ਸ਼ਹੀਦਾਂ ਦੀ ਯਾਦ ‘ਚ ਬਣੇ ਕਮਰੇ ਦਾ ਉਦਘਾਟਨ
ਲੁਧਿਆਣਾ, 18 ਜੂਨ
ਉੱਘੇ ਸਮਾਜ ਸੇਵੀ ਜਸਵੰਤ ਸਿੰਘ ਗਰੇਵਾਲ ਯੂਕੇ ਵੱਲੋਂ ਆਪਣੇ ਜੱਦੀ ਪਿੰਡ ਮਹਿਮਾ ਸਿੰਘ ਵਾਲਾ ਜ਼ਿਲ੍ਹਾ ਲੁਧਿਆਣਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ਼ੇ ਕਿਸਾਨਾਂ ਮਜ਼ਦੂਰਾਂ ਦੇ ਘੋਲ ਵਿੱਚ ਸ਼ਹੀਦ ਹੋਏ ਲੱਗਭੱਗ 750 ਸ਼ਹੀਦਾਂ ਦੀ ਯਾਦ ਵਿੱਚ ਕਮਰੇ ਦੀ ਉਸਾਰੀ ਕਰਵਾਈ ਗਈ। ਕਮਰੇ ਦਾ ਉਦਘਾਟਨ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਿੰਟੂ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਪਿੰਡ ਮਹਿਮਾ ਸਿੰਘ ਵਾਲਾ ਦੀ ਸਰਪੰਚ ਪਰਮਿੰਦਰ ਕੌਰ, ਗ੍ਰਾਮ ਪੰਚਾਇਤ, ਲਛਮਣ ਸਿੰਘ ਸਾਬਕਾ ਡਾਇਰੈਕਟਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਨੱਛਤਰ ਸਿੰਘ ਕਿਲ੍ਹਾ ਰਾਏਪੁਰ ਹਾਜ਼ਰ ਸਨ।

Comments
Post a Comment