ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਰਾਓ ਵਿਖੇ ਦਿੱਤਾ ਮੰਗ ਪੱਤਰ
ਜਗਰਾਓ, 1 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਆਗੂਆਂ ਨੇ ਆਖਿਆ ਕਿ ਕਰੀਬ ਡੇਢ ਮਹੀਨੇ ਤੋਂ ਦੇਸ਼ ਲਈ ਸੋਨ ਮੈਡਲ ਜਿੱਤਣ ਵਾਲੀਆਂ ਖਿਡਾਰਨਾਂ ਜਿਣਸੀ ਸ਼ੋਸ਼ਣ ਦੇ ਖਿਲਾਫ ਇਨਸਾਫ ਹਾਸਿਲ ਕਰਨ ਲਈ ਡਟੀਆਂ ਹੋਈਆਂ ਹਨ। ਮਗਰ ਉਨਾਂ ਦੇ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ ਹੈ। ਪੋਕਸੋ ਐਕਟ ’ਚ ਨਾਮਜ਼ਦ ਹੋਣ ਦੇ ਬਾਵਜੂਦ ਭਾਜਪਾ ਸੰਸਦ ਵਿਰੁਧ ਕਿਸੇ ਵੀ ਪ੍ਰਕਾਰ ਦੀ ਕਾਰਵਾਈ ਕਰਨ ਤੋਂ ਮੋਦੀ ਸਰਕਾਰ ਕਤਰਾ ਰਹੀ ਹੈ। ਜਿਸ ਨਾਲ ਦੇਸ਼ ਦਾ ਕਾਨੂੰਨ ਵੀ ਸ਼ਰਮਸ਼ਾਰ ਹੋ ਰਿਹਾ ਹੈ। ਦੇਸ਼ ਦੇ ਕਾਨੂੰਨ ਨੂੰ ਸਰਵਉੱਚ ਦੱਸਣ ਵਾਲੀ ਭਾਜਪਾ ਆਪਣੇ ਸੰਸਦ ਮੈਂਬਰ ਨੂੰ ਬਚਾਉਣ ਲਈ ਹਰ ਪ੍ਰਕਾਰ ਦਾ ਹਥਕੰਡਾ ਅਪਣਾ ਰਹੀ ਹੈ। ਅਗਰ ਪਹਿਲਵਾਨ ਲੜਕੀਆਂ ਨੂੰ ਜਲਦ ਇਨਸਾਫ ਨਾ ਮਿਲਿਆ ਤਾਂ ਦੇਸ਼ ਦੀ ਜਨਤਾ ਭਾਜਪਾ ਨੂੰ ਕਦੇ ਵੀ ਮੁਆਫ ਨਹੀਂ ਕਰੇਗੀ।

Comments
Post a Comment