ਪੀੜ੍ਹਤ ਕਿਸਾਨ ਆਪਣੀਆਂ ਜ਼ਮੀਨਾਂ ਦੇ ਪੂਰੇ ਮੁਆਵਜ਼ੇ ਲਈ ਅੜੇ


ਜੋਧਾਂ, 16 ਮਈ

ਭਾਰਤ ਮਾਲਾ ਪ੍ਰੋਜੈਕਟ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨਾਂ ‘ਤੇ ਕਬਜ਼ਾ ਕਰਨ ਲਈ ਅੱਜ ਸਿਵਲ ਪ੍ਰਸ਼ਾਸਨ ਡੀਆਰਓ ਗੁਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਮੈਡਮ ਗੁਰਪ੍ਰੀਤ ਕੌਰ ਅਤੇ ਐਨਐਚਆਈ ਦੇ ਅਧਿਕਾਰੀਆਂ ਵੱਲੋਂ ਪਿੰਡ ਨਾਰੰਗਵਾਲ ਤੇ ਬੱਲੋਵਾਲ ਵਿੱਚ ਦੌਰਾ ਕੀਤਾ। ਅਧਿਕਾਰੀ ਕਿਸਾਨਾਂ ਨੂੰ ਸਰਕਾਰ ਵੱਲੋਂ ਤਹਿ ਕੀਤੇ ਰੇਟ ‘ਤੇ ਕਬਜ਼ਾ ਦੇਣ ਲਈ ਆਖ ਰਹੇ ਸਨ। ਜਦਕਿ ਪੀੜ੍ਹਤ ਕਿਸਾਨ ਆਪਣੀ ਜ਼ਮੀਨ ਦਾ ਮਾਰਕੀਟ ਰੇਟ ਮੰਗ ਰਹੇ ਸਨ। ਕਿਸਾਨਾਂ ਨੇ ਕਿਹਾ ਕਿ ਉਹ ਸੜਕ ਦੇ ਆਸੇ ਪਾਸੇ ਬਚਦੀ ਜ਼ਮੀਨ ਲਈ ਰਸਤੇ, ਖਾਲ ਆਦਿ ਦੀ ਮੰਗ ਪੂਰੀ ਹੋਣ ਤੋਂ ਬਿਨਾਂ ਕਬਜ਼ਾ ਛੱਡਣ ਲਈ ਤਿਆਰ ਨਹੀਂ। 

 ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ (ਕੋਟ ਆਗਾ) ਦੇ ਸੂਬਾ ਪ੍ਰਧਾਨ ਬਿਕਰਜੀਤ ਸਿੰਘ ਕਾਲਖ ਅਤੇ ਸੂਬਾ ਜ: ਸਕੱਤਰ ਪਰਮਜੀਤ ਸਿੰਘ ਕੋਟ ਆਗਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੇ ਅਧਿਕਾਰੀ ਕਿਸਾਨਾਂ ਨੂੰ ਵਰਗਲਾ ਕੇ ਉਹਨਾਂ ਦੀ ਜ਼ਮੀਨ ਦਾ ਕੌਡੀਆਂ ਮੁੱਲ ਦੇ ਕੇ ਕਬਜ਼ਾ ਕਰਨਾ ਚਾਹੁੰਦੇ ਹਨ ਪਰ ਕਿਸਾਨ ਆਪਣੀ ਜ਼ਮੀਨ ਦਾ ਮਾਰਕੀਟ ਵਿੱਚ ਚੱਲਦਾ ਮੁੱਲ ਸਾਰੇ ਭੱਤੇ ਲੈ ਕੇ ਹੀ ਕਬਜ਼ਾ ਦੇਣਗੇ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਤਾ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਪੱਕੇ ਮੋਰਚੇ ਕੋਟ ਆਗਾਂ ਵਿਖੇ ਸਾਰੇ ਕਿਸਾਨਾਂ ਮਜ਼ਦੂਰਾਂ ਅਤੇ ਭਰਾਤਰੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਮੋਰਚੇ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਸਾਨਾਂ ਅੱਗੇ ਲਾਜਵਾਬ ਹੋਕੇ ਵਾਪਸ ਜਾਣ ਲਈ ਮਜਬੂਰ ਹੋਣਾ ਪਿਆ।  

 ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਗੁੱਜਰਵਾਲ, ਕਰਮਜੀਤ ਸਿੰਘ ਕੋਟਆਗਾ, ਬਲਵਿੰਦਰ ਸਿੰਘ, ਮਹਿਦਰ ਸਿੰਘ ਨਾਰੰਗਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜ਼ਿਲ੍ਹਾ ਮੀਤ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ, ਰਮਾਇਣਜੀਤ ਸਿੰਘ ਬੱਲੋਵਾਲ, ਸਰਪੰਚ ਹਰਿੰਦਰ ਸਿੰਘ ਨਾਰੰਗਵਾਲ, ਪੰਚ ਸਤਵੰਤ ਸਿੰਘ ਛਿੰਦਰਪਾਲ ਸਿੰਘ, ਅਵਤਾਰ ਸਿੰਘ ਬੱਲੋਵਾਲ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ