ਸੰਘਰਸ਼ਸੀਲ ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਡੇਹਲੋ, 5 ਮਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਪਿੰਡ ਕਿਲ੍ਹਾ ਰਾਏਪੁਰ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਅੱਜ ਮੋਦੀ ਸਰਕਾਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਅਰਥੀ ਫੂਕ ਕੇ ਸੰਘਰਸ਼ ਕਰ ਰਹੀਆਂ ਪਹਿਲਵਾਨ ਕੁੜੀਆਂ ਦੇ ਸੰਘਰਸ਼ ਹਮਾਇਤ ਕਰਦਿਆਂ ਜ਼ੋਰਦਾਰ ਨਾਅਰੇਬਾਜੀ ਕੀਤੀ।
ਅੱਜ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਮਾਸਟਰ ਬਲਦੇਵ ਸਿੰਘ ਨੇ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸ਼ੋਸੀਏਸ਼ਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਨੇ ਆਖਿਆ ਕਿ ਮੋਦੀ ਸਰਕਾਰ ਵੱਲੋਂ ਜਿਣਸੀ ਸ਼ੋਸ਼ਣ ਵਿਰੁੱਧ ਸੰਘਰਸ਼ ਕਰ ਰਹੀਆਂ ਅੰਤਰਰਾਸ਼ਟਰੀ ਪਹਿਲਵਾਨ ਕੁੜੀਆਂ ਦੀ ਅਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਨੂੰ ਚਾਹੀਦਾ ਸੀ ਕਿ ਉਹ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫਤਾਰ ਕਰਕੇ ਪੀੜਤ ਕੁੜੀਆਂ ਨੂੰ ਇਨਸਾਫ਼ ਦਿੱਤਾ ਜਾਂਦਾ।
ਆਗੂਆਂ ਨੇ ਕਿਹਾ ਕਿ ਜੇ ਮੋਦੀ ਸਰਕਾਰ ਨੇ ਸੰਘਰਸ਼ੀ ਪਹਿਲਵਾਨਾਂ ਨੂੰ ਇਨਸਾਫ਼ ਨਾ ਦਿੱਤਾ ਤਾਂ ਲੋਕ ਸੰਘਰਸ਼ ਤੇਜ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਗੁਰਉਪਦੇਸ਼ ਸਿੰਘ ਘੁੰਗਰਾਣਾ, ਬਾਬਾ ਸੁਖਮਿੰਦਰ ਸਿੰਘ ਬੰੜੂਦੀ, ਨੱਛਤਰ ਸਿੰਘ, ਡਾ. ਹਰਦੀਪ ਸਿੰਘ ਫੱਲੇਵਾਲ, ਰਘਵੀਰ ਸਿੰਘ ਆਸੀ ਕਲਾਂ, ਸਾਬਕਾ ਸਰਪੰਚ ਹਰਜੀਤ ਸਿੰਘ, ਸਵਰਨ ਸਿੰਘ, ਚਤਰ ਸਿੰਘ ਜੜਤੌਲੀ, ਰਣਜੀਤ ਸਿੰਘ ਸਾਇਆ, ਸਤਨਾਮ ਸਿੰਘ ਘੰਗਰਾਣਾ, ਹਰਦਿਆਲ ਸਿੰਘ, ਜਗਪਾਲ ਸਿੰਘ, ਰੂਪਜੀਤ ਸਿੰਘ, ਸੁਖਮਿੰਦਰ ਸਿੰਘ, ਜਸਵਿੰਦਰ ਸਿੰਘ, ਨਵਜੋਤ ਸਿੰਘ, ਬਲਰਾਜ ਸਿੰਘ, ਦਰਸਣ ਸਿੰਘ, ਰਣਧੀਰ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ, ਬੰਤ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।

Comments
Post a Comment