ਲੁਧਿਆਣਾ-03 ਨਵੰਬਰ, ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਹਰਿੰਦਰ ਸਿੰਘ ਲੱਖੋਵਾਲ, ਬਲਕਰਨ ਸਿੰਘ ਬਰਾੜ ਅਤੇ ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿੱਚ ਹੋਈ । ਮੀਟਿੰਗ ਵਿੱਚ ਹੇਠ ਲਿਖੇ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। * ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 26 ਨਵੰਬਰ ਦੇ ਪ੍ਰੋਗਰਾਮ ਸਬੰਧੀ:* ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 12 ਅਕਤੂਬਰ ਦੀ ਮੀਟਿੰਗ ਵਿੱਚ ਐਲਾਨ ਕੀਤਾ ਗਿਆ ਸੀ ਕਿ 26 ਨਵੰਬਰ ਨੂੰ ਦਿੱਲੀ ਅੰਦੋਲਨ ਦੀ ਵਰ੍ਹੇਗੰਢ ਮੌਕੇ ਦੇਸ਼ ਭਰ ਵਿੱਚ ਅੰਦੋਲਨ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਸਾਰੀਆਂ ਫਸਲਾਂ 'ਤੇ ਐਮ.ਐਸ.ਪੀ. ਦਾ ਗਰੰਟੀ ਕਾਨੂੰਨ ਬਣਾਉਣ, ਕਿਸਾਨਾਂ ਦੀ ਕਰਜ਼ਾ ਮਾਫੀ ਅਤੇ ਹੋਰ ਮੰਗਾਂ 'ਤੇ ਲਿਖਤੀ ਭਰੋਸਾ ਦਿੱਤਾ ਸੀ, ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਪੰਜਾਬ ਵਿੱਚ ਬਠਿੰਡਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਕੌਮੀ ਆਗੂ ਸੰਬੋਧਨ ਕਰਨਗੇ। * ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ 'ਤੇ ਮਤੇ ਨਾ ਪਾਉਣ ਸਬੰਧੀ:* ਸੰਯੁਕਤ ਕਿਸਾਨ ਮੋਰਚਾ ਵੱਲੋਂ 1 ਸਤੰਬਰ ਤੋਂ 6 ਸਤੰਬਰ ਤੱਕ ਚੰਡੀਗੜ੍ਹ ਮੋਰਚਾ ਲਾਇਆ ਗਿਆ ਸੀ। 6 ਸਤੰਬਰ ਨੂੰ ਮੀਟਿੰਗ ਕਰਕੇ ਪੰਜਾਬ ਸਰਕਾਰ ਨੇ ਪੰਜਾਬ ਪੁਨਰ ਐਕਟ 1966ਧਾਰਾ78, 79 ਅਤੇ 80 ਰੱਦ ਕਰਨ, ਪਿਛਲੇ ਸਾਰੇ ਸਮਝੌਤੇ ...
Comments
Post a Comment