ਚੀਫ ਇੰਜੀਨੀਅਰ ਬਾਰਡਰ ਜੋਨ ਨਾਲ ਕਿਸਾਨਾਂ ਦੇ ਮੁੱਦਿਆਂ ‘ਤੇ ਕੀਤੀ ਚਰਚਾ
ਖਡੂਰ ਸਾਹਿਬ, 8 ਜੂਨ
ਜਮਹੂਰੀ ਕਿਸਾਨ ਸਭਾ ਪੰਜਾਬ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਸੂਬਾਈ ਮੀਤ ਪ੍ਰਧਾਨ ਰਤਨ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਰਾਜ ਪਾਵਰ ਕਾਮ ਲਿਮਟਿਡ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਨੂੰ ਮਿਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਭਾ ਦੀ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਮੁਖਤਾਰ ਸਿੰਘ ਮੁਹਾਵਾ ਨੇ ਦੱਸਿਆ ਕਿ ਵਫ਼ਦ ਨੇ ਚੀਫ ਇੰਜੀਨੀਅਰ ਸਾਹਮਣੇ ਸਮਾਰਟ ਮੀਟਰ ਨਾ ਲਗਾਉਣ, ਆਉਣ ਵਾਲੇ ਝੋਨੇ ਦੇ ਸੀਜਨ ਵਿੱਚ ਰੋਜਾਨਾ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ, ਬਿਜਲੀ ਲਾਈਨਾਂ ਅਤੇ ਟਰਾਂਸਫਾਰਮਰਾਂ ਦੀ ਜਰੂਰੀ ਮੁਰੰਮਤ ਕਰਨ, ਓਵਰਲੋਡ ਗਰਿਡ ਅਤੇ ਓਵਰਲੋਡ ਟਰਾਂਸਫਾਰਮਰ ਡੀਲੋਡ ਕਰਨ, ਹਰ ਸਬ ਡਵੀਜ਼ਨ ਪੱਧਰ ‘ਤੇ ਟਰਾਂਸਫਾਰਮਰਾਂ ਦੀ ਉਪਲੱਬਧਤਾ ਯਕੀਨੀ ਬਣਾਉਣ, ਸੜੇ ਟਰਾਂਸਫਾਰਮਰ 24 ਘੰਟੇ ਵਿੱਚ ਬਦਲਣ, ਟਰਾਂਸਫਰ ਚੋਰੀ ਹੋਣ ਦੀ ਸੂਰਤ ਵਿੱਚ ਲੋੜੀਂਦੀ ਪੁਲਿਸ ਕਾਰਵਾਈ ਮਹਿਕਮੇ ਪੱਧਰ ‘ਤੇ ਕਰਵਾਉਣ, ਬਾਰਡਰ ਏਰੀਏ ‘ਤੇ ਤਾਰ ਤੋਂ 3 ਕਿਲੋਮੀਟਰ ਪਹਿਲਾਂ ਤੱਕ ਦਿਨ ਵੇਲੇ ਬਿਜਲੀ ਸਪਲਾਈ ਦੇਣ ਆਦਿਕ ਮੰਗਾਂ ਉਠਾਈਆਂ ਗਈਆਂ।
ਚੀਫ ਇੰਜੀਨੀਅਰ ਨੇ ਮੰਗਾਂ ਨਾਲ ਸਹਿਮਤੀ ਪ੍ਰਗਟ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਉਕਤ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ। ਵਫਦ ਵਿੱਚ ਮੁਖਤਾਰ ਸਿੰਘ ਮੱਲਾ, ਮਾਨ ਸਿੰਘ ਮੁਹਾਵਾ, ਹਰਪ੍ਰੀਤ ਸਿੰਘ ਬੁਟਾਰੀ, ਸਵਿੰਦਰ ਸਿੰਘ ਖਹਿਰਾ ਹਾਜ਼ਰ ਸਨ।

Comments
Post a Comment