ਹੜ੍ਹ ਪੀੜ੍ਹਤਾਂ ਦੀ ਕੀਤੀ ਮਦਦ Get link Facebook X Pinterest Email Other Apps -ਜੇਕੇਐੱਸ ਨਿਊਜ਼ ਸਰਵਿਸ Sunday, July 16, 2023 ਨੂਰਪੁਰਬੇਦੀ: ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਹੜ੍ਹ ਪੀੜ੍ਹਤਾਂ ਨੂੰ ਲੋੜੀਂਦਾ ਸਮਾਨ ਵੰਡਿਆਂ ਗਿਆ। ਇਸ ਸਬੰਧੀ ਸਭਾ ਦੇ ਆਗੂ ਮੋਹਣ ਸਿੰਘ ਧਮਾਣਾ ਨੇ ਦੱਸਿਆ ਕਿ ਇਸ ‘ਚ ਰੋਜ਼ਾਨਾਂ ਵਰਤੋਂ ਵਾਲਾ ਸਮਾਨ ਸ਼ਾਮਲ ਸੀ। Get link Facebook X Pinterest Email Other Apps Comments
ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ -ਜੇਕੇਐੱਸ ਨਿਊਜ਼ ਸਰਵਿਸ Friday, September 05, 2025 ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਜਲੰਧਰ ‘ਚ ਹੋਈ ਜਲੰਧਰ-05 ਸਤੰਬਰ (। ) ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅੱਜ ਸੂਬਾ ਪੱਧਰੀ ਮੀਟਿੰਗ ਸਭਾ ਦੇ ਸੂਬਾ ਦਫਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਵਿੱਚ ਆਏ ਹੜਾਂ ਸਬੰਧੀ ਗੰਭੀਰ ਚਰਚਾ ਕੀਤੀ ਗਈ। ਇਸ ਮੌਕੇ ਤੇ ਆਗੂਆਂ ਨੇ ਇੱਕ ਮੱਤ ਹੋ ਕੇ ਆਖਿਆ ਕਿ ਇਹ ਹੜ੍ਹ ਕੁਦਰਤੀ ਆਫਤ ਘੱਟ ਹਨ, ਪਰ ਸਰਕਾਰ ਦੀਆਂ ਅਣਗਹਿਲੀਆਂ ਕਾਰਨ ਇਹਨਾਂ ਹੜਾਂ ਨੇ ਨੁਕਸਾਨ ਜਿਆਦਾ ਕੀਤਾ ਹੈ। ਇਸ ਲਈ ਇਹਨਾਂ ਹੜਾਂ ਨੂੰ ਸਰਕਾਰ ਵੱਲੋਂ ਕੀਤੀ ਗਈ ਅਣਗਹਿਲੀ ਮੰਨਿਆ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਨਕੋਦਰ ਦੀ ਐਮਐਲਏ ਬੀਬੀ ਇੰਦਰਜੀਤ ਕੌਰ ਮਾਨ ਦੀ ਨਿੰਦਿਆ ਕਰਦਿਆਂ ਆਖਿਆ ਕਿ ਉਹਨਾਂ ਨੇ ਪੰਜਾਬ ਦੇ ਕਿਸਾਨਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਹੈ। ਜਿਸ ਨੂੰ ਜਮਹੂਰੀ ਕਿਸਾਨ ਸਭਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਹੜ੍ਹਾ ਦੀ ਸਥਿਤੀ ਠੀਕ ਹੋਣ ਤੇ ਬੀਬੀ ਇੰਦਰਜੀਤ ਕੌਰ ਮਾਨ ਨੂੰ ਇਸ ਦਾ ਉੱਤਰ ਦਿੱਤਾ ਜਾਵੇਗਾ। ਉਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿੰਦਿਆ ਕਰਦਿਆਂ ਕਿਹਾ ਕਿ ਜੇ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਮਾਂ ਰਹਿੰਦਿਆਂ ਇਹਨਾਂ ਹੜਾਂ ਦੀ ਰੋਕਥਾਮ... Read more
ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ -ਜੇਕੇਐੱਸ ਨਿਊਜ਼ ਸਰਵਿਸ Monday, August 25, 2025 ਕੂੰਮਕਲਾਂ- 24 ਅਗਸਤ, ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਸਮਰਾਲਾ ਦੀ ਦਾਣਾ ਮੰਡੀ ਵਿੱਚ ਜੇਤੂ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਲਈ ਕੂੰਮਕਲਾਂ ਇਲਾਕੇ ਵਿੱਚੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਿਲ ਹੋਏ ਜਿਨਾਂ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਬੇਅੰਤ ਸਿੰਘ ਗਰੇਵਾਲ, ਦਲਵੀਰ ਸਿੰਘ ਪਾਗਲੀਆਂ ਅਤੇ ਸਹਿਜਪ੍ਰੀਤ ਸਿੰਘ ਬੋੜਾ ਵੱਲੋਂ ਕੀਤੀ ਗਈ| ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂਆਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਅਤੇ ਲਛਮਣ ਸਿੰਘ ਕੂਮਕਲਾਂ ਨੇ ਆਖਿਆ ਕਿ ਇਹ ਰੈਲੀ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀਆਂ ਸੂਬਾ ਅਤੇ ਕੇਂਦਰ ਸਰਕਾਰ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ। ਉਨਾਂ ਆਖਿਆ ਕਿ ਇਹ ਰੈਲੀ ਨੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਨੂੰ ਨੱਥ ਪਾਉਣ ਵਿੱਚ ਸਹਾਈ ਹੋਵੇਗੀ| ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਅੱਜ ਦੇ ਇਕੱਠ ਤੋਂ ਕੋਈ ਸਬਕ ਨਾ ਸਿੱਖਿਆ ਤਾਂ ਉਨਾਂ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਅਵਤਾਰ ਸਿੰਘ ਭੈਣੀ ਦੁਆਬਾ, ਸੁਖਜਿੰਦਰ ਸਿੰਘ ਸਰਪੰਚ ਰਤਨਗੜ੍ਹ, ਹਰਜੀਤ ਸਿੰਘ ਗਰਚਾ ਕੁਮਕਲਾਂ, ਜੋਨੀ ਵਿਰਕ ਕੂਮਕਲਾਂ, ਗੁਰਚਰਨ ਸਿੰਘ ਸਾਬਕਾ ਸਰਪੰਚ ਝੁੰਗੀਆ ਬੇਗਾ, ਨਿਰਮਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਮਿਆਣੀ, ਬਲਵਿੰਦ... Read more
ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ -ਜੇਕੇਐੱਸ ਨਿਊਜ਼ ਸਰਵਿਸ Thursday, August 14, 2025 ਨੋਸ਼ਹਿਰਾ ਪਨੂੰਆਂ: ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਅਮਰੀਕਾ ਦੇ ਰਾਸਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲਾ ਫੂਕਿਆ। ਇਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਮਨਜੀਤ ਸਿੰਘ ਬੱਗੂ, ਅਜਾਦ ਸੰਘਰਸ ਕਮੇਟੀ ਪੰਜਾਬ ਦੇ ਸੁਖਦੇਵ ਸਿੰਘ ਟਾਂਡਾ, ਔਰਤ ਮੁਕਤੀ ਮੋਰਚਾ ਦੇ ਕਵਲਜੀਤ ਕੌਰ, ਕੌਮੀ ਕਿਸਾਨ ਯੂਨੀਅਨ ਦੇ ਸੁਖਚੈਨ ਸਿੰਘ ਚੌਧਰੀ ਵਾਲਾ ਆਦਿ ਆਗੂਆਂ ਨੇ ਕੀਤੀ। ਇਸ ਮੌਕੇ ਬੋਲਦਿਆਂ ਅਮਨ ਸਿੰਘ ਕਲੇਰ, ਜਸਬੀਰ ਸਿੰਘ ਚੌਧਰੀ ਵਾਲਾ, ਕੈਪਟਨ ਸਿੰਘ ਕਾਹਲਵਾਂ ਨੇ ਕਿਹਾ ਕੇ ਇਹ ਸਮਝੌਤੇ ਲਾਗੂ ਹੋਣ ਨਾਲ ਕਿਸਾਨੀ ਕਿੱਤਾ, ਦੁਕਾਨਦਾਰੀਆਂ, ਛੋਟੇ ਕਾਰੋਬਾਰ ਤਬਾਹ ਹੋ ਜਾਣਗੇ ਅਤੇ ਭਾਰਤ ਦੀ ਅੰਨ ਸੁਰੱਖਿਆ ਖਤਰੇ ਵਿੱਚ ਪੈ ਜਾਵੇਗੀ। ਇਸ ਮੌਕੇ ਅਨੋਖ ਸਿੰਘ ਕਾਹਲਵਾਂ, ਗੋਲਡੀ ਸਰਪੰਚ ਜੌਹਲ, ਹੀਰਾ ਸਿੰਘ ਭੈਲ, ਪਰਮਜੀਤ ਸਿੰਘ ਉਸਮਾ, ਕੁਲਦੀਪ ਸਿੰਘ, ਗੁਰਦੀਪ ਸਿੰਘ, ਤੇਗ ਸਿੰਘ, ਸਤਨਾਮ ਸਿੰਘ, ਰਸ਼ਪਾਲ ਸਿੰਘ ਭੈਲ, ਬਲਵਿੰਦਰ ਸਿੰਘ ਫੈਲੋਕੇ ਹਾਜ਼ਰ ਸਨ। Read more
Comments
Post a Comment