ਮੱਕੀ ‘ਤੇ ਐਮਐਸਪੀ ਲੈਣ ਲਈ ਮੰਗ ਪੱਤਰ ਦਿੱਤਾ
ਹੁਸ਼ਿਆਰਪੁਰ, 20 ਜੂਨ
ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੀ ਜ਼ਿਲ੍ਹਾ ਇਕਾਈ ਨੇ ਮੱਕੀ ਦੀ ਖਰੀਦ ਸਮੇਂ ਕਿਸਾਨਾਂ ਦੀ ਲੁੱਟ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਸਕੱਤਰ ਮਾਰਕੀਟ ਕਮੇਟੀ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਨਿਰਧਾਰਿਤ ਰੇਟ 2090 ਰੁਪਏ ਤੇ ਵੀ ਮੱਕੀ ਦੀ ਖਰੀਦ ਕਰਨ ਦੀਆਂ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਕਿ ਕਿਸਾਨ ਝੋਨੇ ਦੇ ਬਦਲ ਵਜੋਂ ਮੱਕੀ ਨੂੰ ਅਪਨਾਉਣ ਲਈ ਮਾਨਸਿਕ ਤੌਰ ਤੇ ਤਿਆਰ ਹੋ ਸਕਣ।
ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਵਫਦ ਨੂੰ ਭਰੋਸਾ ਦੁਆਇਆ ਕਿ ਮੰਡੀਆਂ ਤੋਂ ਮੱਕੀ ਦੀ ਖਰੀਦ ਸਬੰਧੀ ਜਾਣਕਾਰੀ ਇਕੱਠੀ ਕਰਕੇ ਸਿਫਾਰਸ਼ ਤਹਿਤ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜ ਦਿੱਤਾ ਜਾਵੇਗਾ। ਇਸੇ ਹੀ ਤਰ੍ਹਾਂ ਸਕੱਤਰ ਮਾਰਕੀਟ ਕਮੇਟੀ ਨੇ ਵੀ ਸਿਫਾਰਸ਼ਾਂ ਸਹਿਤ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਦਾ ਭਰੋਸਾ ਦੁਆਇਆ। ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਪਰੋਕਤ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਨਹੀਂ ਤਾਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਮੁਕੇਰੀਆਂ, ਦਵਿੰਦਰ ਸਿੰਘ ਕੱਕੋਂ, ਇੰਦਰ ਸਿੰਘ ਕੈਂਪ, ਸੱਤਪਾਲ ਸਿੰਘ ਚੱਬੇਵਾਲ, ਜਗਤਾਰ ਸਿੰਘ ਸਤੌਰ, ਬਲਵਿੰਦਰ ਸਿੰਘ ਗਿੱਲ, ਕੁਲਦੀਪ ਚੰਦ ਕੱਕੋਂ, ਓਂਕਾਰ ਲਾਲ ਕਦੋਂ, ਤਰਸੇਮ ਲਾਲ ਤੇ ਗੁਰਦੇਵ ਦੱਤ ਹਰਿਆਣਾ-ਭੂੰਗਾ, ਗੁਰਚਰਨ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।

Comments
Post a Comment