ਰਈਆ ‘ਚ ਪੁਤਲਾ ਫੂਕ ਮੁਜ਼ਹਾਰਾ ਕੀਤਾ
ਰਈਆ: ਸੰਯੁਕਤ ਕਿਸਾਨ ਮੋਰਚੇ ਦੇ ਪੰਜਾਬ ਚੈਪਟਰ ਦੇ ਸੱਦੇ ‘ਤੇ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਸਹਿਯੋਗੀ ਜਥੇਬੰਦੀ ਦਿਹਾਤੀ ਮਜ਼ਦੂਰ ਸਭਾ ਦੇ ਸੈਂਕੜੇ ਕਾਰਕੁੰਨਾਂ ਵੱਲੋਂ ਕਸਬਾ ਰਈਆ ਦੀ ਅਨਾਜ ਮੰਡੀ ਸਾਹਮਣੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ। ਜਥੇਬੰਦੀਆਂ ਦੇ ਸੂਬਾਈ ਆਗੂਆਂ ਗੁਰਮੇਜ ਸਿੰਘ ਤਿੰਮੋਵਾਲ, ਬਲਦੇਵ ਸਿੰਘ ਸੈਦਪੁਰ, ਗੁਰਨਾਮ ਸਿੰਘ ਦਾਊਦ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਅਤੇ ਉਸਦੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਫਸਲੀ ਵਿਭਿੰਨਤਾ ਤਹਿਤ ਮੂੰਗੀ ਅਤੇ ਮੱਕੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀ ਜਾਵੇਗੀ ਅਤੇ ਘੱਟ ਭਾਅ ਮਿਲਣ ‘ਤੇ ਸਰਕਾਰ ਇਸਦੀ ਭਰਪਾਈ ਕਰੇਗਾ ਪਰ ਮੱਕੀ ਦੀ ਫਸਲ ਅੱਧ ਮੁੱਲ ‘ਤੇ ਖਰੀਦ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਜੋ ਕਿ ਪਹਿਲਾਂ ਹੀ ਕਰਜੇ ਦੇ ਬੋਝ ਹੇਠ ਨਪੀੜੀ ਕਿਸਾਨੀ ਲਈ ਅਸਹਿ ਹੈ।
ਆਗੂਆਂ ਨੇ ਕਿਹਾ ਕਿ ਕਿ ਮੱਕੀ ਅਤੇ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀ ਜਾਵੇ ਅਤੇ ਹਰ ਕਿਸਮ ਦੀ ਬਾਸਮਤੀ ਦਾ ਭਾਅ ਪੰਜ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਸਵਿੰਦਰ ਸਿੰਘ ਖਹਿਰਾ, ਨਿਰਮਲ ਸਿੰਘ ਭਿੰਡਰ, ਪਰਵਿੰਦਰ ਸਿੰਘ ਬੱਲ, ਪਲਵਿੰਦਰ ਸਿੰਘ ਮਾਨ, ਜਰਮਨਜੀਤ ਸਿੰਘ ਧਾਰੜ, ਬਸੰਤ ਸਿੰਘ ਛੱਜਲਵੱਡੀ, ਸੱਜਣ ਸਿੰਘ ਤਿੰਮੋਵਾਲ, ਰਸ਼ਪਾਲ ਸਿੰਘ ਬੁਟਾਰੀ, ਗੁਰਦੀਪ ਸਿੰਘ ਲੋਹਗੜ੍ਹ, ਮੰਗਲ ਸਿੰਘ ਟੌਂਗ ਆਦਿ ਹਾਜ਼ਰ ਸਨ।

Comments
Post a Comment