ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਵਲੋਂ ਥਾਣਾ ਮੁਖੀ ਜੋਧਾਂ ਨਾਲ ਕੀਤੀ ਮੀਟਿੰਗ


ਜੋਧਾਂ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਵੱਲੋ ਇਲਾਕੇ ਵਿੱਚ ਵੱਧ ਰਹੀਆਂ ਲੁੱਟ ਖੋਹ ਅਤੇ ਨਸ਼ੇ ਵਿਕਣ ਦੀਆਂ ਵਾਰਦਾਤਾਂ ਨੂੰ ਰੋਕਣ ਸਬੰਧੀ ਪੁਲਿਸ ਸਟੇਸ਼ਨ ਜੋਧਾਂ ਦੇ ਮੁੱਖ ਅਫਸਰ ਸਿਕੰਦਰ ਸਿੰਘ ਚੀਮਾਂ ਨਾਲ ਮੀਟਿੰਗ ਕੀਤੀ ਗਈ। ਵਫ਼ਦ ਦੀ ਅਗਵਾਈ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਜੜਤੌਲੀ, ਏਰੀਆ ਕਮੇਟੀ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਏਰੀਆ ਕਮੇਟੀ ਦੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫਤਰ ਸਕੱਤਰ ਨਛੱਤਰ ਸਿੰਘ ਨੇ ਕੀਤੀ। ਆਗੂਆਂ ਨੇ ਮੀਟਿੰਗ ਦੌਰਾਨ ਆਖਿਆ ਕਿ ਇਲਾਕੇ ਵਿੱਚ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਵਾਰਦਾਤਾਂ ਨੂੰ ਨਸ਼ੇ ਕਰਨ ਵਾਲੇ ਲੋਕ ਅੰਜਾਮ ਦੇ ਰਹੇ ਹਨ। ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੁੱਟ ਖੋਹ ਦਾ ਸ਼ਿਕਾਰ ਹੋਏ ਲੋਕ ਸਹਿਮ ਕਾਰਨ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਨਹੀ ਕਰਵਾਉਂਦੇ। ਉੱਧਰ ਨਸ਼ੇ ਖ਼ਾਸ ਤੌਰ ‘ਤੇ ਚਿੱਟਾ ਵੇਚਣ ਵਾਲੇ ਜ਼ਿਆਦਾ ਸਰਗਰਮ ਹੋਏ ਹਨ। ਨਸ਼ੇ ਦੇ ਆਦੀ ਲੁੱਟਾਂ ਖੋਹਾਂ ਕਰਕੇ ਨਸ਼ੇ ਦੀ ਪੂਰਤੀ ਕਰਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਨਸ਼ੇ ਦੇ ਵੱਡੇ ਵਪਾਰੀਆਂ ਨੂੰ ਨੱਥ ਪਾਉਣ ਦੀ ਲੋੜ ਹੈ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਮਾੜੇ ਅਨਸਰਾਂ ਤੇ ਸਖ਼ਤੀ ਵਰਤੀ ਜਾਵੇ। ਆਗੂ ਨੇ ਕਿਹਾ ਕਿ ਇਸ ਮਾਮਲੇ  ਵਿੱਚ ਕੁੱਝ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਵੀ ਹੋ ਸਕਦੀ ਹੈ। ਜਿਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਥਾਣਾ ਜੋਧਾਂ ਦੇ ਮੁੱਖ ਅਫਸਰ ਵੱਲੋਂ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਲੁੱਟਾਂ ਖੋਹਾਂ ਕਰਨ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀ ਜਾਵੇਗਾ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ