ਕਿਸਾਨ ਆਗੂ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਨੂੰ ਦਿੱਤੀ ਸ਼ਰਧਾਂਜਲੀ
ਡੇਹਲੋ, 28 ਮਈ
ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਯੂਨਿਟ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਦਵਿੰਦਰ ਸਿੰਘ ਰਾਏਪੁਰ ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਅੱਜ ਗੁਰੂਦੁਆਰਾ ਰੇਰੂ ਸਾਹਿਬ ਪਿੰਡ ਕਿਲ੍ਹਾ ਰਾਏਪੁਰ ਵਿਖੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਭੇਟ ਕੀਤੀ ਗਈ। ਸਭ ਤੋਂ ਪਹਿਲਾ ਗੁਰਦੁਆਰਾ ਰਾੜਾ ਸਾਹਿਬ ਤੋ ਪੁੱਜੇ ਜਥੇ ਨੇ ਵਿਰਾਗ ਮਈ ਕੀਰਤਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਦੇ ਵਿਛੋੜੇ ਨਾਲ ਜਿੱਥੇ ਪਰਿਵਾਰ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਜਮਹੂਰੀ ਕਿਸਾਨ ਸਭਾ ਪੰਜਾਬ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦਵਿੰਦਰ ਸਿੰਘ ਕਿਸਾਨੀ ਮੰਗਾਂ ਦੇ ਹੱਲ ਲਈ ਲਗਾਤਾਰ ਜੱਦੋ ਜਹਿਦ ਕਰਦੇ ਰਹੇ। ਉਹਨਾਂ ਵੱਲੋਂ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲੇ ਅੰਦੋਲਨ ਵਿੱਚ ਪਾਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਹ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ‘ਤੇ ਲੱਗੇ ਮੋਰਚੇ ਦੀ ਟੀਮ ਦਾ ਹਿੱਸਾ ਸਨ। ਉਹਨਾਂ ਨੇ ਕਿਲ੍ਹਾ ਰਾਏਪੁਰ ਦੇ ਮੋਰਚੇ ਨੂੰ ਸਫਲ ਕਰਨ ਲਈ ਬਹੁਤ ਮਿਹਨਤ ਕੀਤੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਕੁਲਦੀਪ ਸਿੰਘ ਗਰੇਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜਗਤਾਰ ਸਿੰਘ ਚਕੌਹੀ, ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਅਮਰੀਕ ਸਿੰਘ ਜੜਤੌਲੀ, ਬਲਜੀਤ ਸਿੰਘ ਘੁੰਗਰਾਣਾ, ਸਰਪੰਚ ਗਿਆਨ ਸਿੰਘ ਕਿਲ੍ਹਾ ਰਾਏਪੁਰ, ਬਾਬਾ ਸੁਖਮਿੰਦਰ ਸਿੰਘ ਬੰੜੂਦੀ, ਨਛੱਤਰ ਸਿੰਘ ਦਫ਼ਤਰ ਇੰਚਾਰਜ ਹਾਜ਼ਰ ਸਨ।


Comments
Post a Comment