ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜਮਹੂਰੀ ਕਿਸਾਨ ਸਭਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਤਰਨ ਤਾਰਨ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਅਗਵਾਈ ’ਚ ਮੱਕੀ, ਮੂੰਗੀ, ਮਾਂਹ ਆਦਿ ਫ਼ਸਲਾਂ ‘ਤੇ ਐਮਐਸਪੀ ਨਾ ਦੇਣ ਵਿਰੁੱਧ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ।
ਇਸ ਮੌਕੇ ਬੋਲਦਿਆ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆ ਤੋਂ ਮੁਕਰੀ ਜਾ ਰਹੀ ਹੈ। ਮੱਕੀ, ਮੂੰਗੀ, ਮਾਂਹ ਆਦਿ ਫਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ। ਪੰਜਾਬ ਦੀ ਮਾਨ ਸਰਕਾਰ ਐਮਐਸਪੀ ਦੇਣ ਦੇ ਝੂਠੇ ਵਾਅਦੇ ਕਰ ਰਿਹਾ ਹੈ। ਮੰਡੀਆਂ ਵਿੱਚ ਫਸਲਾਂ ਦੀ ਸਾਂਭ ਸੰਭਾਲ ਲਈ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਮੀਂਹ ਹਨ੍ਹੇਰੀ ਆਉਣ ‘ਤੇ ਆੜਤੀਆ ਕੋਲ ਤਰਪਾਲਾਂ ਦਾ ਕੋਈ ਵੀ ਪ੍ਰਬੰਧ ਨਹੀਂ ਹੈ। ਕਈਆਂ ਥਾਵਾਂ ‘ਤੇ ਮੰਡੀਆਂ ਅਜੇ ਵੀ ਕੱਚੀਆਂ ਅਤੇ ਇੱਟਾ ਲੱਗੀਆਂ ਹੋਈਆਂ ਹਨ। ਕਿਸਾਨਾਂ ਦੀ ਫ਼ਸਲਾਂ ਬਰਬਾਦ ਹੋ ਰਹੀਆਂ ਹਨ।
ਆਗੂਆਂ ਨੇ ਕੇਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਹਰੇਕ ਫਸਲ ਤੇ ਐਮਐਸਪੀ ਲਾਗੂ ਕੀਤੀ ਜਾਵੇ। ਮੰਡੀਆਂ ਦੇ ਪ੍ਰਬੰਧ ‘ਚ ਫੌਰੀ ਸੁਧਾਰ ਕੀਤਾ ਜਾਵੇ।

Comments
Post a Comment