ਡੀਐਸਪੀ ਮੌੜ ਦੇ ਦਫ਼ਤਰ ਅੱਗੇ ਲਗਾਇਆ ਧਰਨਾ
ਮੌੜ, 15 ਜੂਨ
ਜਮਹੂਰੀ ਕਿਸਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਮੱਖਣ ਕੌਰ ਸਦੋਹਾ ਦੇ ਨਾਲ ਸਬੰਧਤ ਇੱਕ ਮਾਮਲੇ ‘ਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਦੀ ਮੰਗ ਲੈ ਕੇ ਡੀਐਸਪੀ ਮੌੜ ਦੇ ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਇਸ ਮੌਕੇ ਧਰਨੇ ਨੂੰ ਮਿੱਠੂ ਸਿੰਘ ਘੁੱਦਾ, ਮੱਖਣ ਸਿੰਘ ਗੁਰੂਸਰ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਸੁਖਮੰਦਰ ਸਿੰਘ ਧਾਲੀਵਾਲ ਨੇ ਸੰਬੋਧਨ ਕੀਤਾ। ਜਿਸ ਧਰਨੇ ਸਦਕਾ ਮੁਲਜ਼ਮਾਂ ਨੂੰ ਮੌਕੇ ‘ਤੇ ਗ੍ਰਿਫਤਾਰ ਕਰਵਾਇਆਂ ਗਿਆ, ਜਿਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ।

Comments
Post a Comment