ਵੱਖ-ਵੱਖ ਜਥੇਬੰਦੀਆਂ ਨੇ ਸੰਘਰਸ਼ ਨੂੰ ਦਿੱਤਾ ਹੁਲਾਰਾ, ਹਮਾਇਤ ਦਾ ਕੀਤਾ ਐਲਾਨ
ਤਲਵਾੜਾ, 27 ਅਪ੍ਰੈਲ
ਨੰਗਲ ਡੈਮ -ਤਲਵਾੜਾ ਵਾਇਆ ਊਨਾਂ ਤਜਵੀਜ਼ਤ ਰੇਲਵੇ ਪ੍ਰਾਜੈਕਟ ਲਈ ਬਲਾਕ ਤਲਵਾੜਾ ਦੇ ਸਰਹੱਦੀ ਪਿੰਡ ਭਟੋਲੀ, ਭਵਨੌਰ, ਰਾਮਗੜ ਸਿਕਰੀ, ਕਰਟੋਲੀ ਅਤੇ ਨੰਗਲ ਖਨੌੜਾ ਪੰਜ ਪਿੰਡਾਂ ਦੀ ਐਕੁਆਇਰ ਕੀਤੀ ਜਾ ਰਹੀ ਜ਼ਮੀਨਾਂ ਦੇ ਬੇਹੱਦ ਘੱਟ ਭਾਅ ਮਿਲਣ ਖ਼ਿਲਾਫ਼ ਪ੍ਰਭਾਵਿਤ ਲੋਕਾਂ ਦਾ ਸੰਘਰਸ਼ ਅੱਜ ਵੀ ਜਾਰੀ ਰਿਹਾ। ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਦੇ ਬੈਨਰ ਹੇਠਾਂ ਲੋਕ ਪਿਛਲੇ 13 ਦਿਨਾਂ ਤੋਂ ਪਿੰਡ ਕਰਟੋਲੀ ਵਿਖੇ ਪੱਕਾ ਮੋਰਚਾ ਲਾ ਕੇ ਬੈਠੇ ਹੋਏ ਹਨ। ਅੱਜ ਲੋਕ ਸੰਘਰਸ਼ ਨੂੰ ਉਸ ਵਕਤ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਸਮੇਤ ਪੰਜਾਬ ਦੇ ਮੁਲਾਜ਼ਮ ਸੰਗਠਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ ,ਜੀਟੀਯੂ ਪੰਜਾਬ, ਪੰਜਾਬ ਸੁਬਾਰਡੀਨੇਟ ਸਰਵਿਸਿਜ਼, ਫੀਲਡ ਐਂਡ ਵਰਕਸ਼ਾਪ ਯੂਨੀਅਨ ਅਤੇ ਪੰਜਾਬ ਪੈਨਸ਼ਨਜ਼ ਐਸੋਸੀਏਸ਼ਨ ਦੇ ਆਗੂਆਂ ਨੇ ਮੋਰਚੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਨੇ ਲੋਕ ਸੰਘਰਸ਼ ਨੂੰ ਆਪਣੀ ਪੂਰੀ ਹਮਾਇਤ ਦੇਣ ਦਾ ਐਲਾਨ ਕੀਤਾ।

Comments
Post a Comment