ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ‘ਤੇ ਰੋਸ ਮੁਜ਼ਾਹਰਾ
ਲੁਧਿਆਣਾ, 1 ਜੂਨ
"ਮੋਦੀ ਦੀ ਭਾਜਪਾ ਸਰਕਾਰ ਦੇ ਜ਼ਬਰ, ਤਾਨਾਸ਼ਾਹੀ ਅਤੇ ਔਰਤ ਵਿਰੋਧੀ ਸੋਚ ਦਾ ਪ੍ਰਤੱਖ ਨਜ਼ਾਰਾ ਲੱਖਾਂ-ਕਰੋੜਾਂ ਲੋਕਾਂ ਨੇ ਉਦੋਂ ਦੇਖਿਆ ਜਦੋ ਜਿਨਸੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਜਪਾ ਐਮਪੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਬਚਾਉਣ ਲਈ ਭਲਵਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਪੁਲਿਸ ਨੇ ਅਣਮਨੁੱਖੀ ਵਿਵਹਾਰ ਕੀਤਾ।"
ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕੀਤਾ।
ਕਿਸਾਨਾਂ ਸਮੇਤ ਸਮੂਹ ਇਨਸਾਫਪਸੰਦ ਲੋਕਾਂ, ਟਰੇਡ ਯੂਨੀਅਨਾਂ, ਪੇਂਡੂ ਮਜ਼ਦੂਰ, ਔਰਤ, ਮੁਲਾਜ਼ਮ, ਵਿਦਿਆਰਥੀ ਅਤੇ ਨੌਜਵਾਨ ਜੱਥੇਬੰਦੀਆਂ ਨੇ ਸਾਂਝੇ ਰੂਪ ਵਿੱਚ ਇੱਕਠੇ ਹੋ ਕੇ ਇਸ ਜ਼ਬਰ ਦਾ ਜੋਰਦਾਰ ਵਿਰੋਧ ਕਰਦੇ ਹੋਏ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ।
ਰੋਸ ਪ੍ਰਦਰਸ਼ਨ ਤੋਂ ਬਾਅਦ ਮਾਰਚ ਦੀ ਸ਼ਕਲ ਵਿੱਚ ਨਾਅਰੇ ਲਾਉਂਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਿਆ ਗਿਆ ਜਿੱਥੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਚਮਕੌਰ ਸਿੰਘ ਅਤੇ ਰਘਬੀਰ ਸਿੰਘ ਬੈਨੀਪਾਲ, ਟਰੇਡ ਯੂਨੀਅਨ ਆਗੂ ਡੀਪੀ ਮੌੜ, ਵਿਜੈ ਕੁਮਾਰ ਜਗਦੀਸ਼ ਚੰਦ, ਐਮਐਸ ਭਾਟੀਆ, ਕੇਵਲ ਸਿੰਘ ਬਨਵੈਤ, ਹਰਬੰਸ ਸਿੰਘ, ਮਹੀਪਾਲ, ਅਵਤਾਰ ਛਿੱਬੜ, ਸਤਨਾਮ ਸਿੰਘ, ਦਾਨ ਸਿੰਘ, ਦਰਸ਼ਨ ਸਿੰਘ, ਵਿਨੋਦ ਕੁਮਾਰ ਅਤੇ ਅਧਿਆਪਕ ਆਗੂ ਚਰਨ ਸਰਾਭਾ ਸ਼ਾਮਲ ਸਨ।

Comments
Post a Comment