ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਦਾ ਬੇਵਕਤੀ ਦੇਹਾਂਤ
ਡੇਹਲੋ, 20 ਮਈ
ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਯੂਨਿਟ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ 19 ਮਈ ਨੂੰ ਸਦੀਵੀ ਵਿਛੋੜਾ ਦੇ ਗਏ। ਉਹਨਾਂ ਦੇ ਵਿਛੋੜੇ ਨਾਲ ਪਰਿਵਾਰ ਸਮੇਤ ਜਮਹੂਰੀ ਕਿਸਾਨ ਸਭਾ ਪੰਜਾਬ ਤੇ ਸਮਾਜ ਨੂੰ ਬੇਹਤਰ ਬਣਾਉਣ ਵਾਲੇ ਲੋਕਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਵੱਲੋਂ ਪਿਛਲੇ ਸਮੇਂ ਵਿੱਚ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਲੱਗੇ ਮੋਰਚੇ ਵਿੱਚ ਭਰਵਾ ਯੋਗਦਾਨ ਪਾਇਆ ਗਿਆ ਹੈ। ਅਡਾਨੀਆਂ ਦੀ ਖੁਸ਼ਕ ਬੰਦਰਗਾਰ ਕਿਲ੍ਹਾ ਰਾਏਪੁਰ ਦੇ ਮੋਰਚੇ ਨੂੰ ਸਫਲ ਕਰਨ ਵਿੱਚ ਉਹਨਾਂ ਤੇ ਉਹਨਾਂ ਦੀ ਧਰਮ ਪਤਨੀ ਅਮਨਦੀਪ ਕੌਰ ਦਾ ਬਹੁਤ ਵੱਡਾ ਹਿੱਸਾ ਸੀ। ਉਹ ਦੋਵੇਂ ਪਤੀ ਪਤਨੀ ਕਿਲ੍ਹਾ ਰਾਏਪੁਰ ਦੇ ਮੋਰਚੇ ਵਿੱਚ ਲਗਾਤਾਰ ਹਾਜ਼ਰੀ ਭਰਦੇ ਅਤੇ ਇੱਥੋਂ ਦਿੱਲੀ ਦੇ ਬਾਹਡਰ ‘ਤੇ ਜਾਂਦੇ ਜਥੇ ਨਾਲ ਉਸ ਮੋਰਚੇ ਦਾ ਹਿੱਸਾ ਵੀ ਬਣਦੇ।
ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਪਿੰਡ ਦੇ ਵਿਕਾਸ ਦੇ ਕੰਮਾਂ ਵਿੱਚ ਵੱਧ ਚੱੜ ਕੇ ਹਿੱਸਾ ਪਾਉਂਦੇ ਸਨ। ਉਹ ਪਿੰਡ ਦੀਆਂ ਕਈ ਕਮੇਟੀਆਂ ਅਤੇ ਗੁਰੂਦੁਆਰਾ ਸਾਹਿਬ ਦੀਆਂ ਕਮੇਟੀਆਂ ਦੇ ਮੈਂਬਰ ਵੀ ਸਨ। ਉਹਨਾਂ ਵੱਲੋਂ ਪਿੰਡ ਦੇ ਵਿਕਾਸ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਮੋਰਚੇ ਨੂੰ ਸਫਲ ਕਰਨ ਅਤੇ ਫਰਵਰੀ ਮਹੀਨੇ ਵਿੱਚ ਜੋਧਾਂ ਮਨਸੂਰਾਂ ਵਿਖੇ ਹੋਏ ਜਮਹੂਰੀ ਕਿਾਸਾਨ ਸਭਾ ਪੰਜਾਬ ਦੇ ਸੂਬਾਈ ਇਜਲਾਸ ਨੂੰ ਸਫਲ ਕਰਨ ਵਿੱਚ ਪਾਏ ਗਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ।
ਅੱਜ ਉਹਨਾਂ ਦੇ ਅੰਤਿਮ ਸੰਸਕਾਰ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੂਬਾਈ ਆਗੂ ਜਗਤਾਰ ਸਿੰਘ ਚਕੌਹੀ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਏਰੀਆ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ, ਏਰੀਆ ਕਮੇਟੀ ਜੋਧਾਂ ਦੇ ਸਕੱਤਰ ਡਾ. ਅਜੀਤ ਰਾਮ ਸ਼ਰਮਾ ਝਾਂਡੇ, ਡਾ. ਜਸਮੇਲ ਸਿੰਘ ਲੱਲਤੋ, ਕਰਮ ਸਿੰਘ ਗਰੇਵਾਲ, ਅਮਰਜੀਤ ਸਿੰਘ ਸਹਿਜਾਦ, ਬਲਜੀਤ ਸਿੰਘ ਸਾਇਆ, ਪ੍ਰਧਾਨ ਮੋਹਣਜੀਤ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਹਰਦਿਆਲ ਸਿੰਘ ਚਤਰ ਸਿੰਘ ਨੇ ਉਹਨਾਂ ਦੀ ਮ੍ਰਿਤਕ ਦੇਹ ‘ਤੇ ਜਮਹੂਰੀ ਕਿਸਾਨ ਸਭਾ ਦਾ ਝੰਡਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਖ਼ਜ਼ਾਨਚੀ ਹਰਪ੍ਰੀਤ ਸਿੰਘ ਬੁਟਾਰੀ, ਜ਼ਿਲ੍ਹਾ ਲੁਧਿਆਣਾ ਦੇ ਪ੍ਰੈਸ ਸਕੱਤਰ ਡਾ. ਪ੍ਰਦੀਪ ਜੋਧਾਂ ਨੇ ਵੱਖਰੇ ਪ੍ਰੈਸ ਨੋਟ ਰਾਹੀ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਦੇ ਵਿਛੋੜੇ ‘ਤੇ ਪਰਿਵਾਰ ਨਾਲ ਗਹਿਰੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਇਹ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।


Comments
Post a Comment