ਪਠਾਨਕੋਟ ’ਚ ਪੁਤਲਾ ਫੂਕਿਆ
ਪਠਾਨਕੋਟ, 1 ਜੂਨ
ਦੇਸ਼ ਦਾ ਗੌਰਵ ਉਲੰਪਿਕ ਅਤੇ ਏਸ਼ੀਆਈ ਮੈਡਲ ਜੇਤੂ ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਤੇ ਸਰੀਰਕ ਸ਼ੋਸ਼ਣ ਦੇ ਜਿੰਮੇਵਾਰ ਭਾਜਪਾ ਆਗੂ ਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਮਾਨਯੋਗ ਸੁਪਰੀਮ ਕੋਰਟ ਦੇ ਅਦੇਸ਼ਾਂ ਉੱਪਰ ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤੇ ਜਾਣ ਅਤੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਦੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਦੇਸ਼ ਭਰ ਵਿੱਚ ਜਿਲ੍ਹਾ ਹੈਡਕੁਆਰਟਰ ਤੇ ਰੋਸ ਪ੍ਰਦਰਸ਼ਨ ਕਰਕੇ, ਕੇਂਦਰ ਸਰਕਾਰ ਦਾ ਪੁਤਲਾ ਸਾੜਣ ਉਪਰੰਤ ਡਿਪਟੀ ਕਮਿਸ਼ਨਰ ਜਿਲ੍ਹਾ ਪਠਾਨਕੋਟ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤਰੁੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਸਦੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਧਰਨੇ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਦੇ ਆਗੂ ਬਲਦੇਵ ਰਾਜ ਭੋਆ, ਕੁੱਲ ਹਿੰਦ ਕਿਸਾਨ ਸਭਾ (ਪੂਨੇਵਾਲ) ਦੇ ਆਗੂ ਪ੍ਰੇਮ ਸਿੰਘ , ਕਿਰਤੀ ਕਿਸਾਨ ਯੂਨੀਅਨ ਦੇ ਆਗੂ ਪਰਮਜੀਤ ਸਿੰਘ ਅਤੇ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਆਗੂ ਬਾਲ ਕਿਸ਼ਨ ਸੈਣੀ ਨੇ ਸਾਂਝੇ ਤੌਰ ‘ਤੇ ਕੀਤੀ।
ਅੱਜ ਦੇ ਰੋਸ ਪ੍ਰਦਰਸ਼ਨ ਵਿੱਚ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ ਅਤੇ ਅਗਾਂਹਵਧੂ ਸੋਚ ਦੇ ਧਾਰਨੀ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਵੱਖ ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਕਾਮਰੇਡ ਬਲਵੰਤ ਸਿੰਘ ਘੋਹ, ਮੁਖਤਿਆਰ ਸਿੰਘ, ਚਮਨ ਲਾਲ, ਟਰੇਡ ਯੂਨੀਅਨ ਆਗੂ ਕਾਮਰੇਡ ਨੱਥਾ ਸਿੰਘ ਢਡਵਾਲ, ਕੇਵਲ ਕਾਲੀਆ, ਮਾਸਟਰ ਸੁਭਾਸ਼ ਸ਼ਰਮਾ, ਪਰਸ਼ੋਤਮ ਲਾਲ, ਸੂਰਤੀ ਸਿੰਘ ਅਤੇ ਸ਼ਿਵ ਕੁਮਾਰ ਨੇ ਸੰਬੋਧਨ ਕਰਦਿਆਂ ਸਾਂਝੇ ਰੂਪ ਵਿੱਚ ਕਿਹਾ ਕਿ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਦੀ ਦੁਹਾਈ ਦੇਣ ਵਾਲੀ ਭਾਜਪਾ ਸਰਕਾਰ ਪੋਸਕੋ ਐਕਟ ਦੇ ਤਹਿਤ ਪਰਚਾ ਦਰਜ ਹੋਣ ਦੇ ਬਾਵਜੂਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫਤਾਰ ਕਰਨਾ ਤਾਂ ਦੂਰ ਉਲਟਾ 28 ਮਈ ਵਾਲੇ ਦਿਨ ਬਰਬਰਤਾ ਤਰੀਕੇ ਨਾਲ ਬਲ ਪਰਯੋਗ ਕਰਕੇ ਸਾਂਤ ਮਈ ਧਰਨਾਕਾਰੀ ਪਹਿਲਵਾਨ ਲੜਕੇ ਲੜਕੀਆਂ ਨੂੰ ਖਦੇੜ ਕੇ ਰੋਸ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕਾਂ ਤੇ ਡਾਕਾ ਹੈ।
5 ਜੂਨ ਆਰ ਐਸ ਐਸ ਅਤੇ ਮਹੰਤਾਂ ਵਲੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਹੱਕ ਵਿੱਚ ਰੈਲੀ ਕਰਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਿਸੇ ਵੀ ਭਾਜਪਾ ਲੀਡਰ ਦਾ ਚੁੱਪ ਰਹਿਣਾ ਔਰਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਕਿਸਾਨਾਂ, ਦੇਸ਼ ਦੀਆਂ ਸਮੁੱਚੀਆਂ ਟਰੇਡ ਯੂਨੀਅਨਾਂ, ਮਜ਼ਦੂਰ ਮੁਲਾਜ਼ਮ ਫੈਡਰੇਸ਼ਨਾਂ, ਨੌਜਵਾਨਾਂ ਤੇ ਵਿਦਿਆਰਥੀਆਂ, ਔਰਤਾਂ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਵੀ ਪਹਿਲਵਾਨ ਲੜਕੇ ਲੜਕੀਆਂ ਦੀ ਹਮਾਇਤ ਵਿੱਚ 5 ਜੂਨ ਨੂੰ ਸ਼ਹਿਰਾਂ-ਕਸਬਿਆਂ ਅਤੇ ਪਿੰਡ ਪਿੰਡ ਕੇਂਦਰ ਸਰਕਾਰ ਦੇ ਸਰਕਾਰ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ ਅਤੇ ਇਹ ਸਮਰਥਨ ਅਤੇ ਸੰਘਰਸ਼ ਇਨਸਾਫ ਮਿਲਣ ਤਕ ਜਾਰੀ ਰਹੇਗਾ।
ਉਪਰੋਕਤ ਤੋਂ ਇਲਾਵਾ ਕਾਮਰੇਡ ਰਘਬੀਰ ਸਿੰਘ ਧਲੌਰੀਆਂ, ਪਰਸ਼ੋਤਮ ਲਾਲ ਡੰਡਵਾਂ, ਸੁਖਦੇਵ ਸਿੰਘ, ਪਰਵੀਨ ਕੁਮਾਰ, ਮੱਖਣ ਸਿੰਘ, ਬਲਬੀਰ ਸਿੰਘ ਬੇੜੀਆਂ, ਸ਼ਰਨ ਦਾਸ, ਬਲਕਾਰ ਚੰਦ ਭਰਿਆਲ ਲਾਹੜੀ, ਸਕੱਤਰ ਸਿੰਘ, ਜਨਵਾਦੀ ਇਸਤਰੀ ਸਭਾ ਦੀ ਆਗੂ ਸੁਧਾ ਰਾਂਣੀ ਪੰਜਾਬ ਘਰੇਲੂ ਮਜ਼ਦੂਰ ਯੂਨੀਅਨ ਦੀ ਆਗੂ ਨਿਰਮਲਾ ਦੇਵੀ ਤੇ ਰਜਨੀ ਦੇਵੀ, ਰਣਯੋਧ ਸਿੰਘ, ਸਵਰਨ ਸਿੰਘ ਅਤੇ ਹੋਰ ਸਾਥੀਆਂ ਨੇ ਸੰਬੋਧਨ ਕੀਤਾ।

Comments
Post a Comment