ਕਾਸ਼ਤਕਾਰਾਂ ਦੇ ਨਾਮ 'ਤੇ ਹੀ ਜਾਰੀ ਹੋਵੇ ਮੁਆਵਜ਼ੇ ਦੀ ਰਾਸ਼ੀ
ਫਿਲੌਰ, 5 ਅਪ੍ਰੈਲ
ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਜਲੰਧਰ ਦੇ ਸਕੱਤਰ ਸੰਤੋਖ ਸਿੰਘ ਬਿਲਗਾ ਅਤੇ ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ ਨੇ ਵੱਖ-ਵੱਖ ਪਿੰਡਾਂ ਚ ਕਣਕ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਜਾਇਜ਼ਾ ਲੈਣ ਉਪਰੰਤ ਉਕਤ ਆਗੂਆਂ ਨੇ ਦੱਸਿਆ ਕਿ 10 ਅਪ੍ਰੈਲ ਨੂੰ ਫਿਲੌਰ ਦੇ ਐਸਡੀਐਮ ਦਫ਼ਤਰ ਅੱਗੇ ਕਿਸਾਨਾਂ ਦੇ ਇਕੱਠ ਕਰਕੇ ਸਰਕਾਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਇਲਾਕੇ 'ਚ ਵੱਡੀ ਗਿਣਤੀ ਚ ਕਾਸ਼ਤਕਾਰ ਹੀ ਖੇਤੀ ਕਰਦੇ ਹਨ ਕਿਉਂਕਿ ਇਸ ਦੇ ਮਾਲਕ ਜਿਆਦਾਤਰ ਵਿਦੇਸ਼ਾਂ 'ਚ ਬੈਠੇ ਹਨ, ਜਿਸ ਕਾਰਨ ਸਰਕਾਰ ਮੁਆਵਜ਼ੇ ਦੀ ਰਾਸ਼ੀ ਕਾਸ਼ਤਕਾਰਾਂ ਦੇ ਨਾਮ ਹੇਠ ਹੀ ਜਾਰੀ ਕਰੇ। ਆਗੂਆਂ ਨੇ ਕਿਹਾ ਕਿ ਸਹਾਇਤਾ ਰਾਸ਼ੀ ਲਈ ਮਜ਼ਦੂਰਾਂ ਨੂੰ ਵੀ ਰਾਹਤ ਦਿੱਤੀ ਜਾਵੇ। ਮੁਆਵਜ਼ੇ ਬਾਰੇ ਆਗੂਆਂ ਨੇ ਘੱਟੋ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਰਾਸ਼ੀ ਦਿੱਤੀ ਜਾਵੇ।

Comments
Post a Comment