ਮੌਸਮ ਦੀ ਮਾਰ ਹੇਠ ਆਏ ਕਿਸਾਨਾਂ ਦੇ ਜ਼ਖ਼ਮਾਂ ‘ਤੇ ਕੇਂਦਰ ਸਰਕਾਰ ਨੂੰ ਭੁੱਕਿਆ ਲੂਣ
ਜਲੰਧਰ, 11 ਅਪ੍ਰੈਲ
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਵੱਲੋਂ ਬਿਆਨ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਨੇ ਇਕ ਚਿੱਠੀ ਜਾਰੀ ਕਰਕੇ ਕਣਕ ਦੇ ਖਰੀਦ ਮੁੱਲ ‘ਤੇ ਕਟੌਤੀ ਲਾਉਣ ਦਾ ਫੈਸਲਾ ਕੀਤਾ ਹੈ, ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕਾ ਹੈ। ਇਹ ਫੈਸਲਾ ਉਹਨਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਦੇ ਤੁਲ ਹੈ। ਕਿਸਾਨ ਦੀ ਫਸਲ ਉੱਪਰ ਪਹਿਲਾ ਹੀ ਮੌਸਮ ਦੀ ਕਰੋਪੀ ਹੋਈ ਹੈ। ਜਿਸ ਕਾਰਨ ਕਿਸਾਨ ਸਦਮੇ ਵਿੱਚ ਸਨ ਪਰ ਸਰਕਾਰ ਨੇ ਉਹਨਾਂ ਦੀ ਬਾਂਹ ਤਾਂ ਕੀ ਫੜਨੀ ਸੀ, ਉਲਟਾਂ ਕਣਕ ਦੇ ਖਰੀਦ ਮੁੱਲ ਉੱਪਰ ਕਟੌਤੀ ਲੱਗਾ ਦਿੱਤੀ। ਉਹਨਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਕਿਸਾਨਾਂ ਦੀ ਫਸਲ ‘ਤੇ ਕਿਸੇ ਕਿਸਮ ਦਾ ਕੱਟ ਬਰਦਾਸ਼ਤ ਨਹੀਂ ਕਰੇਗੀ। ਜੇ ਸਰਕਾਰ ਨੇ ਆਪਣਾ ਫੈਸਲਾ ਨਾ ਬਦਲਿਆ ਤਾਂ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

Comments
Post a Comment