ਜਮਹੂਰੀ ਕਿਸਾਨ ਸਭਾ ਪੰਜਾਬ 10 ਅਪ੍ਰੈਲ ਨੂੰ ਸਾਰੇ ਪੰਜਾਬ ਦੇ ਐਸਡੀਐਮ ਨੂੰ ਦੇਵੇਗੀ ਮੰਗ ਪੱਤਰ



ਕਿਸਾਨਾਂ ਨੂੰ ਖਰਾਬ ਹੋਈਆਂ ਫ਼ਸਲਾਂ ਦਾ ਪੰਜਾਹ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ- ਅਜਨਾਲਾ

ਜਲੰਧਰ, 5 ਅਪ੍ਰੈਲ

ਜਮਹੂਰੀ ਕਿਸਾਨ ਸਭਾ ਪੰਜਾਬ ਸੂਬਾ ਕਮੇਟੀ ਦੀ ਜ਼ਰੂਰੀ ਮੀਟਿੰਗ ਅੱਜ ਸਭਾ ਦੇ ਸੂਬਾਈ ਦਫ਼ਤਰ ਵਿੱਚ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਪਿਛਲੇ ਦਿਨੀ ਹੋਈ ਬਾਰਸ਼, ਹਨ੍ਹੇਰੀ ਤੇ ਗੜੇਮਾਰੀ ਕਾਰਨ ਕਣਕ, ਸਰੋਂ, ਆਲੂ, ਟਮਾਟਰ, ਮੱਕੀ, ਮੂੰਗੀ ਆਦਿ ਤਕਰੀਬ ਸਾਰੀਆਂ ਹੀ ਫ਼ਸਲਾਂ, ਸਬਜ਼ੀਆਂ ਤੇ ਫਲਦਾਰ ਬੂਟਿਆਂ ਦਾ ਬਹੁਤ ਨੁਕਸਾਨ ਹੋਇਆ ਹੈ। ਜਿਸ ਕਾਰਨ ਪਹਿਲਾ ਹੀ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਨੂੰ ਹੋਰ ਸੱਟ ਪਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਇਸ ਨੂੰ ਕੁਦਰਤੀ ਆਫ਼ਤ ਐਲਾਨ ਕੇ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜੇ। ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਮੰਗ ਕੀਤੀ ਗਈ ਕਿ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕਾਸ਼ਤਕਾਰਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਵਸੂਲੀ ਅੱਗੇ ਪਾਈ ਜਾਵੇ, ਕਰਜ਼ੇ ਤੇ ਵਿਆਜ ਮੁਆਫ ਕੀਤਾ ਜਾਵੇ। ਅਗਲੀ ਬਿਜਾਈ ਲਈ ਕਿਸਾਨ ਨੂੰ ਫ਼ਸਲਾਂ ਦੇ ਬੀਜ ਮੁਫ਼ਤ ਦਿੱਤੇ ਜਾਣ। ਸਭਾ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਮੀਤ ਪ੍ਰਧਾਨ ਪ੍ਰਗਟ ਸਿੰਘ ਜਾਮਾਰਾਏ, ਮੋਹਣ ਸਿੰਘ ਧਮਾਣਾ, ਖ਼ਜ਼ਾਨਚੀ  ਹਰਪ੍ਰੀਤ ਸਿੰਘ ਬੁਟਾਰੀ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਉਪਰੋਕਤ ਸਾਰੀਆਂ ਮੰਗਾਂ ਦੇ ਹੱਲ ਲਈ ਪੰਜਾਬ ਦੇ ਸਾਰੇ ਐਸਡੀਐਮ ਨੂੰ 10 ਅਪ੍ਰੈਲ ਨੂੰ ਮੰਗ ਪੱਤਰ ਸੌਂਪੇਗੀ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ