ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਫਿਲੌਰ ‘ਚ ਹੋਣਗੀਆਂ ਰੇਲਾਂ ਜਾਮ


ਫਿਲੌਰ, 16 ਅਪ੍ਰੈਲ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 18 ਅਪ੍ਰੈਲ ਨੂੰ 12 ਵਜੇ ਤੋਂ 4 ਵਜੇ ਤੱਕ ਰੇਲਾਂ ਜਾਮ ਕੀਤੀਆਂ ਜਾ ਰਹੀਆਂ ਹਨ। ਇਹ ਸੱਦਾ ਕਣਕ ਦਾ ਰੇਟ ਘਟਾਉਣ ਕਾਰਨ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਇੱਕ ਫ਼ੈਸਲੇ ਮੁਤਾਬਿਕ ਬੇਮੌਸਮੀ ਬਾਰਸ਼ਾਂ ਕਾਰਨ ਕਣਕ ਦੀ ਘਟੀ ਕੁਆਲਟੀ ਕਾਰਨ ਕਣਕ ਦੇ ਰੇਟ ਘਟਾ ਦਿੱਤਾ ਹੈ। ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਸੰਤੋਖ ਸਿੰਘ ਬਿਲਗਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਨੇ ਅੱਜ ਇਥੇ ਕਿਹਾ ਕਿ ਰੇਟ ਘਟਾਉਣ ਦੀ ਥਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਸੀ ਕਿਉਂਕਿ ਇਸ ‘ਚ ਕਿਸਾਨਾਂ ਦਾ ਕੋਈ ਵੀ ਕਸੂਰ ਨਹੀਂ ਹੈ। 

ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਕਿਸਾਨ ਵਿਰੋਧੀ ਫ਼ੈਸਲੇ ਪ੍ਰਤੀ ਰੋਸ ਪ੍ਰਗਟਾਉਣ ਲਈ ਫਿਲੌਰ ਦੇ ਰੇਲਵੇ ਸਟੇਸ਼ਨ ‘ਤੇ ਜਾਮ ਲਗਾ ਕੇ ਰੇਲਾਂ ਰੋਕੀਆਂ ਜਾਣਗੀਆਂ। ਆਗੂਆਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਹੁੰਮ ਹੁਮਾ ਕੇ ਸੱਦੇ ਨੂੰ ਕਾਮਯਾਬ ਕਰਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ