ਰਈਆ: ਧਰਨੇ ਦੇ 181ਵੇਂ ਦਿਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪੁਤਲਾ ਫੂਕਿਆ


ਰਈਆ, 18 ਮਈ

ਜੀਟੀ ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ ‘ਤੇ ਅਧਾਰਿਤ ਪੂਰੇ ਕਸਬੇ ਉੱਪਰ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਪੱਕਾ ਮੋਰਚਾ ਅੱਜ 181ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ। ਅੱਜ ਮੋਰਚਾ ਸਥਾਨ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਸਥਾਨਕ ਦੁਕਾਨਦਾਰਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੇ ਸੱਦੇ ਨੂੰ ਲਾਗੂ ਕਰਦਿਆਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ। 

ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਗੁਰਮੇਜ ਸਿੰਘ ਤਿੰਮੋਵਾਲ ਨੇ ਕਿਹਾ ਕਿ ਦੇਸ਼ ਲਈ ਤਮਗੇ ਜਿੱਤ ਕੇ ਵਿਸ਼ਵ ਅੰਦਰ ਭਾਰਤ ਦਾ ਨਾਮ ਰੌਸ਼ਨ ਕਰਨ ਵਾਲਿਆਂ ਪਹਿਲਵਾਨ ਧੀਆਂ ਨੂੰ ਦੇਸ਼ ਅੰਦਰ ਹੀ ਜਲੀਲ ਕੀਤਾ ਜਾ ਰਿਹਾ ਹੈ। ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵੱਲੋਂ ਮਹਿਲਾ ਪਹਿਲਵਾਨਾਂ ਨੂੰ ਮੁਕਾਬਲਿਆਂ ਵਿੱਚ ਭੇਜਣ ਤੋਂ ਪਹਿਲਾਂ ਸਿਲੈਕਸ਼ਨ ਕਰਨ ਵੇਲੇ ਸ਼ਰੀਰਕ ਸ਼ੋਸ਼ਣ ਦੇ ਦੋਸ਼ ਲੱਗੇ ਹਨ ਅਤੇ ਮਾਨਯੋਗ ਅਦਾਲਤ ਵੱਲੋਂ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰਨ ਦੇ ਹੁਕਮ ਕਰਨ ਤੋਂ ਬਾਅਦ ਮੁਕੱਦਮਾ ਤਾਂ ਦਰਜ ਕਰ ਲਿਆ ਗਿਆ ਹੈ ਪਰ ਨਾ ਤਾਂ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਅਤੇ ਨਾ ਹੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਗ੍ਰਿਫਤਾਰ ਕੀਤਾ ਜਾਵੇ ਅਤੇ ਦਿੱਲੀ ਜੰਤਰ-ਮੰਤਰ ਵਿਖੇ ਸੰਘਰਸ਼ ਕਰ ਰਹੇ ਪਹਿਲਵਾਨਾਂ ਨੂੰ ਇਨਸਾਫ਼ ਦਿੱਤਾ ਜਾਵੇ। 

ਅੱਜ ਦੇ ਇਕੱਠ ਨੂੰ ਨਿਰਮਲ ਸਿੰਘ ਭਿੰਡਰ, ਸਵਿੰਦਰ ਸਿੰਘ ਖਹਿਰਾ, ਪਰਵਿੰਦਰ ਸਿੰਘ ਬੱਲ, ਕਸ਼ਮੀਰ ਸਿੰਘ, ਕੁਲਵੰਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਵਿਗੜੇ ਮੌਸਮ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਮੁਆਵਜ਼ੇ ਦੀ ਕੀਤੀ ਮੰਗ

ਬਰਨਾਲਾ ਰੈਲੀ ਲਈ ਜਮਹੂਰੀ ਕਿਸਾਨ ਸਭਾ ਦਾ ਜੱਥਾ ਹੋਇਆ ਸ਼ਾਮਲ

ਭੋਗ ’ਤੇ ਵਿਸ਼ੇਸ਼: ਕਿਸਾਨ ਆਗੂ ਕੁਲੈਕਟਰ ਸਿੰਘ ਨਾਰੰਗਵਾਲ