Posts

Showing posts from May, 2023

ਮੇਜਰ ਸਿੰਘ ਖੁਰਲਾਪੁਰ ਦੇ ਮਾਤਾ ਜੀ ਦਾ ਦੇਹਾਂਤ

Image
ਨਕੋਦਰ, 30 ਮਈ ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਸਾਥੀ ਮੇਜਰ ਸਿੰਘ ਖੁਰਲਾਪੁਰ ਦੇ ਮਾਤਾ ਜੀਤੋ ਦਾ ਅੱਜ ਦੇਹਾਂਤ ਹੋ ਗਿਆ। ਮਾਤਾ ਜੀਤੋ ਦਾ ਸਸਕਾਰ 31 ਮਈ ਦਿਨ ਬੁੱਧਵਾਰ ਦੁਪਹਿਰ 1 ਵਜੇ ਸ਼ਮਸ਼ਾਨ ਘਾਟ ਖੁਰਲਾਪੁਰ ਵਿਖੇ ਕੀਤਾ ਜਾਵੇਗਾ।

Samyukta Kisan Morcha Calls for Nationwide Protests to Enforce Democratic Right to Protest by Indian Wrestlers & all Sections of Society

Image
Delhi, 30th May Samyukta Kisan Morcha has given a call for nationwide agitation to secure the democratic right to protest by Indian Wrestlers and all other sections of society and to demand the arrest of BJP MP Brij Bhushan Saran Singh. SKM has announced  massive demonstrations and effigy burning at district and tehsil centres on 1 June 2023. SKM will coordinate with platforms of trade unions, women, youth, students and all other sections including traders, intellectuals and social movements to organize demonstrations across India. Samyukta Kisan Morcha also announced demonstrations and effigy burning of BJP MP Brij Bhushan Saran Singh at village and town centres on 5 June, the day RSS workers and Mahants have called a rally in support of Brij Bhushan Saran Singh at Ayodhya. The above decisions were taken in SKM's extended coordination committee meet on May 29.  SKM strongly condemned the brutal repression of wrestlers protest on 28 May, the day women wrestlers had called Mahi...

संयुक्त किसान मोर्चा ने भारतीय पहलवानों और समाज के सभी वर्गों के विरोध के लोकतांत्रिक अधिकार के लिए राष्ट्रव्यापी विरोध का आह्वान किया

Image
दिल्ली, 30 मई संयुक्त किसान मोर्चा ने भारतीय पहलवानों और समाज के अन्य सभी वर्गों के विरोध के लोकतांत्रिक अधिकार को सुरक्षित करने और भाजपा सांसद बृजभूषण सरन सिंह की गिरफ्तारी की मांग के लिए देशव्यापी आंदोलन का आह्वान किया। एसकेएम ने 1 जून 2023 को जिला और तहसील केंद्रों पर बड़े पैमाने पर प्रदर्शनों और पुतला दहन की घोषणा की। एसकेएम ट्रेड यूनियनों, महिलाओं, युवाओं, छात्रों, व्यापारियों, बुद्धिजीवियों और सामाजिक आंदोलनों सहित अन्य सभी वर्गों के साथ समन्वय में पूरे भारत में प्रदर्शन आयोजित करने करेगा। संयुक्त किसान मोर्चा ने 5 जून, जिस दिन आरएसएस कार्यकर्ताओं और महंतों ने अयोध्या में बृजभूषण सरन सिंह के समर्थन में एक रैली बुलाई है, को गाँव और शहरी केंद्रों पर भाजपा सांसद बृजभूषण सरन सिंह के खिलाफ प्रदर्शन और पुतला जलाने की भी घोषणा भी की। उक्त निर्णय 29 मई को एसकेएम की विस्तारित समन्वय समिति की बैठक में लिए गए। एसकेएम ने 28 मई, जिस दिन महिला पहलवानों ने महिला सम्मान महापंचायत बुलाई थी, को पहलवानों के विरोध के क्रूर दमन की कड़ी निंदा की। एसकेएम ने प्रदर्शनकारी पहलवानों की गिरफ्तारी और उन पर ए...

ਪਹਿਲਵਾਨਾਂ ‘ਤੇ ਜਬਰ ਕਰਨ ਵਿਰੁੱਧ ਮੋਦੀ ਦਾ ਫੂਕਿਆ ਪੁਤਲਾ

Image
ਡੇਹਲੋ, 30 ਮਈ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਪਹਿਲਵਾਨਾਂ ਨਾਲ ਹੋਏ ਜਿਣਸੀ ਸ਼ੋਸ਼ਣ ਉਪਰੰਤ ਇਨਸਾਫ਼ ਲਈ ਚਲਦੇ ਸੰਘਰਸ਼ ‘ਚ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਅਹਿਦ ਕੀਤਾ ਕਿ ਉਹ ਪਹਿਲਵਾਨਾਂ ਦੇ ਹੱਕ ‘ਚ ਚਲਦੇ ਅੰਦੋਲਨ ‘ਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ।  ਜਿਣਸੀ ਸ਼ੋਸ਼ਣ ਵਿਰੁੱਧ ਸੰਘਰਸ਼ ਕਰ ਰਹੀਆਂ ਪਹਿਲਵਾਨ ਕੁੜੀਆਂ ‘ਤੇ ਜਬਰ ਕਰਨ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਣ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।  ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਚਲਦੇ ਅੰਦੋਲਨ ਬਾਰੇ ਦੱਸਦਿਆ ਕਿਹਾ ਕਿ ਪਹਿਲਵਾਨਾਂ ਨਾਲ ਹੋ ਰਹੇ ਧੱਕੇ ਕਾਰਨ ਮੋਦੀ ਦਾ ਚਿਹਰਾ ਮੋਹਰਾ ਨੰਗਾ ਹੋ ਗਿਆ ਹੈ।  ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਮੇਲ ਸਿੰਘ ਰੂਮੀ, ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਅਮਰਜੀਤ ਸਿੰਘ ਸਹਿਜਾਦ, ਸੁਖਵਿੰਦਰ ਸਿੰਘ ਰਤਨਗੜ੍ਹ, ਲਛਮਣ ਸਿੰਘ ਕੂੰਮਕਲਾ, ਸਿਕੰਦਰ ਸਿੰਘ ਹਿਮਾਯੂਪੁਰ, ਸ਼ਵਿੰਦਰ ਸਿੰਘ ਤਲਵੰਡੀ ਰਾਏ, ਨਿਹਾਲ ਸਿੰਘ ਤਲਵੰਡੀ ਨੌਅਬਾਦ, ਕਿਰਪਾਲ ਸਿੰਘ ਕੋਟਮਾਨਾ, ਨੱਛਤਰ ਸਿੰਘ, ਚਤਰ ਸਿੰਘ, ਮੋਹਣਜੀਤ ਸਿੰਘ, ਰਣਜੀਤ ਸਿੰਘ, ਕਾਕਾ ਜੜਤੌਲੀ ਆਦਿ ਹਾਜ਼ਰ ਸਨ।

ਸੰਯੁਕਤ ਕਿਸਾਨ ਮੋਰਚੇ ਨੇ ਪਹਿਲਵਾਨਾਂ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਜਮਹੂਰੀ ਹੱਕ ਲਈ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਦਿੱਤਾ ਸੱਦਾ

Image
ਦਿੱਲੀ, 30 ਮਈ ਸੰਯੁਕਤ ਕਿਸਾਨ ਮੋਰਚਾ ਨੇ ਪਹਿਲਵਾਨਾਂ ਅਤੇ ਸਮਾਜ ਦੇ ਹੋਰ ਸਾਰੇ ਵਰਗਾਂ ਦੇ ਜਮਹੂਰੀ ਹੱਕ ਨੂੰ ਸੁਰੱਖਿਅਤ ਕਰਨ ਲਈ ਦੇਸ਼ ਵਿਆਪੀ ਅੰਦੋਲਨ ਦਾ ਸੱਦਾ ਦਿੱਤਾ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ।  ਐਸਕੇਐਮ ਨੇ 1 ਜੂਨ 2023 ਨੂੰ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ 'ਤੇ ਵਿਸ਼ਾਲ ਪ੍ਰਦਰਸ਼ਨ ਕਰਨ ਅਤੇ ਪੁਤਲੇ ਫੂਕਣ ਦਾ ਐਲਾਨ ਕੀਤਾ।  ਐਸਕੇਐਮ ਟਰੇਡ ਯੂਨੀਅਨਾਂ, ਔਰਤਾਂ, ਨੌਜਵਾਨਾਂ, ਵਿਦਿਆਰਥੀਆਂ, ਵਪਾਰੀਆਂ, ਬੁੱਧੀਜੀਵੀਆਂ ਅਤੇ ਸਮਾਜਿਕ ਅੰਦੋਲਨਾਂ ਸਮੇਤ ਹੋਰ ਸਾਰੇ ਵਰਗਾਂ ਦੇ ਤਾਲਮੇਲ ਵਿੱਚ ਪੂਰੇ ਭਾਰਤ ਵਿੱਚ ਪ੍ਰਦਰਸ਼ਨਾਂ ਦਾ ਆਯੋਜਨ ਕਰੇਗੀ। ਸੰਯੁਕਤ ਕਿਸਾਨ ਮੋਰਚਾ ਨੇ 5 ਜੂਨ ਨੂੰ, ਜਿਸ ਦਿਨ ਅਯੁੱਧਿਆ ਵਿੱਚ ਬ੍ਰਿਜਭੂਸ਼ਣ ਸਰਨ ਸਿੰਘ ਦੇ ਸਮਰਥਨ ਵਿੱਚ ਆਰਐਸਐਸ ਵਰਕਰਾਂ ਅਤੇ ਮਹੰਤਾਂ ਵੱਲੋਂ ਰੈਲੀ ਬੁਲਾਉਣ ਵਾਲੇ ਦਿਨ ਨੂੰ ਪਿੰਡਾਂ ਅਤੇ ਸ਼ਹਿਰੀ ਕੇਂਦਰਾਂ ਵਿੱਚ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸਰਨ ਸਿੰਘ ਦੇ ਖਿਲਾਫ ਪ੍ਰਦਰਸ਼ਨ ਅਤੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ। ਉਪਰੋਕਤ ਫੈਸਲੇ ਐਸਕੇਐਮ ਦੀ ਵਿਸਤ੍ਰਿਤ ਤਾਲਮੇਲ ਕਮੇਟੀ ਦੀ 29 ਮਈ ਨੂੰ ਹੋਈ ਮੀਟਿੰਗ ਵਿੱਚ ਲਏ ਗਏ। ਐਸਕੇਐਮ ਨੇ 28 ਮਈ ਨੂੰ, ਜਿਸ ਦਿਨ ਮਹਿਲਾ ਪਹਿਲਵਾਨਾਂ ਨੇ ਮਹਿਲਾ ਸਨਮਾਨ ਮਹਾਪੰਚਾਇਤ ਬੁਲਾਈ ਸੀ, ਪਹਿਲਵਾਨਾਂ ਦੁਆਰਾ ਕੀਤੇ ਗਏ ਵਿਰੋਧ ਨੂੰ ਬੇਰਹਿਮੀ ਨਾਲ ਦਬਾਉਣ ਦੀ ਸਖ਼ਤ ਨਿਖੇਦੀ ਕੀਤੀ।  ਐਸਕੇਐਮ ਨੇ ਪ੍...

ਪ੍ਰਦੂਸ਼ਤ ਹੋ ਰਹੇ ਪਾਣੀ, ਵਾਤਾਵਰਨ ਨੂੰ ਬਚਾਉਣ ਧਰਨਾ 8 ਜੂਨ ਨੂੰ

Image
ਡੇਹਲੋ, 30 ਮਈ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਜ਼ਰੂਰੀ ਮੀਟਿੰਗ ਸਭਾ ਦੇ ਕਿਲ੍ਹਾ ਰਾਏਪੁਰ ਦਫ਼ਤਰ ‘ਚ ਬਲਰਾਜ ਸਿੰਘ ਕੋਟਉਮਰਾ ਦੀ ਪ੍ਰਧਾਨਗੀ ਹੇਠ ਹੋਈ।   ਮੀਟਿੰਗ ਵਿੱਚ ਵਿਛੜੇ ਆਗੂ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਸਬੰਧੀ ਸ਼ੋਕ ਮਤਾ ਪਾਸ ਕੀਤਾ ਗਿਆ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਮਿਤੀ 8 ਜੂਨ ਨੂੰ ਪ੍ਰਦੂਸ਼ਤ ਹੋ ਰਹੇ ਪਾਣੀ, ਵਾਤਾਵਰਨ ਨੂੰ ਬਚਾਉਣ ਲਈ ਅਤੇ ਸਤਲੁਜ ਦਰਿਆ ਵਿੱਚ ਪੈਂਦੇ ਬੁੱਢੇ ਨਾਲੇ ਦਾ ਗੰਦੇ ਪਾਣੀ ਨੂੰ ਬੰਦ ਕਰਵਾਉਣ ਲਈ ਡੀਸੀ ਲੁਧਿਆਣਾ ਦੇ ਦਫ਼ਤਰ ਸਾਹਮਣੇ ਧਰਨਾ ਮਾਰਿਆ ਜਾਵੇਗਾ। ਉਹਨਾਂ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਲਈ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ 650 ਕਰੋੜ ਰੁਪਏ ਜਲਦੀ ਜਾਰੀ ਕੀਤੇ ਜਾਣ ਦੀ ਮੰਗ ਵੀ ਕੀਤੀ।   ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਕਰਨ ਦੀ ਵੀ ਮੀਟਿੰਗ ਵਿੱਚ ਨਿਖੇਧੀ ਕੀਤੀ ਗਈ।   ਆਗੂਆਂ ਨੇ ਕਿਹਾ ਕਿ ਨਸ਼ੇ ਵੇਚਣ ਵਾਲੇ ਮਾੜੇ ਅਨਸਰ ਆਮ ਲੋਕਾਂ ਉੱਪਰ ਹਮਲੇ ਕਰ ਰਹੇ ਹਨ। ਪਰ ਸਰਕਾਰ ਬਦਮਾਸ਼ਾ ਉੱਪਰ ਕਾਰਵਾਈ ਦੀ ਥਾਂ ਕੁਭਕਰਨੀ ਨੀਂਦ ਸੁੱਤੀ ਪਈ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਮੇਲ ਸਿੰਘ ਰੂਮੀ, ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਅਮਰਜੀਤ ਸਿੰਘ ਸਹਿਜਾਦ, ਸੁਖਵਿੰਦਰ ਸਿੰਘ ਰਤਨਗੜ੍ਹ, ਲ...

ਖਿਡਾਰੀ ਦੇਸ਼ ਦਾ ਮਾਣ, ਖਿਡਾਰੀਆਂ ਦਾ ਅਪਮਾਨ ਦੇਸ਼ ਦਾ ਅਪਮਾਨ -ਸੰਧੂ

Image
ਗੁਰਾਇਆ, 29 ਮਈ ਖਿਡਾਰੀ ਕਿਸੇ ਵੀ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਦੇਸ਼ ਦਾ ਮਾਣ ਹੁੰਦੇ ਹਨ ਪਰ ਦਿੱਲੀ ਵਿਖੇ ਜੋ ਵਤੀਰਾ ਦੇਸ਼ ਦੇ ਖਿਡਾਰੀਆਂ ਤੇ ਬੱਚੀਆਂ ਨਾਲ ਕੀਤਾ ਗਿਆ ਹੈ ਉਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਮਹੂਰੀ ਕਿਸਾਨ ਸਭਾ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਸੰਧੂ ਵੱਲੋਂ ਅੱਜ ਰੁੜਕਾ ਕਲਾਂ ਵਿਖੇ ਖਿਡਾਰੀ ਲਖਵੀਰ ਲਾਲ ਅਤੇ ਸਟੇਟ ਅਵਾਰਡੀ ਹਰਮੇਸ਼ ਲਾਲ ਡੀਈਪੀ ਵੱਲੋਂ ਹੈਦਰਾਬਾਦ ਵਿਖੇ ਮਾਸਟਰ ਨੈਸ਼ਨਲ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤ ਕੇ ਵਾਪਿਸ ਪਰਤਣ ਮੌਕੇ ਕੀਤਾ। ਉਨ੍ਹਾਂ ਦੋਹਾਂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਖਿਡਾਰੀ ਸਾਡੇ ਪੰਜਾਬ ਦੀ ਸ਼ਾਨ ਹਨ, ਜਿਨ੍ਹਾਂ ਨੇ ਹੈਦਰਾਬਾਦ ਵਿਖੇ ਮਾਸਟਰ ਨੈਸ਼ਨਲ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਪਹਿਲਾ ਤੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਇਹ ਦੋਵੇਂ ਖਿਡਾਰੀ ਉੱਚ ਕੋਟੀ ਦੇ ਕੋਚ ਹਨ, ਜਿਨ੍ਹਾਂ ਤੋਂ ਕੋਚਿੰਗ ਲੈ ਕੇ 150 ਤੋਂ ਵਧੇਰੇ ਖਿਡਾਰੀ ਸਟੇਟ, ਨੈਸ਼ਨਲ, ਜੂਨੀਅਰ ਤੇ ਸੀਨੀਅਰ ਵਰਲਡ ਕੱਪ, ਏਸ਼ੀਅਨ ਅਤੇ ਕਾਮਨਵੈਲਥ ਤੱਕ ਖੇਡ ਚੁੱਕੇ ਹਨ ਅਤੇ ਮੈਡਲ ਜਿੱਤ ਚੁੱਕੇ ਹਨ।  ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਖਿਡਾਰੀ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਉੱਚਾ ਕਰਦੇ ਹਨ ਪਰ ਦਿੱਲੀ ਵਿਖੇ ਜੰਤਰ ਮੰਤਰ ’ਤੇ ਸੰਘਰਸ਼ ਕਰ ਰਹੇ ਦੇਸ਼ ਦੇ ਖਿਡਾਰੀਆਂ ਨਾਲ ਸਰਕਾਰ ਬਹੁਤ ਗਲਤ ਵਰਤਾਉ ਕਰ ਰਹੀ ਹੈ ਅਤੇ ਉਨ੍ਹਾਂ ‘ਤੇ ...

ਕੇਂਦਰੀ ਮੰਤਰੀ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ ਮੰਗ ਪੱਤਰ

Image
ਫਗਵਾੜਾ, 28 ਮਈ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਗ੍ਰਹਿ ਵਿਖੇ ਆਗੂਆਂ ਨੇ ਮੰਗ ਪੱਤਰ ਦਿੱਤਾ। ਕੇਂਦਰੀ ਮੰਤਰੀ ਦੀ ਗੈਰਹਾਜ਼ਰੀ ‘ਚ ਉਨ੍ਹਾਂ ਦੀ ਪਤਨੀ ਨੇ ਮੰਗ ਪੱਤਰ ਪ੍ਰਾਪਤ ਕੀਤਾ। ਭਾਰਤੀ ਕਿਸਾਨ ਯੂਨੀਅਨ ਦੋਆਬਾ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਮੇਤ ਹੋਰ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

ਸੰਯੁਕਤ ਕਿਸਾਨ ਮੋਰਚੇ ਨੇ ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਨੂੰ ਦਿੱਤਾ ਚਿਤਾਵਨੀ ਪੱਤਰ

Image
ਲੁਧਿਆਣਾ, 28 ਮਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਲੁਧਿਆਣਾ ਦੇ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕਿਸਾਨੀ ਮੰਗਾਂ ਦੇ ਹੱਲ ਲਈ ਚਿਤਾਵਨੀ ਪੱਤਰ ਸੋਂਪਿਆ ਗਿਆ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ ਹਰਦੇਵ ਸਿੰਘ ਸੰਧੂ, ਬਲਰਾਜ ਸਿੰਘ ਕੋਟਉਮਰਾ, ਸਤਨਾਮ ਸਿੰਘ ਵੜੈਚ, ਰਮਿੰਦਰ ਸਿੰਘ, ਜਸਵੀਰ ਸਿੰਘ ਝੱਜ ਦੀ ਅਗਵਾਈ ਵਿੱਚ ਸਰਕਟ ਹਾਊਸ ਲੁਧਿਆਣਾ ਵਿੱਚ ਇਕੱਠੇ ਹੋਏ। ਇਸ ਉਪਰੰਤ ਆਗੂਆਂ ਵੱਲੋਂ ਐਮਪੀ ਲੁਧਿਆਣਾ ਦੀ ਕੋਠੀ ਵੱਲ ਮਾਰਚ ਕਰਕੇ ਚਿਤਾਵਨੀ ਪੱਤਰ ਸੌਂਪਿਆ।  ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਮੰਨੀਆਂ ਮੰਗਾਂ ਨੂੰ ਜਲਦੀ ਨਾਲ ਲਾਗੂ ਕਰੇ। ਰਹਿੰਦੀਆਂ ਮੰਗਾਂ ਦੇ ਹੱਲ ਲਈ ਕਿਸਾਨ ਆਗੂਆਂ ਨਾਲ ਗੱਲਬਾਤ ਸ਼ੁਰੂ ਕਰੇ। ਉਹਨਾਂ ਕਿਹਾ ਕਿ ਸਵਾਮੀਨਾਥਨ ਕਮਿਸਨ ਦੀਆਂ ਸਿਫਾਰਸਾ ਅਨੁਸਾਰ ਸੀ2, +50% ਫਾਰਮੂਲੇ ਅਨੁਸਾਰ ਸਾਰੀਆਂ ਫਸਲਾਂ ਦਾ ਘੱਟੋਘੱਟ ਸਮਰਥਨ ਮੁੱਲ ਅਤੇ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਬਣਾਇਆ ਜਾਵੇ। ਇਨ੍ਹਾਂ ਲਈ ਸਰਕਾਰ ਵੱਲੋਂ ਬਣਾਈ ਕਮੇਟੀ ਸੰਯੁਕਤ ਕਿਸਾਨ ਮੋਰਚਾ ਰੱਦ ਕਰਦਾ ਹੈ, ਨਵੀਂ ਕਮੇਟੀ ਵਿੱਚ ਐਸਕੇਐਮ ਦੇ ਨੁਮਾਇਂਦੇ ਸ਼ਾਮਿਲ ਕੀਤੇ ਜਾਨ। ਲਾਹੇਵੰਦ ਭਾਅ ਨਾ ਮਿਲਣ ਕਾਰਣ, ਲਾਗਤ ਖਰਚੇ ਵਧਣ ਕਾਰਣ, 80%ਕਿਸਾਨ ਕਰਜੇ ਕਾਰਣ ਖੁਦਕੁਸ਼ੀਆਂ ਲਈ ਮਜ਼ਬੂਰ ਹਨ। ਸਾਰੇ ਕਿਸਾਨੀ ਕਰਜ਼ੇ ਉੱਤੇ ਲਕੀਰ ਮਾਰੀ ਜਾਵੇ। ਲਖੀਮਪੁਰ ਖੀਰੀ ਦੇ ਦੋਸ਼ੀ ਮੁੱਖ ਸਾਜਿਸਕਰਤਾਮ ਕੇਂਦਰੀ ਗ੍ਰਹਿ ਮੰਤਰੀ ...

ਰਈਆ: ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਚਿਤਾਵਨੀ ਪੱਤਰ

Image
ਰਈਆ 28 ਮਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਾਰਤ ਭਰ ਵਿੱਚ ਮੈਂਬਰ ਪਾਰਲੀਮੈਂਟ ਅਤੇ ਰਾਜ ਸਭਾ ਮੈਂਬਰਾਂ ਨੂੰ ਚਿਤਾਵਨੀ ਪੱਤਰ ਦੇਣ ਦੇ ਸੱਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਬਲਦੇਵ ਸਿੰਘ ਸੈਦਪੁਰ (ਜਮਹੂਰੀ ਕਿਸਾਨ ਸਭਾ ਪੰਜਾਬ), ਪ੍ਰਕਾਸ਼ ਸਿੰਘ ਥੋਥੀਆਂ (ਕਿਰਤੀ ਕਿਸਾਨ ਯੂਨੀਅਨ), ਕੁਲਵੰਤ ਸਿੰਘ ਛੱਜਲਵੱਡੀ (ਕਿਰਤੀ ਕਿਸਾਨ ਯੂਨੀਅਨ ਪੰਜਾਬ) ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ਼੍ਰੀ ਜਸਬੀਰ ਸਿੰਘ ਡਿੰਪਾ ਨੂੰ ਚਿਤਾਵਨੀ ਪੱਤਰ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਅੰਦੋਲਨ ਨੂੰ ਮੁਲਤਵੀ ਕਰਨ ਸਮੇਂ ਕੇਂਦਰ ਸਰਕਾਰ ਨੇ ਫਸਲ ਦੀ ਸਰਕਾਰੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ, ਅਤੇ ਫਸਲਾਂ ਦੇ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਸੀ 2 ਫਾਰਮੂਲੇ ਮੁਤਾਬਕ ਦੇਣ, ਸਮੁੱਚੇ ਕਿਸਾਨੀ ਕਰਜੇ ਮੁਆਫ ਕਰਨ, ਬਿਜਲੀ ਸੋਧ ਕਾਨੂੰਨ 2022 ਰੱਦ ਕਰਨ, ਕੁਦਰਤੀ ਆਫਤਾਂ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦਾ ਨੀਤੀਗਤ ਫੈਸਲਾ ਕਰਨ, ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ 10 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਕਿਸਾਨ ਅੰਦੋਲਨ ਦੌਰਾਨ ਬਣੇ ਪੁਲਿਸ ਕੇਸ ਰੱਦ ਕਰਨ, ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਸਾਜਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅ...

ਕਿਸਾਨ ਆਗੂ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਨੂੰ ਦਿੱਤੀ ਸ਼ਰਧਾਂਜਲੀ

Image
ਡੇਹਲੋ, 28 ਮਈ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਯੂਨਿਟ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਦਵਿੰਦਰ ਸਿੰਘ ਰਾਏਪੁਰ ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਅੱਜ ਗੁਰੂਦੁਆਰਾ ਰੇਰੂ ਸਾਹਿਬ ਪਿੰਡ ਕਿਲ੍ਹਾ ਰਾਏਪੁਰ ਵਿਖੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਭੇਟ ਕੀਤੀ ਗਈ। ਸਭ ਤੋਂ ਪਹਿਲਾ ਗੁਰਦੁਆਰਾ ਰਾੜਾ ਸਾਹਿਬ ਤੋ ਪੁੱਜੇ ਜਥੇ ਨੇ ਵਿਰਾਗ ਮਈ ਕੀਰਤਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਦੇ ਵਿਛੋੜੇ ਨਾਲ ਜਿੱਥੇ ਪਰਿਵਾਰ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਜਮਹੂਰੀ ਕਿਸਾਨ ਸਭਾ ਪੰਜਾਬ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦਵਿੰਦਰ ਸਿੰਘ ਕਿਸਾਨੀ ਮੰਗਾਂ ਦੇ ਹੱਲ ਲਈ ਲਗਾਤਾਰ ਜੱਦੋ ਜਹਿਦ ਕਰਦੇ ਰਹੇ। ਉਹਨਾਂ ਵੱਲੋਂ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲੇ ਅੰਦੋਲਨ ਵਿੱਚ ਪਾਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਹ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ‘ਤੇ ਲੱਗੇ ਮੋਰਚੇ ਦੀ ਟੀਮ ਦਾ ਹਿੱਸਾ ਸਨ। ਉਹਨਾਂ ਨੇ ਕਿਲ੍ਹਾ ਰਾਏਪੁਰ ਦੇ ਮੋਰਚੇ ਨੂੰ ਸਫਲ ਕਰਨ ਲਈ ਬਹੁਤ ਮਿਹਨਤ ਕੀਤੀ।  ਇਸ ਮੌਕੇ ਹੋਰਨਾ ਤੋਂ ਇਲਾਵਾ ਕੁਲਦੀਪ ਸਿੰਘ ਗਰੇਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜਗਤਾਰ ਸਿੰਘ ਚਕੌ...

ਸੰਯੁਕਤ ਕਿਸਾਨ ਮੋਰਚੇ ਨੇ ਸਨੀ ਦਿਓਲ ਦੇ ਦਫ਼ਤਰ ਚਿਤਾਵਨੀ ਪੱਤਰ ਦਿੱਤਾ

Image
ਪਠਾਨਕੋਟ, 28 ਮਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਵਿੱਚ ਸ਼ਾਮਿਲ ਜ਼ਿਲ੍ਹਾ ਪਠਾਨਕੋਟ ਦੀਆਂ ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਕੁੱਲ ਹਿੰਦ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਕੁੱਲ ਹਿੰਦ ਕਿਸਾਨ ਸਭਾ ਪੰਜਾਬ (ਅਜੈ ਭਵਨ) ਵਲੋਂ ਰੋਸ ਮਾਰਚ ਕਰਦੇ ਹੋਏ ਅਤੇ  ਕੇਂਦਰ ਸਰਕਾਰ ਵਿਰੋਧੀ ਨਾਹਰੇ ਲਾਉਂਦੇ ਹੋਏ  ਪਾਰਲੀਮੈਂਟ ਮੈਂਬਰ ਸਨੀ ਦਿਓਲ ਦੇ ਦਫ਼ਤਰ ਮੰਗਾਂ ਦਾ ਮੰਗ ਪਤਰ ਅਤੇ ਚਿਤਾਵਨੀ ਪੱਤਰ ਉਨ੍ਹਾਂ ਦੇ ਪੀਏ ਪੰਕਜ ਜੋਸ਼ੀ ਨੂੰ ਦਿੱਤਾ।  ਅੱਜ ਦੇ ਇਸ ਰੋਸ ਪਰਦਰਸ਼ਨ ਅਤੇ ਮੰਗ ਪੱਤਰ ਅਤੇ ਚਿਤਾਵਨੀ ਪੱਤਰ ਦੀ ਅਗਵਾਈ ਸਾਥੀ ਰਘੁਬੀਰ ਸਿੰਘ ਧਲੌਰਆ, ਪਰਮਜੀਤ ਸਿੰਘ ਰਤਨ ਗੜ, ਪੇਮ ਸਿੰਘ ਅਤੇ ਬਾਲ ਕ੍ਰਿਸ਼ਨ ਨੇ ਕੀਤੀ। ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਬਲਵੰਤ ਸਿੰਘ ਘੋਹ, ਕੇਵਲ ਕਾਲੀਆਂ, ਮੁਖਤਿਆਰ ਸਿੰਘ, ਨਿਰੰਜਨ ਸਿੰਘ ਨੇ ਦਸਿਆ ਕਿ 9 ਦਸੰਬਰ 2021 ਨੂੰ ਕੇਂਦਰ ਸਰਕਾਰ ਵੱਲੋਂ ਸੰਜੇ ਅਗਰਵਾਲ, ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਸੰਯੁਕਤ ਕਿਸਾਨ ਮੋਰਚਾ ਨੂੰ ਲਿਖਤੀ ਪੱਤਰ ਰਾਹੀਂ ਸਾਰੀਆਂ ਸਮਸਿਆਵਾਂ ਦਾ ਹੱਲ, ਕਰਨ  ਦਾ ਭਰੋਸਾ ਦਿੱਤਾ ਅਤੇ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ ਸੀ। ਸਰਕਾਰ ਦੇ ਇਸ ਪੱਤਰ ‘ਤੇ ਭਰੋਸਾ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਨੇ 11 ਦਸੰਬਰ 2021 ਨੂੰ ਸਾਰੇ ਰੋਸ ਪ੍ਦਰਸ਼ਨਾਂ ਨੂੰ ਮੁਅੱਤਲ ਕਰਨ ਦੀ ਫੈਸਲਾ ਕੀਤਾ ਪਰ ਅੱਜ 18 ਮਹੀਨੇ ਤੋਂ ਵੱਧ ਸ...

ਮਾਝੇ ਦੇ ਚਾਰ ਜ਼ਿਲ੍ਹਿਆਂ ਨੇ ਨਹਿਰੀ ਪਾਣੀ ਦੀ ਨਿਰੰਤਰ ਸਪਲਾਈ ਲੈਣ ਲਈ ਲਗਾਇਆ ਧਰਨਾ

Image
ਅੰਮ੍ਰਿਤਸਰ, 25 ਮਈ ਮਾਝੇ ਦੇ ਚਾਰ ਜਿਲਿਆਂ ਦੇ ਸੈਂਕੜੇ ਕਿਸਾਨਾਂ ਨੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਬੈਨਰ ਹੇਠ ਨਹਿਰੀ ਵਿਭਾਗ ਸਥਾਨਕ ਦਫਤਰ ਸਾਹਮਣੇ ਯੂਬੀਡੀਸੀ ਵਿੱਚ ਪਾਣੀ ਦੀ ਨਿਰੰਤਰ ਸਪਲਾਈ 12 ਹਜਾਰ ਕਿਊਸਿਕ ਕਰਾਉਣ ਅਤੇ ਇਸ ਨਹਿਰ ਦਾ ਨਵੀਨੀਕਰਨ ਕਰਕੇ ਨਾਲ ਹੀ ਪ੍ਰਬੰਧ ਵਿੱਚ ਸੁਧਾਰ ਕਰਵਾਉਣ ਲਈ ਵਿਸ਼ਾਲ ਧਰਨਾ ਦਿੱਤਾ ਜਿਥੇ ਖਾਰੇ ਮਾਝੇ ਜਮੀਨੀ ਸੁਧਾਰ ਲਈ ਮੌਜੂਦਾ 6.15 ਕਿਊਸਿਕ ਪਾਣੀ ਨੂੰ ਵਧਾ ਕੇ 7.50 ਕਿਊਸਿਕ ਪ੍ਰਤੀ ਇੱਕ ਹਜਾਰ ਏਕੜ ਕੀਤਾ ਜਾਵੇ। ਇਸੇ ਤਰ੍ਹਾਂ ਮਾਝੇ ਦੇ ਬਾਕੀ ਖੇਤਰ ਵਿੱਚ ਹਰ ਖੇਤ ਤੱਕ ਪਾਣੀ ਪੁੱਜਦਾ ਕਰਨ ਲਈ ਪਾਣੀ ਦੀ ਮੌਜੂਦਾ ਉਪਲਬਧਤਾ 5.15 ਕਿਊਸਿਕ ਤੋਂ 6.5 ਕਿਊਸਿਕ ਕੀਤੀ ਜਾਵੇ। ਯੂਬੀਡੀਸੀ ਵਿੱਚ ਪਾਣੀ ਦੀ ਮਿਕਦਾਰ ਵਧਾਉਣ ਲਈ ਜਿਹੜਾ ਭੀਮਪੁਰ ਇਜੈਕਟਰ ਤੋਂ ਲਗਭਗ 4 ਹਜ਼ਾਰ ਕਿਊਸਿਕ ਪਾਣੀ ਦਰਿਆ ਬਿਆਸ ਵਿੱਚ ਪਾਇਆ ਜਾ ਰਿਹਾ ਹੈ ਬੰਦ ਕੀਤਾ ਜਾਵੇ ਧਰਨੇ ਦੀ ਅਗਵਾਈ ਜਿਲ੍ਹਾ ਪ੍ਰਧਾਨਾਂ ਮੁਖਤਾਰ ਸਿੰਘ ਮੁਹਾਵਾ (ਅੰਮ੍ਰਿਤਸਰ), ਹਰਜੀਤ ਸਿੰਘ ਕਲਾਨੌਰ (ਗੁਰਦਾਸਪੁਰ), ਦਲਜੀਤ ਸਿੰਘ ਦਿਆਲਪੁਰਾ (ਤਰਨਤਾਰਨ) ਅਤੇ ਬਲਵੰਤ ਸਿੰਘ ਘੋਹ (ਪਠਾਨਕੋਟ) ਨੇ ਕੀਤੀ। ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਸਭਾ ਦੇ ਵੈਟਰਨ ਆਗੂ ਰਘਬੀਰ ਸਿੰਘ ਪਕੀਵਾਂ, ਸੂਬਾਈ ਜਾਇੰਟ ਸਕੱਤਰ ਰਤਨ ਸਿੰਘ ਰੰਧਾਵਾ ਅਤੇ ਸੂਬਾਈ ਵਿੱਤ ਸਕੱਤਰ ਹਰਪ੍ਰੀਤ ਸਿੰਘ ਬੁਟਾਰੀ ਨੇ ਕਿਹ...

ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਦਿੱਤਾ ਯਾਦ ਪੱਤਰ

Image
ਸਰਦੂਲਗੜ੍ਹ, 25 ਮਈ ਜਮਹੂਰੀ ਕਿਸਾਨ ਸਭਾ ਤਹਿਸੀਲ ਕਮੇਟੀ ਸਰਦੂਲਗੜ੍ਹ ਵੱਲੋਂ ਹਰ ਖੇਤ ਲਈ ਨਹਿਰੀ ਪਾਣੀ ਅਤੇ ਭਾਖੜਾ ਨਹਿਰ ਨਾਲ ਸਬੰਧਤ ਕਿਸਾਨਾਂ ਨੂੰ ਪੰਜਾਬ ਪੈਟਰਨ ਤੇ ਬਗੈਰ ਬੰਦੀ ਦੇਣ ਲਈ ਐਕਸੀਅਨ ਜਵਾਹਰਕੇ ਰਾਹੀਂ ਸਿੰਚਾਈ ਸਕੱਤਰ ਨੂੰ ਯਾਦ ਪੱਤਰ ਸੌਂਪਿਆ।

ਐਸਕੇਐਮ ਦਾ ਸੱਦਾ: 28 ਨੂੰ ਦੇਸ਼ ਦੇ ਸਾਰੇ ਐੱਮਪੀਜ਼ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ

Image
ਬਠਿੰਡਾ, 24 ਮਈ ਸਥਾਨਕ ਟੀਚਰਜ਼ ਹੋਮ ‘ਚ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਜਰਨਲ ਸਕੱਤਰ ਸਰੂਪ ਸਿੰਘ ਰਾਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਭਾਕਿਯੂ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਫੁੱਲੋ ਮਿੱਠੀ, ਭਾਕਿਯੂ ਏਕਤਾ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਬੱਲੋਂ ਅਤੇ ਭਾਕਿਯੂ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ 28 ਮਈ ਨੂੰ ਪੰਜਾਬ ਦੇ ਸਾਰੇ ਐੱਮ. ਪੀ. ਤੇ ਮੈਂਬਰ ਰਾਜ ਸਭਾ ਨੂੰ ਚਿਤਾਵਨੀ ਪੱਤਰ ਰੋਸ ਪ੍ਰਦਰਸ਼ਨ ਕਰ ਕੇ ਦਿੱਤੇ ਜਾਣਗੇ ਤਾਂ ਜੋ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਸੈਸ਼ਨ ਵਿਚ ਮਤਾ ਪਾਸ ਕਰਵਾਇਆ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਫਸਲਾਂ ਤੇ ਐਮ.ਐਸ.ਪੀ ਅਤੇ ਸਰਕਾਰੀ ਖਰੀਦ ਦੀ ਗਰੰਟੀ, ਲਖੀਮਪੁਰ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੇਦੋਸ਼ੇ ਕਿਸਾਨਾਂ ਨੂੰ ਜੇਲ੍ਹਾਂ ਚੋਂ ਰਿਹਾਅ ਕਰਵਾਉਣ, ਕਿਸਾਨਾਂ ਤੇ ਕੀਤੇ ਪਰਚੇ ਰੱਦ ਕਰਵਾਉਣ, ਬਿਜਲੀ ਬਿੱਲ 2020 ਰੱਦ ਕਰਵਾਉਣ, ਸਮੁੱਚਾ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਨਾ, ਕਿਸਾਨ ਮਜ਼ਦੂਰ ਦੀ ਪੈਨਸ਼ਨ ਲਗਵਾਉਣ, ਦਿੱਲੀ ਮੋਰਚੇ ...

ਸ਼ਹੀਦ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਖਾਂ ਦੀਆਂ ਬਿਮਾਰੀਆਂ ਦਾ ਲਗਾਇਆ ਕੈਂਪ

Image
ਪੱਖੋਵਾਲ, 24 ਮਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ 295) ਪੰਜਾਬ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਸਾਂਝੇ ਤੌਰ ‘ਤੇ ਸ਼ਹੀਦ ਕਰਤਾਰ ਸਿੰਘ ਜੀ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਖਾਂ ਦੀਆਂ ਬਿਮਾਰੀਆਂ ਦਾ ਮੁਫਤ ਚੈੱਕ ਅਪ ਕੈਂਪ ਇਥੇ ਲਗਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਸਕੱਤਰ ਤੇ ਸੂਬਾ ਆਗੂ  ਹਰਨੇਕ ਸਿੰਘ ਗੁੱਜਰਵਾਲ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ: 295) ਪੰਜਾਬ ਦੇ ਸੂਬਾਈ ਜਨਰਲ ਸਕੱਤਰ ਡਾਕਟਰ ਜਸਵਿੰਦਰ ਕਾਲਖ ਨੇ ਵਿਸੇਸ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨਾਲ ਡਾ. ਭਗਵੰਤ ਸਿੰਘ ਬੜੂੰਦੀ ਵਾਇਸ ਚੇਅਰਮੈਨ ਲੁਧਿਆਣਾ, ਡਾ. ਅਵਤਾਰ ਸਿੰਘ ਭੱਟੀ ਬੜੂੰਦੀ ਤੇ ਡਾ. ਮਨਦੀਪ ਕੌਰ ਕੈਲੇ ਬਲਾਕ ਪੱਖੋਵਾਲ ਇਸਤਰੀ ਵਿੰਗ ਹਾਜ਼ਰ ਸਨ।  ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਸੂਬਾਈ ਆਗੂਆਂ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀ ਲੋੜ ਹੈ। ਕਿਓਂਕਿ ਅਜ ਦੇ ਸਮੇਂ ਵਿੱਚ ਗਰੀਬ ਤੇ ਮਿਹਨਤਕਸ਼ ਲੋਕਾਂ ਦਾ ਸਮੇਂ ਦੀਆਂ ਜਾਬਰ ਸਰਕਾਰਾਂ ਨੇ ਕਚੂੰਮਰ ਕਢ ਕੇ ਰਖ ਦਿਤਾ ਹੈ। ਇਸ ਸਮੇਂ ਜਿੱਥੇ ਕਾਬਜ ਸਰਕਾਰਾਂ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਦੇਣ ਤੋਂ ਅਸਮਰੱਥ ਹੈ। ਉਥੇ ਅਜਿਹੇ ਮੈਡੀਕਲ ਕੈਂਪ ਲਗਾ ਕੇ ਮਾਨਵਤਾ ਦੀ ਸੇਵਾ ਕਰਨਾ...

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਡੀਐਸਪੀ ਦਫ਼ਤਰ ਅਜਨਾਲਾ ਅੱਗੇ ਲਗਾਇਆ ਧਰਨਾ

Image
ਅਜਨਾਲਾ, 22 ਮਈ ਸਥਾਨਕ ਇਲਾਕੇ ਵਿੱਚ ਪਿਛਲੇ ਸਮਿਆਂ ਤੋਂ ਬੇਗੁਨਾਹ ਲੋਕਾਂ ਉਪਰ ਬਣਾਏ ਗਏ ਪੁਲਿਸ ਕੇਸਾਂ ਨੂੰ ਰੱਦ ਕਰਵਾਉਣ ,ਸਹੁਰੇ ਪਰਿਵਾਰਾਂ ਵੱਲੋਂ ਲੜਕੀਆਂ ਨੂੰ ਕੁੱਟ ਮਾਰ ਕਰਕੇ ਘਰੋਂ ਕੱਢਣ ਤੇ ਉਹਨਾਂ ਦੇ ਸਹੁਰਿਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦਿਵਾਉਣ ਤੇ ਜੇਲ੍ਹ ਭੇਜਣ ,ਪੁਲਿਸ ਕੋਲ ਕਤਲ ਸਮੇਤ ਪਏ ਕੇਸਾਂ ਦੇ ਚਲਾਣ ਪੇਸ਼ ਕਰਵਾਉਣ, ਮੱਝ ਚੋਰਾਂ ਨੂੰ ਜੇਲ੍ਹ ਭਿਜਵਾਉਣ, ਚੋਰੀ ਕੀਤੇ  ਮੋਟਰਸਾਇਕਲਾਂ ਦੀ ਬਰਾਮਦੀ ਆਦਿਕ ਮੰਗਾਂ ਨੂੰ ਮਨਵਾਉਣ ਲਈ ਅੱਜ ਇੱਥੇ ਡੀਐਸਪੀ ਅਜਨਾਲਾ ਸੰਜੀਵ ਕੁਮਾਰ ਦੇ ਦਫਤਰ ਸਾਹਮਣੇ ਵਿਸ਼ਾਲ ਰੋਹ ਭਰਿਆ ਧਰਨਾ ਤੇ ਮੁਜਾਹਰਾ ਕੀਤਾ ਗਿਆ। ਜਿਸ ਵਿਚ ਇਲਾਕੇ ਭਰ ‘ਚੋਂ ਸੈਂਕੜਿਆਂ ਦੀ ਗਿਣਤੀ ‘ਚ ਕਿਸਾਨ, ਮਜ਼ਦੂਰ, ਨੌਜਵਾਨ ਤੇ ਔਰਤਾਂ ਵੱਡੀ ਗਿਣਤੀ ‘ਚ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇ ਮਾਰਦੀਆਂ ਸ਼ਾਮਲ ਹੋਈਆਂ। ਠਾਠਾਂ ਮਾਰਦੇ ਧਰਨੇ  ‘ਚ ਬੋਲਦਿਆਂ ਡਾ਼ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਪੁਲਿਸ ਦਾ ਕੰਮ ਹੁੰਦਾ ਹੈ ਕਿ ਅਮਨ ਕਨੂੰਨ ਦੀ ਹਾਲਤ ਨੂੰ ਠੀਕ ਰੱਖਣਾ, ਨਸ਼ੇ ਦੇ ਵਪਾਰੀਆਂ ਨੂੰ ਨੱਥ ਪਾਉਣੀ ਅਤੇ ਥਾਣਿਆਂ ਵਿੱਚ ਲੋਕਾਂ ਦੀਆਂ ਧੀਆਂ ਭੈਣਾਂ ਤੇ ਗਰੀਬ ਲੋਕਾਂ ਨੂੰ ਇਨਸਾਫ ਦੇਣਾ ਹੈ ਪ੍ਰੰਤੂ ਅਜਿਹਾ ਨਹੀਂ ਹੋ ਰਿਹਾ।  ਜਿਸ ਵਿਰੁੱਧ ਅੱਜ ਪੀੜਤਾਂ ਵੱਲੋਂ ਇਨਸਾਫ ਲੈਣ ਲਈ ਲੋਹੜੇ ਦੀ ਗਰਮੀ ‘ਚ ਵੱਡਾ ਇਕੱਠ ਕਰਕੇ ਪੁਲਿਸ ਪ੍ਸਾ਼ਸਨ ਨੂੰ ਮੰਗਾ ਮਨਾਉਣ ਲਈ ਮਜਬੂਰ ਕੀਤਾ।  ਧਰਨੇ ਦੌਰਾਨ ਡੀਐਸਪੀ ਤੇ ਨਵਨਿਯ...

“ਖੇਤੀ ਸੰਕਟ ਅਤੇ ਇਸ ਦਾ ਹੱਲ” ਵਿਸ਼ੇ ‘ਤੇ ਕੂੰਮਕਲਾਂ ਵਿੱਚ ਕਰਵਾਇਆ ਸੈਮੀਨਾਰ

Image
ਕੂੰਮਕਲਾਂ, 22 ਮਈ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਕਮੇਟੀ ਕੂੰਮਕਲਾਂ ਵੱਲੋਂ “ਖੇਤੀ ਸੰਕਟ ਅਤੇ ਇਸ ਦਾ ਹੱਲ” ਵਿਸ਼ੇ ‘ਤੇ ਇਥੇ ਇੱਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਦੇ ਅਠਾਰਾਂ ਪਿੰਡਾਂ ਦੇ ਚੌਣਵੇਂ ਨੁਮਾਇੰਦਿਆਂ ਨੇ ਹਿੱਸਾ ਲਿਆ। ਸੈਮੀਨਾਰ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਬਿੱਟੂ ਮਿਆਣੀ, ਸਰਪੰਚ ਅਵਤਾਰ ਸਿੰਘ ਦੋਆਬਾ ਭੈਣੀ, ਦਲਵੀਰ ਸਿੰਘ ਪਾਗਲੀ, ਜਥੇਦਾਰ ਅਮਰਜੀਤ ਸਿੰਘ ਬਾਲਿਓ ਅਤੇ ਲਛਮਣ ਸਿੰਘ ਕੂੰਮਕਲਾਂ ਨੇ ਕੀਤੀ।   ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਪ੍ਰਗਟ ਸਿੰਘ ਸਿੰਘ ਜਾਮਾਰਾਏ ਨੇ ਆਖਿਆ ਕਿ ਖੇਤੀ ਸੰਕਟ ਲਈ ਜ਼ਮੀਨਾਂ ਦਾ ਜਗੀਰਦਾਰੀ ਪ੍ਰਬੰਧ, ਫਸਲਾਂ ਦਾ ਲਾਹੇਵੰਦ ਭਾਅ ਦਾ ਤਹਿ ਨਾ ਹੋਣਾ, ਖੇਤੀ ਲਈ ਨੀਤੀਗਤ ਫ਼ੈਸਲੇ ਲੈਣ ਸਮੇਂ ਕਿਸਾਨਾਂ ਨੂੰ ਅੱਖੋ ਪ੍ਰੋਖੇ ਕਰਨਾ ਹੈ। ਉਨ੍ਹਾ ਆਖਿਆ ਕਿ ਜੇ ਕਰ ਅਸੀਂ ਖੇਤੀ ਸੰਕਟ ਵਿੱਚੋ ਬਾਹਰ ਨਿਕਲਣਾ ਹੈ ਤਾਂ ਸਾਨੂੰ ਖੇਤੀ ਸਬੰਧੀ ਬਣਦੀਆਂ ਨੀਤੀਆਂ ਵਿੱਚ ਤਬਦੀਲੀ ਕਰਨੀ ਪਵੇਗੀ। ਉਹਨਾ ਕਿਹਾ ਕਿ ਪਹਿਲਾ ਤਾਂ ਸਾਰੀਆਂ ਖੇਤੀ ਯੋਗ ਜ਼ਮੀਨਾਂ ਦੀ ਮੌਸਮ, ਪਾਣੀ, ਭੂਗੋਲਿਕ ਹਾਲਤਾਂ ਤੇ ਜਿਣਸ ਦੀ ਮੰਗ ਮੁਤਾਬਕ ਵੰਡ ਕਰਕੇ ਫਸਲਾਂ ਉਗਾਈਆਂ ਜਾਣ। ਸਾਰੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਤਹਿ ਕਰਕੇ ਫ਼ਸਲ ਉਸ ਮੁੱਲ ਉੱਤੇ ਖਰੀਦ ਦੀ ਗਾਰੰਟੀ ਹੋਵੇ। ਖੇਤੀ ਵਿੱਚ ਵਰਤੀਆਂ ਜਾਂਦੀ ਮਸ਼ੀਨਰੀ ਉੱਪਰ ਸਬਸਿਡੀ ਦਿੱਤੀ ਜਾਵੇ। ਖੇਤੀ ਦੇ ਲਾਗਤ...

ਚਿਤਾਵਨੀ ਰੈਲੀ ਦੌਰਾਨ ਜਮਹੂਰੀ ਕਿਸਾਨ ਸਭਾ ਨੇ ਕੀਤੀ ਹਮਾਇਤ

Image
  ਡੇਹਲੋ, 21 ਮਈ ਭਾਰਤ ਮਾਲਾ ਪ੍ਰੋਜੈਕਟ ਅਧੀਨ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕੌਡੀਆਂ ਦੇ ਮੁੱਲ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕੀਤੇ ਜਾ ਰਹੇ ਜਬਰੀ ਕਬਜ਼ੇ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ (ਕੋਟ ਆਗਾ) ਅਤੇ ਬੀਕੇਯੂ ਏਕਤਾ (ਸਿੱਧੂਪੁਰ) ਵੱਲੋਂ ਲੁਧਿਆਣਾ ਦੇ ਪਿੰਡ ਕੋਟ ਆਗਾ ਵਿਖੇ ਚਿਤਾਵਨੀ ਰੈਲੀ ਕੀਤੀ ਗਈ। ਇਸ ਰੈਲੀ ਦੀ ਜਮਹੂਰੀ ਕਿਸਾਨ ਸਭਾ ਪੰਜਾਬ ਨੇ ਹਮਾਇਤ ਕਰਦਿਆਂ ਭਰੋਸਾ ਦਿੱਤਾ ਕਿ ਉਹ ਕਿਸਾਨਾਂ ਸੰਘਰਸ਼ ਦੌਰਾਨ ਹਰ ਤਰਾਂ ਕਿਸਾਨਾਂ ਦੀ ਹਮਾਇਤ ਕਰੇਗੀ।  ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਕਿਸਾਨਾਂ ਨੂੰ ਆਪਣੀ ਕਿਰਤ ਦੀ ਰਾਖੀ ਲਈ ਜਥੇਬੰਦ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਸਾਨਾਂ ਮਜ਼ਦੂਰਾਂ ਦੀ ਏਕਤਾ ‘ਤੇ ਜ਼ੋਰ ਦਿੰਦਿਆਂ ਆਖਿਆ ਕਿ ਕੁੱਝ ਲੋਕ ਮਜ਼ਦੂਰਾਂ ਤੇ ਕਿਸਾਨਾਂ ਵਿੱਚ ਪਾੜਾ ਪਾ ਕੇ ਆਪਣੀਆਂ ਰੋਟੀਆਂ ਸੇਕ ਰਹੇ ਹਨ। ਉਹਨਾਂ ਕਿਹਾ ਕਿ ਜਿੰਨਾ ਚਿਰ ਸਰਕਾਰ ਡਾ. ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਮੰਨ ਕੇ ਕਿਸਾਨਾਂ ਦੀ ਜਿਣਸ ਦੀ ਐਮ ਐਸ ਪੀ ਤਹਿ ਨਹੀ ਕਰਦੀ ਉਨਾਂ ਚਿਰ ਕਿਸਾਨ ਕਰਜ਼ੇ ਦੇ ਜਾਲ ਵਿੱਚੋ ਨਹੀ ਨਿਕਲ ਸਕਦਾ। ਉਹਨਾਂ ਭਾਰਤ ਮਾਲਾ ਪ੍ਰੋਜੈਕਟ ਲਈ ਸਰਕਾਰਾਂ ਵੱਲੋਂ ਕਿਸਾਨਾਂ ਦੀ ਜ਼ਮੀਨਾਂ ਦੇ ਤਹਿ ਕੀਤੇ ਰੇਟ ਰੱਦ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਨੂੰ ਜ਼ਮੀਨਾਂ ਦਾ ਮਾਰਕੀਟ ਰੇਟ ਸਮੇਤ ਸਾਰੇ ਭੱਤ...

ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਦਾ ਬੇਵਕਤੀ ਦੇਹਾਂਤ

Image
ਡੇਹਲੋ, 20 ਮਈ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਯੂਨਿਟ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ 19 ਮਈ ਨੂੰ ਸਦੀਵੀ ਵਿਛੋੜਾ ਦੇ ਗਏ। ਉਹਨਾਂ ਦੇ ਵਿਛੋੜੇ ਨਾਲ ਪਰਿਵਾਰ ਸਮੇਤ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਸਮਾਜ ਨੂੰ ਬੇਹਤਰ ਬਣਾਉਣ ਵਾਲੇ ਲੋਕਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਵੱਲੋਂ ਪਿਛਲੇ ਸਮੇਂ ਵਿੱਚ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਲੱਗੇ ਮੋਰਚੇ ਵਿੱਚ ਭਰਵਾ ਯੋਗਦਾਨ ਪਾਇਆ ਗਿਆ ਹੈ। ਅਡਾਨੀਆਂ ਦੀ ਖੁਸ਼ਕ ਬੰਦਰਗਾਰ ਕਿਲ੍ਹਾ ਰਾਏਪੁਰ ਦੇ ਮੋਰਚੇ ਨੂੰ ਸਫਲ ਕਰਨ ਵਿੱਚ ਉਹਨਾਂ ਤੇ ਉਹਨਾਂ ਦੀ ਧਰਮ ਪਤਨੀ ਅਮਨਦੀਪ ਕੌਰ ਦਾ ਬਹੁਤ ਵੱਡਾ ਹਿੱਸਾ ਸੀ। ਉਹ ਦੋਵੇਂ ਪਤੀ ਪਤਨੀ ਕਿਲ੍ਹਾ ਰਾਏਪੁਰ ਦੇ ਮੋਰਚੇ ਵਿੱਚ ਲਗਾਤਾਰ ਹਾਜ਼ਰੀ ਭਰਦੇ ਅਤੇ ਇੱਥੋਂ ਦਿੱਲੀ ਦੇ ਬਾਹਡਰ ‘ਤੇ ਜਾਂਦੇ ਜਥੇ ਨਾਲ ਉਸ ਮੋਰਚੇ ਦਾ ਹਿੱਸਾ ਵੀ ਬਣਦੇ।  ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਪਿੰਡ ਦੇ ਵਿਕਾਸ ਦੇ ਕੰਮਾਂ ਵਿੱਚ ਵੱਧ ਚੱੜ ਕੇ ਹਿੱਸਾ ਪਾਉਂਦੇ ਸਨ। ਉਹ ਪਿੰਡ ਦੀਆਂ ਕਈ ਕਮੇਟੀਆਂ ਅਤੇ ਗੁਰੂਦੁਆਰਾ ਸਾਹਿਬ ਦੀਆਂ ਕਮੇਟੀਆਂ ਦੇ ਮੈਂਬਰ ਵੀ ਸਨ। ਉਹਨਾਂ ਵੱਲੋਂ ਪਿੰਡ ਦੇ ਵਿਕਾਸ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਮੋਰਚੇ ਨੂੰ ਸਫਲ ਕਰਨ ਅਤੇ ਫਰਵਰੀ ਮਹੀਨੇ ਵਿੱਚ ਜੋਧਾਂ ਮਨਸੂਰਾਂ ਵਿਖੇ ਹੋਏ ਜਮਹੂਰੀ ਕਿਾਸਾਨ ਸਭਾ ਪੰਜਾਬ ਦੇ ਸੂਬਾਈ ਇਜਲਾਸ ਨੂੰ ਸਫਲ ਕਰਨ ਵਿੱਚ ਪਾਏ ਗਏ ਯੋਗਦਾ...

ਕਿਸਾਨਾਂ ਦਾ ਉਜਾੜਾ ਰੋਕਣ ਲਈ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ

Image
ਜਲੰਧਰ, 19 ਮਈ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ, ਗੜ੍ਹਾ ਜਲੰਧਰ ਵਿਖੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਕੇ ਕਿਸਾਨਾਂ ਦਾ ਉਜਾੜਾ ਕਰਨਾ ਚਾਹੁੰਦੀ ਹੈ। ਜਿਸ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਕਦੇ ਵੀ ਬਰਦਾਸ਼ਤ ਨਹੀ ਕਰੇਗੀ। ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕੇਂਦਰ ਸਰਕਾਰ ਵੱਲੋਂ ਮੰਗੀਆਂ ਮੰਗਾ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾ ਦੇ ਹੱਲ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 28 ਮਈ ਨੂੰ ਸਾਰੇ ਦੇਸ਼ ਦੇ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰਾਂ ਨੂੰ ਰੋਸ ਪ੍ਰਦਰਸ਼ਨ ਕਰਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਪੂਰੇ ਜ਼ੋਰ ਸ਼ੋਰ ਨਾਲ ਸ਼ਾਮਲ ਹੋਵੇਗੀ।  ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅੱਪਰਬਾਰੀ ਦੁਆਬ ਨਹਿਰ ਜੋ ਕਿ ਮਾਝੇ ਦੇ ਇਲਾਕੇ ਵਿੱਚ ਸੰਜਾਈ ਦਾ ਮੁੱਖ ਸਰੋਤ ਹੈ ਪਰ ਹੁਣ ਉਸ ਦਾ ਸਾਰਾ ਪ੍ਰਬੰਧ ਟੁੱਟ ਚੁੱਕਿਆ ਹੈ। ਉਸ ਪ੍ਰਬੰਧ ਨੂੰ ਠੀਕ ਕਰਵਾਉਣ, ਨਹਿਰਾਂ, ਸੂਇਆਂ, ਕੱਸੀਆਂ ਤੇ ਖਾਲਾ ਦੀ ਮੁਰੰਮਤ ਲਈ ਅਤੇ ਰਾਵੀ ਦਰਿਆ ਦੇ ਸਾਰੇ ਪਾਣੀ ਨੂ...

ਰਈਆ: ਧਰਨੇ ਦੇ 181ਵੇਂ ਦਿਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪੁਤਲਾ ਫੂਕਿਆ

Image
ਰਈਆ, 18 ਮਈ ਜੀਟੀ ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ ‘ਤੇ ਅਧਾਰਿਤ ਪੂਰੇ ਕਸਬੇ ਉੱਪਰ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਪੱਕਾ ਮੋਰਚਾ ਅੱਜ 181ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ। ਅੱਜ ਮੋਰਚਾ ਸਥਾਨ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਸਥਾਨਕ ਦੁਕਾਨਦਾਰਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ।  ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ ਨੇ ਕਿਹਾ ਕਿ ਦੇਸ਼ ਲਈ ਤਮਗੇ ਜਿੱਤ ਕੇ ਵਿਸ਼ਵ ਅੰਦਰ ਭਾਰਤ ਦਾ ਨਾਮ ਰੌਸ਼ਨ ਕਰਨ ਵਾਲਿਆਂ ਪਹਿਲਵਾਨ ਧੀਆਂ ਨੂੰ ਦੇਸ਼ ਅੰਦਰ ਹੀ ਜਲੀਲ ਕੀਤਾ ਜਾ ਰਿਹਾ ਹੈ। ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵੱਲੋਂ ਮਹਿਲਾ ਪਹਿਲਵਾਨਾਂ ਨੂੰ ਮੁਕਾਬਲਿਆਂ ਵਿੱਚ ਭੇਜਣ ਤੋਂ ਪਹਿਲਾਂ ਸਿਲੈਕਸ਼ਨ ਕਰਨ ਵੇਲੇ ਸ਼ਰੀਰਕ ਸ਼ੋਸ਼ਣ ਦੇ ਦੋਸ਼ ਲੱਗੇ ਹਨ ਅਤੇ ਮਾਨਯੋਗ ਅਦਾਲਤ ਵੱਲੋਂ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰਨ ਦੇ ਹੁਕਮ ਕਰਨ ਤੋਂ ਬਾਅਦ ਮੁਕੱਦਮਾ ਤਾਂ ਦਰਜ ਕਰ ਲਿਆ ਗਿਆ ਹੈ ਪਰ ਨਾ ਤਾਂ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਅਤੇ ਨਾ ਹੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਗ੍ਰਿਫਤਾਰ ਕੀਤਾ ਜਾਵੇ ਅਤੇ ਦਿੱਲੀ ਜੰਤਰ-ਮੰਤਰ ਵਿਖੇ ਸੰਘਰਸ਼ ਕਰ ਰਹੇ ਪਹਿਲਵਾਨਾਂ ਨੂੰ ਇਨਸਾਫ਼ ਦਿੱਤਾ ਜਾਵ...

ਰਈਆ: ਧਰਨੇ ਦੇ 181ਵੇਂ ਦਿਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪੁਤਲਾ ਫੂਕਿਆ

Image

ਫਿਲੌਰ: ਸੰਯੁਕਤ ਕਿਸਾਨ ਮੋਰਚੇ ਨੇ ਤਹਿਸੀਲਦਾਰ ਫਿਲੌਰ ਨੂੰ ਦਿੱਤਾ ਮੰਗ ਪੱਤਰ

Image

ਫਿਲੌਰ: ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ

Image
ਫਿਲੌਰ, 18 ਮਈ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦੇਸ਼ ਦੇ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਔਰਤ ਪਹਿਲਵਾਨਾਂ ਨੇ ਉਸ ‘ਤੇ ਗੰਭੀਰ ਦੋਸ਼ ਲਗਾਏ ਹਨ, ਜਿਸ ਕਾਰਨ ਇਹ ਖਿਡਾਰੀ ਆਪਣੇ ਰੋਸ ਦਾ ਪ੍ਰਗਟਾਵਾ ਵੀ ਕਰ ਰਹੇ ਹਨ।  ਐਸਡੀਐਮ ਫਿਲੌਰ ਦੀ ਗੈਰਹਾਜ਼ਰੀ ‘ਚ ਤਹਿਸੀਲਦਾਰ ਫਿਲੌਰ ਬਲਜਿੰਦਰ ਸਿੰਘ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇਣ ਉਪਰੰਤ ਜਮਹੂਰੀ ਕਿਸਾਨ ਸਭਾ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਜਸਬੀਰ ਸਿੰਘ ਭੋਲੀ, ਬਲਰਾਜ ਸਿੰਘ, ਬੀਕੇਯੂ ਦੋਆਬਾ ਦੇ ਸਰਕਲ ਪ੍ਰਧਾਨ ਰਛਪਾਲ ਸਿੰਘ, ਬਿਕਰਮਜੀਤ ਸਿੰਘ, ਹਰਦੀਪ ਸਿੰਘ ਉਪਲ, ਬਖਸ਼ੀ ਰਾਮ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ ਨੇ ਕਿਹਾ ਕਿ ਜੇ ਸੁਣਵਾਈ ਨਾ ਕੀਤੀ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਵੱਡੀ ਮੁਹਿੰਮ ਆਰੰਭ ਕੇ ਖਿਡਾਰੀਆਂ ਨੂੰ ਇਨਸਾਫ਼ ਦਵਾਇਆ ਜਾਵੇਗਾ। ਇਸ ਮੌਕੇ ਤਰਜਿੰਦਰ ਸਿੰਘ, ਨਿਰਮਲ ਦਾਸ, ਬਲਜੀਤ ਸਿੰਘ, ਅਮ੍ਰਿੰਤ ਨੰਗਲ, ਮੇਜਰ ਫਿਲੌਰ, ਮਨਜੀਤ ਸੂਰਜਾ, ਕੁਲਦੀਪ ਕੁਮਾਰ, ਰਮਨਦੀਪ ਸਿੰਘ, ਗੁਰਬਿੰਦਰ ਸਿੰਘ, ਜਸਪਿੰਦਰ ਸਿੰਘ, ਤਨਵੀਰ ਸਿੰਘ, ਮਨਵੀਰ ਸਿੰਘ, ਗਗਨਦੀਪ ਸਿੰਘ, ਗੁਰਮੁਖ ਸਿੰਘ, ਗੁਰਬਿੰਦਰ ਸਿੰਘ, ਪਰਵਿੰਦਰ ਸਿੰਘ, ਸਿਮਰਨ ਸਿੰਘ, ਜਤਿੰਦਰ ਸਿੰਘ ਜਿੰਮੀ ਆਦਿ ਵੀ ਹਾਜ਼ਰ ਸਨ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਖ਼ਿਲਾਫ਼ ਐਕਸ਼ਨ ਪ੍ਰੋਗਰਾਮ ਦਾ ਐਲਾਨ

Image
ਲੁਧਿਆਣਾ, 16 ਮਈ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਸਬੰਧੀ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਤਹਿਤ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਸੈਸ਼ਨ ਵਿਚ ਮਤਾ ਪਾਸ ਕਰਨ ਲਈ 28 ਮਈ ਨੂੰ ਸਾਰੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਸ ਤੋਂ ਇਲਾਵਾ 18 ਮਈ ਨੂੰ ਪੰਜਾਬ ਭਰ ਵਿੱਚ ਭਾਜਪਾ ਆਗੂ ਬ੍ਰਿਜ ਭੂਸ਼ਨ ਦੇ ਪੁਤਲੇ ਫੂਕੇ ਜਾਣਗੇ। ਇੱਥੇ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁਕੇਸ਼ ਚੰਦਰ ਸ਼ਰਮਾ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਮਨਜੀਤ ਸਿੰਘ ਰਾਏ ਅਤੇ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ 28 ਮਈ ਨੂੰ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਰੋਸ ਪ੍ਰਦਰਸ਼ਨ ਕਰ ਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ। ਪਹਿਲਵਾਨਾਂ ਦੇ ਦਿੱਲੀ ਮੋਰਚੇ ਦੀ ਹਮਾਇਤ ਕਰਦਿਆਂ 18 ਮਈ ਨੂੰ ਜ਼ਿਲ੍ਹਾ ਤੇ ਤਹਿਸੀਲ ਹੈਡਕੁਆਰਟਰਾਂ 'ਤੇ ਭਾਜਪਾ ਆਗੂ ਬ੍ਰਿਜ ਭੂਸ਼ਨ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡਣ ਨੂੰ ਤਰਕ...

ਪੀੜ੍ਹਤ ਕਿਸਾਨ ਆਪਣੀਆਂ ਜ਼ਮੀਨਾਂ ਦੇ ਪੂਰੇ ਮੁਆਵਜ਼ੇ ਲਈ ਅੜੇ

Image
ਜੋਧਾਂ, 16 ਮਈ ਭਾਰਤ ਮਾਲਾ ਪ੍ਰੋਜੈਕਟ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨਾਂ ‘ਤੇ ਕਬਜ਼ਾ ਕਰਨ ਲਈ ਅੱਜ ਸਿਵਲ ਪ੍ਰਸ਼ਾਸਨ ਡੀਆਰਓ ਗੁਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮੈਡਮ ਗੁਰਪ੍ਰੀਤ ਕੌਰ ਅਤੇ ਐਨਐਚਆਈ ਦੇ ਅਧਿਕਾਰੀਆਂ ਵੱਲੋਂ ਪਿੰਡ ਨਾਰੰਗਵਾਲ ਤੇ ਬੱਲੋਵਾਲ ਵਿੱਚ ਦੌਰਾ ਕੀਤਾ। ਅਧਿਕਾਰੀ ਕਿਸਾਨਾਂ ਨੂੰ ਸਰਕਾਰ ਵੱਲੋਂ ਤਹਿ ਕੀਤੇ ਰੇਟ ‘ਤੇ ਕਬਜ਼ਾ ਦੇਣ ਲਈ ਆਖ ਰਹੇ ਸਨ। ਜਦਕਿ ਪੀੜ੍ਹਤ ਕਿਸਾਨ ਆਪਣੀ ਜ਼ਮੀਨ ਦਾ ਮਾਰਕੀਟ ਰੇਟ ਮੰਗ ਰਹੇ ਸਨ। ਕਿਸਾਨਾਂ ਨੇ ਕਿਹਾ ਕਿ ਉਹ ਸੜਕ ਦੇ ਆਸੇ ਪਾਸੇ ਬਚਦੀ ਜ਼ਮੀਨ ਲਈ ਰਸਤੇ, ਖਾਲ ਆਦਿ ਦੀ ਮੰਗ ਪੂਰੀ ਹੋਣ ਤੋਂ ਬਿਨਾਂ ਕਬਜ਼ਾ ਛੱਡਣ ਲਈ ਤਿਆਰ ਨਹੀਂ।   ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ (ਕੋਟ ਆਗਾ) ਦੇ ਸੂਬਾ ਪ੍ਰਧਾਨ ਬਿਕਰਜੀਤ ਸਿੰਘ ਕਾਲਖ ਅਤੇ ਸੂਬਾ ਜ: ਸਕੱਤਰ ਪਰਮਜੀਤ ਸਿੰਘ ਕੋਟ ਆਗਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੇ ਅਧਿਕਾਰੀ ਕਿਸਾਨਾਂ ਨੂੰ ਵਰਗਲਾ ਕੇ ਉਹਨਾਂ ਦੀ ਜ਼ਮੀਨ ਦਾ ਕੌਡੀਆਂ ਮੁੱਲ ਦੇ ਕੇ ਕਬਜ਼ਾ ਕਰਨਾ ਚਾਹੁੰਦੇ ਹਨ ਪਰ ਕਿਸਾਨ ਆਪਣੀ ਜ਼ਮੀਨ ਦਾ ਮਾਰਕੀਟ ਵਿੱਚ ਚੱਲਦਾ ਮੁੱਲ ਸਾਰੇ ਭੱਤੇ ਲੈ ਕੇ ਹੀ ਕਬਜ਼ਾ ਦੇਣਗੇ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਤਾ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਪੱਕੇ ਮੋਰਚੇ ਕੋਟ ਆਗਾਂ ਵਿਖੇ ਸਾਰੇ ਕਿਸਾਨਾਂ ਮਜ਼ਦੂਰਾਂ ਅ...

ਮੁਆਵਜ਼ਾ ਨਾ ਲੈਣ ਵਾਲੇ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਵਾਪਸ ਮੋੜਿਆ

Image

ਧੱਕੇ ਨਾਲ ਐਕਵਾਇਰ ਕੀਤੀ ਜ਼ਮੀਨ ਦਾ ਮੁੜ ਲਿਆ ਕਬਜ਼ਾ

Image
ਜੋਧਾਂ, 11 ਮਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਜ਼ਮੀਨਾਂ ਖੋਹਣ ਖਿਲਾਫ ਚਲ ਰਹੇ ਅੰਦੋਲਨ ਦੌਰਾਨ ਪਿੰਡ ਬੱਲੋਵਾਲ ਦੇ ਕਿਸਾਨ ਬੂਟਾ ਸਿੰਘ ਦੀ ਜ਼ਮੀਨ ਵਿੱਚ ਐਨਐਚਏਆਈ ਅਤੇ ਸਿਵਲ ਪੁਲਿਸ ਪ੍ਰਸਾਸ਼ਨ ਵੱਲੋ ਕੀਤਾ ਕਬਜਾ ਕਿਸਾਨ ਏਕੇ ਦੇ ਜੋਰ ਤੇ ਵਾਪਿਸ ਲਿਆ ਹੈ। ਐਨਐਚਏਆਈ ਦੀਆਂ ਮਸ਼ੀਨਾਂ ਨਾਲ ਹੀ ਜ਼ਮੀਨ ਪੱਧਰ ਕਰਵਾਈ। ਚੇਤੇ ਰਹੇ ਕਿ ਕਿਸਾਨ ਆਪਣੀਆਂ ਜ਼ਮੀਨਾਂ ਦੇ ਯੋਗ ਮੁਆਵਜ਼ੇ ਲਈ ਲੰਮੇ ਸਮੇਂ ਤੋਂ ਲੜ ਰਹੇ ਹਨ। ਅੱਜ ਪ੍ਰਸ਼ਾਸਨ ਜਮੀਨਾਂ ਦਾ ਕਬਜਾ ਲੈਣ ਲਈ ਤਿੰਨ ਪਿੰਡਾਂ ਦੀਆਂ ਜ਼ਮੀਨਾਂ ‘ਚ ਜਬਰਦਸਤੀ ਕੋਸ਼ਿਸ਼ ਕੀਤੀ ਤਾਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਜਬਰਦਸਤ ਵਿਰੋਧ ਕੀਤਾ ਗਿਆ। ਆਖ਼ਰ ਪ੍ਰਸ਼ਾਸਨ ਨੂੰ ਸਿਰਫ ਚੈੱਕ ਲੈ ਚੁੱਕੇ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਵੜਕੇ ਹੀ ਬੁਤਾ ਸਾਰਨਾ ਪਿਆ ਅਤੇ ਬਗੈਰ ਚੈੱਕ ਚੁੱਕੀਆਂ ਜ਼ਮੀਨਾਂ ਵੱਲ ਮੂੰਹ ਨਾ ਕਰ ਸਕਿਆ।  ਅੱਜ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਰੋਡ ਸੰਘਰਸ਼ ਯੂਨੀਅਨ ਨੇ ਕੀਤੀ। ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਭਾਕਿਯੂ ਏਕਤਾ ਸਿੱਧੂਪੁਰ ਨੇ ਵੀ ਡਟਵਾ ਸਮਰਥਨ ਕੀਤਾ ਗਿਆ। ਅੱਜ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਖ਼ਜ਼ਨਚੀ ਰਾਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਕੁਲਦੀਪ ਸਿੰਘ ਗੁੱਜਰਵਾਲ, ਚਰਨਜੀਤ ਸਿੰਘ ਫੱਲੇਵਾਲ, ਯੁਵਰਾਜ ਘੁਡਾਣੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤ...

ਕੁਲਵੰਤ ਸਿੰਘ ਸੰਧੂ ਨੇ ਕਿਹਾ, ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜ਼ਬਰੀ ਕਬਜ਼ਾ ਨਹੀਂ ਹੋਣ ...

Image

ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜ਼ਬਰੀ ਕਬਜ਼ਾ ਨਹੀਂ ਹੋਣ ਦਿਆਂਗੇ- ਕੁਲਵੰਤ ਸਿੰਘ ਸੰਧੂ

Image
ਡੇਹਲੋ, 9 ਮਈ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ (ਕੋਟ ਆਗਾ) ਦੀ ਅਗਵਾਈ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੋਟ ਆਗਾ ਵਿਚ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਇਕ ਚਿਤਾਵਨੀ ਰੈਲੀ ਦਾ ਅਯੋਜਿਨ ਕੀਤਾ ਗਿਆ। ਇਸ ਰੈਲੀ ਵਿੱਚ ਸ਼ਾਮਲ ਹੋਏ ਕਿਸਾਨ ਮਜ਼ਦੂਰ ਭਾਰਤ ਮਾਲਾ ਪ੍ਰੋਜੈਕਟ ਅਧੀਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਜਬਰੀ ਕਬਜ਼ੇ ਕਰਨ ਦਾ ਵਿਰੋਧ ਕਰ ਰਹੇ ਸਨ।   ਅੱਜ ਦੀ ਇਸ ਚਿਤਾਵਨੀ ਰੈਲੀ ਦੀ ਪ੍ਰਧਾਨਗੀ ਬਿਕਰਜੀਤ ਸਿੰਘ ਕਾਲਖ , ਪਰਮਜੀਤ ਸਿੰਘ ਕੋਟ ਆਗਾ , ਹਰਪਾਲ ਸਿੰਘ ਕਾਲਖ ਨੇ ਕੀਤੀ। ਇਲਾਕੇ ਭਰ ਵਿੱਚੋਂ ਇਕੱਠੇ ਹੋਏ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕੋਟ ਆਗਾ ਵਿੱਚ ਪੱਕਾ ਮੋਰਚਾ ਲੱਗਾ ਕੇ ਮੰਗ ਕੀਤੀ ਜਾ ਰਹੀ ਹੈ ਕਿ ਜ਼ਮੀਨਾਂ ਦੀ ਕੀਮਤ ਮਾਰਕੀਟ ਰੇਟ ਦੇ ਮੁਤਾਬਿਕ ਤਹਿ ਕੀਤੀ ਜਾਵੇ। ਸੜਕ ਦੇ ਦੋਵੇਂ ਪਾਸੇ ਜ਼ਮੀਨ ਦੀਆਂ ਬਚਦੀਆਂ ਕਤਰਾ ਦਾ ਪੂਰਾ ਮੁਆਵਜ਼ਾ ਦਿੱਤਾ। ਪਹੇ , ਰਸਤਿਆਂ , ਪਾਣੀ ਵਾਲੇ ਖਾਲਾਂ ਲਈ ਜਗ੍ਹਾ ਦਿੱਤੀ ਜਾਵੇ। ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਬਾਕੀ ਰਹਿੰਦੀਆਂ ਕਿਸਾਨਾਂ ਦੀਆਂ ਮੰਗਾ ਵਾਰੇ ਉਹਨਾਂ ਨਾਲ ਮੀਟਿੰਗ ਕਰਕੇ ਸਹਿਮਤੀ ਕੀਤੀ ਜਾਵੇ।   ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਕੇਂਦਰ ਤੇ ਸ...

ਭਾਰਤ ਮਾਲਾ ਪ੍ਰੋਜੈਕਟ ਲਈ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਜਬਰੀ ਕਬਜ਼ਾ ਰੋਕਣ ਲਈ 9 ਮਈ ਨੂੰ ਹੋਵੇਗੀ ਚਿਤਾਵਨੀ ਰੈਲੀ

Image
ਡੇਹਲੋ, 5 ਮਈ ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਉਹਨਾਂ ਦੀ ਸਹਿਮਤੀ ਬਿਨ੍ਹਾਂ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਵਿਰੋਧ ਵਿੱਚ ਕਿਸਾਨਾਂ ਦਾ ਗੁੱਸਾ ਸੱਤਵੇ ਅਸਮਾਨ ‘ਤੇ ਹੈ। ਉਹ ਆਪਣੀਆਂ ਜ਼ਮੀਨਾਂ ਦੀ ਰਾਖੀ ਲਈ ਲਗਾਤਾਰ ਸੰਘਰਸ਼ ਤੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਇਸੇ ਕੜੀ ਤਹਿਤ ਭਾਰਤੀ ਕਿਸਾਨ ਮਜ਼ਦੂਰ ਰੋਡ ਸ਼ੰਘਰਸ਼ ਯੂਨੀਅਨ (ਕੋਟ ਆਗਾ) ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸਾਂਝੀ ਮੀਟਿੰਗ ਹਰਪਾਲ ਸਿੰਘ ਕਾਲਖ ਦੇ ਗ੍ਰਹਿ ਵਿਖੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਜੜਤੌਲੀ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ (ਕੋਟ ਆਗਾ) ਦੇ ਆਗੂ ਕੁਲਦੀਪ ਸਿੰਘ ਗਰੇਵਾਲ, ਕਰਮਜੀਤ ਸਿੰਘ ਕੋਟ ਆਗਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਸੂਬੇ ਦੇ ਕਿਸਾਨਾਂ ਦੀਆਂ ਜ਼ਮੀਨਾਂ ਸੜਕਾਂ ਬਣਾਉਣ ਲਈ ਲਈਆਂ ਜਾ ਰਹੀਆਂ ਹਨ ਪਰ ਸਰਕਾਰਾਂ ਕਿਸਾਨਾਂ ਨਾਲ ਜ਼ਮੀਨਾਂ ਦੇ ਰੇਟ ਸਬੰਧੀ ਸਹਿਮਤੀ ਬਨਾਉਣ ਦੀ ਥਾਂ ਅਤੇ ਉਹਨਾਂ ਦੀਆਂ ਜ਼ਮੀਨਾਂ ਨੂੰ ਕੌਡੀਆ ਦੇ ਭਾਅ ‘ਤੇ ਦੱਬਣਾ ਚਾਹੁੰਦੀ ਹੈ। ਕਿਸਾਨਾਂ ਦੀਆਂ ਸੜਕ ਦੇ ਆਸੇ ਪਾਸੇ ਬਚਦੀਆਂ ਜ਼ਮੀਨਾਂ ਲਈ ਕੋਈ ਰਸਤਾ, ਪਾਣ...

ਨੂਰਪੁਰ ਬੇਦੀ: ਮਜ਼ਦੂਰ ਦਿਵਸ ਮੌਕੇ ਜੇਪੀਐਮਓ ਨੇ ਕੱਢਿਆ ਮਾਰਚ

Image
ਨੂਰਪੁਰ ਬੇਦੀ, 1 ਮਈ ਜੇਤੇਵਾਲ ਦੇ ਕਮਿਊਨਿਟੀ ਸੈਂਟਰ ’ਚ ਮਾਸਟਰ ਗੁਰਨਾਇਬ ਸਿੰਘ ਜੇਤੇਵਾਲ, ਕਿਰਪਾਲ ਸਿੰਘ ਭਟੋਂ, ਕਮਲੇਸ਼ ਕੌਰ ਦੀ ਪ੍ਰਧਾਨਗੀ ਹੇਠ ਮਜ਼ਦੂਰ ਕਿਸਾਨ ਮੁਲਾਜ਼ਮ ਤੇ ਇਸਤਰੀਆਂ ਨੇ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੇ ਸ਼ੁਰੂ ਵਿਚ ਮੁਲਾਜ਼ਮ ਲਹਿਰ ਦੇ ਸਿਰਮੌਰ ਆਗੂ ਤਿ੍ਲੋਚਨ ਸਿੰਘ ਰਾਣਾ ਦੀ ਧਰਮਪਤਨੀ ਬੀਬੀ ਮਨਜੀਤ ਕੌਰ ਨੇ ਮਜ਼ਦੂਰ ਜਮਾਤ ਦਾ ਲਾਲ ਰੰਗ ਦਾ ਝੰਡਾ ਲਹਿਰਾਇਆ। ਸਮਾਗਮ ਦੌਰਾਨ ਸਾਥੀ ਰਾਣਾ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਯਾਦ ਕੀਤਾ। ਮੁਲਾਜ਼ਮਾਂ ਦੇ ਕੌਮੀ ਆਗੂ ਵੇਦ ਪ੍ਰਕਾਸ਼, ਮੋਹਣ ਸਿੰਘ ਧਮਾਣਾ, ਗੁਰਬਿੰਦਰ ਸਿੰਘ ਸਸਕੋਰ ਨੇ ਸਾਰੇ ਲੋਕਾਂ ਨੂੰ ਕਿਰਤ ਕਮਾਈ ਕਰਨ ਅਤੇ ਕਿਰਤ ਦੀ ਲੁੱਟ ਵਿਰੁੱਧ ਆਵਾਜ਼ ਉਠਾਉਣ ਦਾ ਐਲਾਨ ਕੀਤਾ।  ਜੇਪੀਐਮਓ ਦੇ ਹੋਰ ਆਗੂਆਂ ਜਿਨ੍ਹਾਂ ਵਿਚ ਦਰਸ਼ਣ ਸਿੰਘ ਬੜਵਾ, ਜਰਨੈਲ ਸਿੰਘ ਘਨੋਲਾ, ਧਰਮਪਾਲ ਸੈਣੀ, ਪ੍ਰੀਤਮ ਸਿੰਘ, ਦਲਜੀਤ ਸਿੰਘ ਰਾਏਪੁਰ, ਬਲਬੀਰ ਝਿੰਜੜੀ, ਇੰਜ. ਗੁਰਦੇਵ ਸਿੰਘ, ਅਮਰੀਕ ਸਿੰਘ ਸਮੀਰੋਵਾਲ ਨੇ ਵੀ ਸਮਾਜ ਨੂੰ ਇੱਕਮੁੱਠ ਹੋ ਕੇ ਜਬਰ ਵਿਰੁੱਧ ਲੜਨ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਹਿੰਦੂ ਰਾਸ਼ਟਰ ਬਣਾਉਣ ਦੀ ਸਾਜਸ਼ ਦਾ ਡਟ ਕੇ ਵਿਰੋਧ ਕਰਨ ਦੀ ਗੱਲ ਵੀ ਬੁਲਾਰਿਆਂ ਨੇ ਜ਼ੋਰ ਨਾਲ ਉਠਾਈ। ਬੀਬੀ ਮਨਜੀਤ ਕੌਰ ਰਾਣਾ ਨੇ ਆਪਣੇ ਸੰਬੋਧਨ ਦੌਰਾਨ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਰ...

ਫਿਲੌਰ: ਦਿੱਲੀ ਮੋਰਚੇ ਦੇ ਸ਼ਹੀਦਾਂ ਦੀ ਯਾਦਗਾਰ ‘ਤੇ ਝੁਲਾਇਆ ਝੰਡਾ

Image
ਫਿਲੌਰ, 1 ਮਈ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਜੇਪੀਐਮਓ ਵਲੋਂ ਕਰਵਾਏ ਇਸ ਸਮਾਗਮ ਨੂੰ ਦਿਹਾਤੀ ਮਜ਼ੂਦਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ, ਤਹਿਸੀਲ ਪ੍ਰਧਾਨ ਜਰਨੈਲ ਫਿਲੌਰ, ਸਕੱਤਰ ਮੇਜਰ ਫਿਲੌਰ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਸਕੱਤਰ ਸਰਬਜੀਤ ਸੰਗੋਵਾਲ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਨਿਰਮੋਲਕ ਸਿੰਘ ਹੀਰਾ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਗੋਗੀ, ਮੱਖਣ ਸੰਗਰਾਮੀ ਨੇ ਸੰਬੋਧਨ ਕਰਦਿਆ ਮਈ ਦਿਵਸ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਆਗੂਆਂ ਨੇ ਮਜ਼ਦੂਰ ਜਮਾਤ ਦੀ ਬੰਦਖਲਾਸੀ ਲਈ ਚਲਦੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਕੁਲਦੀਪ ਕੌੜਾ, ਸਰਪੰਚ ਰਾਮ ਲੁਭਾਇਆ, ਪ੍ਰੋ. ਅਮ੍ਰਿੰਤ ਨੰਗਲ, ਮਾ. ਮਲਕੀਤ ਸਿੰਘ, ਕੁਲਜੀਤ ਫਿਲੌਰ, ਹਰਮੇਸ਼ ਰਾਹੀ, ਤਾਰਾ ਸਿੰਘ, ਰਤਨ ਸਿੰਘ, ਹੁਕਮ ਚੰਦ, ਅੰਗਰੇਜ਼ ਸਿੰਘ, ਕੁਲਦੀਪ ਰਾਵਤ, ਜੁਗਿੰਦਰ ਸਿੰਘ, ਹਰੀ ਸਿੰਘ, ਨੰਬਰਦਾਰ ਜਗੀਰ ਸਿੰਘ, ਜਸਵੀਰ ਸਿੰਘ, ਤਰਜਿੰਦਰ ਸਿੰਘ, ਮਨਜੀਤ ਸੂਰਜਾ, ਗਿਆਨ ਸਿੰਘ, ਮੱਖਣ ਸਿੰਘ, ਬਲਬੀਰ ਸਿੰਘ, ਨੰਬਰਦਾਰ ਬਲਜਿੰਦਰ ਸਿੰਘ, ਅਮਰੀਕ ਸਿੰ...

ਨਕੋਦਰ: ਜਨਤਕ ਜਥੇਬੰਦੀਆਂ ਨੇ ਮਈ ਦਿਵਸ ਮਨਾਇਆ

Image
ਨਕੋਦਰ, 1 ਮਈ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐਮਓ) ਵਲੋਂ ਕੌਮਾਂਤਰੀ ਮਜਦੂਰ ਦਿਵਸ ਕਸਬਾ ਮੱਲੀਆਂ ਕਲਾਂ ਵਿਖੇ ਇਨਕਲਾਬੀ ਜੋਸ਼ ਨਾਲ ਮਨਾਇਆ ਗਿਆ ਅਤੇ ਮਈ ਦਿਵਸ ਦੇ ਸ਼ਹੀਦਾਂ ਨੂੰ ਭਾਵਭਿੰਨੀਆ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ।ਇਸ ਸਮਾਗਮ ਵਿੱਚ ਇਲਾਕੇ ਭਰ ‘ਚੋਂ ਭਾਰੀ ਗਿਣਤੀ ਵਿੱਚ ਮਜਦੂਰਾਂ, ਕਿਸਾਨਾਂ, ਔਰਤਾਂ, ਮੁਲਾਜ਼ਮਾਂ, ਵਿਦਿਆਰਥੀਆਂ ਤੇ ਨੌਜਵਾਨਾਂ ਨੇ ਹਿੱਸਾ ਲਿਆ। ਜਿਸ ਵਿੱਚ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਤੇ ਨਿਰਮਲ ਆਧੀ, ਸਤਪਾਲ ਸਹੋਤਾ, ਜਮਹੂਰੀ ਕਿਸਾਨ ਸਭਾ ਦੇ ਮਨੋਹਰ ਸਿੰਘ ਗਿੱਲ, ਰਾਮ ਸਿੰਘ ਕੈਮਵਾਲਾ, ਸੁੱਖਦੇਵ ਦੱਤ ਬਾਂਕਾ, ਮੇਜਰ ਖੁਰਲਾ ਪੁਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਦਲਵਿੰਦਰ ਸਿੰਘ ਕੁਲਾਰ, ਮਲਕੀਤ ਸਿੰਘ ਆਧੀ, ਸੰਦੀਪ ਕੁਮਾਰ ਆਧੀ, ਔਰਤ ਮੁਕਤੀ ਮੋਰਚੇ ਦੇ ਜਸਵਿੰਦਰ ਕੌਰ ਮਾਹੂੰਵਾਲ, ਜਗੀਰ ਕੌਰ ਆਧੀ, ਸਰਬਜੀਤ ਕੌਰ ਮਹੇਮਾਂ, ਮੁਲਾਜ਼ਮਾਂ ਦੀ ਫੈਡਰੇਸ਼ਨ ਦੇ ਕੁਲਦੀਪ ਵਾਲੀਆ ਆਦਿ ਨੇ ਸੰਬੋਧਨ ਕੀਤਾ। ਕਸਬਾ ਮੱਲੀਆਂ ਕਲਾਂ ਦੇ ਬਜਾਰ ‘ਚ ਮਾਰਚ ਵੀ ਕੀਤਾ। ਅਖੀਰ ‘ਚ ਪਿੰਡ ਦੇ ਸਾਥੀਆਂ ਵਲੋਂ ਤਿਆਰ ਕੀਤਾ ਗੁਰੂ ਕਾ ਲੰਗਰ ਵੀ ਆਏ ਹੋਏ ਸਾਥੀਆਂ ‘ਚ ਅਤੁੱਟ ਵਰਤਾਇਆ ਗਿਆ।

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!