ਵੱਧ ਰਹੇ ਨਸ਼ਿਆ ਲੁੱਟਾਂ ਖੋਹਾਂ ਗੁੰਡਾਗਰਦੀ ਦੇ ਖ਼ਿਲਾਫ਼ ਪਿੰਡ ਬਾਠ ‘ਚ ਰੋਹ ਭਰਪੂਰ ਮਾਰਚ
ਤਰਨ ਤਾਰਨ, 12 ਜੂਨ
ਜਨਤਕ ਜਥੇਬੰਦੀਆ ਦੇ ਸਾਂਝੇ ਮੋਰਚੇ ਵਲੋਂ ਵੱਧ ਰਹੇ ਨਸ਼ਿਆਂ ਖ਼ਿਲਾਫ਼, ਲੁੱਟਾਂ ਖੋਹਾਂ ਤੇ ਗੁੰਡਾਗਰਦੀ ਦੇ ਖ਼ਿਲਾਫ਼ ਪਿੰਡ ਬਾਠ ਕਲਾਂ ‘ਚ ਰੋਹ ਭਰਪੂਰ ਮਾਰਚ ਕੀਤਾ ਗਿਆ। ਜਿਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ਸਿੰਘ ਬੱਗੂ, ਚਰਨਜੀਤ ਸਿੰਘ ਬਾਠ ਸਾਬਕਾ ਸਰਪੰਚ, ਦਿਹਾਤੀ ਮਜਦੂਰ ਸਭਾ ਦੇ ਆਗੂ ਬਲਵਿੰਦਰ ਸਿੰਘ ਬਾਠ ਤੇ ਗੁਰਮੀਤ ਸਿੰਘ ਬਾਠ ਨੇ ਕੀਤੀ। ਇਸ ਮੌਕੇ ਬੋਲਦਿਆਂ ਮੁਖਤਾਰ ਸਿੰਘ ਮੱਲਾ, ਰਣਜੀਤ ਸਿੰਘ ਬਾਠ, ਗੁਰਪ੍ਰਤਾਪ ਸਿੰਘ ਬਾਠ, ਸਤਨਾਮ ਸਿੰਘ ਦੇਓ ਨੇ ਕਿਹਾ ਕਿ ਬਦਲਾਅ ਦੇ ਨਾਂ ‘ਤੇ ਹੋਂਦ ਵਿੱਚ ਆਈ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਰਾਜਕਾਲ ਦੌਰਾਨ ਨਸ਼ੇ ਗੁੰਡਾਗਰਦੀ ਲੁੱਟਾਂ ਖੋਹਾਂ ਕਤਲੋ ਗਾਰਤ ਦੀਆਂ ਘਟਨਾਵਾਂ ਦਿਨ ਦਿਹਾੜੇ ਹੋ ਰਹੀਆਂ ਹਨ। ਭਗਵੰਤ ਮਾਨ ਦੀ ਸਰਕਾਰ ਸਥਿਤੀ ‘ਤੇ ਕਾਬੂ ਪਾਉਣ ‘ਚ ਬੁਰੀ ਤਰਾਂ ਨਕਾਮ ਰਹੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੜ੍ਹਾਈ ਲਈ ਸਕੂਲ ਵਿੱਚ ਜਾਣਾ ਲੜਕੀਆਂ ਦਾ ਜਾਣਾ ਦੁੱਭਰ ਹੋਇਆ ਪਿਆ ਹੈ। ਸ਼ਰੇਆਮ ਸਕੂਲ ਅੱਗੇ ਨਸ਼ਈ ਮੋਟਰਸਾਇਕਲਾਂ ‘ਤੇ ਛੁੱਟੀ ਹੋਣ ਸਮੇਂ ਸ਼ਰੇਆਮ ਗੁੰਡਾਗਰਦੀ ਕਰਦੇ ਹਨ। ਜਿਸ ਦੇ ਸਬੰਧ ਵਿੱਚ ਪਿੰਡ ਵਾਸੀਆਂ ਵੱਲੋਂ ਪੁਲਿਸ ਦੇ ਐਸਐਚਓ ਸਦਰ, ਡੀਐਸਪੀ ਗੋਇੰਦਵਾਲ ਸਾਹਿਬ ਅਤੇ ਪੁਲਿਸ ਦੇ ਐਸਐਸਪੀ ਤਰਨ ਤਾਰਨ ਨੂੰ ਵੀ ਲਿਖਤੀ ਰੂਪ ਵਿੱਚ ਦੱਸਿਆ ਜਾ ਚੁੱਕਾ ਹੈ ਪਰ ਅਜੇ ਤੱਕ ਪੁਸਿਸ ਦੇ ਕਿਸੇ ਅਧਿਕਾਰੀ ਨੇ ਕੋਈ ਸਾਰ ਨਹੀਂ ਲਈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਤੋਂ ਹੀ ਸਾਫ ਪਤਾ ਲਗਦਾ ਹੈ ਕਿ ਸਰਕਾਰ ਨਸ਼ੇ ਦੇ ਵਪਾਰੀਆਂ, ਗੁੰਡਾ ਅਨਸਰਾਂ ਅਤੇ ਪੁਲਿਸ ਪ੍ਰਸ਼ਾਸ਼ਨ ਦਾ ਗਠਜੋੜ ਬਣਿਆ ਹੋਇਆ ਹੈ। ਇਸ ਕਰਕੇ ਪੁਲਿਸ ਪ੍ਰਸ਼ਾਸ਼ਨ ਕੋਈ ਧਿਆਨ ਨਹੀਂ ਦੇ ਰਹੀ।
ਇਨ੍ਹਾਂ ਆਗੂਆਂ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸ਼ਨ ਨੇ ਕੋਈ ਗੌਰ ਨਾ ਕੀਤਾ ਤਾ ਜਨਤਕ ਜਥੇਬੰਦੀਆ ਵੱਲੋਂ ਐਸਐਸਪੀ ਤਰਨ ਤਾਰਨ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਬਿਕਰ ਸਿੰਘ, ਸਰਬਜੀਤ ਸਿੰਘ, ਸੁਰਜੀਤ ਸਿੰਘ, ਕਵਲਜੀਤ ਸਿੰਘ, ਨਿਰਮਲ ਸਿੰਘ, ਸੁਖਚੈਨ ਸਿੰਘ, ਹਰਜੀਤ ਕੌਰ, ਸੁਖਵਿੰਦਰ ਕੌਰ, ਵੀਰ ਕੌਰ, ਅਮਰਜੀਤ ਕੌਰ, ਬਲਵਿੰਦਰ ਕੌਰ, ਜਗੀਰ ਕੌਰ, ਅਮਰੀਕ ਕੌਰ, ਦਲਬੀਰ ਕੌਰ ਆਦਿ ਹਾਜ਼ਰ ਸਨ।

Comments
Post a Comment