ਪ੍ਰਦੂਸ਼ਤ ਹੋ ਰਹੇ ਪਾਣੀ, ਵਾਤਾਵਰਨ ਨੂੰ ਬਚਾਉਣ ਧਰਨਾ 8 ਜੂਨ ਨੂੰ
ਡੇਹਲੋ, 30 ਮਈ
ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਜ਼ਰੂਰੀ ਮੀਟਿੰਗ ਸਭਾ ਦੇ ਕਿਲ੍ਹਾ ਰਾਏਪੁਰ ਦਫ਼ਤਰ ‘ਚ ਬਲਰਾਜ ਸਿੰਘ ਕੋਟਉਮਰਾ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਵਿਛੜੇ ਆਗੂ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਸਬੰਧੀ ਸ਼ੋਕ ਮਤਾ ਪਾਸ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਮਿਤੀ 8 ਜੂਨ ਨੂੰ ਪ੍ਰਦੂਸ਼ਤ ਹੋ ਰਹੇ ਪਾਣੀ, ਵਾਤਾਵਰਨ ਨੂੰ ਬਚਾਉਣ ਲਈ ਅਤੇ ਸਤਲੁਜ ਦਰਿਆ ਵਿੱਚ ਪੈਂਦੇ ਬੁੱਢੇ ਨਾਲੇ ਦਾ ਗੰਦੇ ਪਾਣੀ ਨੂੰ ਬੰਦ ਕਰਵਾਉਣ ਲਈ ਡੀਸੀ ਲੁਧਿਆਣਾ ਦੇ ਦਫ਼ਤਰ ਸਾਹਮਣੇ ਧਰਨਾ ਮਾਰਿਆ ਜਾਵੇਗਾ। ਉਹਨਾਂ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਲਈ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ 650 ਕਰੋੜ ਰੁਪਏ ਜਲਦੀ ਜਾਰੀ ਕੀਤੇ ਜਾਣ ਦੀ ਮੰਗ ਵੀ ਕੀਤੀ।
ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਕਰਨ ਦੀ ਵੀ ਮੀਟਿੰਗ ਵਿੱਚ ਨਿਖੇਧੀ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਨਸ਼ੇ ਵੇਚਣ ਵਾਲੇ ਮਾੜੇ ਅਨਸਰ ਆਮ ਲੋਕਾਂ ਉੱਪਰ ਹਮਲੇ ਕਰ ਰਹੇ ਹਨ। ਪਰ ਸਰਕਾਰ ਬਦਮਾਸ਼ਾ ਉੱਪਰ ਕਾਰਵਾਈ ਦੀ ਥਾਂ ਕੁਭਕਰਨੀ ਨੀਂਦ ਸੁੱਤੀ ਪਈ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਮੇਲ ਸਿੰਘ ਰੂਮੀ, ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਅਮਰਜੀਤ ਸਿੰਘ ਸਹਿਜਾਦ, ਸੁਖਵਿੰਦਰ ਸਿੰਘ ਰਤਨਗੜ੍ਹ, ਲਛਮਣ ਸਿੰਘ ਕੂੰਮਕਲਾ, ਸਿਕੰਦਰ ਸਿੰਘ ਹਿਮਾਯੂਪੁਰ, ਸ਼ਵਿੰਦਰ ਸਿੰਘ ਤਲਵੰਡੀ ਰਾਏ, ਨਿਹਾਲ ਸਿੰਘ ਤਲਵੰਡੀ ਨੌਅਬਾਦ, ਕਿਰਪਾਲ ਸਿੰਘ ਕੋਟਮਾਨਾ, ਨਛੱਤਰ ਸਿੰਘ, ਚਤਰ ਸਿੰਘ, ਮੋਹਣਜੀਤ ਸਿੰਘ, ਰਣਜੀਤ ਸਿੰਘ, ਕਾਕਾ ਜੜਤੌਲੀ ਆਦਿ ਹਾਜ਼ਰ ਸਨ।

Comments
Post a Comment