ਫਿਲੌਰ: ਮੰਗ ਪੱਤਰ ਦੇਣ ਤੋਂ ਪਹਿਲਾ ਐਸਡੀਐਮ ਦਫ਼ਤਰ ਅੱਗੇ ਲਗਾਇਆ ਧਰਨਾ

 


ਫਿਲੌਰ, 10 ਅਪਰੈਲ

ਜਮਹੂਰੀ ਕਿਸਾਨ ਸਭਾ ਤਹਿਸੀਲ ਫਿਲੌਰ ਵਲੋਂ ਅੱਜ ਪੰਜਾਬ ਦੇ ਮੁਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਭੇਜਿਆ, ਜਿਸ ‘ਚ ਮੰਗ ਕੀਤੀ ਕਿ ਬੇਮੌਸਮੀ ਬਾਰਸ਼ ਕਾਰਨ ਹੋਏ ਨੁਕਸਾਨ ਉਪਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ। 

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਗੁਰਦਾਵਰੀਆ ਠੀਕ ਢੰਗ ਨਾਲ ਨਹੀਂ ਹੋ ਰਹੀਆ, ਜਿਸ ਨਾਲ ਮੁਆਵਜ਼ੇ ਦੇ ਨਾਂ ‘ਤੇ ਅੱਖਾਂ ਪੂੰਝਣ ਤੋਂ ਬਿਨ੍ਹਾਂ ਕੁੱਝ ਨਹੀਂ ਨਿਕਲੇਗਾ। 

ਆਗੂਆਂ ਨੇ ਕਿਹਾ ਕਿ ਕੁੱਝ ਪਿੰਡਾਂ ‘ਚ ਪੱਖਪਾਤੀ ਰਿਪੋਰਟਾਂ ਬਣਾਈਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਸਿਰਫ ਕਣਕ ਹੀ ਨਹੀਂ ਸਗੋਂ ਹੋਰ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ।

ਐਸਡੀਐਮ ਦਫ਼ਤਰ ਸਾਹਮਣੇ ਲਗਾਏ ਧਰਨੇ ਨੂੰ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਸੂਬਾ ਕਮੇਟੀ ਜਸਵਿੰਦਰ ਸਿੰਘ ਢੇਸੀ, ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਸੁਰਿੰਦਰ ਸਿੰਘ ਰੁੜਕੀ, ਮਨਜਿੰਦਰ ਸਿੰਘ ਬਾਸੀ, ਹਰਦੇਵ ਸਿੰਘ ਸੰਧੂ, ਪਰਮਜੀਤ ਬੋਪਾਰਾਏ, ਜਰਨੈਲ ਸਿੰਘ, ਕੁਲਜੀਤ ਸਿੰਘ, ਸਤੀਸ਼ ਪੁਆਦੜਾ, ਮਾ. ਸੁਖਜੀਤ ਸਿੰਘ ਜੰਡਿਆਲਾ, ਮਾ. ਸ਼ਿੰਗਾਰਾ ਸਿੰਘ ਦੁਸਾਂਝ ਨੇ ਸੰਬੋਧਨ ਕੀਤਾ। ਮਗਰੋਂ ਤਹਿਸੀਲਦਾਰ ਫਿਲੌਰ ਨੂੰ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਵੇਲੇ ਕਿਸਾਨ ਆਗੂਆਂ ਨੇ ਗੁਰਦਵਾਰੀਆਂ ਬਾਰੇ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਤਹਿਸੀਲਦਾਰ ਫਿਲੌਰ ਬਲਜਿੰਦਰ ਸਿੰਘ ਨੇ ਮੰਨਿਆ ਕਿ ਪਟਵਾਰੀਆਂ ਦੀ ਗਿਣਤੀ ਘੱਟ ਹੈ, ਜਿਸ ਕਾਰਨ ਸਮਾਂ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਢਲੇ ਪੜਾਅ ਦੀ ਪੜਤਾਲ ਜਲਦ ਮੁਕੰਮਲ ਕਰ ਲਈ ਜਾਵੇਗੀ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ