ਚਿਤਾਵਨੀ: ਕੋਠੀ ‘ਤੇ ਕਬਜ਼ਾ ਕਰਨ ਵਾਲਿਆਂ ‘ਤੇ ਕਾਰਵਾਈ ਕਰਨ ਦੀ ਕੀਤੀ ਮੰਗ


ਜਗਰਾਉਂ: ਅੱਜ ਇਥੇ ਐਨਆਰਆਈ ਜਾਇਦਾਦ ਬਚਾਓ ਕਮੇਟੀ ਵੱਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਜਗਰਾਉਂ ਕੋਠੀ ਕਬਜ਼ਾ ਮਾਮਲੇ ਵਿੱਚ ਸ਼ਾਮਿਲ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ, ਕੋਠੀ ਕਬਜ਼ਾ ਗਿਰੋਹ ਕਰਮ ਸਿੰਘ, ਅਸ਼ੋਕ ਕੁਮਾਰ ਅਤੇ ਦੋਸ਼ੀ ਅਧਿਕਾਰੀਆਂ ‘ਤੇ ਪਰਚਾ ਦਰਜ ਕਰਨ ਅਤੇ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈਕੇ ਚੇਤਾਵਨੀ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਖ਼ਜ਼ਾਨਚੀ ਗੁਰਮੇਲ ਸਿੰਘ ਰੂਮੀ ਸੂਬਾਈ ਜਥੇਬੰਦਿਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਆਲ ਇੰਡੀਆ ਕਿਸਾਨ ਸਭਾ ਦੇ ਚਮਕੌਰ ਸਿੰਘ ਬਰਮੀ, ਜਸਵੀਰ ਸਿੰਘ ਝੱਜ, ਕਿਰਤੀ ਕਿਸਾਨ ਯੂਨੀਅਨ ਦੇ ਹਰਦੇਵ ਸਿੰਘ ਸੰਧੂ, ਬੀਕੇਯੂ ਡਕੌਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਮਾਸਟਰ ਜਸਦੇਵ ਸਿੰਘ ਲੱਲਤੋ, ਪੇਂਡੂ ਮਜ਼ਦੂਰ ਯੂਨੀਅਨ ਦੇ ਸੁਖਦੇਵ ਸਿੰਘ ਭੂੰਦੜੀ, ਕੌਂਸਲਰ ਰਵਿੰਦਰਪਾਲ ਸਿੰਘ ਰਾਜੂ, ਦਸਮੇਸ਼ ਕਿਸਾਨ ਯੂਨੀਅਨ ਦੇ ਸਤਨਾਮ ਸਿੰਘ ਮੋਰਕਰੀਮਾ, ਪੈਨਸ਼ਨ ਯੂਨੀਅਨ ਦੇ ਗੁਰਮੇਲ ਸਿੰਘ ਮੈਲਦੇ, ਪੇਂਡੂ ਮਜ਼ਦੂਰ ਯੂਨੀਅਨ ਦੇ ਅਵਤਾਰ ਸਿੰਘ ਤਾਰੀ, ਪੰਜਾਬ ਕਿਸਾਨ ਯੂਨੀਅਨ ਦੇ ਬੂਟਾ ਸਿੰਘ ਚਕਰ, ਬੀਕੇਯੂ ਉਗਰਾਹਾਂ ਦੇ ਰਾਮਸ਼ਰਨ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁਡੀਕੇ, ਨੌਜਵਾਨ ਭਾਰਤ ਸਭਾ ਦੇ ਕਰਮਜੀਤ ਸਿੰਘ ਮਾਣੂੰਕੇ ਨੇ ਆਖਿਆ ਕਿ ਬੇਸ਼ੱਕ ਬੀਬੀ ਕੁਲਦੀਪ ਕੌਰ ਧਾਲੀਵਾਲ ਤੇ ਉਹਨਾਂ ਦੇ ਪਰਿਵਾਰ ਨੂੰ ਕੋਠੀ ਦਾ ਕਬਜ਼ਾ ਮੁੜ ਮਿਲ ਗਿਆ ਹੈ, ਪਰ ਕਬਜ਼ਾ ਕਰਨ ਵਾਲੇ ਲੋਕਾਂ ਸਮੇਤ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਦੋਸ਼ੀ ਅਧਿਕਾਰੀਆਂ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ ਤੱਕ ਇਹ ਅੰਦੋਲਨ ਜਾਰੀ ਰਹੇਗਾ।

ਆਗੂਆਂ ਨੇ ਕਿਹਾ ਕਿ ਉਹ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਕਰਵਾਕੇ ਪੰਜਾਬ ਵਿੱਚ ਇਸ ਦੀ ਮਿਸਾਲ ਪੈਦਾ ਕਰਨਗੇ ਕਿ ਅੱਗੇ ਤੋਂ ਕੋਈ ਹੋਰ ਕਿਸੇ ਦੀ ਜਾਇਦਾਦ ‘ਤੇ ਕਬਜ਼ੇ ਦੀ ਕੋਸ਼ਿਸ਼ ਨਾ ਕਰੇ। ਰੈਲੀ ਤੋਂ ਉਪਰੰਤ ਮਾਰਚ ਕਰਕੇ ਐਸਐਸਪੀ ਜਗਰਾਉਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਸਟੇਜ ਦੀ ਕਾਰਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਵੱਲੋਂ ਚਲਾਈ ਗਈ।

ਕੋਠੀ ਦੀ ਮਾਲਕ ਕੁਲਦੀਪ ਕੌਰ ਧਾਲੀਵਾਲ ਵੱਲੋਂ ਹੱਕ ਸੱਚ ਦੀ ਲੜਾਈ ਵਿੱਚ ਉਹਨਾਂ ਦਾ ਸਾਥ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ, ਮੀਡੀਆ ਕਰਮੀਆ ਤੇ ਆਮ ਲੋਕਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ, ਅਮਰਜੀਤ ਸਿੰਘ ਸਹਿਜਾਦ, ਡਾ. ਅਜੀਤ ਰਾਮ ਸ਼ਰਮਾ ਝਾਡੇ, ਕੁਲਵੰਤ ਸਿੰਘ ਮੋਹੀ, ਸੁਖਵਿੰਦਰ ਸਿੰਘ ਰਤਨਗੜ੍ਹ, ਲਛਮਣ ਸਿੰਘ ਕੂੰਮਕਲਾਂ, ਕਿਰਪਾਲ ਸਿੰਘ ਕੋਟਮਾਨਾ, ਸ਼ਵਿਦਰ ਸਿੰਘ ਤਲਵੰਡੀ ਰਾਏ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ, ਡਾ. ਭਗਵੰਤ ਸਿੰਘ ਬੰੜੂਦੀ, ਡਾ, ਹਰਬੰਸ ਸਿੰਘ ਬਸਰਾਵਾ, ਡਾ. ਮੇਵਾ ਸਿੰਘ ਤੁੰਗਾਹੇੜੀ, ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਹੁਕਮ ਰਾਜ ਦੇਹੜਕਾ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਗੁਰਦੀਪ ਸਿੰਘ ਕਲਸੀ, ਗੁਰਮੇਲ ਸਿੰਘ ਭਰੋਵਾਲ, ਮੁਲਾਜ਼ਮ ਆਗੂ ਨਛੱਤਰ ਸਿੰਘ, ਪਾਵਰਕਾਮ ਟਰਾਸਕੋ ਪੈਨਸ਼ਨਰ ਯੂਨੀਅਨ ਦੇ ਅਮਰੀਕ ਸਿੰਘ ਮਸੀਤਾਂ, ਮਨਜੀਤ ਸਿੰਘ ਮਨਸੂਰਾਂ, ਪੈਨਸ਼ਨਰ ਐਸੋਸੀਏਸ਼ਨ ਦੇ ਮਨਜੀਤ ਸਿੰਘ ਸਵੱਦੀ ਆਦਿ ਹਾਜ਼ਰ ਸਨ।

 

ਇਹ ਵੀ ਪੜ੍ਹੋ!

ਲੋਕ ਪੱਖੀ ਕੌਮੀ ਖੇਤੀ ਨੀਤੀ

 

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ