ਕਿਸਾਨ ਜਥੇਬੰਦੀਆਂ ਵਲੋਂ ਮੰਤਰੀ ਦੇ ਘਟੀਆ ਵਤੀਰੇ ਵਿਰੁੱਧ ਫੂਕਿਆ ਪੁਤਲਾ
ਤਰਨ ਤਾਰਨ, 18 ਜੂਨ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੈਂਕੜ ਰਵੱਈਏ ਖ਼ਿਲਾਫ਼ 15 ਜੂਨ ਤੋਂ 24 ਜੂਨ ਤੱਕ ਪਿੰਡ ਪਿੰਡ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦੇ ਵੱਖ -ਵੱਖ ਜਥੇਬੰਦੀਆਂ ਵੱਲੋ ਦਿੱਤੇ ਸੱਦੇ ਦੀ ਕੜੀ ਵਜੋਂ ਅੱਜ ਪਿੰਡ ਭੱਠਲ ਭਾਈਕੇ ਵਿੱਚ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਰੇਸ਼ਮ ਸਿੰਘ, ਬਲਵਿੰਦਰ ਸਿੰਘ ਫੈਲੋਕੇ, ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਦਲਜੀਤ ਸਿੰਘ ਵਰਿਆ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਰੇਸ਼ਮ ਸਿੰਘ ਅਤੇ ਬਲਵਿੰਦਰ ਸਿੰਘ ਨੇ ਕਿਹਾ ਕੇ ਪਾਵਰਕਾਮ ਦੇ ਇਮਾਨਦਾਰ ਅਧਿਕਾਰੀ ਐਸ ਈ ਗੁਰਸ਼ਰਨ ਸਿੰਘ ਖਹਿਰਾ ਦੀ ਟਰਾਂਸਪੋਰਟ ਮੰਤਰੀ ਵੱਲੋ ਰੰਜਿਸ਼ ਤਹਿਤ ਕੀਤੀ ਬਦਲੀ ਖ਼ਿਲਾਫ਼ ਸੰਘਰਸ਼ ਕਰ ਰਹੀਆ ਜਥੇਬੰਦੀਆਂ 27 ਜੂਨ ਨੂੰ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਮੰਤਰੀ ਦੀ ਅਰਥੀ ਫੂਕ ਕੇ ਕੀਤੀ ਜਾ ਰਹੀ ਗੁੰਡਾਗਰਦੀ ਖਿਲਾਫ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਂਹੀ ਦਿੱਤਾ ਜਾਵੇਗਾ।
ਇਸ ਮੌਕੇ ਮੌਜੂਦ ਸਾਥੀਆਂ ਰਛਪਾਲ ਸਿੰਘ, ਹੀਰਾ ਸਿੰਘ, ਸੁਰਿੰਦਰ ਸਿੰਘ, ਮੁਖਤਾਰ ਸਿੰਘ, ਕੰਵਲ ਸਿੰਘ, ਹੀਰਾ ਸਿੰਘ, ਲਾਡੀ ਸਿੰਘ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ ਦਿੱਲੀ ਨੇ ਕਿਹਾ ਕਿ ਮੰਤਰੀ ਦੀ ਗੁੰਡਾਗਰਦੀ ਦਾ ਮੂੰਹ ਤੋੜ ਜਵਾਬ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ।

Comments
Post a Comment