ਦੋ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਸਾਂਝੀ ਜਨਰਲ ਬਾਡੀ ਮੀਟਿੰਗ 9 ਅਗਸਤ ਨੂੰ
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਦੌਰਾਨ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਜਲੰਧਰ- 04 ਅਗਸਤ, ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਏਕਤਾ ਲਈ ਸਤੰਬਰ ‘ਚ ਕੀਤੀ ਜਾ ਰਹੀ ਦੇਸ਼ ਪੱਧਰ ਦੀ ਕਾਨਫਰੰਸ ਦੀ ਤਿਆਰੀ ਲਈ 09 ਅਗਸਤ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਦੋਨਾ ਜਥੇਬੰਦੀਆਂ ਦੀ ਸਾਂਝੀ ਜਨਰਲ ਬਾਡੀ ਮੀਟਿੰਗ ਕਰਕੇ ਤਿਆਰੀਆਂ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਹ ਫੈਸਲਾ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬੇ ਦੀ ਮੀਟਿੰਗ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾ. ਸਤਨਾਮ ਸਿੰਘ ਅਜਲਾਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਕੀਤਾ ਗਿਆ। ਇਸ ਮੌਕੇ ਤੇ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਦੋਵਾ ਜਥੇਬੰਦੀਆਂ ਦੀ ਏਕਤਾ ਨਾਲ ਕਿਸਾਨ ਸੰਘਰਸ਼ ਨੂੰ ਹੋਰ ਤਾਕਤ ਮਿਲੇਗੀ। ਉਹਨਾਂ ਕਿਹਾ ਕਿ 20-21 ਸਤੰਬਰ ਨੂੰ ਦੇਸ਼ ਪੱਧਰ ਦੇ ਕਿਸਾਨ ਜਲੰਧਰ ਵਿਖੇ ਹੋਣ ਵਾਲੇ ਡੈਲੀਗੇਟ ਇਜਲਾਸ ਵਿੱਚ ਪਹੁੰਚ ਕੇ ਕਿਸਾਨਾਂ ਦੀ ਏਕਤਾ ਅਤੇ ਉਹਨਾਂ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਸਬੰਧੀ ਚਰਚਾ ਕਰਨਗੇ। ਉਹਨਾਂ ਦੱਸਿਆ ਕਿ 09 ਅਗਸਤ ਨੂੰ ਦੋਵਾ ਜਥੇਬੰਦੀਆਂ ਦੀ ਸਾਂਝੀ ਜਨਰਲ ਬਾਡੀ ਮੀਟਿੰਗ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਏਕਤਾ ਸਬੰਧੀ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੀਟਿੰਗ ਨੂੰ ਸੰਬ...
Comments
Post a Comment