ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜ਼ਬਰੀ ਕਬਜ਼ਾ ਨਹੀਂ ਹੋਣ ਦਿਆਂਗੇ- ਕੁਲਵੰਤ ਸਿੰਘ ਸੰਧੂ


ਡੇਹਲੋ, 9 ਮਈ

ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ (ਕੋਟ ਆਗਾ) ਦੀ ਅਗਵਾਈ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੋਟ ਆਗਾ ਵਿਚ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਇਕ ਚਿਤਾਵਨੀ ਰੈਲੀ ਦਾ ਅਯੋਜਿਨ ਕੀਤਾ ਗਿਆ। ਇਸ ਰੈਲੀ ਵਿੱਚ ਸ਼ਾਮਲ ਹੋਏ ਕਿਸਾਨ ਮਜ਼ਦੂਰ ਭਾਰਤ ਮਾਲਾ ਪ੍ਰੋਜੈਕਟ ਅਧੀਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਜਬਰੀ ਕਬਜ਼ੇ ਕਰਨ ਦਾ ਵਿਰੋਧ ਕਰ ਰਹੇ ਸਨ।

 

ਅੱਜ ਦੀ ਇਸ ਚਿਤਾਵਨੀ ਰੈਲੀ ਦੀ ਪ੍ਰਧਾਨਗੀ ਬਿਕਰਜੀਤ ਸਿੰਘ ਕਾਲਖ, ਪਰਮਜੀਤ ਸਿੰਘ ਕੋਟ ਆਗਾ, ਹਰਪਾਲ ਸਿੰਘ ਕਾਲਖ ਨੇ ਕੀਤੀ। ਇਲਾਕੇ ਭਰ ਵਿੱਚੋਂ ਇਕੱਠੇ ਹੋਏ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕੋਟ ਆਗਾ ਵਿੱਚ ਪੱਕਾ ਮੋਰਚਾ ਲੱਗਾ ਕੇ ਮੰਗ ਕੀਤੀ ਜਾ ਰਹੀ ਹੈ ਕਿ ਜ਼ਮੀਨਾਂ ਦੀ ਕੀਮਤ ਮਾਰਕੀਟ ਰੇਟ ਦੇ ਮੁਤਾਬਿਕ ਤਹਿ ਕੀਤੀ ਜਾਵੇ। ਸੜਕ ਦੇ ਦੋਵੇਂ ਪਾਸੇ ਜ਼ਮੀਨ ਦੀਆਂ ਬਚਦੀਆਂ ਕਤਰਾ ਦਾ ਪੂਰਾ ਮੁਆਵਜ਼ਾ ਦਿੱਤਾ। ਪਹੇ, ਰਸਤਿਆਂ, ਪਾਣੀ ਵਾਲੇ ਖਾਲਾਂ ਲਈ ਜਗ੍ਹਾ ਦਿੱਤੀ ਜਾਵੇ। ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਬਾਕੀ ਰਹਿੰਦੀਆਂ ਕਿਸਾਨਾਂ ਦੀਆਂ ਮੰਗਾ ਵਾਰੇ ਉਹਨਾਂ ਨਾਲ ਮੀਟਿੰਗ ਕਰਕੇ ਸਹਿਮਤੀ ਕੀਤੀ ਜਾਵੇ।

 

ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਪੀੜਤ ਕਿਸਾਨਾਂ ਮਜ਼ਦੂਰਾਂ ਦੀ ਗੱਲ ਸੁਣਨ ਦੀ ਬਜਾਏ, ਕਾਰਪੋਰੇਟ ਘਰਾਣਿਆਂ ਤੇ ਅਡਾਨੀਆ, ਅੰਬਾਨੀਆ ਦੇ ਦਬਾਅ ਅਧੀਨ ਉਹਨਾਂ ਉੱਪਰ ਜਬਰ ਕਰ ਰਹੀ ਹੈ। ਆਗੂਆਂ ਨੇ ਆਖਿਆ ਕਿ ਜਾਂ ਤਾਂ ਪੀੜਤ ਕਿਸਾਨਾਂ ਮਜ਼ਦੂਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਹੱਕੀ ਮੰਗਾ ਮੰਨ ਲਈਆਂ ਜਾਣ ਨਹੀਂ ਤਾਂ ਲੋਕਾਂ ਨੂੰ ਮਜ਼ਬੂਰ ਹੋਕੇ ਸੰਘਰਸ਼ ਨੂੰ ਹੋਰ ਤੇਜ ਕਰਨਾ ਪਵੇਗਾ, ਜਿਸ ਦੀ ਜ਼ਿੰਮੇਵਾਰ ਕੇਂਦਰ ਤੇ ਸੂਬਾ ਸਰਕਾਰ ਹੋਵੇਗੀ।

 

ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਆਗੂ ਸੁਦਾਗਰ ਸਿੰਘ ਘੁਡਾਣੀ, ਬਲਵੰਤ ਸਿੰਘ ਘੁਡਾਣੀ, ਕੁਲਦੀਪ ਸਿੰਘ ਗੁੱਜਰਵਾਲ, ਸਾਧੂ ਸਿੰਘ ਪਜੇਟਾ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੀ ਚਿੰਤਾ ਛੱਡ ਕੇ ਕਿਰਤੀ ਕਿਸਾਨਾਂ ਦੇ ਦੁੱਖਾਂ ਦਾ ਹੱਲ ਕਰਨਾ ਚਾਹੀਦਾ ਹੈ। ਉਹਨਾਂ ਮੰਗ ਕੀਤੀ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਸਰਕਾਰਾਂ ਮੀਟਿੰਗ ਕਰਕੇ ਉਹਨਾਂ ਦੀਆਂ ਮੰਗਾ ਦਾ ਜਲਦੀ ਹੱਲ ਕਰੇ।

 

ਰੈਲੀ ਵਿੱਚ ਮਤਾ ਪਾਸ ਕਰਦਿਆਂ ਦਿੱਲੀ ਦੇ ਵਿੱਚ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ। ਮਤੇ ਵਿੱਚ  ਮੰਗ ਕੀਤੀ ਕਿ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ ਨੂੰ ਸਾਰੇ ਸੰਵਿਧਾਨ ਤੇ ਗੈਰ ਸੰਵਿਧਾਨ ਅਹੁਦਿਆਂ ਤੋਂ ਬ੍ਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ।

 

ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੌਹੀ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ, ਗੁਰਉਪਦੇਸ਼ ਸਿੰਘ ਘੁੰਗਰਾਣਾ, ਡਾ. ਅਜੀਤ ਰਾਮ ਸ਼ਰਮਾ ਝਾਡੇ, ਅਮਰਜੀਤ ਸਿੰਘ ਸਹਿਜਾਦ, ਸਿਕੰਦਰ ਸਿੰਘ ਹਿਮਾਯੂਪੁਰ, ਗੁਰਮੀਤ ਸਿੰਘ ਜੋਧਾਂ, ਮੋਹਣ ਸਿੰਘ ਜੋਧਾਂ, ਕੁਲਵੰਤ ਸਿੰਘ ਮੋਹੀ, ਨਿਹਾਲ ਸਿੰਘ ਤਲਵੰਡੀ, ਸ਼ਵਿਦਰ ਸਿੰਘ ਤਲਵੰਡੀ ਰਾਏ, ਰਣਜੀਤ ਸਿੰਘ ਗੋਰਸੀਆ, ਕਿਰਪਾਲ ਸਿੰਘ ਕੋਟਮਾਨਾ, ਹੁਕਮ ਰਾਜ ਦੇਹੜਕਾ, ਨੱਛਤਰ ਸਿੰਘ ਕਿਲ੍ਹਾ ਰਾਏਪੁਰ, ਬਿਕਰ ਸਿੰਘ ਆਦਿ ਵੀ ਹਾਜ਼ਰ ਸਨ।

 

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ