ਪ੍ਰਦੂਸ਼ਤ ਹੋ ਰਹੇ ਪਾਣੀਆਂ ਦੇ ਸਵਾਲ ਤੇ ਜਮਹੂਰੀ ਕਿਸਾਨ ਸਭਾ ਨੇ ਕੀਤੀ ਕਨਵੈਨਸ਼ਨ




ਲੁਧਿਆਣਾ, 8 ਜੂਨ

ਸੂਬੇ ਦੇ ਧਰਤੀ ਹੇਠਲੇ ਅਤੇ ਦਰਿਆਵਾਂ ਦੇ ਪ੍ਰਦੂਸ਼ਤ ਹੋ ਰਹੇ ਪਾਣੀਆ ਨੂੰ ਬਚਾਉਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਲੁਧਿਆਣਾ ਦੇ ਪੰਜਾਬੀ ਭਵਨ ਵਿੱਚ ਇੱਕ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂਆਂ ਬਲਰਾਜ ਸਿੰਘ ਕੋਟਉਮਰਾ, ਰਾਮ ਸਿੰਘ ਕੈਮਵਾਲਾ, ਰਘਵੀਰ ਸਿੰਘ ਬੈਨੀਪਾਲ, ਸੰਤੋਖ ਸਿੰਘ ਬਿਲਗਾ, ਜਗਤਾਰ ਸਿੰਘ  ਨੇ ਕੀਤੀ। 

ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੰਜ ਦਰਿਆਵਾਂ ਦੀ ਧਰਤੀ ਤੋਂ ਪੀਣ ਲਈ ਪਾਣੀ ਵੀ ਮੁੱਕ ਰਿਹਾ ਹੈ। ਕਾਰਪੋਰੇਟ ਘਰਾਣਿਆਂ ਵੱਲੋਂ ਹਵਾ, ਮਿੱਟੀ ਤੇ ਪਾਣੀ ਨੂੰ ਦੂਸ਼ਤ ਕੀਤਾ ਜਾ ਰਿਹਾ ਹੈ। ਸਤਲੁਜ ਦਰਿਆ ਵਿੱਚ ਹਿਮਾਚਲ ਤੋਂ ਲੈਕੇ ਹਰੀ ਕੇ ਪੱਤਣ ਤੱਕ ਫ਼ੈਕਟਰੀਆਂ ਦਾ ਜ਼ਹਿਰੀਲਾ ਪਾਣੀ ਸੁੱਟਿਆ ਜਾ ਰਿਹਾ ਹੈ। ਲੁਧਿਆਣਾ ਸ਼ਹਿਰ ਦੇ ਬੁੱਢਾ ਨਾਲੇ ਦਾ ਪ੍ਰਦੂਸ਼ਤ ਪਾਣੀ ਸਤਲੁਜ ਹੋਰ ਵੀ ਗੰਦਾ ਕਰ ਰਿਹਾ ਹੈ। ਬੁੱਢੇ ਨਾਲੇ ਦੀ ਸਫਾਈ ਦੇ ਨਾਮ ਤੇ ਕਰੋੜਾਂ ਰੁਪਏ ਖਰਚ ਹੋ ਚੁੱਕੇ ਹਨ ਪਰ ਨਤੀਜਾ ਕੋਈ ਨਹੀਂ ਨਿਕਲਿਆ। ਲੁਧਿਆਣਾ ਸ਼ਹਿਰ ਵਿੱਚ ਸੀਵਰੇਜ ਵਿੱਚੋਂ ਜ਼ਹਿਰੀਲੀ ਗੈਸ ਨਿਕਲਣ ਨਾਲ ਕਿੰਨੇ ਲੋਕ ਬੇਮੌਤ ਮਾਰੇ ਗਏ। ਜਿਸ ਦੀ ਕੋਈ ਜਿੰਮੇਵਾਰੀ ਚੱਕਣ ਨੂੰ ਤਿਆਰ ਨਹੀਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਬੁੱਢੇ ਨਾਲੇ ਦੀ ਸਫਾਈ ਲਈ ਐਲਾਨ ਕੀਤੇ 650 ਕਰੋੜ ਰੁਪਏ ਦੀ ਕੋਈ ਉਘ ਸੁੰਘ ਨਹੀਂ ਹੈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਸਤਲੁਜ ਦਰਿਆ ਦੇ ਕੁਦਰਤੀ ਵਹਾ ਨੂੰ ਬਦਲ ਕੇ ਹਰਿਆਣਾ ਰਾਹੀਂ ਇਸ ਦਾ ਪਾਣੀ ਗੁਜਰਾਤ ਲਿਜਾਆਇਆ ਜਾਵੇ ਜੋ ਕਿ ਪੰਜਾਬ ਨਾਲ ਸਿੱਧਾ ਧੱਕਾ ਹੈ। ਇਹ ਕੁਦਰਤੀ ਸ੍ਰੋਤ ਪਾਣੀਆਂ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਦੀ ਚਾਲ ਹੈ। ਜਿਸ ਨੂੰ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਬੁਲਾਰੇ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸੂਬੇ ਵਿੱਚ ਘੱਟ ਪਾਣੀ ਦੀ ਮੰਗ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਕੇ ਪੂਰੇ ਰੇਟ ਤੇ ਖ਼ਰੀਦੇ। ਫ਼ੈਕਟਰੀਆਂ ਦਾ ਗੰਦਾ ਪਾਣੀ ਸਾਫ ਕਰਕੇ ਉਸਾਰੀ ਦੇ ਕੰਮਾਂ ਵਿੱਚ ਵਰਤਿਆ ਜਾਵੇ। ਬੁੱਢੇ ਨਾਲੇ ਦੇ ਗੰਦੇ ਪਾਣੀ ਨੂੰ ਸਤਲੁਜ ਦਰਿਆ ਵਿੱਚ  ਜਾਣ ਤੋਂ ਬੰਦ ਕੀਤਾ ਜਾਵੇ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਉਪਰੋਕਤ ਸਾਰੀਆ ਗੱਲਾਂ ਦਾ ਜਲਦੀ ਨਿਪਟਾਰਾ ਕਰੇ। ਨਹੀ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਯੁਕਤ ਕਿਸਾਨ ਮੋਰਚੇ ਨਾਲ ਮਿਲ ਕੇ ਮੰਗਾਂ ਦੇ ਹੱਲ ਲਈ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। 

ਇਸ ਮੌਕੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਭਾਰਤ ਮਾਲਾ ਪ੍ਰੋਜੈਕਟ ਲਈ ਕਿਸਾਨਾਂ ਦੀਆਂ ਜ਼ਮੀਨਾਂ ਘੱਟ ਰੇਟ ‘ਤੇ ਐਕੁਵਾਇਰ ਕਰਨ, ਜ਼ਮੀਨਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਸਰਕਾਰ ਵੱਲੋਂ ਨਾ ਸੁਣਨ ਲਈ ਸਰਕਾਰ ਵਿਰੁੱਧ ਨਿੰਦਾ ਮਤਾ ਵੀ ਪੇਸ਼ ਕੀਤਾ। ਜਿਸ ਨੂੰ ਸਾਰੇ ਹਾਊਸ ਨੇ ਹੱਥ ਖੜੇ ਕਰਕੇ ਪਾਸ ਕੀਤਾ। ਕਨਵੈਂਸ਼ਨ ਵੱਲੋਂ ਕੇਂਦਰ ਸਰਕਾਰ ਵੱਲੋਂ ਫਸਲਾ ਦੇ ਐਲਾਨ ਕੀਤੇ ਮੁੱਲ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ। ਉਹਨਾਂ ਮੰਗ ਕੀਤੀ ਕਿ ਫਸਲਾਂ ਦੇ ਰੇਟ ਡਾ. ਸਵਾਮੀਨਾਥਨ ਦੀ ਰੀਪੋਰਟ ਮੁਤਾਬਕ ਤਹਿ ਕੀਤੀ ਜਾਵੇ। ਹਰਿਆਣਾ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ, ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫਤਾਰ ਨਾ ਕਰਨ ਦੀ ਵੀ ਨਿੰਦਾ ਕੀਤੀ। 

ਕਨਵੈਨਸ਼ਨ ਤੋਂ ਬਾਅਦ ਡੀਸੀ ਦਫਤਰ ਤੱਕ ਮਾਰਚ ਕਰਕੇ ਉਪਰੋਕਤ ਮੰਗਾਂ ਦੀ ਪੂਰਤੀ ਲਈ ਡੀਸੀ ਲੁਧਿਆਣਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਸਟੇਜ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਬਾਖੂਬੀ ਚਲਾਈ। ਇਸ ਮੌਕੇ ਹੋਰਨਾ ਤੋਂ ਇਲਾਵਾ ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਮੇਜਰ ਸਿੰਘ ਖੁਰਲਾਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਗੁਰਮੇਲ ਸਿੰਘ ਰੂਮੀ, ਨਿਹਾਲ ਸਿੰਘ ਤਲਵੰਡੀ, ਕਿਰਪਾਲ ਸਿੰਘ ਕੋਟਮਾਨਾ, ਡਾ. ਅਜੀਤ ਰਾਮ ਸ਼ਰਮਾ ਝਾਡੇ, ਡਾ. ਜਸਮੇਲ ਸਿੰਘ ਲੱਲਤੋ, ਸੁਰਜੀਤ ਸਿੰਘ ਸੀਲੋ, ਸ਼ਵਿੰਦਰ ਸਿੰਘ ਤਲਵੰਡੀ ਰਾਏ, ਗੁਰਦੀਪ ਸਿੰਘ ਕਲਸੀ, ਸੁਖਵਿੰਦਰ ਕੌਰ ਡੇਹਲੋ, ਜਸਵੀਰ ਕੌਰ, ਮਲਕੀਤ ਸਿੰਘ ਸੇਖੇਵਾਲ, ਹਰਪਾਲ ਸਿੰਘ ਕਾਲ਼ਖ, ਲਛਮਣ ਸਿੰਘ ਕੂਮਕਲਾਂ, ਅਮਰਜੀਤ ਸਿੰਘ ਸਹਿਜਾਦ, ਜਥੇਦਾਰ ਅਮਰਜੀਤ ਸਿੰਘ ਬਾਲਿਓ, ਸੁਖਵਿੰਦਰ ਸਿੰਘ ਰਤਨਗੜ੍ਹ, ਜਗਵਿੰਦਰ ਸਿੰਘ ਬਿੱਟੂ ਲੱਲਤੋ ਖ਼ੁਰਦ, ਜੱਸਾ ਲੱਲਤੋ ਖ਼ੁਰਦ ਆਦਿ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ