ਪਿੰਡ ਤੱਪੜ ਦੀ ਫੈਕਟਰੀ ਵਲੋਂ ਪਾਣੀ ਨੂੰ ਗੰਧਲਾ ਕਰਨ ਖ਼ਿਲਾਫ਼ ਸੰਘਰਸ਼ ਦਾ ਸੱਦਾ


ਜਗਰਾਉਂ
: ਨੇੜਲੇ ਪਿੰਡ ਤੱਪੜ ‘ਚ ਲੱਗੀ ਰਿਫਾਈਨਰੀ ਦਾ ਗੰਦਾ ਪਾਣੀ ਧਰਤੀ ‘ਚ ਸੁੱਟਣ ਨਾਲ ਜਿਥੇ ਖੇਤੀ ਮੋਟਰਾਂ ‘ਚੋਂ ਝੋਨੇ ਦੀ ਬਿਜਾਈ ਲਈ ਗੰਦਾ ਪਾਣੀ ਨਿਕਲ ਰਿਹਾ ਹੈ ਉਥੇ ਇਹ ਪ੍ਰਦੂਸ਼ਿਤ ਪਾਣੀ ਇਲਾਕੇ ਦੇ ਲੋਕਾਂ ਦੀ ਜਾਨ ਦਾ ਖੋਅ ਬਣ ਗੰਭੀਰ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਇਸ ਦੇ ਨਾਲ ਹੀ ਜਗਰਾਉਂ ਪ੍ਰਸਾਸ਼ਨ ਨੂੰ ਬੇਨਤੀ ਕਰਨ ਦੇ ਬਾਵਜੂਦ ਬਾਰਸ਼ ਦਾ ਪਰਦੂਸ਼ਤ ਪਾਣੀ ਵੱਡੇ ਬੋਰ ਕਰਕੇ ਜੀ ਟੀ ਰੋਡ ਦੇ ਦੋਹੇਂ ਪਾਸੀਂ ਧਰਤੀ ‘ਚ ਸੁੱਟਿਆ ਜਾ ਰਿਹਾ ਹੈ। ਇਹ ਮਾਮਲਾ ਮੈਂਬਰ ਪਾਰਲੀਮੈਂਟ, ਸਥਾਨਕ ਵਿਧਾਇਕ ਦੇ ਧਿਆਨ ‘ਚ ਲਿਆਉਣ ਦੇ ਬਾਵਜੂਦ ਕੋਈ ਅਸਰ ਨਹੀਂ ਹੋਇਆ। 

ਇਸ ਸਬੰਧੀ ਅੱਜ ਇਥੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟੳਮਰਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਆਪਸੀ ਵਿਚਾਰਵਟਾਂਦਰੇ ਤੋਂ ਬਾਅਦ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਐਸਡੀਐਮ ਜਗਰਾਉਂ, ਪ੍ਰਦੂਸ਼ਣ ਕੰਟਰੋਲ ਬੋਰਡ ਤੋ ਦੋਹਾਂ ਗੰਭੀਰ ਮਸਲਿਆਂ ‘ਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। 

ਉਨਾਂ ਕਿਹਾ ਕਿ ਸਿਧਵਾਂਬੇਟ ਤੇ ਜਗਰਾਉਂ ਬਲਾਕ ਦੇ ਪਿੰਡਾਂ ‘ਚ ਭਿਆਨਕ ਬੀਮਾਰੀ ਫੈਲਣ ਦਾ ਡਰ ਲੋਕਾਂ ਦੀ ਰਾਤਾਂ ਦੀ ਨੀਂਦ ਹਰਾਮ ਕਰ ਰਿਹਾ ਹੈ। ਇਸ ਗੰਧਲੇ ਪਾਣੀ ਦੀ ਵਰਤੋਂ ਨਾਲ ਫਸਲਾਂ ਦੀ ਬਰਬਾਦੀ ਦਾ ਵੀ ਡਰ ਕਿਸਾਨਾਂ ਨੂੰ ਸਤਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਇਲਾਕੇ ਦੀਆਂ ਸਮੂਹ ਕਿਸਾਨ ਮਜ਼ਦੂਰ ਤੇ ਇਨਕਲਾਬੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਪੰਜ ਜੁਲਾਈ ਦਿਨ ਬੁੱਧਵਾਰ ਦੁਪਹਿਰ ਦੋ ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰ ਹਾਲ ਜਗਰਾਉਂ ਵਿਖੇ ਸੱਦੀ ਗਈ ਹੈ ਤਾਂ ਕਿ ਵਿਚਾਰ ਚਰਚਾ ਤੋਂ ਬਾਅਦ ਯੋਗ ਰਣਨੀਤੀ ਉਲੀਕੀ ਜਾ ਸਕੇ। ਇਸ ਸਬੰਧੀ ਜਥੇਬੰਦੀਆਂ ਨੂੰ ਸੰਦੇਸ਼ ਭੇਜੇ ਜਾ ਰਹੇ ਹਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ