ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਫਿਲੌਰ ‘ਚ ਪੁਤਲਾ ਫੂਕਿਆ
ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇਪੀਐਮਓ) ਵਲੋਂ ਅੱਜ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਖ਼ਿਲਾਫ਼ ਬਿਨ੍ਹਾਂ ਦੇਰੀ ਤੋਂ ਸਖਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇ ਕਾਰਵਾਈ ਨਾ ਕੀਤੀ ਤਾਂ ਐਸਕੇਐਮ, ਟਰੇਡ ਯੂਨੀਅਨਾਂ, ਔਰਤਾਂ, ਨੌਜਵਾਨਾਂ, ਵਿਦਿਆਰਥੀਆਂ, ਵਪਾਰੀਆਂ, ਬੁੱਧੀਜੀਵੀਆਂ ਅਤੇ ਸਮਾਜਿਕ ਅੰਦੋਲਨਾਂ ਸਮੇਤ ਹੋਰ ਸਾਰੇ ਵਰਗਾਂ ਦੇ ਤਾਲਮੇਲ ਨਾਲ ਪੂਰੇ ਭਾਰਤ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਅੱਜ ਦਿੱਲੀ ਮੋਰਚੇ ਦੇ ਸ਼ਹੀਦਾਂ ਦੀ ਯਾਦਗਰ ਤੋਂ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਦਾ ਇੱਕ ਕਾਫਲਾਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਾ ਹੋਇਆ ਸਥਾਨਕ ਪੰਡਤ ਸ਼ਰਧਾ ਰਾਮ ਫਿਲੌਰੀ ਚੌਂਕ ਪੁੱਜਾ, ਜਿਥੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੰਤੋਖ ਸਿੰਘ ਬਿਲਗਾ, ਕੁਲਦੀਪ ਫਿਲੌਰ, ਤਰਜਿੰਦਰ ਸਿੰਘ ਧਾਲੀਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਹਰਮਿੰਦਰ ਸਿੰਘ ਖਹਿਰਾ, ਬਲਜੀਤ ਸਿੰਘ ਖਹਿਰਾ, ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਬਲਵਿੰਦਰ ਸਿੰਘ, ਇਕਬਾਲ ਸਿੰਘ ਢਾਡੀ, ਦਿਹਾਤੀ ਮਜ਼ਦੂਰ ਸਭਾ ਦੇ ਪਰਮਜੀਤ ਰੰਧਾਵਾ, ਜਰਨੈਲ ਫਿਲੌਰ, ਮੇਜਰ ਫਿਲੌਰ, ਪਸਸਫ ਦੇ ਆਗੂ ਤੀਰਥ ਸਿੰਘ ਬਾਸੀ, ਨਿਰਮੋਲਕ ਸਿੰਘ ਹੀਰਾ, ਸਤਵਿੰਦਰ ਸਿੰਘ, ਬਲਵੀਰ ਸਿੰਘ ਨੇ ਅਗਵਾਈ ਕੀਤੀ। ਇਸ ਮੌਕੇ ਕੁਲਜੀਤ ਫਿਲੌਰ, ਬਲਬੀਰ ਸਿੰਘ ਬਿਲਗਾ, ਕੁਲਜਿੰਦਰ ਸਿੰਘ ਤਲਵਣ, ਬਨਾਰਸੀ ਦਾਸ ਘੁੜਕਾ, ਅਮ੍ਰਿੰਤ ਨੰਗਲ, ਸਰਪੰਚ ਰਾਮ ਲੁਭਾਇਆ, ਮਨਜੀਤ ਸੂਰਜਾ, ਨੰਬਰਦਾਰ ਬਲਜਿੰਦਰ ਸਿੰਘ ਬਿਲਗਾ, ਸੀਤਲ ਬੰਗਾ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।

Comments
Post a Comment