ਜਮਹੂਰੀ ਕਿਸਾਨ ਸਭਾ ਵਲੋਂ ਤੁਰੰਤ ਮੁਆਵਜ਼ੇ ਦੀ ਕੀਤੀ ਮੰਗ




ਫਿਲੌਰ, 3 ਅਪ੍ਰੈਲ- ਜਮਹੂਰੀ ਕਿਸਾਨ ਸਭਾ ਤਹਿਸੀਲ ਫਿਲੌਰ ਦੇ ਆਗੂਆਂ ਵਲੋਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਬੇਮੌਸਮੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਨੇ ਕਿਹਾ ਕਿ ਹਾਲਤ ਬਹੁਤ ਹੀ ਬਦਤਰ ਬਣ ਗਈ ਹੈ ਕਿਉਂਕਿ ਡਿੱਗੀ ਹੋਈ ਕਣਕ ਉਂਗਰਨੀ ਸ਼ੁਰੂ ਹੋ ਗਈ ਹੈ, ਜਿਸ ਨਾਲ ਝਾੜ ਖਤਮ ਹੋ ਗਿਆ ਹੈ ਅਤੇ ਅਜਿਹੀ ਕਣਕ ਦੀ ਤੂੜੀ ਵੀ ਨਹੀਂ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਲਾਨੀ ਨਿਗੂਣੀ ਜਿਹੀ ਰਾਸ਼ੀ ਨਾਲ ਕੁੱਝ ਨਹੀਂ ਬਣੇਗਾ। ਦੂਜੇ ਪਾਸੇ ਲਾਸਟਰ ਲੌਸ ਕਾਰਨ ਵੀ ਕਿਸਾਨਾਂ 'ਤੇ ਕੇਂਦਰ ਸਰਕਾਰ ਦਾ ਫੈਸਲਾ ਬਿਜਲੀ ਵਾਂਗ ਡਿੱਗ ਸਕਦਾ ਹੈ, ਜਿਸ 'ਚ ਕਿਹਾ ਗਿਆ ਕਿ ਦਸ ਪ੍ਰਤੀਸ਼ਤ ਤੋਂ ਵੱਧ ਲਾਸਟਰ ਲੌਸ ਹੋਣ 'ਤੇ ਖਰੀਦ ਮੁਲ ਘਟਾ ਦਿੱਤਾ ਜਾਵੇਗਾ।

ਕੁਲਦੀਪ ਫਿਲੌਰ ਨੇ ਕਿਹਾ ਕਿ ਅਜਿਹੇ ਹਲਾਤ 'ਚ ਲੋਕਾਂ ਨੂੰ ਖਾਣ ਨੂੰ ਦਾਣੇ ਨਹੀਂ ਲੱਭਣੇ। ਅਜਿਹੀ ਸਥਿਤੀ 'ਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆ ਕਿਹਾ ਕਿ ਜੇ ਸਰਕਾਰ ਨੇ ਢਿੱਲਮੱਠ ਦੀ ਨੀਤੀ ਅਪਣਾਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਗੁਰਦਵਾਰੀ ਦੇ ਸਬੰਧ 'ਚ ਇੰਜ਼ ਸੁਖਦੀਪ ਸਿੰਘ ਨੇ ਕਿਹਾ ਕਿ ਰਿਮੋਟ ਸੈਂਸਿੰਗ ਵਿਧੀ ਨਾਲ ਅੱਗ ਲਾਉਂਦੇ ਕਿਸਾਨ ਵੇਖੇ ਜਾ ਸਕਦੇ ਹਨ ਤਾਂ ਇਸ ਵਿਧੀ ਨਾਲ ਗੁਰਦਾਵਰੀ ਕਿਉਂ ਨਹੀਂ ਕੀਤੀ ਜਾ ਰਹੀ।

ਇਸ ਮੌਕੇ ਸਭਾ ਦੇ ਯੂਨਿਟ ਪ੍ਰਧਾਨ ਪਰਮਿੰਦਰ ਸਿੰਘ ਜੌਹਲ, ਕੁਲਜੀਤ ਸਿੰਘ, ਜਸਬੀਰ ਸਿੰਘ, ਕੁਲਵੰਤ ਸਿੰਘ, ਮਹਿੰਦਰ ਸਿੰਘ, ਤਰਜਿੰਦਰ ਸਿੰਘ ਧਾਲੀਵਾਲ, ਬਲਰਾਜ ਸਿੰਘ, ਬਲਜੀਤ ਸਿੰਘ ਸਮੇਤ ਹੋਰ ਕਈ ਕਿਸਾਨ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ