ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਨੂੰ ਸਰਕਾਰ ਪਹਿਲ ਦੇ ਅਧਾਰ ‘ਤੇ ਹੱਲ ਕਰੇ- ਬੈਨੀਪਾਲ


ਸੰਗਰੂਰ: ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਹੈੱਡ ਕੁਆਟਰ ‘ਚ ਊਧਮ ਸਿੰਘ ਸੰਤੋਖਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਜਲਦੀ ਨਾਲ ਲਾਗੂ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹੜ੍ਹਾਂ ਦੇ ਪਾਣੀ ਨਾਲ ਖਰਾਬ ਹੋਈਆਂ ਫਸਲਾਂ ਦੀ ਗਰਦਾਵਰੀ ਕਰਕੇ ਉਹਨਾਂ ਦਾ ਸੌ ਪ੍ਰਤੀਸ਼ਤ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ। ਜਿਹੜੇ ਅਫਸਰਾਂ ਵੱਲੋਂ ਬਰਸਾਤਾਂ ਤੋਂ ਪਹਿਲਾਂ ਨਦੀਆਂ, ਨਾਲਿਆਂ, ਨਹਿਰਾਂ ਦੀ ਸਫਾਈ ਤੇ ਬੰਨਾ ਦੀ ਮੁਰੰਮਤ ਨਹੀਂ ਕਰਵਾਈ ਉਨਾ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਵਿੱਚ ਆਏ ਇਲਾਕਿਆਂ ਅੰਦਰ ਇੱਕ ਦੂਜੇ ਦੀ ਮੱਦਦ ਕਰਨ।

ਜ਼ਿਲ੍ਹਾ ਸਕੱਤਰ ਲਾਭ ਸਿੰਘ ਅਤੇ ਭੀਮ ਸਿੰਘ ਆਲਮਪੁਰ ਨੇ ਆਖਿਆ ਕਿ ਸਭਾ ਵੱਲੋਂ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਜਥੇਬੰਦੀ ਦੇ ਯੂਨਿਟਾਂ ਦੀ ਚੋਣ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਥੇਬੰਦੀ ਨੂੰ ਮਜ਼ਬੂਤ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਯਤਨ ਤੇਜ਼ ਕੀਤੇ ਜਾਣਗੇ। ਇਸ ਮੌਕੇ ਤੇ ਮੇਵਾ ਸਿੰਘ ਜੋ ਕਿ ਇਲਾਕੇ ਵਿੱਚ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਹਨ ਵੱਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਝੰਡੇ ਹੇਠ ਕੰਮ ਕਰਨ ਦਾ ਫੈਸਲਾ ਕੀਤਾ। ਹਾਜ਼ਰ ਆਗੂਆਂ ਵੱਲੋਂ ਉਹਨਾਂ ਦਾ ਦਿਲੋ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਜਸਵੀਰ ਸਿੰਘ, ਮਿੱਤ ਸਿੰਘ, ਬਲਵੀਰ ਸਿੰਘ ਮਟੋਲ, ਨਾਥ ਸਿੰਘ ਬੇਨੜਾ, ਹਰਜਿੰਦਰ ਸਿੰਘ, ਰਣਵੀਰ ਸਿੰਘ ਘਰੋਚ, ਮੁਕੰਦ ਸਿੰਘ ਮੀਮਸਾ, ਭੂਰਾ ਸਿੰਘ, ਕੁਲਦੀਪ ਸਿੰਘ ਸੰਗਰੂਰ ਹਾਜ਼ਰ ਸਨ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ