ਰਈਆ: ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਚਿਤਾਵਨੀ ਪੱਤਰ
ਰਈਆ 28 ਮਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਾਰਤ ਭਰ ਵਿੱਚ ਮੈਂਬਰ ਪਾਰਲੀਮੈਂਟ ਅਤੇ ਰਾਜ ਸਭਾ ਮੈਂਬਰਾਂ ਨੂੰ ਚਿਤਾਵਨੀ ਪੱਤਰ ਦੇਣ ਦੇ ਸੱਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਬਲਦੇਵ ਸਿੰਘ ਸੈਦਪੁਰ (ਜਮਹੂਰੀ ਕਿਸਾਨ ਸਭਾ ਪੰਜਾਬ), ਪ੍ਰਕਾਸ਼ ਸਿੰਘ ਥੋਥੀਆਂ (ਕਿਰਤੀ ਕਿਸਾਨ ਯੂਨੀਅਨ), ਕੁਲਵੰਤ ਸਿੰਘ ਛੱਜਲਵੱਡੀ (ਕਿਰਤੀ ਕਿਸਾਨ ਯੂਨੀਅਨ ਪੰਜਾਬ) ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ਼੍ਰੀ ਜਸਬੀਰ ਸਿੰਘ ਡਿੰਪਾ ਨੂੰ ਚਿਤਾਵਨੀ ਪੱਤਰ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਅੰਦੋਲਨ ਨੂੰ ਮੁਲਤਵੀ ਕਰਨ ਸਮੇਂ ਕੇਂਦਰ ਸਰਕਾਰ ਨੇ ਫਸਲ ਦੀ ਸਰਕਾਰੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ, ਅਤੇ ਫਸਲਾਂ ਦੇ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਸੀ 2 ਫਾਰਮੂਲੇ ਮੁਤਾਬਕ ਦੇਣ, ਸਮੁੱਚੇ ਕਿਸਾਨੀ ਕਰਜੇ ਮੁਆਫ ਕਰਨ, ਬਿਜਲੀ ਸੋਧ ਕਾਨੂੰਨ 2022 ਰੱਦ ਕਰਨ, ਕੁਦਰਤੀ ਆਫਤਾਂ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦਾ ਨੀਤੀਗਤ ਫੈਸਲਾ ਕਰਨ, ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ 10 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਕਿਸਾਨ ਅੰਦੋਲਨ ਦੌਰਾਨ ਬਣੇ ਪੁਲਿਸ ਕੇਸ ਰੱਦ ਕਰਨ, ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਸਾਜਿਸ਼ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਗ੍ਰਿਫਤਾਰ ਕਰਨ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦਗਾਰ ਬਣਾਉਣ ਆਦਿ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਡੇਢ ਸਾਲ ਬੀਤਣ ਬਾਅਦ ਵੀ ਵਾਅਦੇ ਵਫਾ ਨਹੀਂ ਹੋਏ।
ਮੈਂਬਰ ਪਾਰਲੀਮੈਂਟ ਸ਼੍ਰੀ ਜਸਬੀਰ ਸਿੰਘ ਡਿੰਪਾ ਨੇ ਸੰਸਦ ਅੰਦਰ ਉਕਤ ਮਸਲੇ ਚੁੱਕਣ ਦਾ ਭਰੋਸਾ ਦਿੱਤਾ। ਅੱਜ ਦੇ ਇਕੱਠ ਵਿੱਚ ਗੁਰਮੇਜ ਸਿੰਘ ਤਿੰਮੋਵਾਲ, ਹਰਪ੍ਰੀਤ ਸਿੰਘ ਬੁਟਾਰੀ, ਸਵਿੰਦਰ ਸਿੰਘ ਖਹਿਰਾ 'ਬਲਦੇਵ ਸਿੰਘ ਥੋਥੀਆਂ, ਜਸਵੰਤ ਸਿੰਘ ਥੋਥੀਆਂ, ਗੁਰਦਿਆਲ ਸਿੰਘ, ਸੁਖਵਿੰਦਰ ਸਿੰਘ ਛੱਜਲਵੱਡੀ, ਜਗੀਰ ਸਿੰਘ ਬੱਲ, ਸੁਖਦੇਵ ਸਿੰਘ ਤਿੰਮੋਵਾਲ, ਅਮਰੀਕ ਸਿੰਘ ਟਾਂਗਰਾ, ਬਲਵਿੰਦਰ ਸਿੰਘ ਵਡਾਲਾ, ਸੁਰਜੀਤ ਸਿੰਘ ਤਲਵੰਡੀ, ਕੁਲਦੀਪ ਸਿੰਘ ਤਲਵੰਡੀ, ਕਰਮ ਸਿੰਘ ਸੈਦਪੁਰ, ਹਰਭਜਨ ਸਿੰਘ ਫੇਰੂਮਾਨ, ਇਕਬਾਲ ਸਿੰਘ ਟੌਂਗ, ਕੇਵਲ ਸਿੰਘ ਮਹਿਸਮਪੁਰ, ਸੁਖਦੇਵ ਸਿੰਘ ਫੇਰੂਮਾਨ, ਕੇਵਲ ਸਿੰਘ ਸੱਤੋਵਾਲ, ਅਵਤਾਰ ਸਿੰਘ ਕੰਗ, ਗੁਰਮੁੱਖ ਸਿੰਘ ਦਸ਼ਮੇਸ਼ ਨਗਰ ਆਦਿ ਹਾਜ਼ਰ ਸਨ।

Comments
Post a Comment