ਜਮਹੂਰੀ ਕਿਸਾਨ ਸਭਾ ਨੇ ਤਰਨ ਤਾਰਨ ਮੰਡੀ ਦਾ ਕੀਤਾ ਦੌਰਾ


ਤਰਨ ਤਾਰਨ, 15 ਜੂਨ

ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਤਰਨ ਤਾਰਨ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਜਿਸ ਦੀ ਅਗਵਾਈ ਪ੍ਰਧਾਨ ਮਨਜੀਤ ਸਿੰਘ ਬੱਗੂ, ਸਕੱਤਰ ਦਲਜੀਤ ਸਿੰਘ ਦਿਆਲਪੁਰਾ, ਮੀਤ ਪ੍ਰਧਾਨ ਮੁਖਤਾਰ ਸਿੰਘ ਮੱਲਾ, ਹਰਭਜਨ ਸਿੰਘ ਚੂਸਲੋਵੜ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਮੱਕੀ ਦੀ ਘੱਟੋ-ਘੱਟ ਸਹਾਇਕ ਕੀਮਤ (ਐੱਮ.ਐੱਸ.ਪੀ) 2090 ਰੁਪਏ ਐਲਾਨੀ ਗਈ ਹੈ ਪਰ ਕਿਸਾਨਾਂ ਕੋਲੋਂ 700 ਰੁਪਏ ਤੋਂ ਲੈ ਕੇ 1700 ਰੁਪਏ ਪ੍ਰਤੀ ਕੁਇੰਟਲ ਖ਼ਰੀਦੀ ਜਾ ਰਹੀ ਹੈ। ਮੰਡੀ 'ਚ ਕਿਸਾਨਾਂ ਦੀ ਭਾਰੀ ਲੁੱਟ ਹੋ ਰਹੀ ਹੈ। ਪੰਜਾਬ ਅਤੇ ਕੇਂਦਰ ਸਰਕਾਰ ਐੱਮ.ਐੱਸ.ਪੀ ਦੇਣ ਦੇ ਦਾਅਵੇ ਕਰ ਰਹੀ ਹੈ। ਕਿਸਾਨ ਆਗੂਆਂ ਦਾ ਵਫ਼ਦ ਮਾਰਕੀਟ ਕਮੇਟੀ ਦੇ ਸਕੱਤਰ ਦੀ ਗੈਰ ਹਾਜ਼ਰੀ ਵਿਚ ਸੁਪਰਵਾਈਜ਼ਰ ਕੁਲਵਿੰਦਰ ਸਿੰਘ ਨੂੰ ਮਿਲਿਆ ਅਤੇ ਕਿਸਾਨਾਂ ਦੀ ਲੁੱਟ ਰੋਕਣ ਦੀ ਮੰਗ ਕੀਤੀ। 

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਪਾਰੀਆਂ ਨਾਲ ਮਿਲੀ ਹੋਈ ਹੈ ਜੋ ਕਿਸਾਨੀ ਦੀ ਲੁੱਟ ਲਈ ਜਿੰਮੇਵਾਰ ਹੈ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਲੁੱਟ ਨਾ ਬੰਦ ਹੋਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। 

ਇਸ ਮੌਕੇ ਝਿਲਮਿਲ ਸਿੰਘ ਬਾਣੀਆ, ਕਰਮ ਸਿੰਘ ਤੱਖਤੂਚੱਕ, ਜੰਗ ਬਹਾਦਰ ਸਿੰਘ ਤੁੜ, ਕੁਲਦੀਪ ਸਿੰਘ ਮਾਨੋਚਾਹਲ ਆਦਿ ਆਗੂ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ