ਐਸਕੇਐਮ ਦਾ ਸੱਦਾ: 28 ਨੂੰ ਦੇਸ਼ ਦੇ ਸਾਰੇ ਐੱਮਪੀਜ਼ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ


ਬਠਿੰਡਾ, 24 ਮਈ
ਸਥਾਨਕ ਟੀਚਰਜ਼ ਹੋਮ ‘ਚ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਜਰਨਲ ਸਕੱਤਰ ਸਰੂਪ ਸਿੰਘ ਰਾਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਭਾਕਿਯੂ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਫੁੱਲੋ ਮਿੱਠੀ, ਭਾਕਿਯੂ ਏਕਤਾ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਬੱਲੋਂ ਅਤੇ ਭਾਕਿਯੂ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ 28 ਮਈ ਨੂੰ ਪੰਜਾਬ ਦੇ ਸਾਰੇ ਐੱਮ. ਪੀ. ਤੇ ਮੈਂਬਰ ਰਾਜ ਸਭਾ ਨੂੰ ਚਿਤਾਵਨੀ ਪੱਤਰ ਰੋਸ ਪ੍ਰਦਰਸ਼ਨ ਕਰ ਕੇ ਦਿੱਤੇ ਜਾਣਗੇ ਤਾਂ ਜੋ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਸੈਸ਼ਨ ਵਿਚ ਮਤਾ ਪਾਸ ਕਰਵਾਇਆ ਜਾਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਫਸਲਾਂ ਤੇ ਐਮ.ਐਸ.ਪੀ ਅਤੇ ਸਰਕਾਰੀ ਖਰੀਦ ਦੀ ਗਰੰਟੀ, ਲਖੀਮਪੁਰ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੇਦੋਸ਼ੇ ਕਿਸਾਨਾਂ ਨੂੰ ਜੇਲ੍ਹਾਂ ਚੋਂ ਰਿਹਾਅ ਕਰਵਾਉਣ, ਕਿਸਾਨਾਂ ਤੇ ਕੀਤੇ ਪਰਚੇ ਰੱਦ ਕਰਵਾਉਣ, ਬਿਜਲੀ ਬਿੱਲ 2020 ਰੱਦ ਕਰਵਾਉਣ, ਸਮੁੱਚਾ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਨਾ, ਕਿਸਾਨ ਮਜ਼ਦੂਰ ਦੀ ਪੈਨਸ਼ਨ ਲਗਵਾਉਣ, ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ, ਫ਼ਸਲੀ ਬੀਮਾਂ ਯੋਜਨਾ ਲਾਗੂ ਕਰਵਾਉਣ ਆਦਿ ਮੰਗਾਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਸਹਿਮਤੀ ਬਣੀ ਸੀ।
ਕੇਂਦਰ ਸਰਕਾਰ ਨੇ ਅਜੇ ਤੱਕ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ। ਇਸ ਸਮੇਂ ਮੀਟਿੰਗ ਵਿੱਚ ਰਾਜਮਹਿੰਦਰ ਸਿੰਘ, ਸਤਿਗੁਰ ਸਿੰਘ, ਨੈਬ ਸਿੰਘ, ਮਲਕੀਤ ਸਿੰਘ ਵੀ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਵਿਗੜੇ ਮੌਸਮ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਮੁਆਵਜ਼ੇ ਦੀ ਕੀਤੀ ਮੰਗ

ਬਰਨਾਲਾ ਰੈਲੀ ਲਈ ਜਮਹੂਰੀ ਕਿਸਾਨ ਸਭਾ ਦਾ ਜੱਥਾ ਹੋਇਆ ਸ਼ਾਮਲ

ਭੋਗ ’ਤੇ ਵਿਸ਼ੇਸ਼: ਕਿਸਾਨ ਆਗੂ ਕੁਲੈਕਟਰ ਸਿੰਘ ਨਾਰੰਗਵਾਲ