ਫਿਲੌਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਰੇਲਾਂ ਦਾ ਕੀਤਾ ਚੱਕਾ ਜਾਮ


ਫਿਲੌਰ, 18 ਅਪ੍ਰੈਲ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 12 ਵਜੇ ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਸਥਾਨਕ ਰੇਲਵੇ ਸਟੇਸ਼ਨ ’ਤੇ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਆਲ ਇੰਡੀਆ ਕਿਸਾਨ ਸਭਾ ਵਲੋਂ ਸੁਰਜੀਤ ਸਿੰਘ ਸਮਰਾ, ਕੁਲਜੀਤ ਸਿੰਘ, ਬਲਵਿੰਦਰ ਸਿੰਘ ਸਾਬੀ, ਰਣਜੀਤ ਸਿੰਘ, ਤਰਸੇਮ ਸਿੰਘ ਢਿਲੋਂ, ਸਵਰਨ ਸਿੰਘ ਅਕਲਪੁਰੀ ਦੀ ਪ੍ਰਧਾਨਗੀ ਹੇਠ ਧਰਨਾ ਲਗਾ ਕੇ ਰੇਲ ਦਾ ਚੱਕਾ ਜਾਮ ਕੀਤਾ। 

ਇਸ ਮੌਕੇ ਧਰਨੇ ਨੂੰ ਸੰਤੋਖ ਸਿੰਘ ਸੰਧੂ, ਇਕਬਾਲ ਸਿੰਘ ਢਾਡੀ, ਸੁਰਿੰਦਰ ਸਿੰਘ ਬੈਂਸ, ਜਸਵੰਤ ਸਿੰਘ ਕਾਹਲੋਂ, ਸੰਤੋਖ ਸਿੰਘ ਬਿਲਗਾ, ਕੁਲਦੀਪ ਫਿਲੌਰ, ਸਰਬਜੀਤ ਸੰਗੋਵਾਲ, ਗੁਰਨਾਮ ਸਿੰਘ ਤੱਗੜ, ਕੇਵਲ ਸਿੰਘ ਤਲਵਣ, ਪਵਿੱਤਰ ਸਿੰਘ ਜੌਹਲ, ਗੁਰਕੰਵਲ ਸਿੰਘ ਸਤਿੰਦਰ ਸਿੰਘ ਧੰਜੂ, ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀ. ਮੀਤ ਪ੍ਰਧਾਨ ਅਮਰਜੀਤ ਸਿੰਘ ਸ਼ੇਰਗਿੱਲ, ਸੁਰਿੰਦਰ ਸਿੰਘ ਮਿੰਟਾ ਨੇ ਵੀ ਸੰਬੋਧਨ ਕੀਤਾ ਨੇ ਸੰਬੋਧਨ ਕੀਤਾ।

ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਰੇਟ ‘ਚ ਕੱਟ ਲਗਾ ਕੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ। ਬੇਮੌਸਮੀ ਬਾਰਸ਼ ਕਾਰਨ ਇਸ ਵਾਰ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਜਿਸ ਦੀ ਭਰਪਾਈ ਕਰਨ ਦੀ ਥਾਂ ਚਮਕ ਅਤੇ ਕੁਆਲਟੀ ਦੇ ਨਾਂ ‘ਤੇ ਕੱਟ ਲਗਾ ਦਿੱਤਾ ਗਿਆ ਹੈ। 

ਆਗੂਆਂ ਨੇ ਕਿਹਾ ਕਿ ਔਖੇ ਵੇਲੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਸੀ ਪਰ ਸਰਕਾਰ ਨੇ ਰੇਟ ਘਟਾਉਣ ਦਾ ਪੱਤਰ ਜਾਰੀ ਕਰਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਮੋਹਰਾ ਨੰਗਾ ਕਰ ਲਿਆ ਹੈ। 
ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀ ਸਥਿਤੀ ਵੀ ਮਾੜੀ ਬਣ ਗਈ ਹੈ, ਜਿਸ ਲਈ ਵੀ ਸਰਕਾਰ ਵਲੋਂ ਕੋਈ ਰਾਹਤ ਦਾ ਐਲਾਨ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਪਟਵਾਰੀਆਂ ਦੀ ਵੱਡੀ ਘਾਟ ਹੈ, ਜਿਸ ਨਾਲ ਠੀਕ ਢੰਗ ਨਾਲ ਗੁਰਦਾਵਰੀਆਂ ਵੀ ਨਹੀਂ ਹੋਈਆਂ, ਜਿਸ ਨਾਲ ਮਾੜੀ ਮੋਟੀ ਮਿਲਣ ਵਾਲੀ ਰਾਹਤ ਲਈ ਵੀ ਸ਼ੰਕੇ ਖੜੇ ਹੋ ਗਏ ਹਨ। 
ਧਰਨੇ ਦੌਰਾਨ ਰੇਲਾਂ ਦਾ ਚੱਕਾ ਜਾਮ ਰਿਹਾ। ਕਿਸਾਨ ਰੇਲਵੇ ਟਰੈਕ ‘ਤੇ ਬੈਠ ਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਦੇ ਰਹੇ।
ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਅਗਲਾ ਵੱਡਾ ਐਕਸ਼ਨ ਐਲਾਨਿਆਂ ਜਾਵੇਗਾ।
 

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ