ਫਿਲੌਰ: ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ


ਫਿਲੌਰ, 18 ਮਈ

ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦੇਸ਼ ਦੇ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਔਰਤ ਪਹਿਲਵਾਨਾਂ ਨੇ ਉਸ ‘ਤੇ ਗੰਭੀਰ ਦੋਸ਼ ਲਗਾਏ ਹਨ, ਜਿਸ ਕਾਰਨ ਇਹ ਖਿਡਾਰੀ ਆਪਣੇ ਰੋਸ ਦਾ ਪ੍ਰਗਟਾਵਾ ਵੀ ਕਰ ਰਹੇ ਹਨ। 

ਐਸਡੀਐਮ ਫਿਲੌਰ ਦੀ ਗੈਰਹਾਜ਼ਰੀ ‘ਚ ਤਹਿਸੀਲਦਾਰ ਫਿਲੌਰ ਬਲਜਿੰਦਰ ਸਿੰਘ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇਣ ਉਪਰੰਤ ਜਮਹੂਰੀ ਕਿਸਾਨ ਸਭਾ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਜਸਬੀਰ ਸਿੰਘ ਭੋਲੀ, ਬਲਰਾਜ ਸਿੰਘ, ਬੀਕੇਯੂ ਦੋਆਬਾ ਦੇ ਸਰਕਲ ਪ੍ਰਧਾਨ ਰਛਪਾਲ ਸਿੰਘ, ਬਿਕਰਮਜੀਤ ਸਿੰਘ, ਹਰਦੀਪ ਸਿੰਘ ਉਪਲ, ਬਖਸ਼ੀ ਰਾਮ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ ਨੇ ਕਿਹਾ ਕਿ ਜੇ ਸੁਣਵਾਈ ਨਾ ਕੀਤੀ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਵੱਡੀ ਮੁਹਿੰਮ ਆਰੰਭ ਕੇ ਖਿਡਾਰੀਆਂ ਨੂੰ ਇਨਸਾਫ਼ ਦਵਾਇਆ ਜਾਵੇਗਾ।


ਇਸ ਮੌਕੇ ਤਰਜਿੰਦਰ ਸਿੰਘ, ਨਿਰਮਲ ਦਾਸ, ਬਲਜੀਤ ਸਿੰਘ, ਅਮ੍ਰਿੰਤ ਨੰਗਲ, ਮੇਜਰ ਫਿਲੌਰ, ਮਨਜੀਤ ਸੂਰਜਾ, ਕੁਲਦੀਪ ਕੁਮਾਰ, ਰਮਨਦੀਪ ਸਿੰਘ, ਗੁਰਬਿੰਦਰ ਸਿੰਘ, ਜਸਪਿੰਦਰ ਸਿੰਘ, ਤਨਵੀਰ ਸਿੰਘ, ਮਨਵੀਰ ਸਿੰਘ, ਗਗਨਦੀਪ ਸਿੰਘ, ਗੁਰਮੁਖ ਸਿੰਘ, ਗੁਰਬਿੰਦਰ ਸਿੰਘ, ਪਰਵਿੰਦਰ ਸਿੰਘ, ਸਿਮਰਨ ਸਿੰਘ, ਜਤਿੰਦਰ ਸਿੰਘ ਜਿੰਮੀ ਆਦਿ ਵੀ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ