ਸੰਯੁਕਤ ਕਿਸਾਨ ਮੋਰਚੇ ਨੇ ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਨੂੰ ਦਿੱਤਾ ਚਿਤਾਵਨੀ ਪੱਤਰ


ਲੁਧਿਆਣਾ, 28 ਮਈ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਲੁਧਿਆਣਾ ਦੇ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕਿਸਾਨੀ ਮੰਗਾਂ ਦੇ ਹੱਲ ਲਈ ਚਿਤਾਵਨੀ ਪੱਤਰ ਸੋਂਪਿਆ ਗਿਆ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ ਹਰਦੇਵ ਸਿੰਘ ਸੰਧੂ, ਬਲਰਾਜ ਸਿੰਘ ਕੋਟਉਮਰਾ, ਸਤਨਾਮ ਸਿੰਘ ਵੜੈਚ, ਰਮਿੰਦਰ ਸਿੰਘ, ਜਸਵੀਰ ਸਿੰਘ ਝੱਜ ਦੀ ਅਗਵਾਈ ਵਿੱਚ ਸਰਕਟ ਹਾਊਸ ਲੁਧਿਆਣਾ ਵਿੱਚ ਇਕੱਠੇ ਹੋਏ। ਇਸ ਉਪਰੰਤ ਆਗੂਆਂ ਵੱਲੋਂ ਐਮਪੀ ਲੁਧਿਆਣਾ ਦੀ ਕੋਠੀ ਵੱਲ ਮਾਰਚ ਕਰਕੇ ਚਿਤਾਵਨੀ ਪੱਤਰ ਸੌਂਪਿਆ। 

ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਮੰਨੀਆਂ ਮੰਗਾਂ ਨੂੰ ਜਲਦੀ ਨਾਲ ਲਾਗੂ ਕਰੇ। ਰਹਿੰਦੀਆਂ ਮੰਗਾਂ ਦੇ ਹੱਲ ਲਈ ਕਿਸਾਨ ਆਗੂਆਂ ਨਾਲ ਗੱਲਬਾਤ ਸ਼ੁਰੂ ਕਰੇ। ਉਹਨਾਂ ਕਿਹਾ ਕਿ ਸਵਾਮੀਨਾਥਨ ਕਮਿਸਨ ਦੀਆਂ ਸਿਫਾਰਸਾ ਅਨੁਸਾਰ ਸੀ2, +50% ਫਾਰਮੂਲੇ ਅਨੁਸਾਰ ਸਾਰੀਆਂ ਫਸਲਾਂ ਦਾ ਘੱਟੋਘੱਟ ਸਮਰਥਨ ਮੁੱਲ ਅਤੇ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਬਣਾਇਆ ਜਾਵੇ। ਇਨ੍ਹਾਂ ਲਈ ਸਰਕਾਰ ਵੱਲੋਂ ਬਣਾਈ ਕਮੇਟੀ ਸੰਯੁਕਤ ਕਿਸਾਨ ਮੋਰਚਾ ਰੱਦ ਕਰਦਾ ਹੈ, ਨਵੀਂ ਕਮੇਟੀ ਵਿੱਚ ਐਸਕੇਐਮ ਦੇ ਨੁਮਾਇਂਦੇ ਸ਼ਾਮਿਲ ਕੀਤੇ ਜਾਨ। ਲਾਹੇਵੰਦ ਭਾਅ ਨਾ ਮਿਲਣ ਕਾਰਣ, ਲਾਗਤ ਖਰਚੇ ਵਧਣ ਕਾਰਣ, 80%ਕਿਸਾਨ ਕਰਜੇ ਕਾਰਣ ਖੁਦਕੁਸ਼ੀਆਂ ਲਈ ਮਜ਼ਬੂਰ ਹਨ। ਸਾਰੇ ਕਿਸਾਨੀ ਕਰਜ਼ੇ ਉੱਤੇ ਲਕੀਰ ਮਾਰੀ ਜਾਵੇ। ਲਖੀਮਪੁਰ ਖੀਰੀ ਦੇ ਦੋਸ਼ੀ ਮੁੱਖ ਸਾਜਿਸਕਰਤਾਮ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ। ਨਿਰਦੋਸ਼ ਕਿਸਾਨਾਂ ਵਿਰੁੱਧ ਝੂਠੇ, ਪਰਚੇ ਵਾਪਸ ਲਏ ਜਾਣ। ਬਿਜਲੀ ਸੋਧ ਬਿਲ 2022 ਵਾਪਸ, ਲਿਆ ਜਾਵੇ। ਕੁਦਰਤੀ ਅਫਤਾਵਾਂ, ਸੋਕੇ, ਹੜਾਂ, ਫ਼ਸਲੀ ਬੀਮਾਰੀਆਂ ਕਾਰਣ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ, ਪਾਰਦਰਸ਼ੀ, ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਦਰਮਿਆਨੋ, ਛੋਟਾ ਅਤੇ ਸੀਮਾਂਤ, ਮਰਦ ਅਤੇ, ਔਰਤ ਕਿਸਾਨਾਂ, ਖੇਤ ਮਜ਼ਦੂਰਾਂ ਨੂੰ 10,000 ਰੁਪਏ ਮਹੀਨਾ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਅੰਦੋਲਨ ਦੌਰਾਨ ਸਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਸ਼ਹੀਦੀ ਸਮਾਰਕ ਬਣਾਉਣ ਲਈ ਜਗ੍ਹਾ ਅਲਾਟ ਕੀਤੀ ਜਾਵੇ। 

 ਇਸ ਮੌਕੇ ਪਾਰਲੀਮੈਂਟ ਦੇ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨ ਨੂੰ ਭਰੋਸਾ ਦਿਵਾਇਆ ਕਿ ਉਹ ਉੱਨਾਂ ਦੀਆਂ ਮੰਗਾ ਨੂੰ ਪਾਰਲੀਮੈਂਟ ਵਿੱਚ ਉਠਾਵੇਗਾ। ਇਸ ਦੇ ਹੱਲ ਲਈ ਆਪਣੀ ਪੂਰੀ ਵਾਹ ਵੀ ਲਾਵੇਗਾ। 

ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਮੇਲ ਸਿੰਘ ਰੂਮੀ, ਡਾ. ਅਜੀਤ ਰਾਮ ਸ਼ਰਮਾ ਝਾਂਡੇ, ਅਮਰਜੀਤ ਸਿੰਘ ਸਹਿਜਾਦ, ਹੁਕਮ ਰਾਜ ਦੇਹੜਕਾ, ਦਿਵਾਨ ਸਿੰਘ ਕੋਟਉਮਰਾ, ਅਜੀਤ ਸਿੰਘ ਸਿਧਵਾ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ