ਸ਼ਹੀਦ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਖਾਂ ਦੀਆਂ ਬਿਮਾਰੀਆਂ ਦਾ ਲਗਾਇਆ ਕੈਂਪ


ਪੱਖੋਵਾਲ, 24 ਮਈ

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ 295) ਪੰਜਾਬ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਸਾਂਝੇ ਤੌਰ ‘ਤੇ ਸ਼ਹੀਦ ਕਰਤਾਰ ਸਿੰਘ ਜੀ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਖਾਂ ਦੀਆਂ ਬਿਮਾਰੀਆਂ ਦਾ ਮੁਫਤ ਚੈੱਕ ਅਪ ਕੈਂਪ ਇਥੇ ਲਗਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਸਕੱਤਰ ਤੇ ਸੂਬਾ ਆਗੂ  ਹਰਨੇਕ ਸਿੰਘ ਗੁੱਜਰਵਾਲ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ: 295) ਪੰਜਾਬ ਦੇ ਸੂਬਾਈ ਜਨਰਲ ਸਕੱਤਰ ਡਾਕਟਰ ਜਸਵਿੰਦਰ ਕਾਲਖ ਨੇ ਵਿਸੇਸ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨਾਲ ਡਾ. ਭਗਵੰਤ ਸਿੰਘ ਬੜੂੰਦੀ ਵਾਇਸ ਚੇਅਰਮੈਨ ਲੁਧਿਆਣਾ, ਡਾ. ਅਵਤਾਰ ਸਿੰਘ ਭੱਟੀ ਬੜੂੰਦੀ ਤੇ ਡਾ. ਮਨਦੀਪ ਕੌਰ ਕੈਲੇ ਬਲਾਕ ਪੱਖੋਵਾਲ ਇਸਤਰੀ ਵਿੰਗ ਹਾਜ਼ਰ ਸਨ। 

ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਸੂਬਾਈ ਆਗੂਆਂ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀ ਲੋੜ ਹੈ। ਕਿਓਂਕਿ ਅਜ ਦੇ ਸਮੇਂ ਵਿੱਚ ਗਰੀਬ ਤੇ ਮਿਹਨਤਕਸ਼ ਲੋਕਾਂ ਦਾ ਸਮੇਂ ਦੀਆਂ ਜਾਬਰ ਸਰਕਾਰਾਂ ਨੇ ਕਚੂੰਮਰ ਕਢ ਕੇ ਰਖ ਦਿਤਾ ਹੈ। ਇਸ ਸਮੇਂ ਜਿੱਥੇ ਕਾਬਜ ਸਰਕਾਰਾਂ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਦੇਣ ਤੋਂ ਅਸਮਰੱਥ ਹੈ। ਉਥੇ ਅਜਿਹੇ ਮੈਡੀਕਲ ਕੈਂਪ ਲਗਾ ਕੇ ਮਾਨਵਤਾ ਦੀ ਸੇਵਾ ਕਰਨਾ ਐਸੋਸੀਏਸ਼ਨ ਦਾ ਸ਼ਲਾਘਾਯੋਗ ਕਦਮ ਹੈ।

 ਇਸ ਮੌਕੇ ਡਾ ਸੁਮੀਤ ਸਰਾਂ ਪੱਖੋਵਾਲ ਤੇ ਡਾ ਅਮਨਦੀਪ ਕੌਰ ਸਰਾਂ ਪੱਖੋਵਾਲ ਦੀ ਟੀਮ ਵਲੋਂ ਸੈਕੜੇ ਮਰੀਜ਼ਾਂ ਦਾ ਚੈੱਕ ਅਪ ਕਰਕੇ ਉਹਨਾਂ  ਨੂੰ ਮੁਫਤ ਦਵਾਈਆਂ ਵੀ ਦਿਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਯੂਨਿਸ ਦਿਓਲ ਪੱਖੋਵਾਲ, ਡਾ  ਰਤਨ ਪੱਖੋਵਾਲ, ਸੁਖਵੀਰ ਸਿੰਘ, ਕਮਲਜੀਤ ਸਿੰਘ, ਹਰਪ੍ਰੀਤ ਸਿੰਘ, ਦੀਪਕ ਸ਼ਰਮਾ, ਸੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਲੋਕ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ