ਜਨਤਕ ਜਥੇਬੰਦੀਆ ਨੇ ਫੂਕਿਆ ਬ੍ਰਿਜ ਭਾਸ਼ਣ ਤੇ ਮੋਦੀ ਸਰਕਾਰ ਦਾ ਪੁਤਲਾ
ਚੇਤਨਪੁਰਾ, 5 ਜੂਨ
ਜੇਪੀਐਮਓ ਦੇ ਸੱਦੇ ਤੇ ਪਿੰਡ ਮੱਲੂ ਨੰਗਲ ਵਿਖੇ ਪਹਿਲਵਾਨ ਲੜਕੀਆਂ ਦੇ ਹੱਕ ਵਿੱਚ ਮਾਰਚ ਕਰਕੇ ਸਾਸਦ ਬ੍ਰਿਜ ਭੂਸਣ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਮੱਲੂ ਨੰਗਲ ਨੇ ਕਿਹਾ ਕਿ ਬੀਜੇਪੀ ਸਰਕਾਰ ਦੀ ਔਰਤ ਵਿਰੋਧੀ ਮਾਨਸਿਕਤਾ ਜ਼ਾਹਰ ਹੋ ਚੁੱਕੀ ਹੈ ਜੋ ਦੇਸ਼ ਦਾ ਮਾਣ ਵਧਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਨਾਲ ਜਿਣਸੀ ਸ਼ੋਸ਼ਣ ਕਰਨ ਵਾਲੇ ਸੰਸਦ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਦੋਸ਼ੀ ਦੀ ਪੁਸ਼ਤਪਨਾਹੀ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪਹਿਲਵਾਨਾਂ ਦੇ ਸੰਘਰਸ਼ ਦੀ ਉਹ ਡਟ ਕੇ ਹਮਾਇਤ ਕਰਨਗੇ। ਇਸ ਮੌਕੇ ਮੋਦੀ ਤੇ ਬ੍ਰਿਜ ਭੂਸ਼ਣ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ।
ਇਸ ਮੌਕੇ ਮੈਂਬਰ ਜਸਪਾਲ ਸਿੰਘ, ਧੀਰ ਸਿੰਘ, ਕਿਸਾਨ ਆਗੂ ਬੇਅੰਤ ਸਿੰਘ, ਪਰਮਜੀਤ ਜਸਬੀਰ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਸੰਤੋਖ ਸਿੰਘ, ਨੌਜਵਾਨ ਆਗੂ ਅਮੑਤਿਪਾਲ ਸਿੰਘ, ਬਿਕੑਮਜੀਤ ਸਿੰਘ, ਔਰਤ ਆਗੂ ਸਿਮਰਨਜੀਤ ਕੌਰ, ਕੁਲਦੀਪ ਕੌਰ, ਬਲਵਿੰਦਰ ਕੌਰ, ਕਾਬਲ ਸਿੰਘ, ਮੰਗਲ ਸਿੰਘ ਆਦਿ ਹਾਜ਼ਰ ਸਨ।

Comments
Post a Comment