ਪਹਿਲਵਾਨਾਂ ‘ਤੇ ਜਬਰ ਕਰਨ ਵਿਰੁੱਧ ਮੋਦੀ ਦਾ ਫੂਕਿਆ ਪੁਤਲਾ
ਡੇਹਲੋ, 30 ਮਈ
ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਪਹਿਲਵਾਨਾਂ ਨਾਲ ਹੋਏ ਜਿਣਸੀ ਸ਼ੋਸ਼ਣ ਉਪਰੰਤ ਇਨਸਾਫ਼ ਲਈ ਚਲਦੇ ਸੰਘਰਸ਼ ‘ਚ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਅਹਿਦ ਕੀਤਾ ਕਿ ਉਹ ਪਹਿਲਵਾਨਾਂ ਦੇ ਹੱਕ ‘ਚ ਚਲਦੇ ਅੰਦੋਲਨ ‘ਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ।
ਜਿਣਸੀ ਸ਼ੋਸ਼ਣ ਵਿਰੁੱਧ ਸੰਘਰਸ਼ ਕਰ ਰਹੀਆਂ ਪਹਿਲਵਾਨ ਕੁੜੀਆਂ ‘ਤੇ ਜਬਰ ਕਰਨ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਣ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਚਲਦੇ ਅੰਦੋਲਨ ਬਾਰੇ ਦੱਸਦਿਆ ਕਿਹਾ ਕਿ ਪਹਿਲਵਾਨਾਂ ਨਾਲ ਹੋ ਰਹੇ ਧੱਕੇ ਕਾਰਨ ਮੋਦੀ ਦਾ ਚਿਹਰਾ ਮੋਹਰਾ ਨੰਗਾ ਹੋ ਗਿਆ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਮੇਲ ਸਿੰਘ ਰੂਮੀ, ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਅਮਰਜੀਤ ਸਿੰਘ ਸਹਿਜਾਦ, ਸੁਖਵਿੰਦਰ ਸਿੰਘ ਰਤਨਗੜ੍ਹ, ਲਛਮਣ ਸਿੰਘ ਕੂੰਮਕਲਾ, ਸਿਕੰਦਰ ਸਿੰਘ ਹਿਮਾਯੂਪੁਰ, ਸ਼ਵਿੰਦਰ ਸਿੰਘ ਤਲਵੰਡੀ ਰਾਏ, ਨਿਹਾਲ ਸਿੰਘ ਤਲਵੰਡੀ ਨੌਅਬਾਦ, ਕਿਰਪਾਲ ਸਿੰਘ ਕੋਟਮਾਨਾ, ਨੱਛਤਰ ਸਿੰਘ, ਚਤਰ ਸਿੰਘ, ਮੋਹਣਜੀਤ ਸਿੰਘ, ਰਣਜੀਤ ਸਿੰਘ, ਕਾਕਾ ਜੜਤੌਲੀ ਆਦਿ ਹਾਜ਼ਰ ਸਨ।

Comments
Post a Comment