ਹੁਸ਼ਿਆਰਪੁਰ: ਜਮਹੂਰੀ ਕਿਸਾਨ ਸਭਾ ਪੰਜਾਬ ਨੇ ਸੌਂਪਿਆ ਮੰਗ ਪੱਤਰ
ਹੁਸ਼ਿਆਰਪੁਰ, 10 ਅਪ੍ਰੈਲ
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਅੱਜ ਸਭਾ ਨੇ ਐਸਡੀਐਮ ਹੁਸ਼ਿਆਰਪੁਰ ਰਾਹੀ ਮੌਸਮ ਦੀ ਖ਼ਰਾਬੀ ਕਾਰਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਅੱਜ ਦੇ ਵਫ਼ਦ ਦੀ ਅਗਵਾਈ ਦਵਿੰਦਰ ਸਿੰਘ ਕੰਨੋਂ ਅਤੇ ਹਰਕੰਵਲ ਸਿੰਘ ਨੇ ਕੀਤੀ।
ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਪੱਕੀ ਫਸਲ ਕਣਕ, ਸਰੋ ਸਮੇਤ ਦਾਲਾਂ, ਸਬਜ਼ੀਆਂ ਤੇ ਬਾਗਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨ ਪਹਿਲਾ ਹੀ ਕਰਜ਼ੇ ਦੀ ਮਾਰ ਹੇਠ ਹੈ। ਇਸ ਕਰਕੇ ਸਰਕਾਰਾਂ ਨੂੰ ਕਿਸਾਨਾਂ ਦੀ ਮੱਦਦ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਣਕ, ਸਰੋ ਦੇ ਹੋਏ ਨੁਕਸਾਨ ਲਈ ਪੰਜਾਹ ਹਜ਼ਾਰ, ਸਬਜ਼ੀਆਂ ਦੇ ਹੋਏ ਨੁਕਸਾਨ ਲਈ ਸੱਠ ਹਜ਼ਾਰ, ਬਾਗਾਂ ਦੇ ਹੋਏ ਨੁਕਸਾਨ ਲਈ ਇਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਬਲਵਿੰਦਰ ਸਿੰਘ ਗਿੱਲ, ਇੰਦਰ ਸਿੰਘ ਕੈਂਪ, ਮਲਕੀਤ ਸਿੰਘ ਬਾਹਵਾਲ, ਸੱਤਪਾਲ ਸਿੰਘ ਚੱਬੇਵਾਲ, ਸੂਰਜ ਪ੍ਰਕਾਸ਼ ਸਿੰਘ, ਪਰਮਿੰਦਰ ਸਿੰਘ, ਜਰਨੈਲ ਸਿੰਘ, ਜਗਤਾਰ ਸਿੰਘ ਸਤੋਰ, ਗੁਰਚਰਨ ਸਿੰਘ, ਸਰਬਜੀਤ ਸਿੰਘ ਖਾਖਲੀ, ਮਨਜੀਤ ਸਿੰਘ ਨੰਬਰਦਾਰ ਹਾਜ਼ਰ ਸਨ।

Comments
Post a Comment