ਸਾਬਕਾ ਗਵਰਨਰ ਮਲਿਕ ਨੂੰ ਦਿੱਲੀ ਵਿਚ ਮਿਲਣ ਗਈਆਂ ਕਿਸਾਨ ਜਥੇਬੰਦੀਆਂ ਨੂੰ ਹਿਰਾਸਤ ‘ਚ ਲੈਣਾ ਮੰਦਭਾਗਾ- ਜਮਹੂਰੀ ਕਿਸਾਨ ਸਭਾ


ਜਲੰਧਰ, 22 ਅਪ੍ਰੈਲ

ਸਾਬਕਾ ਗਵਰਨਰ ਸਤਿਆਪਾਲ ਮਲਿਕ ਨੂੰ ਦਿੱਲੀ ‘ਚ ਮਿਲ ਕੇ ਉਸ ਨਾਲ ਇਕਜੁਟਤਾ ਪ੍ਰਗਟਾਵਾ ਕਰਨ ਗਈਆਂ 50-60 ਕਿਸਾਨ ਜਥੇਬੰਦੀਆਂ ਤੇ ਖਾਪ ਪੰਚਾਇਤਾਂ ਦੇ ਨੁਮਾਇੰਦਿਆ ਨੂੰ ਮੋਦੀ ਸਰਕਾਰ ਵੱਲੋਂ ਗ੍ਰਿਫਤਾਰ ਕਰਨ ਦੀ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਸਖ਼ਤ ਨਿੰਦਾ ਕੀਤੀ ਹੈ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਯਾਦਗਾਰੀ ਭਵਨ ਜਲੰਧਰ ਤੋਂ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਦੇ ਨਾਮ ਬਿਆਨ ਜਾਰੀ ਕਰਦਿਆਂ ਸੂਬਾਈ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਕਿਸਾਨ ਜਥੇਬੰਦੀਆਂ ਤੇ ਖਾਪ ਪੰਚਾਇਤਾਂ ਦੇ ਆਗੂਆਂ ਜੋ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਸੋਮ ਵਿਹਾਰ ਆਰਕੇ ਪੁਰਮ ਦੇ ਗੇਟ ਨੰਬਰ 2 ਕੋਲੋਂ ਇਕੱਠ ਕਰ ਰਹੇ ਸਨ ਨੂੰ ਦਿੱਲੀ ਦੀ ਪੁਲਿਸ ਨੇ ਸਮੇਤ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਆਪਣੀ ਹਿਰਾਸਤ ਵਿੱਚ ਲੈ ਲਿਆ। ਮਗਰੋਂ ਪੁਲਿਸ ਨੇ ਕਿਹਾ ਕਿ ਮਲਿਕ ਨੂੰ ਗ੍ਰਿਫਤਾਰ ਨਹੀਂ ਕੀਤਾ। ਸਾਬਕਾ ਰਾਜਪਾਲ ਸਤਿਆਪਾਲ ਮਲਿਕ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਦੀ ਮੋਦੀ ਸਰਕਾਰ ਦੀ ਅਲੋਚਨਾ ਕਰ ਰਹੇ ਹਨ। ਉਹਨਾਂ ਪੁਲਵਾਮਾ ਵਿਚ ਸ਼ਹੀਦ ਹੋਏ ਫੌਜੀ ਜਵਾਨਾਂ ਦੇ ਮਾਮਲੇ ਵਿੱਚ ਮੋਦੀ ਸਰਕਾਰ ਨੂੰ ਜਿੰਮੇਵਾਰ ਦੱਸਿਆ ਸੀ। ਮੋਦੀ ਸਰਕਾਰ ਨੇ ਚੋਣਾਂ ਜਿੱਤਣ ਲਈ ਜਾਣ ਬੁੱਝ ਕੇ ਫੌਜ ਦੇ ਜਵਾਨਾਂ ਦੀ ਜਾਨ ਲਈ ਹੈ। ਸ੍ਰੀ ਮਲਿਕ ਦਾ ਕਹਿਣਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿਚ ਘੱਟ ਗਿਣਤੀਆਂ ਨੂੰ ਡਰਾ ਕੇ ਡਰ ਦਾ ਮਾਹੌਲ ਸਿਰਜ ਰਹੀ ਹੈ। ਉਹ ਮੋਦੀ ਸਰਕਾਰ ਦੇ ਬਦਲ ਦੇ ਤੌਰ ‘ਤੇ ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨ ਵਾਲੀਆਂ ਪਾਰਟੀਆਂ ਦਾ ਬਦਲ ਉਸਾਰਨਾ ਚਾਹੁੰਦੇ ਹਨ। ਜਿਸ ਕਰਕੇ ਅੱਜ ਕਿਸਾਨ ਜਥੇਬੰਦੀਆਂ ਤੇ ਖਾਪ ਪੰਚਾਇਤਾਂ ਦੇ ਆਗੂ ਉਹਨਾਂ ਨੂੰ ਮਿਲ ਕੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਗਏ ਸਨ। ਜਿੱਥੇ ਮੋਦੀ ਸਰਕਾਰ ਦੇ ਹੁਕਮਾਂ ‘ਤੇ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸ੍ਰੀ ਮਲਿਕ ਦੇ ਮਗਰ ਕੇਂਦਰੀ ਏਜੰਸੀਆਂ ਲੱਗਾ ਕੇ ਉਹਨਾਂ ਨੂੰ ਪ੍ਰੇਸ਼ਾਨ ਕਰਨ ਦੀ ਵੀ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਸਖ਼ਤ ਨਿੰਦਾ ਕੀਤੀ। ਉਹਨਾਂ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਗਏ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਸ੍ਰੀ ਮਲਿਕ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਨਹੀਂ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ