆ ਕਿਸਾਨ ਸਭਾ ਵਲੋਂ ਸੁਰਜੀਤ ਸਿੰਘ ਸਮਰਾ, ਕੁਲਜੀਤ ਸਿੰਘ, ਬਲਵਿੰਦਰ ਸਿੰਘ ਸਾਬੀ, ਰਣਜੀਤ ਸਿੰਘ, ਤਰਸੇਮ ਸਿੰਘ ਢਿਲੋਂ, ਸਵਰਨ ਸਿੰਘ ਅਕਲਪੁਰੀ ਦੀ ਪ੍ਰਧਾਨਗੀ ਹੇਠ ਧਰਨਾ ਲਗਾ ਕੇ ਰੇਲ ਦਾ ਚੱਕਾ ਜਾਮ ਕੀਤਾ।  ਇਸ ਮੌਕੇ ਧਰਨੇ ਨੂੰ ਸੰਤੋਖ ਸਿੰਘ ਸੰਧੂ, ਇਕਬਾਲ ਸਿੰਘ ਢਾਡੀ, ਸੁਰਿੰਦਰ ਸਿੰਘ ਬੈਂਸ, ਜਸਵੰਤ ਸਿੰਘ ਕਾਹਲੋਂ, ਸੰਤੋਖ ਸਿੰਘ ਬਿਲਗਾ, ਕੁਲਦੀਪ ਫਿਲੌਰ, ਸਰਬਜੀਤ ਸੰਗੋਵਾਲ, ਗੁਰਨਾਮ ਸਿੰਘ ਤੱਗੜ, ਕੇਵਲ ਸਿੰਘ ਤਲਵਣ, ਪਵਿੱਤਰ ਸਿੰਘ ਜੌਹਲ, ਗੁਰਕੰਵਲ ਸਿੰਘ ਸਤਿੰਦਰ ਸਿੰਘ ਧੰਜੂ,  ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀ. ਮੀਤ ਪ੍ਰਧਾਨ ਅਮਰਜੀਤ ਸਿੰਘ ਸ਼ੇਰਗਿੱਲ, ਸੁਰਿੰਦਰ ਸਿੰਘ ਮਿੰਟਾ ਨੇ ਵੀ ਸੰਬੋਧਨ ਕੀਤਾ  ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਰੇਟ ‘ਚ ਕੱਟ ਲਗਾ ਕੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ। ਬੇਮੌਸਮੀ ਬਾਰਸ਼ ਕਾਰਨ ਇਸ ਵਾਰ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਜਿਸ ਦੀ ਭਰਪਾਈ ਕਰਨ ਦੀ ਥਾਂ ਚਮਕ ਅਤੇ ਕੁਆਲਟੀ ਦੇ ਨਾਂ ...

ਜਾਣੋ ਵੇਰਵੇ : ਕਣਕ ਦੇ ਮੁੱਲ ਵਿੱਚ ਕਿੰਨੀ ਹੋਵੇਗੀ ਕਟੌਤੀ

Image
ਸਰਕਾਰ ਵੱਲੋਂ ਕਣਕ ਦੇ ਮੁੱਲ ਵਿੱਚ ਕਟੌਤੀ ਦਾ ਐਲਾਨ   1. ਪੂਰੇ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ. ਟੀ.) ਵਿੱਚ ਇਕਸਾਰ ਵਿਸ਼ੇਸ਼ਤਾਈਆਂ ਵਾਲੇ ਮਾਜੂ/ ਸੁੱਕੇ ਅਤੇ ਟੁੱਟੇ ਅਨਾਜ ਦੀ ਮੌਜੂਦਾ ਸੀਮਾ ਵਿੱਚ 6% ਦੇ ਮੁਕਾਬਲੇ 18% ਤੱਕ ਦੀ ਢਿੱਲ ਦਿੱਤੀ ਜਾ ਰਹੀ ਹੈ । ਇਸਤੋਂ ਬਾਅਦ ਹਰੇਕ 2% ਜਾਂ ਇਸਦੇ ਭਾਗ ਦੀ ਵਾਧੂ ਰਿਆਇਤ ਲਈ ਇਸਦੇ ਪੂਰੇ ਮੁੱਲ ਤੇ 25% ਦੇ ਹਿਸਾਬ ਨਾਲ ਕਟੌਤੀ ਕੀਤੀ ਜਾਵੇਗੀ । ਪੰਜਾਬ ਅਤੇ ਚੰਡੀਗੜ੍ਹ (ਯੂ.ਟੀ.) ਰਾਜ ਵਿੱਚ ਕਿਸਾਨਾਂ ਨੂੰ ਅਦਾਇਗੀ ਕਰਦੇ ਸਮੇਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਯਾਨੀ ਕਿ 2125 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਰਾਜ ਸਰਕਾਰ ਨੂੰ ਹੇਠਾਂ ਦਿੱਤੇ ਵੇਰਵਿਆਂ ਅਨੁਸਾਰ ਭੁਗਤਾਨ ਕੀਤੇ ਮੁੱਲ ਕਟੌਤੀ ਚੋਂ ਕਰਨੀ ਪਵੇਗੀ:   ਉ) 6% ਤੱਕ ਮਾਜੂ ਅਤੇ ਟੁੱਟੇ ਹੋਏ ਅਨਾਜ ਵਾਲੀ ਕਣਕ ਉਪਰ ਕੀਮਤ ਵਿੱਚ ਕਟੌਤੀ ਕਰਨੀ ਲਾਗੂ ਨਹੀਂ ਹੈ।   ਅ) 6% ਤੋਂ ਲੈਕੇ ਅਤੇ 8% ਤੱਕ ਮਾਜੂ ਅਤੇ ਟੁੱਟੇ ਹੋਏ ਦਾਣਿਆਂ ਵਾਲੀ ਕਣਕ ‘ਤੇ 5.31 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਟੌਤੀ ਕੀਤੀ ਜਾਵੇਗੀ ।   ਈ ) ਇਸ ਤੋਂ ਇਲਾਵਾ, 8% ਤੋਂ ਵੱਧ ਅਤੇ 10% ਤੱਕ ਮਾਜੂ ਅਤੇ ਟੁੱਟੇ ਦਾਣਿਆਂ ਵਾਲੀ ਕਣਕ ‘ਤੇ 10.62 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕੀਤੀ ਜਾਵੇਗੀ ।   ਸ) ਇਸ ਤੋਂ ਇਲਾਵਾ, 10% ਤੋਂ ਵੱਧ ਅਤੇ 12% ਤੱਕ ਸੁੱਕੇ ਅਤੇ ਟੁੱਟੇ ਅਨਾਜ ਵਾਲੀ ਕਣਕ ‘ਤੇ 15.93 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕੀਤ...

ਲੁਧਿਆਣਾ ਦੀਆਂ ਮੰਡੀਆਂ: ਰੇਲ ਜਾਮ ਦਾ ਦਿੱਤਾ ਸੱਦਾ

  ਲੁਧਿਆਣਾ ਜ਼ਿਲ੍ਹੇ ਦੀਆਂ ਮੰਡੀਆਂ ਤੋਂ ਰਿਪੋਰਟ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਫਿਲੌਰ ‘ਚ ਹੋਣਗੀਆਂ ਰੇਲਾਂ ਜਾਮ

Image
ਫਿਲੌਰ, 16 ਅਪ੍ਰੈਲ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 18 ਅਪ੍ਰੈਲ ਨੂੰ 12 ਵਜੇ ਤੋਂ 4 ਵਜੇ ਤੱਕ ਰੇਲਾਂ ਜਾਮ ਕੀਤੀਆਂ ਜਾ ਰਹੀਆਂ ਹਨ। ਇਹ ਸੱਦਾ ਕਣਕ ਦਾ ਰੇਟ ਘਟਾਉਣ ਕਾਰਨ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਇੱਕ ਫ਼ੈਸਲੇ ਮੁਤਾਬਿਕ ਬੇਮੌਸਮੀ ਬਾਰਸ਼ਾਂ ਕਾਰਨ ਕਣਕ ਦੀ ਘਟੀ ਕੁਆਲਟੀ ਕਾਰਨ ਕਣਕ ਦੇ ਰੇਟ ਘਟਾ ਦਿੱਤਾ ਹੈ। ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਸੰਤੋਖ ਸਿੰਘ ਬਿਲਗਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਨੇ ਅੱਜ ਇਥੇ ਕਿਹਾ ਕਿ ਰੇਟ ਘਟਾਉਣ ਦੀ ਥਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਸੀ ਕਿਉਂਕਿ ਇਸ ‘ਚ ਕਿਸਾਨਾਂ ਦਾ ਕੋਈ ਵੀ ਕਸੂਰ ਨਹੀਂ ਹੈ।  ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਕਿਸਾਨ ਵਿਰੋਧੀ ਫ਼ੈਸਲੇ ਪ੍ਰਤੀ ਰੋਸ ਪ੍ਰਗਟਾਉਣ ਲਈ ਫਿਲੌਰ ਦੇ ਰੇਲਵੇ ਸਟੇਸ਼ਨ ‘ਤੇ ਜਾਮ ਲਗਾ ਕੇ ਰੇਲਾਂ ਰੋਕੀਆਂ ਜਾਣਗੀਆਂ। ਆਗੂਆਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਹੁੰਮ ਹੁਮਾ ਕੇ ਸੱਦੇ ਨੂੰ ਕਾਮਯਾਬ ਕਰਨ।

ਕੇਂਦਰ ਸਰਕਾਰ ਵਲੋਂ ਕਣਕ ਦੇ ਰੇਟਾਂ ‘ਤੇ ਲਗਾਏ ਕੱਟ ਕਾਰਨ ਕਿਸਾਨ ਖ਼ਫਾ

Image

ਕਣਕ ਦੇ ਖਰੀਦ ਮੁੱਲ ਵਿੱਚ ਕਟੌਤੀ ਦੇ ਵਿਰੋਧ ਵਿੱਚ ਲੱਲਤੋ ਦਾਣਾ ਮੰਡੀ ਵਿਚ ਹੋਇਆ ਰੋਸ ਪ੍ਰਦਰਸ਼ਨ

Image
ਜੋਧਾਂ, 16 ਅਪ੍ਰੈਲ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਣਕ ਦੇ ਖਰੀਦ ਮੁੱਲ ਵਿਚ ਕੀਤੀ ਗਈ ਕਟੌਤੀ ਦੇ ਵਿਰੁੱਧ ਦਾਣਾ ਮੰਡੀ ਲੱਲਤੋ ਕਲਾਂ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਅੱਜ ਦੇ ਪ੍ਰਦਸ਼ਨ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਜੋਧਾਂ ਦੇ ਸਕੱਤਰ ਡਾ. ਅਜੀਤ ਰਾਮ ਸ਼ਰਮਾ ਝਾਡੇ, ਡਾ ਜਸਮੇਲ ਸਿੰਘ ਲੱਲਤੋ ਅਤੇ ਕਰਮ ਸਿੰਘ ਗਰੇਵਾਲ ਨੇ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਏਰੀਆਂ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਜ਼ਿਲ੍ਹਾ ਮੀਤ ਪ੍ਰਧਾਨ ਸੁਰਜੀਤ ਸਿੰਘ ਸੀਲੋ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਉਹਨਾਂ ਦੀ ਜਿਣਸ ਦੇ ਮੁੱਲ ਵਿਚ ਕਟੌਤੀ ਕਰਕੇ ਧੱਕਾ ਕਰ ਰਹੀ ਹੈ। ਕਿਸਾਨ ਪਹਿਲਾ ਹੀ ਮੌਸਮ ਦੀ ਮਾਰ ਹੇਠ ਆਇਆ ਹੋਣ ਕਾਰਨ ਨਿਰਾਸ਼ ਤੇ ਘਾਟੇ ਵਿਚ ਹੈ। ਸਰਕਾਰਾਂ ਨੂੰ ਚਾਹੀਦਾ ਸੀ ਕਿ ਉਹਨਾਂ ਦਾ ਘਾਟਾ ਕਿਸਾਨਾਂ ਨੂੰ ਮੁਆਵਜ਼ਾ ਦੇਕੇ ਪੂਰਾ ਕੀਤਾ ਜਾਂਦਾ। ਪਰ ਕੇਂਦਰ ਸਰਕਾਰ ਨੇ ਉਲਟਾਂ ਕਣਕ ਦੇ ਖਰੀਦ ਮੁੱਲ ਵਿਚ ਕਟੌਤੀ ਕਰਕੇ ਉਹਨਾ ਦੇ ਜਖ਼ਮਾਂ ‘ਤੇ ਲੂਣ ਛਿੜਕਿਆ ਹੈ। ਉਹਨਾਂ ਕਿਹਾ ਕਿ ਕਿਸਾਨ ਇਹ ਕਟੌਤੀ ਰੱਦ ਕਰਵਾਉਣ ਲਈ 18 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 12 ਵਜੇ ਤੋਂ ਲੈਕੇ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨਗੇ।  ਇਸ ਮੌਕੇ ਤੇ ਆੜ੍ਹਤ...

ਕਣਕ ਦੇ ਖਰੀਦ ਮੁੱਲ ਵਿਚ ਕਟੌਤੀ ਵਿਰੁੱਧ 18 ਅਪ੍ਰੈਲ ਨੂੰ ਹੋਵੇਗਾ ਰੇਲਾਂ ਦਾ ਚੱਕਾ ਜਾਮ- ਗੁੱਜਰਵਾਲ

Image
ਡੇਹਲੋ, 16 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਟੀਮ ਵੱਲੋਂ ਇਲਾਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਨ ਉਪਰੰਤ ਦਾਣਾ ਮੰਡੀ ਕਿਲ੍ਹਾ ਰਾਏਪੁਰ ਵਿਖੇ ਆਖਿਆ ਕਿ  ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਤੇਜ ਹੋ ਗਈ ਹੈ ਪਰ ਕਣਕ ਦੀ ਖਰੀਦ ਸੁਸਤ ਹੈ। ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਵਫ਼ਦ ਦੀ ਅਗਵਾਈ ਏਰੀਆਂ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ ਨੇ ਕੀਤੀ।           ਇਸ ਮੌਕੇ ਤੇ ਪ੍ਰੈਸ ਨਾਲ ਗੱਲ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਣਕ ਦੇ ਖਰੀਦ ਮੁੱਲ ਉੱਪਰ ਲਗਾਇਆ ਗਿਆ ਕੱਟ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਉਹਨਾਂ ਕਿਹਾ ਕਿ ਜਿੱਥੇ ਕਿਸਾਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਘਾਟੇ ਵਿਚ ਹੈ, ਉੱਥੇ ਕਿਸਾਨਾਂ ਉੱਪਰ ਮੌਸਮ ਦੀ ਮਾਰ ਵੀ ਪਈ ਹੈ। ਸਰਕਾਰਾਂ ਨੂੰ ਚਾਹੀਦਾ ਸੀ ਕਿ ਇਸ ਮੌਕੇ ਕਿਸਾਨਾਂ ਦੀ ਬਾਂਹ ਫੜੀ ਜਾਂਦੀ। ਪਰ ਕੇਂਦਰ ਦੀ ਮੋਦੀ ਸਰਕਾਰ ਨੇ ਉਲਟਾਂ ਕਣਕ ਦੀ ਮੁੱਲ ਉੱਪਰ ਕਟੌਤੀ ਕਰ ਦਿੱਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਰੱਦ ਕਰਵਾਉਣ ਲਈ 18 ਅਪ੍ਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ...

ਸੰਯੁਕਤ ਕਿਸਾਨ ਮੋਰਚੇ ਵਲੋਂ 18 ਅਪ੍ਰੈਲ ਨੂੰ ਚੱਕਾ ਜਾਮ ਕਰਨ ਦਾ ਸੱਦਾ

Image

ਲਸਟਰ ਲੌਸ ਦੇ ਨਾਮ ‘ਤੇ ਜਾਰੀ ਪੱਤਰ ਦਾ ਹੋਵੇਗਾ ਵਿਰੋਧ

Image

ਬਦਰੰਗ, ਚਮਕ ਦੇ ਨਾਮ ‘ਤੇ ਕੋਈ ਕਟੌਤੀ ਨਹੀਂ ਹੋਵੇਗੀ ਬਰਦਾਸ਼ਤ

Image

ਕੇਂਦਰ ਸਰਕਾਰ ਨੇ ਘੱਟੋ ਘੱਟ ਸਮਰਥਨ ਮੁਲ ਦੇ ਅਰਥ ਬਦਲੇ!

Image

ਮੌਸਮ ਦੀ ਮਾਰ ਹੇਠ ਆਏ ਕਿਸਾਨਾਂ ਦੇ ਜ਼ਖ਼ਮਾਂ ‘ਤੇ ਕੇਂਦਰ ਸਰਕਾਰ ਨੂੰ ਭੁੱਕਿਆ ਲੂਣ

Image
ਜਲੰਧਰ, 11 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਵੱਲੋਂ ਬਿਆਨ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਨੇ ਇਕ ਚਿੱਠੀ ਜਾਰੀ ਕਰਕੇ ਕਣਕ ਦੇ ਖਰੀਦ ਮੁੱਲ ‘ਤੇ ਕਟੌਤੀ ਲਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕਾ ਹੈ। ਇਹ ਫੈਸਲਾ ਉਹਨਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਦੇ ਤੁਲ ਹੈ। ਕਿਸਾਨ ਦੀ ਫਸਲ ਉੱਪਰ ਪਹਿਲਾ ਹੀ ਮੌਸਮ ਦੀ ਕਰੋਪੀ ਹੋਈ ਹੈ। ਜਿਸ ਕਾਰਨ ਕਿਸਾਨ ਸਦਮੇ ਵਿੱਚ ਸਨ ਪਰ ਸਰਕਾਰ ਨੇ ਉਹਨਾਂ ਦੀ ਬਾਂਹ ਤਾਂ ਕੀ ਫੜਨੀ ਸੀ, ਉਲਟਾਂ ਕਣਕ ਦੇ ਖਰੀਦ ਮੁੱਲ ਉੱਪਰ ਕਟੌਤੀ ਲੱਗਾ ਦਿੱਤੀ। ਉਹਨਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਕਿਸਾਨਾਂ ਦੀ ਫਸਲ ‘ਤੇ ਕਿਸੇ ਕਿਸਮ ਦਾ ਕੱਟ ਬਰਦਾਸ਼ਤ ਨਹੀਂ ਕਰੇਗੀ। ਜੇ ਸਰਕਾਰ ਨੇ ਆਪਣਾ ਫੈਸਲਾ ਨਾ ਬਦਲਿਆ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਖਰਾਬ ਹੋਈ ਫਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦੀ ਮਿਲੇ- ਸੀਲੋ ਖੁਰਦ

Image
ਡੇਹਲੋ, 11 ਅਪ੍ਰੈਲ “ਬੇਮੌਸਮੇ ਮੀਂਹ, ਹਨੇਰੀ ਤੇ ਗੜਿਆਂ ਕਾਰਨ ਸਾਰੀਆਂ ਫਸਲਾਂ ਕਣਕ, ਸਰੋਂ, ਦਾਲਾਂ ਸਬਜ਼ੀਆਂ ਤੇ ਬਾਗਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਜਿਸ ਕਾਰਨ ਪਹਿਲਾ ਹੀ ਕਰਜ਼ੇ ਦੀ ਚੱਕੀ ਵਿੱਚ ਪਿਸ ਰਹੇ ਕਿਸਾਨਾ ਦਾ ਲੱਕ ਟੁੱਟ ਗਿਆ ਹੈ। ਇਸ ਲਈ ਸਰਕਾਰਾਂ ਨੂੰ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆ ਕੇ ਕਣਕ ਸਰੋਂ ਦੀ ਖਰਾਬ ਹੋਈ ਫਸਲ ‘ਤੇ ਪੰਜਾਹ ਹਜ਼ਾਰ, ਸਬਜ਼ੀਆਂ ਤੇ ਦਾਲਾਂ ਦੀ ਫਸਲ ‘ਤੇ ਸੱਠ ਹਜ਼ਾਰ, ਬਾਗਾਂ ਦੇ ਹੋਏ ਨੁਕਸਾਨ ਲਈ ਇਕ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਜਲਦੀ ਨਾਲ ਦੇਣਾ ਚਾਹੀਦਾ ਹੈ।” ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਜਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਸੀਲੋ ਖੁਰਦ ਨੇ ਪਿੰਡ ਵਿੱਚ ਖੇਤੀ ਮਹਿਕਮੇ ਦੇ ਗਿਦਾਵਰੀ ਕਰਨ ਆਏ ਅਫਸਰਾਂ ਦੀ ਹਾਜ਼ਰੀ ਵਿੱਚ ਪ੍ਰੈਸ ਨੂੰ ਕਹੇ। ਉਹਨਾਂ ਇਹ ਵੀ ਆਖਿਆ ਕਿ ਖੇਤੀਬਾੜੀ ਤੇ ਮਾਲ ਮਹਿਕਮੇ ਵਿੱਚ ਬਹੁਤ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ। ਜਿਸ ਕਰਕੇ ਸਾਰੇ ਪਿੰਡਾਂ ਦੀ ਗਿਦਾਵਰੀ ਸਮੇਂ ਸਿਰ ਨਹੀਂ ਹੋ ਰਹੀ। ਸਰਕਾਰ ਨੂੰ ਚਾਹੀਦਾ ਹੈ ਕਿ ਸਾਰੇ ਮਹਿਕਮਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਵੀ ਜਲਦੀ ਨਾਲ ਭਰੇ। ਗਿਦਾਵਰੀ ਲਈ ਸਮਾਂ ਹੋਰ ਵਧਾਇਆ ਜਾਵੇ। ਪਿੰਡ ਸੀਲੋ ਖੁਰਦ ਵਿੱਚ ਖੇਤੀਬਾੜੀ ਮਹਿਕਮੇ ਦੇ ਅਫਸਰ ਗੁਰਮੀਤ ਧਾਲੀਵਾਲ ਆਪਣੇ ਸਟਾਫ਼ ਸਮੇਂ ਗਿਦਾਵਰੀ ਲਈ ਪਹੁੰਚੇ ਸਨ।

ਹੁਸ਼ਿਆਰਪੁਰ: ਜਮਹੂਰੀ ਕਿਸਾਨ ਸਭਾ ਪੰਜਾਬ ਨੇ ਸੌਂਪਿਆ ਮੰਗ ਪੱਤਰ

Image
ਹੁਸ਼ਿਆਰਪੁਰ, 10 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਅੱਜ ਸਭਾ ਨੇ ਐਸਡੀਐਮ ਹੁਸ਼ਿਆਰਪੁਰ ਰਾਹੀ ਮੌਸਮ ਦੀ ਖ਼ਰਾਬੀ ਕਾਰਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਅੱਜ ਦੇ ਵਫ਼ਦ ਦੀ ਅਗਵਾਈ ਦਵਿੰਦਰ ਸਿੰਘ ਕੰਨੋਂ ਅਤੇ ਹਰਕੰਵਲ ਸਿੰਘ ਨੇ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਪੱਕੀ ਫਸਲ ਕਣਕ, ਸਰੋ ਸਮੇਤ ਦਾਲਾਂ, ਸਬਜ਼ੀਆਂ ਤੇ ਬਾਗਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨ ਪਹਿਲਾ ਹੀ ਕਰਜ਼ੇ ਦੀ ਮਾਰ ਹੇਠ ਹੈ। ਇਸ ਕਰਕੇ ਸਰਕਾਰਾਂ ਨੂੰ ਕਿਸਾਨਾਂ ਦੀ ਮੱਦਦ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਣਕ, ਸਰੋ ਦੇ ਹੋਏ ਨੁਕਸਾਨ ਲਈ ਪੰਜਾਹ ਹਜ਼ਾਰ, ਸਬਜ਼ੀਆਂ ਦੇ ਹੋਏ ਨੁਕਸਾਨ ਲਈ ਸੱਠ ਹਜ਼ਾਰ, ਬਾਗਾਂ ਦੇ ਹੋਏ ਨੁਕਸਾਨ ਲਈ ਇਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਬਲਵਿੰਦਰ ਸਿੰਘ ਗਿੱਲ, ਇੰਦਰ ਸਿੰਘ ਕੈਂਪ, ਮਲਕੀਤ ਸਿੰਘ ਬਾਹਵਾਲ, ਸੱਤਪਾਲ ਸਿੰਘ ਚੱਬੇਵਾਲ, ਸੂਰਜ ਪ੍ਰਕਾਸ਼ ਸਿੰਘ, ਪਰਮਿੰਦਰ ਸਿੰਘ, ਜਰਨੈਲ ਸਿੰਘ, ਜਗਤਾਰ ਸਿੰਘ ਸਤੋਰ, ਗੁਰਚਰਨ ਸਿੰਘ, ਸਰਬਜੀਤ ਸਿੰਘ ਖਾਖਲੀ, ਮਨਜੀਤ ਸਿੰਘ ਨੰਬਰਦਾਰ ਹਾਜ਼ਰ ਸਨ।

ਨਕੋਦਰ: ਜਮਹੂਰੀ ਕਿਸਾਨ ਸਭਾ ਪੰਜਾਬ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Image
ਨਕੋਦਰ, 10 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਐਸਡੀਐਮ ਨਕੋਦਰ ਦੇ ਦਫ਼ਤਰ ਸਾਹਮਣੇ ਧਰਨਾ ਮਾਰਿਆ ਗਿਆ। ਇਸ ਵਿੱਚ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਬੇਮੌਸਮੀ ਬਾਰਸ਼ ਕਾਰਨ ਮਾਰੀਆਂ ਗਈਆਂ ਫਸਲਾਂ ਦੇ ਸੰਬੰਧ ਵਿੱਚ ਐਸਡੀਐਮ ਨੂੰ ਮੰਗ ਪੱਤਰ ਦੇਣਾ ਸੀ। ਜਮਹੂਰੀ ਕਿਸਾਨ ਸਭਾ ਦੇ ਆਗੂ ਨਾਹਰੇ ਮਾਰਦੇ ਹੋਏ ਦਫ਼ਤਰ ਪੁੱਜੇ। ਪਰ ਐਸਡੀਐਮ ਦੇ ਮੰਗ ਪੱਤਰ ਨਾ ਲੈਣ ਆਉਣ ਕਰਕੇ ਦਫ਼ਤਰ ਅੱਗੇ ਧਰਨਾ ਮਾਰ ਕੇ ਬੈਠ ਗਏ। ਕਿਸਾਨ ਪਹਿਲਾ ਵੀ ਫਸਲਾਂ ਦੇ ਹੋਏ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਕਿਸਾਨ ਵੱਲੋਂ ਇਸ ਮੌਕੇ ਤੇ ਪ੍ਰਸ਼ਾਸਨ ਵਿਰੁੱਧ ਨਾਹਰੇਬਾਜ਼ੀ ਕੀਤੀ ਗਈ, ਜਿਸ ਤੋਂ ਬਾਅਦ ਐਸਡੀਐਮ ਵੱਲੋਂ ਧਰਨੇ ਵਿੱਚ ਆ ਕੇ ਮੰਗ ਪੱਤਰ ਲੈਣਾ ਪਿਆ। ਧਰਨੇ ਨੂੰ ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਮਨੋਹਰ ਸਿੰਘ ਗਿੱਲ, ਤਹਿਸੀਲ ਪ੍ਰਧਾਨ ਮੇਜਰ ਸਿੰਘ ਖੁਰਲਾਪੁਰ, ਸਕੱਤਰ ਰਾਮ ਸਿੰਘ ਕੈਮਵਾਲਾ ਨੇ ਸੰਬੋਧਨ ਕੀਤਾ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਲਛਮਣ ਸਿੰਘ ਵੇਹਰਾ, ਗੁਰਦੀਪ ਸਿੰਘ ਵੇਹਰਾ, ਸਰਪੰਚ ਮਹਿੰਦਰ ਸਿੰਘ ਬੂਟੇ ਦੀਆਂ ਛੰਨਾ, ਦਮਣ ਸਿੰਘ ਰਾਏਪੁਰ ਰਾਈਆਂ, ਸਵਰਨ ਸਿੰਘ ਆਦਿ ਹਾਜ਼ਰ ਸਨ।

ਫਿਲੌਰ ‘ਚ ਦਿੱਤਾ ਮੰਗ ਪੱਤਰ

Image

ਬਾਬਾ ਬਕਾਲਾ ਸਾਹਿਬ: ਜਮਹੂਰੀ ਕਿਸਾਨ ਸਭਾ ਨੇ ਮੁਆਵਜ਼ੇ ਲਈ ਦਿੱਤਾ ਮੰਗ ਪੱਤਰ

Image
ਬਾਬਾ ਬਕਾਲਾ ਸਾਹਿਬ, 10 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਿਛਲੇ ਦਿਨੀਂ ਪਏ ਭਾਰੀ ਮੀਂਹ ਗੜੇਮਾਰੀ ਅਤੇ ਤੇਜ ਹਵਾਵਾਂ ਚੱਲਣ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਨੂੰ ਲੈ ਪੰਜਾਬ ਭਰ ਵਿੱਚ ਐਸਡੀਐਮ ਦਫਤਰਾਂ ਸਾਹਮਣੇ ਰੋਸ ਮੁਜ਼ਾਹਰੇ ਕਰਨ ਦੇ ਸੱਦੇ ਤਹਿਤ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿੱਚ ਸਭਾ ਦੇ ਸੈਂਕੜੇ ਕਾਰਕੁੰਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਰਾਹੀਂ ਐਸਡੀਐਮ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ। ਸਭਾ ਦੇ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਿਸਾਨ ਪਹਿਲਾਂ ਹੀ ਕਰਜੇ ਦੇ ਭਾਰੀ ਬੋਝ ਹੇਠਾਂ ਦੱਬੇ ਹੋਏ ਹਨ ਅਤੇ ਇਸ ਵਾਰ ਪਈ ਕੁਦਰਤੀ ਆਫਤ ਕਾਰਨ ਫਸਲਾਂ ਜਿਨ੍ਹਾਂ ਵਿੱਚ ਕਣਕ ਸਬਜੀਆਂ ਆਦਿ ਸ਼ਾਮਲ ਹਨ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਜੋ ਕਿ ਅਸਿਹ ਹੈ। ਉਨ੍ਹਾਂ ਮੰਗ ਕੀਤੀ ਕਣਕ ਦੇ ਹੋਏ ਨੁਕਸਾਨ ਦਾ 50 ਹਜਾਰ ਰੁਪਏ ਪ੍ਰਤੀ ਏਕੜ ਸਰੋਂ ਮੱਕੀ ਦਾਲਾਂ ਆਦਿ ਦਾ 40 ਹਜਾਰ ਰੁਪਏ ਪ੍ਰਤੀ ਏਕੜ ਆਲੂ ਟਮਾਟਰ 60 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਇਸੇ ਤਰ੍ਹਾਂ ਖੇਤ ਮਜ਼ਦੂਰਾਂ ਨੂੰ 5 ਕਵਿੰਟਲ ਪ੍ਰਤੀ ਪਰਿਵਾਰ ਕਣਕ ਦਿੱਤੀ ਜਾਵੇ ਕੌਮੀ ਆਫਤ ਫੰਡ ਵਿੱਚੋਂ ਅਗਲੇਰੀ ਫਸਲ ਬੀਜਣ ਲਈ 10 ਹਜਾਰ ਰੁਪਏ ਪ੍ਰਤੀ ਏਕੜ ਸਹਾਇਤਾ ਦਿੱਤੀ ਜਾਵੇ। ਅੱਜ ਦੇ ਇਕੱਠ ਨੂੰ ਸਵਿੰਦਰ ਸਿੰਘ ਖਹਿਰਾ ਨਿਰਮਲ ਸਿੰਘ ਭਿੰਡਰ ਭਿੰਡਰ ਬਲਰਾਜ ਸਿੰਘ ਸੁਧਾ...

ਜਗਰਾਓ: ਮੌਸਮ ਦੀ ਖ਼ਰਾਬੀ ਨੂੰ ਸਰਕਾਰ ਕੁਦਰਤੀ ਆਫਤ ਐਲਾਨੇ

Image
ਜਗਰਾਓ, 10 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ‘ਤੇ ਅੱਜ ਜਗਰਾਓ ਵਿਖੇ ਤਹਿਸੀਲਦਾਰ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਮੰਗ ਪੱਤਰ ਦੇਣ ਆਏ ਵਫ਼ਦ ਦੀ ਅਗਵਾਈ ਗੁਰਮੇਲ ਸਿੰਘ ਰੂਮੀ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਆਖਿਆ ਕਿ ਮੀਂਹ, ਹਨੇਰੀ ਤੇ ਗੜਿਆਂ ਨੇ ਪੱਕੀਆਂ ਫਸਲਾਂ ਕਣਕ ਸਰੋਂ ਸਮੇਤ ਦਾਲਾਂ ਸਬਜ਼ੀਆਂ ਤੇ ਬਾਗਾਂ ਦਾ ਭਾਰੀ ਨੁਕਸਾਨ ਕੀਤਾ ਹੈ। ਜਿਸ ਕਰਕੇ ਕਿਸਾਨੀ ਦਾ ਲੱਕ ਟੁੱਟ ਗਿਆ ਹੈ। ਮੌਸਮ ਦੀ ਖ਼ਰਾਬੀ ਨੂੰ ਕੁਦਰਤੀ ਆਫ਼ਤ ਐਲਾਨ ਕੇ ਸਰਕਾਰ ਨੂੰ ਕਿਸਾਨ ਦੀ ਮੱਦਦ ਕਰਨੀ ਚਾਹੀਦੀ ਹੈ। ਉਹਨਾਂ ਮੰਗ ਕੀਤੀ ਕਿ ਕਣਕ, ਸਰੋ ਦੇ ਹੋਏ ਖ਼ਰਾਬੇ ਲਈ ਪੰਜਾਬ ਹਜ਼ਾਰ ਪ੍ਰਤੀ ਏਕੜ, ਦਾਲਾਂ, ਸਬਜ਼ੀਆਂ ਦੇ ਹੋਏ ਖ਼ਰਾਬੇ ਲਈ ਸੱਠ ਹਜ਼ਾਰ ਤੇ ਬਾਗਾਂ ਦੇ ਹੋਏ ਨੁਕਸਾਨ ਲਈ ਇਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਹੋਰਨਾ ਤੋਂ ਇਲਾਵਾ ਨਿਹਾਲ ਸਿੰਘ ਤਲਵੰਡੀ ਨੌਅਬਾਦ, ਕਿਰਪਾਲ ਸਿੰਘ ਕੋਟਮਾਨਾ, ਕਸ਼ਮੀਰ ਸਿੰਘ, ਵਜ਼ੀਰ ਸਿੰਘ, ਦਿਵਾਨ ਸਿੰਘ ਹਾਜ਼ਰ ਸਨ।

ਸ੍ਰੀ ਆਨੰਦਪੁਰ ਸਾਹਿਬ: ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਦਿੱਤਾ ਮੰਗ ਪੱਤਰ

Image
ਸ੍ਰੀ ਆਨੰਦਪੁਰ ਸਾਹਿਬ, 10 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ‘ਤੇ ਬਲਾਕ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਹਰਜਾਪ ਸਿੰਘ ਦੀ ਅਗਵਾਈ ਵਿੱਚ ਹਾੜੀ ਦੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਕਣਕ ਦੀ ਫਸਲ ਉੱਪਰ ਹੋਏ ਖ਼ਰਚੇ ਮੁਤਾਬਕ ਕਿਸਾਨਾਂ ਨੂੰ ਘੱਟੋ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਆਲੂ ਟਮਾਟਰਾਂ ਦੇ ਹੋਏ ਨੁਕਸਾਨ ਲਈ ਸੱਠ ਹਜ਼ਾਰ ਰੁਪਏ ਅਤੇ ਬਾਗਾਂ ਦੇ ਹੋਏ ਨੁਕਸਾਨ ਲਈ ਅੱਸੀ ਹਜ਼ਾਰ ਤੋਂ ਇਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਕਣਕ ਦੀ ਫਸਲ ਪੂਰੇ ਰੇਟ ਤੇ ਬਿਨਾ ਕਿਸੇ ਕਟੌਤੀ ਦੇ ਖਰੀਦੀ ਜਾਵੇ। ਇਸ ਮੌਕੇ ਹੋਰਨਾ ਤੋਂ ਇਲਾਵਾ ਸੁਰਜੀਤ ਸਿੰਘ ਮੀਢਵਾ, ਦਰਸ਼ਣ ਸਿੰਘ, ਬੜਵਾ, ਕਿਰਪਾਲ ਸਿੰਘ ਭੱਟੋ, ਹਰਦੇਵ ਸਿੰਘ ਹਾਜ਼ਰ ਸਨ।

ਅਜਨਾਲਾ: ਧਰਨੇ ਉਪਰੰਤ ਦਿੱਤਾ ਮੰਗ ਪੱਤਰ

Image
ਅਜਨਾਲਾ, 10 ਅਪ੍ਰੈਲ ਬੇਮੌਸਮੀ ਮੀਂਹ, ਗੜ੍ਹੇ ਮਾਰੀ ਤੇ ਤੇਜ਼ ਹਵਾਂਵਾ ਨਾਲ ਕਣਕ ਸਮੇਤ ਸਾਰੀਆਂ ਹਾੜ੍ਹੀ ਦੀਆਂ ਫਸਲਾਂ, ਸਬਜੀਆਂ ਤੇ ਬਾਗ਼ਾਂ ਦਾ ਜੋ ਭਾਰੀ ਨੁਕਸਾਨ ਹੋਇਆ ਉਸਦਾ ਬਣਦਾ ਯੋਗ ਮੁਆਵਜ਼ਾ ਪੰਜਾਬ ਸਰਕਾਰ ਕੋਲੋਂ ਲੈਣ ਲਈ ਅੱਜ ਇਥੇ ਸੈਕੜੇ ਕਿਸਾਨਾਂ-ਖੇਤ ਮਜ਼ਦੂਰਾਂ ਨੇ ਜਮੂਹਰੀ ਕਿਸਾਨ ਸਭਾ ਦੀ ਅਗਵਾਈ ਵਿੱਚ ਐਸਡੀਐਮ ਦਫ਼ਤਰ ਸਾਹਮਣੇ ਸਰਕਾਰ ਵਿਰੁੱਧ ਨਾਹਰੇ ਮਾਰਦਿਆਂ ਰੋਹ ਭਰਿਆ ਮੁਜਾਹਰਾ  ਤੇ ਧਰਨਾ ਦਿੱਤਾ। ਜਿਸ ਦੀ ਪ੍ਰਧਾਨਗੀ ਵਿਰਸਾ ਸਿੰਘ ਟਪਿਆਲਾ ਦੇਸਾ ਸਿੰਘ ਭਿੰਡੀ ਔਲਖ, ਤਰਸੇਮ ਸਿੰਘ ਕਾਮਲਪੁਰਾ, ਬਲਬੀਰ ਸਿੰਘ ਕੱਕੜ , ਬਲਕਾਰ ਸਿੰਘ ਗੁਲਗੜ੍  ਤੇ ਸਤਨਾਮ ਸਿੰਘ ਚੱਕ ਔਲ ਨੇ ਕੀਤੀ ਧਰਨੇ ਚੇ ਬੋਲਦਿਆਂ ਜਮੂਹਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰਾਂ ਸੀਤਲ ਸਿੰਘ ਤਲਵੰਡੀ ਤੇ ਕੁਲਵੰਤ ਸਿੰਘ ਮੱਲੂਨੰਗਲ  ਨੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਜਿਹੜਾ ਪੰਦਰ੍ਹਾਂ ਹਜ਼ਾਰ ਰੁਪਏ  ਨਗੂਣਾ ਮੁਆਵਜ਼ਾ 75 ਤੋਂ 100 ਫੀਸਦੀ ਨੁਕਸਾਨ ਤੇ  ਐਲਾਨ ਕੀਤਾ ਹੈ ਇਸ ਵਿਰੁੱਧ ਕਿਸਾਨ ਵਿੱਚ ਡਾਢਾ ਗੁੱਸਾ ਪਾਇਆ ਜਾ ਰਿਹਾ ਹੈ! ਇਹਨਾਂ ਆਗੂਆਂ ਨੇ ਅੱਗੇ ਦੱਸਿਆ ਕਿ ਕਿਸਾਨ ਹੁਣ ਤੱਕ ਫਸਲ ਪਾਲਣ ਉਪਰ ਲੱਗਭੱਗ 45 ਤੋਂ 50 ਹਜ਼ਾਰ ਰੁਪਏ ਖਰਚ ਕਰ ਚੁੱਕਾ ਹੈ ਇਸ ਕਰਕੇ ਕਿਸਾਨੀ ਨੂੰ ਬਚਾਉਣ ਤੇ ਇਸਨੂੰ ਮੁੜ ਪੈਰਾ ਤੇ ਖੜ੍ਹਾ ਕਰਨ ਲਈ ...

ਤਲਵੰਡੀ ਸਾਬੋ: ਬੇਮੌਸਮੀ ਬਾਰਸ਼ ਕੀਰਨ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਮੰਗ ਪੱਤਰ ਦਿੱਤਾ

Image
ਤਲਵੰਡੀ ਸਾਬੋ, 10 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ‘ਤੇ ਸਥਾਨਕ ਐਸਡੀਐਮ ਤਲਵੰਡੀ ਸਾਬੋ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਇਕੱਠ ਨੂੰ ਸੁਖਮੰਦਰ ਸਿੰਘ ਧਾਲੀਵਾਲ ਮੱਖਣ ਸਿੰਘ ਸੁਖਦੇਵ ਸਿੰਘ ਕੁਬੇ ਤਾਰਾ ਸਿੰਘ ਨੰਦਗੜ ਸੁਰਜੀਤ ਸਿੰਘ ਸ਼ਿਵਜੀ ਨੇ ਸੰਬੋਧਨ ਕੀਤਾ।

ਖਡੂਰ ਸਾਹਿਬ: ਮੀਂਹ ਅਤੇ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਮੰਗ ਪੱਤਰ ਦਿੱਤਾ

Image
ਖਡੂਰ ਸਾਹਿਬ, 10 ਅਪ੍ਰੈਲ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਝਿਰਮਲ ਸਿੰਘ ਬਾਣੀਆਂ ਪ੍ਰਧਾਨ ਤਹਸੀਲ ਕਮੇਟੀ ਖੰਡੂਰ ਸਾਹਿਬ ਦੀ ਪ੍ਰਧਾਨਗੀ ਹੇਠ ਮੰਗ ਪੱਤਰ ਐਸਡੀਐਮ ਖੰਡੂਰ ਸਾਹਿਬ ਨੂੰ ਦਿੱਤਾ ਗਿਆ, ਜਿਸ ਮੀਂਹ ਅਤੇ ਗੜੇਮਾਰੀ ਨਾਲ ਕਣਕਾਂ ਸਬਜ਼ੀਆਂ ਬਾਗ਼ ਬਾਨੀਆ ਅਤੇ ਹੋਰ ਫ਼ਸਲਾਂ ਦੇ ਨੁਕਸਾਨ ਸਬੰਧੀ ਦਿੱਤਾ ਗਿਆ, ਜਿਸ ਵਿਚ ਸਰਕਾਰ ਪਾਸੋਂ ਮੰਗ ਕੀਤੀ ਗਈ ਤਰੁੰਤ ਸਹੀ ਤਰੀਕੇ ਨਾਲ ਗਿਰਦਾਵਰੀਆਂ ਕਰਾ ਕੇ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਨਾਲ ਹੀ ਮਜ਼ਦੂਰਾਂ ਨੂੰ ਪੰਜ ਪੰਜ ਬੋਰੀਆ ਕਣਕ ਦੀਆਂ ਦਿੱਤੀਆਂ ਜਾਣ। ਆਗੂਆਂ ਨੇ ਕਿਹਾ ਜੇਕਰ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦੀ ਸਾਰ ਸਹੀ ਸਮੇਂ ਤੇ ਨਾ ਲਈ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਆਉਣ ਵਾਲੇ ਸਮੇਂ ਵਿੱਚ ਤਿੱਖਾ ਸਘੰਰਸ਼ ਕਰੇਗੀ। ਇਸ ਮੌਕੇ ਸਾਥੀ ਰੇਸ਼ਮ ਸਿੰਘ ਫੇਲੋਕੇ, ਜੰਗ ਬਹਾਦਰ ਸਿੰਘ,  ਨਰਿੰਦਰ ਸਿੰਘ, ਲਛਮਣ ਸਿੰਘ, ਪ੍ਰਗਟ ਸਿੰਘ ਤੁੜ, ਮੁਖਤਿਆਰ ਸਿੰਘ ਮੱਲਾ, ਅਜੀਤ ਸਿੰਘ ਢੋਟਾ, ਗੁਰਭੇਜ ਸਿੰਘ ਜਾਮਾਰਾਏ ਅਤੇ ਬਹੁਤ ਸਾਰੇ ਆਗੂ ਹਾਜ਼ਰ ਸਨ।

ਲੁਧਿਆਣਾ: ਜਮਹੂਰੀ ਕਿਸਾਨ ਸਭਾ ਪੰਜਾਬ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Image
ਲੁਧਿਆਣਾ, 10 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ‘ਤੇ ਅੱਜ ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਜੋਧਾਂ ਦੇ ਸਕੱਤਰ ਡਾ. ਅਜੀਤ ਰਾਮ ਸ਼ਰਮਾ ਝਾਂਡੇ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦੇ ਮੁਆਵਜ਼ੇ ਲਈ ਮੰਗ ਪੱਤਰ ਸੋਪਿਆ ਗਿਆ।   ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜੱਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾ ਦੀਆਂ ਪੱਕੀਆਂ ਫਸਲਾ ਕਣਕ, ਸਰੋ ਸਮੇਤ ਸਾਰੀਆਂ ਫਸਲਾ ਦਾਲਾਂ, ਸਬਜ਼ੀਆਂ ਤੇ ਬਾਗਾਂ ਦਾ ਨੁਕਸਾਨ ਹੋਇਆ ਹੈ। ਇਸ ਮੌਸਮ ਨੂੰ ਕੁਦਰਤੀ ਆਫ਼ਤ ਮੰਨ ਕੇ ਕਿ ਸਰਕਾਰ ਨੂੰ ਕਿਸਾਨਾ ਦੀ ਬਾਂਹ ਫੜਨੀ ਚਾਹੀਦੀ ਹੈ। ਇਸ ਲਈ ਕਿਸਾਨ ਨੂੰ ਘੱਟੋ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਮੰਡੀਆਂ ਵਿੱਚ ਕਣਕ ਦੀ ਨੁਕਤਾਚੀਨੀ ਕਰਕੇ ਕਿਸਾਨਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ। ਮੰਡੀਆਂ ਵਿੱਚ ਜਿਣਸ ਦੀ ਤੁਲਾਈ ਕੰਪਿਊਟਰ ਕੰਢੇ ਨਾਲ ਕੀਤੀ ਜਾਵੇ। ਜੇ ਸਰਕਾਰ ਨੇ ਇਹਨਾਂ ਮੰਗਾ ਵੱਲ ਧਿਆਨ ਨਾ ਦਿੱਤਾ ਤਾਂ ਜਮਹੂਰੀ ਕਿਸਾਨ ਸਭਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਅਮਰਜੀਤ ਸਿੰਘ ਸਹਿਜਾਦ, ਗੁਰਮੀਤ ਸਿੰਘ ਜੋਧਾਂ, ਕੁਲਵੰਤ ਸਿੰਘ ਮੋਹੀ, ਸਿਕੰਦਰ ਸਿੰਘ ਹਿਮਾਯੂਪੁਰ, ਜੱਸਾਂ ਸਿੰਘ ਮਨਸੂਰਾਂ, ਡਾ....

ਡੇਹਲੋ: ਕਿਸਾਨਾਂ ਵੱਲੋਂ ਖਰਾਬ ਹੋਈਆਂ ਫ਼ਸਲਾਂ ਦਾ ਪ੍ਰਤੀ ਏਕੜ ਪੰਜਾਹ ਹਜ਼ਾਰ ਮੰਗਿਆ ਮੁਆਵਜ਼ਾ

Image
ਡੇਹਲੋ, 10 ਅਪ੍ਰੈਲ ਬੇਮੌਸਮੇ ਮੀਂਹ, ਹਨੇਰੀ ਤੇ ਗੜੇਮਾਰੀ ਕਾਰਨ ਸੂਬੇ ਵਿੱਚ ਪੱਕੀ ਹੋਈ ਕਣਕ, ਸਰੋ ਸਮੇਤ ਸਬਜ਼ੀਆਂ, ਦਾਲਾਂ, ਬਾਗਾਂ ਆਦਿ ਦਾ ਬਹੁਤ ਨੁਕਸਾਨ ਹੋਇਆ ਹੈ। ਜਿਸ ਕਾਰਨ ਪਹਿਲਾ ਹੀ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਦਾ ਬਹੁਤ ਨੁਕਸਾਨ ਹੋਇਆ ਹੈ। ਇਸ ਲਈ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਸੂਬੇ ਭਰ ਵਿੱਚ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਲੈਣ ਲਈ ਮੰਗ ਪੱਤਰ ਦਿੱਤੇ ਗਏ। ਇਸੇ ਕੜੀ ਤਹਿਤ  ਏਰੀਆ ਕਮੇਟੀ ਕਿਲ੍ਹਾ ਰਾਏਪੁਰ ਵੱਲੋਂ ਸਬ ਤਹਿਸੀਲ ਡੇਹਲੋ ਵਿੱਚ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਚੀਮਾ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਅੱਜ ਦੇ ਵਫ਼ਦ ਦੀ ਅਗਵਾਈ ਏਰੀਆ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾਂ ਦੀਆਂ ਕਣਕ, ਸਰੋਂ, ਦਾਲਾਂ, ਸਬਜ਼ੀਆਂ ਤੇ ਬਾਗਾਂ ਸਮੇਤ ਸਾਰੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਦੇਸ਼ ਦਾ ਅੰਨ ਦਾਤਾ ਕਿਸਾਨ ਪਹਿਲਾ ਹੀ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ। ਇਸ ਕਰਕੇ ਇਹ ਨੁਕਸਾਨ ਸਹਿਣ ਕਰਨ ਯੋਗ ਨਹੀਂ ਹੈ। ਇਸ ਕਰਕੇ ਸੂਬਾ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਖਰਾਬ ਹੋਈ ਕਣਕ ਦੀ ਫਸਲ ਤੇ ਘੱਟੋ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕ...

ਫਿਲੌਰ: ਮੰਗ ਪੱਤਰ ਦੇਣ ਤੋਂ ਪਹਿਲਾ ਐਸਡੀਐਮ ਦਫ਼ਤਰ ਅੱਗੇ ਲਗਾਇਆ ਧਰਨਾ

Image
  ਫਿਲੌਰ, 10 ਅਪਰੈਲ ਜਮਹੂਰੀ ਕਿਸਾਨ ਸਭਾ ਤਹਿਸੀਲ ਫਿਲੌਰ ਵਲੋਂ ਅੱਜ ਪੰਜਾਬ ਦੇ ਮੁਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਭੇਜਿਆ, ਜਿਸ ‘ਚ ਮੰਗ ਕੀਤੀ ਕਿ ਬੇਮੌਸਮੀ ਬਾਰਸ਼ ਕਾਰਨ ਹੋਏ ਨੁਕਸਾਨ ਉਪਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ।  ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਗੁਰਦਾਵਰੀਆ ਠੀਕ ਢੰਗ ਨਾਲ ਨਹੀਂ ਹੋ ਰਹੀਆ, ਜਿਸ ਨਾਲ ਮੁਆਵਜ਼ੇ ਦੇ ਨਾਂ ‘ਤੇ ਅੱਖਾਂ ਪੂੰਝਣ ਤੋਂ ਬਿਨ੍ਹਾਂ ਕੁੱਝ ਨਹੀਂ ਨਿਕਲੇਗਾ।  ਆਗੂਆਂ ਨੇ ਕਿਹਾ ਕਿ ਕੁੱਝ ਪਿੰਡਾਂ ‘ਚ ਪੱਖਪਾਤੀ ਰਿਪੋਰਟਾਂ ਬਣਾਈਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਸਿਰਫ ਕਣਕ ਹੀ ਨਹੀਂ ਸਗੋਂ ਹੋਰ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਐਸਡੀਐਮ ਦਫ਼ਤਰ ਸਾਹਮਣੇ ਲਗਾਏ ਧਰਨੇ ਨੂੰ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਸੂਬਾ ਕਮੇਟੀ ਜਸਵਿੰਦਰ ਸਿੰਘ ਢੇਸੀ, ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਸੁਰਿੰਦਰ ਸਿੰਘ ਰੁੜਕੀ, ਮਨਜਿੰਦਰ ਸਿੰਘ ਬਾਸੀ, ਹਰਦੇਵ ਸਿੰਘ ਸੰਧੂ, ਪਰਮਜੀਤ ਬੋਪਾਰਾਏ, ਜਰਨੈਲ ਸਿੰਘ, ਕੁਲਜੀਤ ਸਿੰਘ, ਸਤੀਸ਼ ਪੁਆਦੜਾ, ਮਾ. ਸੁਖਜੀਤ ਸਿੰਘ ਜੰਡਿਆਲਾ, ਮਾ. ਸ਼ਿੰਗਾਰਾ ਸਿੰਘ ਦੁਸਾਂਝ ਨੇ ਸੰਬੋਧਨ ਕੀਤਾ। ਮਗਰੋਂ ਤਹਿਸੀਲਦਾਰ ਫਿਲੌਰ ਨੂੰ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਵੇਲੇ ਕਿਸਾਨ ਆਗੂਆਂ ਨੇ ਗੁਰਦਵਾਰੀਆਂ ਬਾਰੇ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਤਹਿਸੀਲਦਾਰ ਫਿਲੌਰ ਬਲਜਿੰਦਰ ਸਿੰਘ ਨੇ ਮੰਨਿਆ ਕਿ ਪਟਵਾਰੀਆਂ ਦੀ ਗਿਣਤੀ ਘੱਟ ਹੈ, ਜਿਸ ਕਾਰ...

ਜਮਹੂਰੀ ਕਿਸਾਨ ਸਭਾ ਦਾ ਟਵੀਟ

Image
  https://twitter.com/JKSPunjab/status/1644367305386917889?s=20  

ਮੁਆਵਜ਼ੇ ਲਈ ਪੰਜ ਏਕੜ ਦੀ ਸ਼ਰਤ ਨੇ ਕਿਸਾਨਾਂ ਦੀ ਨੀਂਦ ਉਡਾਈ

Image
ਸਿੱਧਵਾਂ ਬੇਟ, 8 ਅਪ੍ਰੈਲ ਸਮੁੱਚੇ ਪੰਜਾਬ ਵਿੱਚ ਮੌਸਮ ਦੀ ਪਈ ਵੱਡੀ ਮਾਰ ਨੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਸਰਕਾਰ ਵੱਲੋਂ ਕੀਤੇ ਐਲਾਨਾਂ ‘ਤੇ ਲੋਕਾਂ ਨੂੰ ਯਕੀਨ ਨਹੀਂ ਆ ਰਿਹਾ। 5 ਏਕੜ ਤੱਕ ਸ਼ਰਤ ਨੇ ਠੇਕੇ ‘ਤੇ ਜ਼ਮੀਨਾਂ  ਲੈ ਕੇ ਵੱਡੀ ਖੇਤੀ ਕਰਨ ਵਾਲੇ ਕਿਸਾਨਾਂ ਦੀ ਨੀਂਦ ਉਡਾ ਦਿਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟ ਉਮਰਾ ਨੇ ਇਥੇ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਬੋਰਡ, ਰੋਡਵੇਜ਼, ਬਿਜਲੀ ਬੋਰਡ ਕੰਗਾਲ ਹੋ ਚੁੱਕੇ ਹਨ। ਸਰਕਾਰ ਨੇ ਬਜਟ ਦੌਰਾਨ ਇਹ ਤਸਲੀਮ ਕੀਤਾ ਸਾਢੇ ਤਿੰਨ ਲੱਖ ਕਰੋੜ ਪੰਜਾਬ ਸਿਰ ਚੜ੍ਹੇ ਕਰਜ਼ੇ ਦੀਆਂ ਕਿਸ਼ਤਾਂ ਦੇਣ ਲਈ ਕਰਜ਼ ਲੈਣਾ ਪੈ ਰਿਹਾ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਇਕ ਸਾਲ ਵਿਚ 30 ਹਜ਼ਾਰ ਕਰੋੜ ਕਰਜਾ ਲਵੇ ਆਪ ਸਰਕਾਰ ਇਹ ਦੱਸੇ ਅਰਬਾਂ ਰੁਪਏ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਕਿੱਥੋਂ ਲਿਆ ਕੇ ਦੇਵੇਗੀ। ਉਨ੍ਹਾਂ ਕਿਹਾ ਕਿ ਮੋਮੋ ਠੱਗਣੀਆਂ ਗੱਲਾਂ ਅਤੇ ਝੂਠੇ ਐਲਾਨ ਕਰਕੇ ਪਹਿਲੀਆਂ ਸਰਕਾਰਾਂ ਵਾਂਗ ਹੀ ਕਿਸਾਨਾ ਨੂੰ ਧੋਖੇ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ 10 ਅਪ੍ਰੈਲ ਨੂੰ ਸਰਕਾਰ ਦੀਆਂ ਬੇਤੁਕੀਆਂ ਗੱਲਾਂ ਅਤੇ ਝੂਠੇ ਐਲਾਨਾਂ ਦੇ ਵਿਰੋਧ ਸਮੁੱਚੇ ਪੰਜਾਬ ਵਿੱਚ ਮੰਗ ਪੱਤਰ ਦੇਵੇਗੀ।

ਚਿੱਪ ਵਾਲੇ ਮੀਟਰਾਂ ਦਾ ਕੀਤਾ ਵਿਰੋਧ

Image
ਮੌੜ, 7 ਅਪ੍ਰੈਲ ਜਮਹੂਰੀ ਕਿਸਾਨ ਸਭਾ ਬਲਾਕ ਮੌੜ ਤਲਵੰਡੀ ਨੇ ਪਾਵਰਕਾਮ ਵਲੋਂ ਸਿਮ ਵਾਲੇ ਲਗਾਏ ਮੀਟਰਾਂ ਦਾ ਵਿਰੋਧ ਕੀਤਾ। ਮੌੜ ਵਿਖੇ ਲੱਗੇ ਮੀਟਰਾਂ ਨੂੰ ਉਤਾਰ ਕੇ ਦਫ਼ਤਰ ਐਸਡੀਓ ਕੋਲ਼ੇ ਜਮਾ ਕਰਵਾਇਆ ਗਿਆ। ਆਗੂਆਂ ਨੇ ਵਿਭਾਗ ਨੂੰ ਚੇਤਾਵਨੀ ਦਿੱਤੀ ਕਿ ਜੇ ਸਿਮ ਵਾਲੇ ਮੀਟਰ ਲਾਉਣੇ ਬੰਦ ਨਾ ਕਿਤੇ ਗਏ ਤੇ ਪੁਰਾਣੇ ਮੀਟਰ ਨਾ ਲਾਏ ਗਏ ਅਤੇ ਖਪਤਕਾਰਾਂ ਤੋਂ ਕੋਈ ਜੁਰਮਾਨਾ ਲਿਆ ਗਿਆ ਤਾਂ ਜਥੇਬੰਦੀ ਉਸਦਾ ਵਿਰੋਧ ਕਰੇਗੀ। ਇਸ ਮੌਕੇ ਸੂਬਾ ਆਗੂ ਸੁਖਮੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਆਗੂ ਤਾਰਾ ਸਿੰਘ ਨੰਦਗੜ, ਬਲੌਰ ਸਿੰਘ ਘੁੰਮਣ, ਸਾਗਰ ਸਿੰਘ ਘੁੰਮਣ, ਗੁਲਜ਼ਾਰ ਸਿੰਘ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।

ਮਨਸੂਰਾਂ ‘ਚ ਜਮਹੂਰੀ ਕਿਸਾਨ ਸਭਾ ਨੇ ਕੀਤੀ ਵੱਡੀ ਮੀਟਿੰਗ

Image

ਕਾਸ਼ਤਕਾਰਾਂ ਦੇ ਨਾਮ 'ਤੇ ਹੀ ਜਾਰੀ ਹੋਵੇ ਮੁਆਵਜ਼ੇ ਦੀ ਰਾਸ਼ੀ

Image
ਫਿਲੌਰ, 5 ਅਪ੍ਰੈਲ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਜਲੰਧਰ ਦੇ ਸਕੱਤਰ ਸੰਤੋਖ ਸਿੰਘ ਬਿਲਗਾ ਅਤੇ ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ ਨੇ ਵੱਖ-ਵੱਖ ਪਿੰਡਾਂ ਚ ਕਣਕ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਜਾਇਜ਼ਾ ਲੈਣ ਉਪਰੰਤ ਉਕਤ ਆਗੂਆਂ ਨੇ ਦੱਸਿਆ ਕਿ 10 ਅਪ੍ਰੈਲ ਨੂੰ ਫਿਲੌਰ ਦੇ ਐਸਡੀਐਮ ਦਫ਼ਤਰ ਅੱਗੇ ਕਿਸਾਨਾਂ ਦੇ ਇਕੱਠ ਕਰਕੇ ਸਰਕਾਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਇਲਾਕੇ ' ਚ ਵੱਡੀ ਗਿਣਤੀ ਚ ਕਾਸ਼ਤਕਾਰ ਹੀ ਖੇਤੀ ਕਰਦੇ ਹਨ ਕਿਉਂਕਿ ਇਸ ਦੇ ਮਾਲਕ ਜਿਆਦਾਤਰ ਵਿਦੇਸ਼ਾਂ ' ਚ ਬੈਠੇ ਹਨ, ਜਿਸ ਕਾਰਨ ਸਰਕਾਰ ਮੁਆਵਜ਼ੇ ਦੀ ਰਾਸ਼ੀ ਕਾਸ਼ਤਕਾਰਾਂ ਦੇ ਨਾਮ ਹੇਠ ਹੀ ਜਾਰੀ ਕਰੇ। ਆਗੂਆਂ ਨੇ ਕਿਹਾ ਕਿ ਸਹਾਇਤਾ ਰਾਸ਼ੀ ਲਈ ਮਜ਼ਦੂਰਾਂ ਨੂੰ ਵੀ ਰਾਹਤ ਦਿੱਤੀ ਜਾਵੇ। ਮੁਆਵਜ਼ੇ ਬਾਰੇ ਆਗੂਆਂ ਨੇ ਘੱਟੋ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਰਾਸ਼ੀ ਦਿੱਤੀ ਜਾਵੇ।

10 ਅਪ੍ਰੈਲ ਨੂੰ ਦਿੱਤੇ ਜਾਣਗੇ ਐਸਡੀਐਮ ਦਫ਼ਤਰਾਂ ਅੱਗੇ ਧਰਨੇ

Image

ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਦੀ ਬਾਂਹ ਫੜੇ- ਬੈਨੀਪਾਲ

Image
  ਜੋਧਾਂ , 5 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਉਪਰ ਪੈਂਦੇ ਪਿੰਡ ਮਨਸੂਰਾਂ ਵਿੱਚ ਮੀਂਹ , ਹਨੇਰੀ ਤੇ ਗੜੇਮਾਰੀ ਕਾਰਨ ਖਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈਕੇ ਜੱਸਾ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਮੌਸਮ ਦੀ ਖ਼ਰਾਬੀ ਕਾਰਨ ਕਣਕ , ਸਰੋ , ਆਲੂ , ਟਮਾਟਰ , ਸਬਜ਼ੀਆਂ , ਫਲਦਾਰ ਬੂਟਿਆਂ ਦਾ ਬਹੁਤ ਨੁਕਸਾਨ ਹੋਇਆ ਹੈ। ਪਹਿਲਾ ਹੀ ਘਾਟੇ ਦਾ ਸੌਦਾ ਸਾਬਿਤ ਹੋਇਆ ਖੇਤੀ ਦਾ ਧੰਦਾ ਹੋਰ ਨਿਘਾਰ ਵੱਲ ਜਾਵੇਗਾ। ਜਿਸ ਕਰਕੇ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਮੌਸਮ ਦੀ ਖ਼ਰਾਬੀ ਨੂੰ ਕੁਦਰਤੀ ਆਫ਼ਤ ਐਲਾਨ ਕੇ ਕਿਸਾਨਾ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਵਸੂਲੀ ਅੱਗੇ ਪਾਈ ਜਾਵੇ , ਕਰਜ਼ੇ ਤੇ ਵਿਆਜ ਮੁਆਫ ਕੀਤਾ ਜਾਵੇ। ਅਗਲੀ ਬਿਜਾਈ ਲਈ ਕਿਸਾਨ ਨੂੰ ਫਸਲਾ ਦੇ ਬੀਜ ਮੁਫ਼ਤ ਦਿੱਤੇ ਜਾਣ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਏਰੀਆ ਕਮੇਟੀ ਜੋਧਾਂ ਦੇ ਸਕੱਤਰ ਡਾ. ਅਜੀਤ ਰਾਮ ਝਾਡੇ , ਸਿਕੰਦਰ ਸਿੰਘ ਹਿਮਾਯੂਪੁਰ , ਗੁਰਮੀਤ ਸਿੰਘ ਜੋਧਾਂ , ਡਾ. ਜਸਮੇਲ ਸਿੰਘ ਲੱਲਤੋ ਨੇ ਆਖਿਆ ਕਿ ਸਰਕਾਰ ਨੂੰ ਜਲਦੀ ਨਾਲ ਗਿਰਦਾਵਰੀ ਕਰਕੇ ਕਿਸਾਨਾ ਦੇ ਖ...

ਜਮਹੂਰੀ ਕਿਸਾਨ ਸਭਾ ਪੰਜਾਬ 10 ਅਪ੍ਰੈਲ ਨੂੰ ਸਾਰੇ ਪੰਜਾਬ ਦੇ ਐਸਡੀਐਮ ਨੂੰ ਦੇਵੇਗੀ ਮੰਗ ਪੱਤਰ

Image
ਕਿਸਾਨਾਂ ਨੂੰ ਖਰਾਬ ਹੋਈਆਂ ਫ਼ਸਲਾਂ ਦਾ ਪੰਜਾਹ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ- ਅਜਨਾਲਾ ਜਲੰਧਰ , 5 ਅਪ੍ਰੈਲ ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਕਮੇਟੀ ਦੀ ਜ਼ਰੂਰੀ ਮੀਟਿੰਗ ਅੱਜ ਸਭਾ ਦੇ ਸੂਬਾਈ ਦਫ਼ਤਰ ਵਿੱਚ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਪਿਛਲੇ ਦਿਨੀ ਹੋਈ ਬਾਰਸ਼ , ਹਨ੍ਹੇਰੀ ਤੇ ਗੜੇਮਾਰੀ ਕਾਰਨ ਕਣਕ , ਸਰੋਂ , ਆਲੂ , ਟਮਾਟਰ , ਮੱਕੀ , ਮੂੰਗੀ ਆਦਿ ਤਕਰੀਬ ਸਾਰੀਆਂ ਹੀ ਫ਼ਸਲਾਂ , ਸਬਜ਼ੀਆਂ ਤੇ ਫਲਦਾਰ ਬੂਟਿਆਂ ਦਾ ਬਹੁਤ ਨੁਕਸਾਨ ਹੋਇਆ ਹੈ। ਜਿਸ ਕਾਰਨ ਪਹਿਲਾ ਹੀ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਨੂੰ ਹੋਰ ਸੱਟ ਪਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਇਸ ਨੂੰ ਕੁਦਰਤੀ ਆਫ਼ਤ ਐਲਾਨ ਕੇ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜੇ। ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਮੰਗ ਕੀਤੀ ਗਈ ਕਿ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕਾਸ਼ਤਕਾਰਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਵਸੂਲੀ ਅੱਗੇ ਪਾਈ ਜਾਵੇ , ਕਰਜ਼ੇ ’ ਤੇ ਵਿਆਜ ਮੁਆਫ ਕੀਤਾ ਜਾਵੇ। ਅਗਲੀ ਬਿਜਾਈ ਲਈ ਕਿਸਾਨ ਨੂੰ ਫ਼ਸਲਾਂ ਦੇ ਬੀਜ ਮੁਫ਼ਤ ਦਿੱਤੇ ਜਾਣ। ਸਭਾ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ , ਮੀਤ ਪ੍ਰਧਾਨ ਪ੍ਰਗਟ ਸਿੰਘ ਜਾਮਾਰਾਏ , ਮੋਹ...

ਫਿਲੌਰ: ਫ਼ਸਲਾਂ ਦੇ ਮੁਆਵਜ਼ੇ ਦੀ ਕੀਤੀ ਮੰਗ

Image

ਜਮਹੂਰੀ ਕਿਸਾਨ ਸਭਾ ਵਲੋਂ ਤੁਰੰਤ ਮੁਆਵਜ਼ੇ ਦੀ ਕੀਤੀ ਮੰਗ

Image
ਫਿਲੌਰ , 3 ਅਪ੍ਰੈਲ- ਜਮਹੂਰੀ ਕਿਸਾਨ ਸਭਾ ਤਹਿਸੀਲ ਫਿਲੌਰ ਦੇ ਆਗੂਆਂ ਵਲੋਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਬੇਮੌਸਮੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਨੇ ਕਿਹਾ ਕਿ ਹਾਲਤ ਬਹੁਤ ਹੀ ਬਦਤਰ ਬਣ ਗਈ ਹੈ ਕਿਉਂਕਿ ਡਿੱਗੀ ਹੋਈ ਕਣਕ ਉਂਗਰਨੀ ਸ਼ੁਰੂ ਹੋ ਗਈ ਹੈ , ਜਿਸ ਨਾਲ ਝਾੜ ਖਤਮ ਹੋ ਗਿਆ ਹੈ ਅਤੇ ਅਜਿਹੀ ਕਣਕ ਦੀ ਤੂੜੀ ਵੀ ਨਹੀਂ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਲਾਨੀ ਨਿਗੂਣੀ ਜਿਹੀ ਰਾਸ਼ੀ ਨਾਲ ਕੁੱਝ ਨਹੀਂ ਬਣੇਗਾ। ਦੂਜੇ ਪਾਸੇ ਲਾਸਟਰ ਲੌਸ ਕਾਰਨ ਵੀ ਕਿਸਾਨਾਂ ' ਤੇ ਕੇਂਦਰ ਸਰਕਾਰ ਦਾ ਫੈਸਲਾ ਬਿਜਲੀ ਵਾਂਗ ਡਿੱਗ ਸਕਦਾ ਹੈ , ਜਿਸ ' ਚ ਕਿਹਾ ਗਿਆ ਕਿ ਦਸ ਪ੍ਰਤੀਸ਼ਤ ਤੋਂ ਵੱਧ ਲਾਸਟਰ ਲੌਸ ਹੋਣ ' ਤੇ ਖਰੀਦ ਮੁਲ ਘਟਾ ਦਿੱਤਾ ਜਾਵੇਗਾ। ਕੁਲਦੀਪ ਫਿਲੌਰ ਨੇ ਕਿਹਾ ਕਿ ਅਜਿਹੇ ਹਲਾਤ ' ਚ ਲੋਕਾਂ ਨੂੰ ਖਾਣ ਨੂੰ ਦਾਣੇ ਨਹੀਂ ਲੱਭਣੇ। ਅਜਿਹੀ ਸਥਿਤੀ ' ਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆ ਕਿਹਾ ਕਿ ਜੇ ਸਰਕਾਰ ਨੇ ਢਿੱਲਮੱਠ ਦੀ ਨੀਤੀ ਅਪਣਾਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਗੁਰਦਵਾਰੀ ਦੇ ਸਬੰਧ ' ਚ ਇੰਜ਼ ਸੁਖਦੀਪ ਸਿੰਘ ਨੇ ਕਿਹਾ ਕਿ ਰਿਮੋਟ ਸੈਂਸਿੰਗ ਵਿਧੀ ਨਾਲ ਅੱਗ ਲਾਉਂਦੇ ਕਿਸਾਨ ਵੇਖੇ ਜਾ ਸਕਦੇ ਹਨ ਤਾਂ ਇਸ ਵਿਧੀ ਨਾਲ ਗੁਰਦਾਵਰੀ ਕਿਉਂ ਨਹੀ...

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!