ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਜਲੰਧਰ ‘ਚ ਹੋਈ ਜਲੰਧਰ-05 ਸਤੰਬਰ (। ) ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅੱਜ ਸੂਬਾ ਪੱਧਰੀ ਮੀਟਿੰਗ ਸਭਾ ਦੇ ਸੂਬਾ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਵਿੱਚ ਆਏ ਹੜਾਂ ਸਬੰਧੀ ਗੰਭੀਰ ਚਰਚਾ ਕੀਤੀ ਗਈ। ਇਸ ਮੌਕੇ ਤੇ ਆਗੂਆਂ ਨੇ ਇੱਕ ਮੱਤ ਹੋ ਕੇ ਆਖਿਆ ਕਿ ਇਹ ਹੜ੍ਹ ਕੁਦਰਤੀ ਆਫਤ ਘੱਟ ਹਨ, ਪਰ ਸਰਕਾਰ ਦੀਆਂ ਅਣਗਹਿਲੀਆਂ ਕਾਰਨ ਇਹਨਾਂ ਹੜਾਂ ਨੇ ਨੁਕਸਾਨ ਜਿਆਦਾ ਕੀਤਾ ਹੈ। ਇਸ ਲਈ ਇਹਨਾਂ ਹੜਾਂ ਨੂੰ ਸਰਕਾਰ ਵੱਲੋਂ ਕੀਤੀ ਗਈ ਅਣਗਹਿਲੀ ਮੰਨਿਆ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਨਕੋਦਰ ਦੀ ਐਮਐਲਏ ਬੀਬੀ ਇੰਦਰਜੀਤ ਕੌਰ ਮਾਨ ਦੀ ਨਿੰਦਿਆ ਕਰਦਿਆਂ ਆਖਿਆ ਕਿ ਉਹਨਾਂ ਨੇ ਪੰਜਾਬ ਦੇ ਕਿਸਾਨਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਹੈ। ਜਿਸ ਨੂੰ ਜਮਹੂਰੀ ਕਿਸਾਨ ਸਭਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਹੜ੍ਹਾ ਦੀ ਸਥਿਤੀ ਠੀਕ ਹੋਣ ਤੇ ਬੀਬੀ ਇੰਦਰਜੀਤ ਕੌਰ ਮਾਨ ਨੂੰ ਇਸ ਦਾ ਉੱਤਰ ਦਿੱਤਾ ਜਾਵੇਗਾ। ਉਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿੰਦਿਆ ਕਰਦਿਆਂ ਕਿਹਾ ਕਿ ਜੇ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਮਾਂ ਰਹਿੰਦਿਆਂ ਇਹਨਾਂ ਹੜਾਂ ਦੀ ਰੋਕਥਾਮ...

Comments
Post a Comment