ਐਸਡੀਐਮ ਦਫ਼ਤਰ ਅੱਗੇ ਧਰਨਾ ਦਿੱਤਾ
ਸਮਰਾਲਾ, 1 ਜੂਨ
ਅੱਜ ਸਥਾਨਕ ਐਸਡੀਐਮ ਦਫ਼ਤਰ ਦੇ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਇਕੱਤਰ ਹੋਈਆਂ ਕਿਸਾਨ ਜਥੇਬੰਦੀਆਂ,ਧਾਰਮਿਕ ਸੰਸਥਾਵਾਂ ਅਤੇ ਸਮਾਜ ਸਮਾਜਸੇਵੀ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਏ। ਵੱਖ ਵੱਖ ਬੁਲਾਇਆ ਨੇ ਮਹਿਲਾ ਖਿਡਾਰੀਆਂ ਦੇ ਹੱਕ ਵਿੱਚ ਆਵਾਜ ਬੁਲੰਦ ਕੀਤੀ। ਜਿਨਾ ਵਿੱਚ ਕੁੱਲ ਹਿੰਦ ਕਿਸਾਨ ਸਭਾ-1936 ਵੱਲੋਂ ਕੇਵਲ ਸਿੰਘ ਮੰਜਾਲੀਆਂ, ਦੀਪ ਦਿਲਬਰ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਪ੍ਰਮਿੰਦਰ ਸਿੰਘ ਪਾਲਮਾਜਰਾ, ਅਵਤਾਰ ਸਿੰਘ ਮੇਹਲੋਂ ਸੂਬਾ ਮੀਤ ਪ੍ਰਧਾਨ, ਮਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਭਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਪ੍ਰਧਾਨ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਸ਼ਾਮਿਲ ਸਨ। ਸਟੇਜ ਸੰਚਾਲਨ ਹਰਦੀਪ ਸਿੰਘ ਕਾਲਾ ਵੱਲੋਂ ਕੀਤਾ ਗਿਆ। ਇਸ ਮੌਕੇ ‘ਤੇ ਮਾਸਟਰ ਆਤਮਾ ਸਿੰਘ, ਮੋਹਣ ਸਿੰਘ ਕੋਟਾਲਾ, ਗੁਰਸੇਵਕ ਸਿੰਘ ਸਾਬਕਾ ਸਰਪੰਚ ਮੰਜਾਲੀਆਂ, ਕਾਮਰੇਡ ਬੰਤ ਸਿੰਘ ਸਮਰਾਲਾ, ਬਲਵੰਤ ਸਿੰਘ ਸਾਬਕਾ ਸਰਪੰਚ ਮੰਜਾਲੀਆਂ ਅਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ।

Comments
Post a Comment